Friday, November 6Punjabi People

Sports

CM ਭਗਵੰਤ ਮਾਨ ਵੱਲੋਂ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਏਸ਼ੀਆਈ ਖੇਡਾਂ ’ਚ ਸੋਨ ਤਮਗਾ ਜਿੱਤਣ ’ਤੇ ਵਧਾਈ

CM ਭਗਵੰਤ ਮਾਨ ਵੱਲੋਂ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਏਸ਼ੀਆਈ ਖੇਡਾਂ ’ਚ ਸੋਨ ਤਮਗਾ ਜਿੱਤਣ ’ਤੇ ਵਧਾਈ

Breaking News, National News, Sports
ਚੰਡੀਗੜ੍ਹ, 26 ਸਤੰਬਰ 2026: ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕਬੱਡੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਆਪਣੇ ਨਾਮ ਕਰ ਲਿਆ ਹੈ। ਅੱਜ ਖੇਡੇ ਗਏ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਈਰਾਨ ਨੂੰ 37-34 ਦੇ ਫਰਕ ਨਾਲ ਮਾਤ ਦਿੱਤੀ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਮਹਿਲਾ ਕਬੱਡੀ ਦਾ ਆਪਣਾ ਚੌਥਾ ਸੋਨ ਤਮਗਾ ਜਿੱਤਿਆ ਹੈ। ਫਾਈਨਲ ਮੁਕਾਬਲਾ ਸ਼ੁਰੂ ਤੋਂ ਹੀ ਦੋਵੇਂ ਟੀਮਾਂ ਵਿਚਾਲੇ ਸਖ਼ਤ ਟੱਕਰ ਵਾਲਾ ਰਿਹਾ। ਭਾਰਤੀ ਖਿਡਾਰਨਾਂ ਨੇ ਪਹਿਲੇ ਹਾਫ਼ ਵਿੱਚ ਸ਼ਾਨਦਾਰ ਖੇਡ ਦਿਖਾਉਂਦਿਆਂ 22-16 ਦੀ ਬੜ੍ਹਤ ਬਣਾਈ। ਹਾਲਾਂਕਿ ਦੂਜੇ ਹਾਫ਼ ਵਿੱਚ ਈਰਾਨ ਨੇ ਜ਼ਬਰਦਸਤ ਵਾਪਸੀ ਕਰਦਿਆਂ ਮੁਕਾਬਲੇ ਨੂੰ ਕਾਫ਼ੀ ਰੋਮਾਂਚਕ ਬਣਾ ਦਿੱਤਾ, ਪਰ ਭਾਰਤੀ ਖਿਡਾਰਨਾਂ ਨੇ ਆਖ਼ਰੀ ਪਲਾਂ ਵਿੱਚ ਆਪਣਾ ਸੰਯਮ ਕਾਇਮ ਰੱਖਦਿਆਂ 37-34 ਨਾਲ ਜਿੱਤ ਦਰਜ ਕੀਤੀ। ਇਸ ਜਿੱਤ ਨਾਲ ਭਾਰਤ ਨੇ ਮਹਿਲਾ ਕਬੱਡੀ ਵਿੱਚ ਆਪਣਾ ਚੌਥਾ ਏਸ਼ੀਆਈ ਖੇਡਾਂ ਸੋਨ ਤਮਗਾ ਹਾਸਲ ਕੀਤਾ ਹੈ। ਭਾਰਤੀ ਟੀਮ ਨੇ 2010, 2014 ਅਤੇ 2022 ਵਿੱਚ ਵੀ ਸੋਨ ਤਮਗਾ ਜਿੱਤਿਆ ਸੀ, ਜਦਕਿ 2018 ਵਿੱਚ ਉਸ ਨੂੰ ਚਾਂਦੀ ਦੇ ਤ...
Asian Games 2026: ਗੋਲਡ ਮੈਡਲ ਜੇਤੂ ਹਰਮਨਪ੍ਰੀਤ ਕੌਰ ਨੂੰ ਪੰਜਾਬ ਸਰਕਾਰ ਦੇਵੇਗੀ ₹1 ਕਰੋੜ, CM ਭਗਵੰਤ ਮਾਨ ਨੇ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

Asian Games 2026: ਗੋਲਡ ਮੈਡਲ ਜੇਤੂ ਹਰਮਨਪ੍ਰੀਤ ਕੌਰ ਨੂੰ ਪੰਜਾਬ ਸਰਕਾਰ ਦੇਵੇਗੀ ₹1 ਕਰੋੜ, CM ਭਗਵੰਤ ਮਾਨ ਨੇ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

Breaking News, Punjab News, Sports
ਚੰਡੀਗੜ੍ਹ, 25 ਸਤੰਬਰ 2026: ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਪੰਜਾਬ ਦੀ ਧੀ ਅਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਖੁਸ਼ੀ ਜ਼ਾਹਰ ਕਰਦਿਆਂ ਉਸ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਸੋਨ ਤਗਮਾ ਜੇਤੂ ਹਰਮਨਪ੍ਰੀਤ ਕੌਰ ਨੂੰ ₹1 ਕਰੋੜ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਟੀਮ ਦੀ ਇਸ ਜਿੱਤ ਨਾਲ ਦੇਸ਼ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਹਰਮਨਪ੍ਰੀਤ ਕੌਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਆਪਣੀ ਇਸ ਧੀ ’ਤੇ ਮਾਣ ਹੈ, ਜਿਸ ਨੇ ਟੀਮ ਦੀ ਅਗਵਾਈ ਕਰਦਿਆਂ ਮਹੱਤਵਪੂਰਨ...
ਪੰਜਾਬ ਸਰਕਾਰ  ਕਰ ਰਹੀ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਭਾਰਤ-ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

ਪੰਜਾਬ ਸਰਕਾਰ  ਕਰ ਰਹੀ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਭਾਰਤ-ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

Breaking News, Punjab News, Sports
ਚੰਡੀਗੜ੍ਹ/ਜਲੰਧਰ, 14 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦਾ ਅਧਿਕਾਰਤ ਸ਼ਡਿਊਲ ਜਾਰੀ ਕੀਤਾ। ਪੰਜਾਬ ਸਰਕਾਰ ਪਹਿਲੀ ਵਾਰ ਇਸ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਜਾ ਰਹੀ ਹੈ। ਟੂਰਨਾਮੈਂਟ ਦੇ ਮੈਚ ਮੋਹਾਲੀ ਅਤੇ ਜਲੰਧਰ ਵਿੱਚ ਕਰਵਾਏ ਜਾਣਗੇ। ਮੁੱਖ ਮੰਤਰੀ ਵੱਲੋਂ ਸ਼ਡਿਊਲ ਜਾਰੀ ਕਰਨ ਦਾ ਐਲਾਨ ਮੋਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿਖੇ ਕੀਤਾ ਗਿਆ। ਇਸ ਮੌਕੇ ਟੂਰਨਾਮੈਂਟ ਦਾ ਅਧਿਕਾਰਤ ਲੋਗੋ ਵੀ ਜਾਰੀ ਕੀਤਾ ਗਿਆ। ਹਾਕੀ ਇੰਡੀਆ ਨਾਲ ਜੁੜੇ ਖਿਡਾਰੀ ਅਤੇ ਅਧਿਕਾਰੀ ਵੀ ਇਸ ਸਮਾਗਮ ਵਿੱਚ ਮੌਜੂਦ ਰਹੇ। 27 ਅਕਤੂਬਰ ਨੂੰ ਜਲੰਧਰ ਤੋਂ ਹੋਵੇਗੀ ਸ਼ੁਰੂਆਤ ਜਾਣਕਾਰੀ ਮੁਤਾਬਕ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧਰ ਤੋਂ ਹੋਵੇਗੀ, ਜਦਕਿ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 5 ਨਵੰਬਰ ਨੂੰ ਮੋਹਾਲੀ ਵਿੱਚ ਖੇਡਿਆ ਜਾਵੇਗਾ। ਇਸ ਵੱਕਾਰੀ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਛੇ ਚੋਟੀ ਦੀਆਂ ਹਾਕੀ ਟੀਮਾਂ—ਭਾਰਤ, ਪਾਕਿਸਤ...
ਭਾਰਤੀ ਜੂਨੀਅਰ ਹਾਕੀ ਟੀਮ ਦੀ ਸ਼ਾਨਦਾਰ ਜਿੱਤ, ਜੂਨੀਅਰ ਏਸ਼ੀਆ ਕੱਪ ਦੇ ਫਾਈਨਲ ’ਚ ਬਣਾਈ ਜਗ੍ਹਾ

ਭਾਰਤੀ ਜੂਨੀਅਰ ਹਾਕੀ ਟੀਮ ਦੀ ਸ਼ਾਨਦਾਰ ਜਿੱਤ, ਜੂਨੀਅਰ ਏਸ਼ੀਆ ਕੱਪ ਦੇ ਫਾਈਨਲ ’ਚ ਬਣਾਈ ਜਗ੍ਹਾ

Sports
ਨਵੀਂ ਦਿੱਲੀ, 11 ਸਤੰਬਰ 2026: ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੂਨੀਅਰ ਏਸ਼ੀਆ ਕੱਪ ਦੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਸ਼ੁੱਕਰਵਾਰ ਨੂੰ ਚੀਨ ਵਿੱਚ ਖੇਡੇ ਗਏ ਸੈਮੀਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਮਲੇਸ਼ੀਆ ਨੂੰ 3-1 ਦੇ ਫਰਕ ਨਾਲ ਹਰਾ ਕੇ ਖ਼ਿਤਾਬੀ ਮੁਕਾਬਲੇ ਵਿੱਚ ਪ੍ਰਵੇਸ਼ ਕੀਤਾ। ਭਾਰਤ ਦੀ ਜਿੱਤ ਵਿੱਚ ਕਪਤਾਨ ਅਨਮੋਲ ਏਕਾ ਨੇ ਦੋ ਗੋਲ ਕਰਕੇ ਅਹਿਮ ਭੂਮਿਕਾ ਨਿਭਾਈ। ਭਾਰਤੀ ਟੀਮ ਨੇ ਪੂਰੇ ਮੁਕਾਬਲੇ ਦੌਰਾਨ ਹਮਲਾਵਰ ਅਤੇ ਸੰਤੁਲਿਤ ਖੇਡ ਦਾ ਪ੍ਰਦਰਸ਼ਨ ਕੀਤਾ। ਕਪਤਾਨ ਅਨਮੋਲ ਏਕਾ ਦੇ ਦੋ ਗੋਲਾਂ ਤੋਂ ਇਲਾਵਾ ਸੁਖਵਿੰਦਰ ਨੇ ਵੀ ਇੱਕ ਗੋਲ ਕੀਤਾ। ਮਲੇਸ਼ੀਆ ਵੱਲੋਂ ਐਮ. ਰਾਹੁਲ ਨੇ ਇੱਕ ਗੋਲ ਕੀਤਾ, ਪਰ ਭਾਰਤੀ ਟੀਮ ਦੀ ਮਜ਼ਬੂਤ ਰੱਖਿਆ ਅਤੇ ਲਗਾਤਾਰ ਹਮਲਿਆਂ ਦੇ ਸਾਹਮਣੇ ਮਲੇਸ਼ੀਆ ਵਾਪਸੀ ਨਹੀਂ ਕਰ ਸਕਿਆ। ਫਾਈਨਲ ’ਚ ਪਾਕਿਸਤਾਨ ਜਾਂ ਦੱਖਣੀ ਕੋਰੀਆ ਨਾਲ ਹੋਵੇਗਾ ਮੁਕਾਬਲਾ ਸੈਮੀਫਾਈਨਲ ਵਿੱਚ ਜਿੱਤ ਤੋਂ ਬਾਅਦ ਹੁਣ ਭਾਰਤ ਦੀ ਨਜ਼ਰ ਖ਼ਿਤਾਬ ’ਤੇ ਹੈ। ਭਾਰਤੀ ਟੀਮ 13 ਸਤੰਬਰ ਨੂੰ ਫਾਈਨਲ ਵਿੱਚ ਪਾਕਿਸਤਾਨ ਅਤੇ ਦੱਖਣੀ ਕੋਰੀਆ ਵਿਚਕਾਰ ਹੋਣ ਵਾਲ...
‘ਖੇਡਾਂ ਵਤਨ ਪੰਜਾਬ ਦੀਆ’ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦਾ ਵੱਡਾ ਮੰਚ: ਸਪੀਕਰ ਕੁਲਤਾਰ ਸਿੰਘ ਸੰਧਵਾਂ

‘ਖੇਡਾਂ ਵਤਨ ਪੰਜਾਬ ਦੀਆ’ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦਾ ਵੱਡਾ ਮੰਚ: ਸਪੀਕਰ ਕੁਲਤਾਰ ਸਿੰਘ ਸੰਧਵਾਂ

Breaking News, Punjab News, Sports
ਚੰਡੀਗੜ੍ਹ, 8 ਸਤੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੀ ਖੇਡਾਂ ਵਿੱਚ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆ’ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਮੁਕਾਬਲੇ ਦੀ ਭਾਵਨਾ ਅਤੇ ਆਤਮ-ਵਿਸ਼ਵਾਸ ਵੀ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆ’ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਇੱਕ ਅਹਿਮ ਉਦੇਸ਼ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਛੁਪੀ ਹੋਈ ਖੇਡ ਪ੍ਰਤਿਭਾ ਦੀ ਪਛਾਣ ਕਰਨਾ, ਉਸ ਨੂੰ ਉਭਾਰਨਾ ਅਤੇ ਲੋੜੀਂਦੀ ਸਿਖਲਾਈ ਰਾਹੀਂ ਨਿਖਾਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਲੋੜ ਸਿਰਫ਼ ਅਜਿਹੇ ਮੰਚ ਅਤੇ ਮੌਕਿਆਂ ਦੀ ਹੈ, ਜਿੱਥੇ ਨੌਜਵਾਨ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰ ...
‘ਖੇਡਾਂ ਵਤਨ ਪੰਜਾਬ ਦੀਆਂ’ ਨੇ ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ਪਾਇਆ ਅਹਿਮ ਯੋਗਦਾਨ: ਮੋਹਿੰਦਰ ਭਗਤ

‘ਖੇਡਾਂ ਵਤਨ ਪੰਜਾਬ ਦੀਆਂ’ ਨੇ ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ਪਾਇਆ ਅਹਿਮ ਯੋਗਦਾਨ: ਮੋਹਿੰਦਰ ਭਗਤ

Breaking News, Punjab News, Sports
ਚੰਡੀਗੜ੍ਹ/ਜਲੰਧਰ, 7 ਸਤੰਬਰ 2026: ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜਲੰਧਰ ਦੇ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦਾ ਉਦਘਾਟਨ ਕੀਤਾ। ਇਸ ਮੌਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਕਰਵਾਏ ਜਾਂਦੇ ਇਨ੍ਹਾਂ ਖੇਡ ਮੁਕਾਬਲਿਆਂ ਨੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਆਕਰਸ਼ਿਤ ਕੀਤਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਵੱਡਾ ਮੰਚ ਵੀ ਮਿਲਿਆ ਹੈ। ...
IND ਬਨਾਮ PAK: ਭਾਰਤੀ ਮਹਿਲਾ ਟੀਮ ਦੀ ਪਾਕਿਸਤਾਨ ’ਤੇ ਧਮਾਕੇਦਾਰ ਜਿੱਤ, 7 ਵਿਕਟਾਂ ਨਾਲ ਮੈਚ ਕੀਤਾ ਆਪਣੇ ਨਾਮ

IND ਬਨਾਮ PAK: ਭਾਰਤੀ ਮਹਿਲਾ ਟੀਮ ਦੀ ਪਾਕਿਸਤਾਨ ’ਤੇ ਧਮਾਕੇਦਾਰ ਜਿੱਤ, 7 ਵਿਕਟਾਂ ਨਾਲ ਮੈਚ ਕੀਤਾ ਆਪਣੇ ਨਾਮ

Global News, Sports
ਦੁਬਈ, 6 ਸਤੰਬਰ 2026:  ਟੀ-20 ਏਸ਼ੀਆ ਕੱਪ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਾਕਿਸਤਾਨ ਨੂੰ 7 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ। ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਮੁਕਾਬਲੇ ਵਿੱਚ ਪਾਕਿਸਤਾਨ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ ਸਿਰਫ਼ 55 ਦੌੜਾਂ ’ਤੇ ਆਲ ਆਊਟ ਹੋ ਗਈ। ਇਸ ਤੋਂ ਬਾਅਦ ਭਾਰਤ ਨੇ 56 ਦੌੜਾਂ ਦੇ ਟੀਚੇ ਨੂੰ ਮਹਿਜ਼ 8.4 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਭਾਰਤੀ ਟੀਮ ਦੀ ਜਿੱਤ ਵਿੱਚ ਗੇਂਦਬਾਜ਼ਾਂ ਦਾ ਅਹਿਮ ਯੋਗਦਾਨ ਰਿਹਾ। ਪਾਕਿਸਤਾਨੀ ਬੱਲੇਬਾਜ਼ ਭਾਰਤੀ ਗੇਂਦਬਾਜ਼ੀ ਹਮਲੇ ਅੱਗੇ ਪੂਰੀ ਤਰ੍ਹਾਂ ਬੇਬਸ ਨਜ਼ਰ ਆਏ ਅਤੇ ਪੂਰੀ ਟੀਮ 55 ਦੌੜਾਂ ’ਤੇ ਸਿਮਟ ਗਈ। ਇਹ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਪਾਕਿਸਤਾਨ ਮਹਿਲਾ ਟੀਮ ਦਾ ਹੁਣ ਤੱਕ ਦਾ ਸਭ ਤੋਂ ਘੱਟ ਸਕੋਰ ਦੱਸਿਆ ਗਿਆ ਹੈ। ਪਾਕਿਸਤਾਨ ਦੀ ਬੱਲੇਬਾਜ਼ੀ ਬੁਰੀ ਤਰ੍ਹਾਂ ਫਲਾਪ ਪਾਕਿਸਤਾਨ ਵੱਲੋਂ ਸਿਰਫ਼ 8 ਬੱਲੇਬਾਜ਼ ਹੀ ਦੋਹਰੇ ਅੰਕੜੇ ਤੱਕ ਪਹੁੰਚ ਸਕੇ। ਟੀਮ ਵੱਲੋਂ ਸਭ ਤੋਂ ਵੱਧ ਸਕੋਰ ਸ਼ਾਵਲ ਜ਼ੁਲਫਿਕਾਰ ਨੇ ਬਣਾਇਆ, ਜਿਨ੍ਹਾਂ ਨੇ 14 ਦੌੜਾਂ ਦੀ ਪਾਰੀ ਖੇਡੀ।...
ਰੇਵਾੜੀ ’ਚ ਨਸ਼ਿਆਂ ਖ਼ਿਲਾਫ਼ ਹਾਫ ਮੈਰਾਥਨ, CM ਸੈਣੀ ਨੇ ਦਿੱਤੀ ਹਰੀ ਝੰਡੀ; ਬੋਲੇ- ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਤਰਜੀਹ

ਰੇਵਾੜੀ ’ਚ ਨਸ਼ਿਆਂ ਖ਼ਿਲਾਫ਼ ਹਾਫ ਮੈਰਾਥਨ, CM ਸੈਣੀ ਨੇ ਦਿੱਤੀ ਹਰੀ ਝੰਡੀ; ਬੋਲੇ- ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਤਰਜੀਹ

Haryana news, Sports
ਰੇਵਾੜੀ, 5 ਸਤੰਬਰ 2026: ਨਸ਼ਿਆਂ ਦੀ ਵਧ ਰਹੀ ਸਮੱਸਿਆ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਲਈ ਐਤਵਾਰ ਨੂੰ ਰੇਵਾੜੀ ਵਿੱਚ ਰਾਜ ਪੱਧਰੀ ਹਾਫ ਮੈਰਾਥਨ ਦਾ ਆਯੋਜਨ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਫ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ‘ਨਸ਼ਿਆਂ ਵਿਰੁੱਧ ਜੰਗ, ਰੇਵਾੜੀ ਦੇ ਨਾਲ’ ਥੀਮ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ 5 ਅਤੇ 10 ਕਿਲੋਮੀਟਰ ਦੀਆਂ ਦੌੜਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਆਮ ਨਾਗਰਿਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰੇਵਾੜੀ ਤੋਂ ਨਸ਼ਿਆਂ ਖ਼ਿਲਾਫ਼ ਉੱਠੀ ਆਵਾਜ਼ ਹੁਣ ਪੂਰੇ ਹਰਿਆਣਾ ਵਿੱਚ ਗੂੰਜੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਕਾਨੂੰਨ-ਵਿਵਸਥਾ ਜਾਂ ਅਪਰਾਧ ਦੇ ਮੁੱਦੇ ਵਜੋਂ ਨਹੀਂ ਦੇਖਿਆ ਜਾ ਸਕਦਾ, ਬਲਕਿ ਇਹ ਨੌਜਵਾਨਾਂ ਦੇ ਭਵਿੱਖ, ਪਰਿਵਾਰਾਂ ਦੀ ਖੁਸ਼ਹਾਲੀ ਅਤੇ ਸਮਾਜ ਦੀ ਤਰੱਕੀ ਨਾਲ ਜੁੜੀ ਗੰਭੀਰ ਚੁਣੌਤੀ ਹੈ। ਉਨ੍ਹਾਂ ਨੌਜਵਾਨਾਂ ...
11ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਪਟਿਆਲਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਸੋਨੇ, ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤੇ

11ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਪਟਿਆਲਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਸੋਨੇ, ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤੇ

Breaking News, Punjab News, Sports
ਤਲਵੰਡੀ ਸਾਬੋ, 6 ਸਤੰਬਰ 2026: ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਤਲਵੰਡੀ ਸਾਬੋ, ਬਠਿੰਡਾ ਵਿਖੇ ਕਰਵਾਈ ਗਈ 11ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਦੇ ਖਿਡਾਰੀਆਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਰਾਜ ਪੱਧਰ ਦੇ ਇਸ ਵੱਕਾਰੀ ਖੇਡ ਮੁਕਾਬਲੇ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 950 ਗੱਤਕਾ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਚੈਂਪੀਅਨਸ਼ਿਪ ਦੌਰਾਨ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਅਤੇ ਗੱਤਕਾ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਕਾਬਲੀਅਤ, ਅਨੁਸ਼ਾਸਨ ਅਤੇ ਖੇਡ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜ਼ਿਲ੍ਹਾ ਪਟਿਆਲਾ ਦੀ ਗੱਤਕਾ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਮੁਕਾਬਲਿਆਂ ਵਿੱਚ ਆਪਣੀ ਧਾਕ ਜਮਾਈ। ਜ਼ਿਲ੍ਹਾ ਪਟਿਆਲਾ ਵੱਲੋਂ ਕੁੱਲ 45 ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਅਤੇ ਈਵੈਂਟਾਂ ਵਿੱਚ ਹਿੱਸਾ ਲਿਆ। ਖਿਡਾਰੀਆਂ ਨੇ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਆਪਣੇ ਨਾਮ ਕੀਤੇ। ਇਨ੍ਹਾਂ ਪ੍ਰਾਪਤੀਆਂ ਨਾਲ ਪਟਿਆਲਾ ਜ਼ਿਲ੍ਹੇ ਦ...
IND vs JPN: T20 ਕ੍ਰਿਕਟ ’ਚ ਪਹਿਲੀ ਵਾਰ ਭਿੜਨਗੀਆਂ ਭਾਰਤ ਤੇ ਜਾਪਾਨ ਦੀਆਂ ਟੀਮਾਂ, ਇਸ ਤਾਰੀਖ਼ ਨੂੰ ਹੋਵੇਗਾ ਮੁਕਾਬਲਾ

IND vs JPN: T20 ਕ੍ਰਿਕਟ ’ਚ ਪਹਿਲੀ ਵਾਰ ਭਿੜਨਗੀਆਂ ਭਾਰਤ ਤੇ ਜਾਪਾਨ ਦੀਆਂ ਟੀਮਾਂ, ਇਸ ਤਾਰੀਖ਼ ਨੂੰ ਹੋਵੇਗਾ ਮੁਕਾਬਲਾ

Global News, Sports
ਨਵੀਂ ਦਿੱਲੀ, 4 ਸਤੰਬਰ 2026:   ਭਾਰਤ ਅਤੇ ਜਾਪਾਨ ਦੀਆਂ ਕ੍ਰਿਕਟ ਟੀਮਾਂ ਅੰਤਰਰਾਸ਼ਟਰੀ ਪੱਧਰ ’ਤੇ ਪਹਿਲੀ ਵਾਰ ਇੱਕ ਇਤਿਹਾਸਕ ਪੁਰਸ਼ T20I ਮੈਚ ਵਿੱਚ ਆਹਮੋ-ਸਾਹਮਣੇ ਹੋਣ ਜਾ ਰਹੀਆਂ ਹਨ। ਜਾਪਾਨ ਕ੍ਰਿਕਟ ਐਸੋਸੀਏਸ਼ਨ (JCA) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਵੱਲੋਂ ਇਸ ਮੁਕਾਬਲੇ ਦੀ ਪੁਸ਼ਟੀ ਕੀਤੀ ਗਈ ਹੈ। ਦੋਵੇਂ ਟੀਮਾਂ 22 ਸਤੰਬਰ ਨੂੰ ਜਾਪਾਨ ਦੇ ਤੋਚਿਗੀ ਪ੍ਰਾਂਤ ਸਥਿਤ ਸਾਨੋ ਇੰਟਰਨੈਸ਼ਨਲ ਕ੍ਰਿਕਟ ਗ੍ਰਾਊਂਡ ਵਿੱਚ T20I ਮੈਚ ਖੇਡਣਗੀਆਂ। ਭਾਰਤ ਅਤੇ ਜਾਪਾਨ ਦੀਆਂ ਕ੍ਰਿਕਟ ਟੀਮਾਂ ਲਈ ਇਹ ਮੁਕਾਬਲਾ ਕਈ ਪੱਖੋਂ ਖਾਸ ਹੈ। ਇਹ ਦੋਵੇਂ ਦੇਸ਼ਾਂ ਦੀਆਂ ਪੁਰਸ਼ ਟੀਮਾਂ ਵਿਚਾਲੇ ਪਹਿਲਾ ਅੰਤਰਰਾਸ਼ਟਰੀ T20I ਮੁਕਾਬਲਾ ਹੋਵੇਗਾ, ਜਿਸ ਕਾਰਨ ਇਸ ਨੂੰ ਦੋਵਾਂ ਦੇਸ਼ਾਂ ਦੇ ਕ੍ਰਿਕਟ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਮੰਨਿਆ ਜਾ ਰਿਹਾ ਹੈ। ਭਾਰਤ-ਜਾਪਾਨ ਸਬੰਧਾਂ ਦੀ 75ਵੀਂ ਵਰ੍ਹੇਗੰਢ ਨਾਲ ਜੁੜਿਆ ਮੁਕਾਬਲਾ ਇਹ ਇਤਿਹਾਸਕ ਮੈਚ ਭਾਰਤ ਅਤੇ ਜਾਪਾਨ ਦੇ ਕੂਟਨੀਤਕ ਸਬੰਧਾਂ ਦੀ 75ਵੀਂ ਵਰ੍ਹੇਗੰਢ ਦੇ ਜਸ਼ਨਾਂ ਦੀ ਸ਼ੁਰੂਆਤ ਨਾਲ ਵੀ ਜੁੜਿਆ ਹੋਇਆ ਹੈ। ਦੋਵਾਂ ਦੇਸ਼ਾਂ ਵਿਚਾਲੇ ਖੇਡਾਂ ਰਾਹੀਂ ਲੋਕਾ...