ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਕੈਨੇਡਾ ਦੇ ਸਰੀ ਬਾਰਡਰ ਤੋਂ ਗ੍ਰਿਫ਼ਤਾਰ
ਚੰਡੀਗੜ੍ਹ, 23 ਅਕਤੂਬਰ 2026: ਕੇਂਦਰ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦਰਮਿਆਨ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਨੂੰ ਕੈਨੇਡਾ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਦਾਅਵਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਸਦਨ ਵਿੱਚ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਬਾਠ ਨੂੰ ਕੈਨੇਡਾ ਦੇ ਸਰੀ ਇਲਾਕੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਵੀ ਨਿਸ਼ਾਨਾ ਸਾਧਿਆ।
ਜਾਣਕਾਰੀ ਅਨੁਸਾਰ, ਪਿੰਡ ਮੀਆਂਪੁਰ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਬਾਠ ਖ਼ਿਲਾਫ਼ ਕਤਲ ਅਤੇ ਨਸ਼ਿਆਂ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਦੋਸ਼ ਹੈ ਕਿ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਚਣ ਲਈ ਉਹ ਕਥਿਤ ਤੌਰ ’ਤੇ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਕੈਨੇਡਾ ਭੱਜ ਗਿਆ ਸੀ।
ਬਾਠ ਦਾ ਨਾਮ 14 ਜਨਵਰੀ 2024 ਨੂੰ ਝਬਾਲ ਦੇ ਸਰਪੰਚ ਮੁਨੀਸ਼ ਕੁਮਾਰ ਉਰਫ਼ ਸੋਨੂੰ ਚੀਮਾ ਦੇ ਕਤਲ ਮਾਮਲੇ ਵਿੱਚ ਵੀ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ, ਪਿੰਡ ਲਾਲੂ ਘੁੰਮਣ ਦੇ ਬਜ...









