ਖੇਡਾਂ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਸੁਚੱਜੇ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਪ੍ਰਬੰਧਕ ਕਮੇਟੀ ਬਣਾਈ ਗਈ ਹੈ—ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ
ਲੁਧਿਆਣਾ, 27 ਜਨਵਰੀ 2026: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੇਂਡੂ ਓਲੰਪਿਕ ਵਜੋਂ ਦੁਨੀਆ ਭਰ ਵਿੱਚ ਮਸ਼ਹੂਰ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਪ੍ਰਬੰਧਾਂ ਨਾਲ ਕਰਵਾਉਣ ਲਈ 11 ਮੈਂਬਰੀ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਸਮੂਹ ਖਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਠਾਇਆ ਜਾ ਰਿਹਾ ਹੈ ਅਤੇ ਇਸ ਸਾਲ ਵੀ ਇਹ ਸਾਰਾ ਖਰਚਾ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਲਈ ਰਜਿਸਟ੍ਰੇਸ਼ਨ ਸਿਰਫ਼ ਨਿਰਧਾਰਤ ਕਮੇਟੀ ਮੈਂਬਰਾਂ ਰਾਹੀਂ ਹੀ ਕੀਤੀ ਜਾਵੇਗੀ। ਇਸ ਸਬੰਧੀ ਡਾ. ਹਰਜਿੰਦਰ ਸਿੰਘ (ਸਹਾਇਕ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਲੁਧਿਆਣਾ), ਗੁਰਿੰਦਰ ਸਿੰਘ (ਵੇਟ ਲਿਫਟਿੰਗ ਕੋਚ), ਕੰਵਲਜੀਤ ਸਿੰਘ (ਵੇਟ ਲਿਫਟਿੰਗ ਕੋਚ), ਦਿਲਜੋਤ ਸਿੰਘ, ਗੁਰਦੀਪ ਸਿੰਘ, ਹਰਜੀਤ ਸਿੰਘ, ਗੁਰਵਿੰਦਰ ਸਿੰਘ, ਰਜਿੰਦਰ ਸਿੰਘ, ਜਗਦੀਪ ਸਿੰਘ...






