Friday, November 6Punjabi People

Sports

ਮੁੱਖ ਮੰਤਰੀ ਮਾਨ ਦੇ ਸੱਦੇ ’ਤੇ ਪੰਜਾਬ ਪਹੁੰਚੇ ਡੱਚ ਹਾਕੀ ਦਿੱਗਜ ਫਲੋਰਿਸ ਬੋਵੇਲੈਂਡਰ

ਮੁੱਖ ਮੰਤਰੀ ਮਾਨ ਦੇ ਸੱਦੇ ’ਤੇ ਪੰਜਾਬ ਪਹੁੰਚੇ ਡੱਚ ਹਾਕੀ ਦਿੱਗਜ ਫਲੋਰਿਸ ਬੋਵੇਲੈਂਡਰ

Breaking News, Punjab News, Sports
ਜਲੰਧਰ, 2 ਨਵੰਬਰ 2026: ਨੀਦਰਲੈਂਡ ਦੇ ਹਾਕੀ ਜਗਤ ਦੇ ਮਹਾਨ ਖਿਡਾਰੀ ਅਤੇ ਓਲੰਪਿਕ ਤੇ ਵਿਸ਼ਵ ਕੱਪ ਸੋਨ ਤਗਮਾ ਜੇਤੂ ਫਲੋਰਿਸ ਯਾਨ ਬੋਵੇਲੈਂਡਰ ਨੇ ਪੰਜਾਬ ਵਿੱਚ ਚੱਲ ਰਹੀ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਵਿੱਚ ਸ਼ਿਰਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਸੱਦੇ ’ਤੇ ਖੁਸ਼ੀ ਪ੍ਰਗਟਾਈ ਹੈ। ਉਨ੍ਹਾਂ ਮੁੱਖ ਮੰਤਰੀ ਦੀ ਇਸ ਸਾਲ ਅਪ੍ਰੈਲ ਵਿੱਚ ਹੋਈ ਨੀਦਰਲੈਂਡ ਫੇਰੀ ਨੂੰ ਯਾਦ ਕਰਦਿਆਂ ਹਾਕੀ ਪ੍ਰਤੀ ਉਨ੍ਹਾਂ ਦੇ ਜਨੂੰਨ ਅਤੇ ਲਗਾਅ ਦੀ ਵੀ ਸ਼ਲਾਘਾ ਕੀਤੀ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਚੱਲ ਰਹੇ ਟੂਰਨਾਮੈਂਟ ਦੌਰਾਨ ਗੱਲਬਾਤ ਕਰਦਿਆਂ ਬੋਵੇਲੈਂਡਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਸੱਦਾ ਦੇਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਤੋਂ ਹੈਰਾਨ ਹੋਣ ਦੇ ਨਾਲ-ਨਾਲ ਖੁਸ਼ ਵੀ ਸਨ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਯਾਦ ਰੱਖਿਆ ਅਤੇ ਇਸ ਵੱਕਾਰੀ ਟੂਰਨਾਮੈਂਟ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ। ਉਨ੍ਹਾਂ ਅਨੁਸਾਰ ਇਹ ਸੱਦਾ ਮੁੱਖ ਮੰਤਰੀ ਦੇ ਹਾਕੀ ਪ੍ਰਤੀ ਡੂੰਘੇ ਪਿਆਰ ਅਤੇ ਸਮਰਪਣ ਨੂੰ ਦਰਸਾ...
ਏਸ਼ੀਅਨ ਚੈਂਪੀਅਨਜ਼ ਟਰਾਫੀ ’ਚ ਭਾਰਤ ਦੀ ਧਮਾਕੇਦਾਰ ਜਿੱਤ, ਚੀਨ ਨੂੰ 5-2 ਨਾਲ ਹਰਾਇਆ; ਜਾਪਾਨ ਤੇ ਮਲੇਸ਼ੀਆ ਵੀ ਰਹੇ ਜੇਤੂ

ਏਸ਼ੀਅਨ ਚੈਂਪੀਅਨਜ਼ ਟਰਾਫੀ ’ਚ ਭਾਰਤ ਦੀ ਧਮਾਕੇਦਾਰ ਜਿੱਤ, ਚੀਨ ਨੂੰ 5-2 ਨਾਲ ਹਰਾਇਆ; ਜਾਪਾਨ ਤੇ ਮਲੇਸ਼ੀਆ ਵੀ ਰਹੇ ਜੇਤੂ

Breaking News, Global News, Sports
ਜਲੰਧਰ, 30 ਅਕਤੂਬਰ 2026: ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਮੁਕਾਬਲਿਆਂ ਦੌਰਾਨ ਦਰਸ਼ਕਾਂ ਨੂੰ ਸ਼ਾਨਦਾਰ ਹਾਕੀ ਦੇਖਣ ਨੂੰ ਮਿਲੀ। ਬੀਤੇ ਦਿਨ ਖੇਡੇ ਗਏ ਤਿੰਨ ਮੁਕਾਬਲਿਆਂ ਵਿੱਚ ਮੇਜ਼ਬਾਨ ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਆਪਣੇ-ਆਪਣੇ ਵਿਰੋਧੀਆਂ ਨੂੰ ਮਾਤ ਦੇ ਕੇ ਜਿੱਤ ਦਰਜ ਕੀਤੀ। ਇਸ ਦੌਰਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਅਤੇ ਚੀਨ ਵਿਚਕਾਰ ਹੋਇਆ ਮੈਚ ਦੇਖਿਆ ਅਤੇ ਦੋਵਾਂ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਨੂੰ ਇਸ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਨੂੰ ਦੇਸ਼ ਦਾ ਹਾਕੀ ਕੇਂਦਰ ਦੱਸਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਭਾਰਤ ਨੇ ਚੀਨ ਨੂੰ 5-2 ਨਾਲ ਦਿੱਤੀ ਮਾਤ ਭਾਰਤ ਅਤੇ ਚੀਨ ਵਿਚਕਾਰ ਖੇਡੇ ਗਏ ਰੋਮਾਂਚਕ ਮੁਕਾਬਲੇ ਵਿੱਚ ਮੇਜ਼ਬਾਨ ਭਾਰਤੀ ਟੀਮ ਨੇ ਸ...
ਜਲੰਧਰ ’ਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦਾ ਆਗਾਜ਼, CM ਮਾਨ ਨੇ ਕਿਹਾ—ਪੰਜਾਬ 2030 ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਤਿਆਰ

ਜਲੰਧਰ ’ਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦਾ ਆਗਾਜ਼, CM ਮਾਨ ਨੇ ਕਿਹਾ—ਪੰਜਾਬ 2030 ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਤਿਆਰ

Breaking News, Punjab News, Sports
ਜਲੰਧਰ, 28 ਅਕਤੂਬਰ 2026: ਪੰਜਾਬ ਵਿੱਚ ਕੌਮਾਂਤਰੀ ਹਾਕੀ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026’ ਦਾ ਉਦਘਾਟਨ ਕੀਤਾ। ਇਸ ਵੱਕਾਰੀ ਟੂਰਨਾਮੈਂਟ ਦੀ ਮੇਜ਼ਬਾਨੀ ਨੂੰ ਪੰਜਾਬ ਦੀ ਹਾਕੀ ਵਿਰਾਸਤ ਲਈ ਇਤਿਹਾਸਕ ਮੌਕਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਵਿਸ਼ਵ ਹਾਕੀ ਵਿੱਚ ਆਪਣੀ ਪੁਰਾਣੀ ਸ਼ਾਨ ਨੂੰ ਮੁੜ ਸਥਾਪਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਲਈ ਤਿਆਰੀ ਕਰ ਰਿਹਾ ਹੈ। ਛੇ ਦੇਸ਼ਾਂ ਦੀਆਂ ਟੀਮਾਂ ਦੇ ਕਪਤਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਇਸ ਪੱਧਰ ਦਾ ਕੌਮਾਂਤਰੀ ਟੂਰਨਾਮੈਂਟ ਕਰਵਾਉਣਾ ਸੂਬੇ ਦੇ ਖਿਡਾਰੀਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਬੰਗਲਾਦੇਸ਼, ਚੀਨ, ਜਾਪਾਨ, ਦੱਖਣੀ ਕੋਰੀਆ ਅਤੇ ਮਲੇਸ਼ੀਆ ਦੀਆਂ ਟੀਮਾਂ ਦਾ ਸਵਾਗਤ ਕੀਤਾ। ਇਸ ਮੌਕੇ ਓਲੰਪੀਅਨ, ਸਾਬਕਾ ਹਾਕੀ ਖਿਡਾਰੀ, ਹਾਕੀ ਇੰਡੀਆ ਅਤੇ ਕੌਮਾਂਤਰੀ ਹਾਕ...
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦਾ ਆਗਾਜ਼, ਉਦਘਾਟਨੀ ਸਮਾਗਮ ’ਚ ਪਹੁੰਚੇ CM ਭਗਵੰਤ ਮਾਨ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦਾ ਆਗਾਜ਼, ਉਦਘਾਟਨੀ ਸਮਾਗਮ ’ਚ ਪਹੁੰਚੇ CM ਭਗਵੰਤ ਮਾਨ

Punjab News, Sports
ਜਲੰਧਰ, 27 ਅਕਤੂਬਰ: ਪੰਜਾਬ ਦੇ ਹਾਕੀ ਹੱਬ ਜਲੰਧਰ ਵਿੱਚ ‘ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026’ ਦਾ ਸ਼ਾਨਦਾਰ ਆਗਾਜ਼ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਟਨ ਪਾਰਕ ਵਿਖੇ ਨਵੇਂ ਸਟੇਡੀਅਮ ਦਾ ਉਦਘਾਟਨ ਕਰਦਿਆਂ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਹੋਣ ਵਾਲੇ ਮੁਕਾਬਲੇ ਤੋਂ ਪਹਿਲਾਂ ਰੰਗਾਰੰਗ ਉਦਘਾਟਨੀ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਨੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ ਅਤੇ ਟਰਾਫੀ ਚੁੱਕ ਕੇ ਉਨ੍ਹਾਂ ਦਾ ਹੌਸਲਾ ਅਫ਼ਜ਼ਾਈ ਕੀਤੀ। ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਜਲੰਧਰ ਵਿੱਚ ਇੰਨੇ ਵੱਡੇ ਪੱਧਰ ’ਤੇ ਪੁਰਸ਼ਾਂ ਦੀ ਹਾਕੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਇਸ ਇਤਿਹਾਸਕ ਮੌਕੇ ’ਤੇ ਹਾਕੀ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। CM ਮਾਨ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕਰਦਿਆਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਭਾਰਤੀ ਹਾਕੀ ਟੀਮ ਦੇ ਖਿਡਾ...
ਟੀ-20 ਕ੍ਰਿਕਟ ਵਿੱਚ ਭਾਰਤ ਦਾ ਦਬਦਬਾ, ਸਭ ਤੋਂ ਵੱਧ ਅੰਤਰਰਾਸ਼ਟਰੀ ਜਿੱਤਾਂ ਦੇ ਮਾਮਲੇ ਵਿੱਚ ਟੀਮ ਇੰਡੀਆ ਪਹਿਲੇ ਨੰਬਰ ’ਤੇ

ਟੀ-20 ਕ੍ਰਿਕਟ ਵਿੱਚ ਭਾਰਤ ਦਾ ਦਬਦਬਾ, ਸਭ ਤੋਂ ਵੱਧ ਅੰਤਰਰਾਸ਼ਟਰੀ ਜਿੱਤਾਂ ਦੇ ਮਾਮਲੇ ਵਿੱਚ ਟੀਮ ਇੰਡੀਆ ਪਹਿਲੇ ਨੰਬਰ ’ਤੇ

Breaking News, Global News, Sports
ਅਜੋਕੇ ਦੌਰ ਵਿੱਚ ਟੀ-20 ਕ੍ਰਿਕਟ ਦੁਨੀਆ ਭਰ ਦੇ ਕ੍ਰਿਕਟ ਪ੍ਰਸ਼ੰਸਕਾਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ। ਤੇਜ਼ ਰਫ਼ਤਾਰ ਖੇਡ, ਚੌਕਿਆਂ-ਛੱਕਿਆਂ ਦੀ ਬਰਸਾਤ ਅਤੇ ਆਖ਼ਰੀ ਓਵਰ ਤੱਕ ਬਣੇ ਰਹਿਣ ਵਾਲੇ ਰੋਮਾਂਚ ਕਾਰਨ ਇਸ ਫਾਰਮੈਟ ਨੇ ਕ੍ਰਿਕਟ ਜਗਤ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਟੈਸਟ ਅਤੇ ਇੱਕ ਰੋਜ਼ਾ ਕ੍ਰਿਕਟ ਦੇ ਮੁਕਾਬਲੇ ਟੀ-20 ਮੈਚ ਘੱਟ ਸਮੇਂ ਵਿੱਚ ਮੁਕੰਮਲ ਹੋ ਜਾਂਦੇ ਹਨ, ਜਿਸ ਕਾਰਨ ਦਰਸ਼ਕਾਂ ਵਿੱਚ ਇਸ ਦੀ ਲੋਕਪ੍ਰਿਅਤਾ ਲਗਾਤਾਰ ਵਧੀ ਹੈ। ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਟੀਮਾਂ ਵਿਚਾਲੇ ਮੁਕਾਬਲਾ ਵੀ ਕਾਫ਼ੀ ਸਖ਼ਤ ਹੋ ਗਿਆ ਹੈ। ਕਈ ਟੀਮਾਂ ਨੇ ਇਸ ਫਾਰਮੈਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਗਿਣਤੀ ਵਿੱਚ ਜਿੱਤਾਂ ਦਰਜ ਕੀਤੀਆਂ ਹਨ। ਇਸ ਸੂਚੀ ਵਿੱਚ ਭਾਰਤ, ਪਾਕਿਸਤਾਨ, ਦੱਖਣੀ ਅਫ਼ਰੀਕਾ, ਇੰਗਲੈਂਡ ਅਤੇ ਆਸਟ੍ਰੇਲੀਆ ਵਰਗੀਆਂ ਪ੍ਰਮੁੱਖ ਟੀਮਾਂ ਸ਼ਾਮਲ ਹਨ। ਉਪਲਬਧ ਅੰਕੜਿਆਂ ਅਨੁਸਾਰ, ਸਭ ਤੋਂ ਵੱਧ ਟੀ-20 ਅੰਤਰਰਾਸ਼ਟਰੀ ਮੈਚ ਜਿੱਤਣ ਵਾਲੀਆਂ ਪੰਜ ਟੀਮਾਂ ਵਿੱਚ ਭਾਰਤ ਪਹਿਲੇ ਸਥਾਨ ’ਤੇ ਹੈ। 5. ਆਸਟ੍ਰੇਲੀਆ: 127 ਜਿੱਤਾਂ ਨਾਲ ਪੰਜਵੇਂ ਸਥਾਨ ’ਤੇ ਇਸ ਸੂਚੀ ਵਿੱਚ ਪੰ...
ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਹਾਕੀ ਟੀਮ ਮੋਹਾਲੀ ਪਹੁੰਚੀ, ਪੰਜਾਬੀ ਰੰਗਾਂ ਵਿੱਚ ਹੋਇਆ ਨਿੱਘਾ ਸਵਾਗਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਹਾਕੀ ਟੀਮ ਮੋਹਾਲੀ ਪਹੁੰਚੀ, ਪੰਜਾਬੀ ਰੰਗਾਂ ਵਿੱਚ ਹੋਇਆ ਨਿੱਘਾ ਸਵਾਗਤ

Breaking News, Punjab News, Sports
ਮੋਹਾਲੀ, 26 ਅਕਤੂਬਰ 2026: ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਦੱਖਣੀ ਕੋਰੀਆ ਦੀ 20 ਮੈਂਬਰੀ ਪੁਰਸ਼ ਫੀਲਡ ਹਾਕੀ ਟੀਮ ਮੋਹਾਲੀ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੀ। 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਏ ਜਾਣ ਵਾਲੇ ਇਸ ਟੂਰਨਾਮੈਂਟ ਲਈ ਵੱਖ-ਵੱਖ ਟੀਮਾਂ ਦੀ ਆਮਦ ਸ਼ੁਰੂ ਹੋ ਗਈ ਹੈ। ਦੱਖਣੀ ਕੋਰੀਆ ਦੀ ਟੀਮ ਦੇ ਹਵਾਈ ਅੱਡੇ ’ਤੇ ਪਹੁੰਚਣ ’ਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਪ੍ਰਾਹੁਣਚਾਰੀ ਦੀ ਝਲਕ ਦੇਖਣ ਨੂੰ ਮਿਲੀ। ਖੇਡ ਵਿਭਾਗ ਦੇ ਅਧਿਕਾਰੀਆਂ ਲੋਕ ਸੰਪਰਕ ਅਧਿਕਾਰੀ ਨਵਦੀਪ ਸਿੰਘ ਗਿੱਲ ਅਤੇ ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਨੇ ਟੀਮ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਭੰਗੜੇ ਦੀਆਂ ਜੋਸ਼ੀਲੀਆਂ ਧੁਨਾਂ, ਰਵਾਇਤੀ ਫੁੱਲਾਂ ਦੇ ਹਾਰਾਂ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨੇ ਸਵਾਗਤੀ ਸਮਾਰੋਹ ਨੂੰ ਖ਼ਾਸ ਬਣਾ ਦਿੱਤਾ। ਦੱਖਣੀ ਕੋਰੀਆਈ ਖਿਡਾਰੀ ਪੰਜਾਬ ਦੀ ਇਸ ਨਿੱਘੀ ਮਹਿਮਾਨਨਿਵਾਜ਼ੀ ਤੋਂ ਕਾਫ਼ੀ ਪ੍ਰਭਾਵਿਤ ਨਜ਼ਰ ਆਏ। ਉਨ੍ਹਾਂ ਨੇ ਸ਼ਾਨਦਾਰ ਸਵਾਗਤ ਲਈ ਮੇਜ਼ਬਾਨਾਂ ਦਾ ਧੰਨਵ...
ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪਹੁੰਚੀ, ਪੰਜਾਬੀ ਰੰਗ ਵਿੱਚ ਹੋਇਆ ਨਿੱਘਾ ਸਵਾਗਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪਹੁੰਚੀ, ਪੰਜਾਬੀ ਰੰਗ ਵਿੱਚ ਹੋਇਆ ਨਿੱਘਾ ਸਵਾਗਤ

Breaking News, Punjab News, Sports
ਐਸਏਐਸ ਨਗਰ, 23 ਅਕਤੂਬਰ 2026: ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ ਮੁਹਾਲੀ ਪਹੁੰਚ ਗਈ ਹੈ। ਇਹ ਵੱਕਾਰੀ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੁਹਾਲੀ ਵਿਖੇ ਕਰਵਾਇਆ ਜਾਵੇਗਾ। ਜਾਪਾਨੀ ਟੀਮ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ ਪਹੁੰਚਣ ’ਤੇ ਪੰਜਾਬ ਦੇ ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਰਵਾਇਤੀ ਪੰਜਾਬੀ ਅੰਦਾਜ਼ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਹਵਾਈ ਅੱਡੇ ’ਤੇ ਟੀਮ ਦੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਢੋਲ ਦੀ ਤਾਲ ’ਤੇ ਭੰਗੜੇ, ਰਵਾਇਤੀ ਹਾਰਾਂ ਅਤੇ ਪੰਜਾਬੀ ਮਹਿਮਾਨ ਨਿਵਾਜ਼ੀ ਨੇ ਜਾਪਾਨੀ ਖਿਡਾਰੀਆਂ ਦਾ ਸਵਾਗਤ ਯਾਦਗਾਰੀ ਬਣਾ ਦਿੱਤਾ। ਪੰਜਾਬ ਦੇ ਇਸ ਪਿਆਰ ਅਤੇ ਸਤਿਕਾਰ ਤੋਂ ਪ੍ਰਭਾਵਿਤ ਹੋਏ ਮਹਿਮਾਨ ਖਿਡਾਰੀਆਂ ਨੇ ਮੇਜ਼ਬਾਨਾਂ ਦਾ ਧੰਨਵਾਦ ਕੀਤਾ ਅਤੇ ਹਾਕੀ ਲਈ ਵਿਸ਼ੇਸ਼ ਪਛਾਣ ਰੱਖਣ ਵਾਲੀ ਪੰਜਾਬ ਦੀ ਧਰਤੀ ’ਤੇ ਖੇਡਣ ਲਈ ਆਪਣਾ ਉਤਸ਼ਾਹ ਪ੍ਰਗਟਾਇਆ। ਜਾਪਾਨ ਦੀ ਟੀਮ ਵਿੱਚ 18 ਖਿਡਾਰੀ ਸ਼ਾਮਲ ਏਸ਼ੀਅਨ ਚੈਂ...
ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ ਲਿਆਉਣ ’ਤੇ ਮੀਤ ਹੇਅਰ ਵੱਲੋਂ ਮੁੱਖ ਮੰਤਰੀ ਮਾਨ ਦਾ ਧੰਨਵਾਦ

ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ ਲਿਆਉਣ ’ਤੇ ਮੀਤ ਹੇਅਰ ਵੱਲੋਂ ਮੁੱਖ ਮੰਤਰੀ ਮਾਨ ਦਾ ਧੰਨਵਾਦ

Breaking News, Punjab News, Sports
ਚੰਡੀਗੜ੍ਹ, 22 ਅਕਤੂਬਰ 2026: ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਵਿੱਚ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਇਸ ਨੂੰ ਸੂਬੇ ਦੀ ਅਮੀਰ ਹਾਕੀ ਵਿਰਾਸਤ ਲਈ ਇਤਿਹਾਸਕ ਪ੍ਰਾਪਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਮੁਕਾਬਲਿਆਂ ਦਾ ਆਯੋਜਨ ਸੂਬੇ ਦੀ ਖੇਡ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਨੂੰ ਹਾਕੀ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ। ਮੀਤ ਹੇਅਰ ਨੇ ਦੱਸਿਆ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੌਕਾ ਪੰਜਾਬ ਲਈ ਮਾਣ ਵਾਲੀ ਗੱਲ ਹੈ, ਕਿਉਂਕਿ ਸੂਬੇ ਨੇ ਦਹਾਕਿਆਂ ਤੋਂ ਭਾਰਤੀ ਹਾਕੀ ਨੂੰ ਸ਼ਾਨਦਾਰ ਖਿਡਾਰੀ, ਓਲੰਪੀਅਨ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀ ਦਿੱਤੇ ਹਨ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਤੋਂ ਜਾਰੀ ਵੀਡੀਓ ਸੰਦੇਸ਼ ਵਿੱਚ ‘ਆਪ...
ਪੰਜਾਬ ਪਹਿਲੀ ਵਾਰ ਕਰੇਗਾ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ, ਮੋਹਾਲੀ ’ਚ ਹੋਣਗੇ ਸੈਮੀਫਾਈਨਲ ਤੇ ਫਾਈਨਲ: ਮੇਅਰ ਸਰਬਜੀਤ ਸਿੰਘ

ਪੰਜਾਬ ਪਹਿਲੀ ਵਾਰ ਕਰੇਗਾ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ, ਮੋਹਾਲੀ ’ਚ ਹੋਣਗੇ ਸੈਮੀਫਾਈਨਲ ਤੇ ਫਾਈਨਲ: ਮੇਅਰ ਸਰਬਜੀਤ ਸਿੰਘ

Breaking News, Sports
ਮੋਹਾਲੀ, 21 ਅਕਤੂਬਰ 2026: ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੇ ਮੁਕਾਬਲੇ ਕਰਵਾਏ ਜਾਣਾ ਪੂਰੇ ਸੂਬੇ ਲਈ ਮਾਣ ਵਾਲੀ ਗੱਲ ਹੈ। ਇਹ ਪ੍ਰਾਪਤੀ ਪੰਜਾਬ ਵਿੱਚ ਹਾਕੀ ਸਮੇਤ ਹੋਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਹ ਗੱਲ ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ। ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਇਸ ਵੱਕਾਰੀ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਇਤਿਹਾਸਕ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਦੇ ਪੰਜਾਬ ਵਿੱਚ ਹੋਣ ਨਾਲ ਸੂਬੇ ਨੂੰ ਕੌਮਾਂਤਰੀ ਖੇਡ ਮੰਚ ’ਤੇ ਆਪਣੀ ਪਛਾਣ ਹੋਰ ਮਜ਼ਬੂਤ ਕਰਨ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਸਥਾਨਕ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਵੀ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਨੂੰ ਨੇੜਿਓਂ ਦੇਖਣ ਅਤੇ ਉਨ੍ਹਾਂ ਤੋਂ ਪ੍ਰੇਰਣਾ ਲੈਣ ਦਾ ਮੌਕਾ ਮਿਲੇਗਾ। 27 ਅਕਤੂਬਰ ਤੋਂ ਸ਼ੁਰੂ ਹੋਣਗੇ ਲੀਗ ਮੁਕਾਬਲੇ ਟੂਰਨਾਮੈਂਟ ਦੇ ਪ੍ਰੋਗਰਾਮ...
ਚੌਥੇ ਟੀ-20 ਵਿੱਚ ਵੈਸਟਇੰਡੀਜ਼ ਨੇ ਭਾਰਤ ਨੂੰ 24 ਦੌੜਾਂ ਨਾਲ ਹਰਾਇਆ, ਸੀਰੀਜ਼ 2-2 ਨਾਲ ਬਰਾਬਰ

ਚੌਥੇ ਟੀ-20 ਵਿੱਚ ਵੈਸਟਇੰਡੀਜ਼ ਨੇ ਭਾਰਤ ਨੂੰ 24 ਦੌੜਾਂ ਨਾਲ ਹਰਾਇਆ, ਸੀਰੀਜ਼ 2-2 ਨਾਲ ਬਰਾਬਰ

National News, Sports
ਹੈਦਰਾਬਾਦ, 15 ਅਕਤੂਬਰ 2026: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਦੇ ਚੌਥੇ ਮੁਕਾਬਲੇ ਵਿੱਚ ਵੈਸਟਇੰਡੀਜ਼ ਨੇ ਭਾਰਤ ਨੂੰ 24 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਵੈਸਟਇੰਡੀਜ਼ ਨੇ ਸੀਰੀਜ਼ ਵਿੱਚ ਜ਼ੋਰਦਾਰ ਵਾਪਸੀ ਕਰਦਿਆਂ ਇਸ ਨੂੰ 2-2 ਨਾਲ ਬਰਾਬਰ ਕਰ ਦਿੱਤਾ ਹੈ। ਹੁਣ ਦੋਵਾਂ ਟੀਮਾਂ ਵਿਚਾਲੇ ਸੀਰੀਜ਼ ਦਾ ਫੈਸਲਾਕੁੰਨ ਪੰਜਵਾਂ ਅਤੇ ਆਖਰੀ ਟੀ-20 ਮੁਕਾਬਲਾ 17 ਅਕਤੂਬਰ ਨੂੰ ਬੰਗਲੁਰੂ ਵਿੱਚ ਖੇਡਿਆ ਜਾਵੇਗਾ। ਹੈਦਰਾਬਾਦ ਵਿੱਚ ਖੇਡੇ ਗਏ ਇਸ ਮੁਕਾਬਲੇ ਦੌਰਾਨ ਕਈ ਅਹਿਮ ਰਿਕਾਰਡ ਵੀ ਬਣੇ। ਭਾਰਤੀ ਟੀਮ ਨੇ ਟੀ-20 ਕ੍ਰਿਕਟ ਵਿੱਚ 2,000 ਛੱਕੇ ਲਗਾਉਣ ਦਾ ਇਤਿਹਾਸਕ ਅੰਕੜਾ ਪਾਰ ਕਰ ਲਿਆ। ਦੂਜੇ ਪਾਸੇ, ਵੈਸਟਇੰਡੀਜ਼ ਦੇ ਬੱਲੇਬਾਜ਼ ਸ਼ਾਈ ਹੋਪ ਨੇ ਸੈਂਕੜਿਆਂ ਦੇ ਮਾਮਲੇ ਵਿੱਚ ਕ੍ਰਿਸ ਗੇਲ ਦਾ ਰਿਕਾਰਡ ਪਿੱਛੇ ਛੱਡਦਿਆਂ ਆਪਣੀ ਟੀਮ ਲਈ ਨਵਾਂ ਕੀਰਤੀਮਾਨ ਸਥਾਪਤ ਕੀਤਾ। ਭਾਰਤ ਨੇ ਟੀ-20 ਵਿੱਚ 2,000 ਛੱਕਿਆਂ ਦਾ ਅੰਕੜਾ ਪਾਰ ਕੀਤਾ ਭਾਰਤੀ ਕ੍ਰਿਕਟ ਟੀਮ ਨੇ ਟੀ-20 ਕ੍ਰਿਕਟ ਵਿੱਚ 2,000 ਛੱਕੇ ਪੂਰੇ ਕਰਕੇ ਇੱਕ ਵੱਡੀ ਉਪਲਬਧੀ ਹਾਸਲ ਕੀਤ...