Wednesday, July 29Punjabi People

Uncategorized

ਭਾਜਪਾ ਵਿੱਚ ਦਾਖ਼ਲਾ ਲੈਂਦੇ ਹੀ Raghav Chadha ਨੂੰ ਵੱਡਾ ਝਟਕਾ

ਭਾਜਪਾ ਵਿੱਚ ਦਾਖ਼ਲਾ ਲੈਂਦੇ ਹੀ Raghav Chadha ਨੂੰ ਵੱਡਾ ਝਟਕਾ

Uncategorized
ਚੰਡੀਗੜ੍ਹ, 26 ਅਪ੍ਰੈਲ 2026:  'ਆਪ' ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਪਾਰਟੀ ਖ਼ਿਲਾਫ਼ ਬਗਾਵਤ ਕਰਦਿਆਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਰਾਜ ਸਭਾ ਵਿੱਚ 'ਆਪ' ਦੇ ਕੁੱਲ 10 ਸੰਸਦ ਮੈਂਬਰ ਸਨ, ਜਿਨ੍ਹਾਂ ਵਿੱਚੋਂ ਸੱਤ ਦੇ ਇਕੱਠੇ ਟੁੱਟ ਜਾਣ ਨਾਲ ਇਹ ਗਿਣਤੀ ਦੋ-ਤਿਹਾਈ ਤੋਂ ਵੱਧ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਦਲ-ਬਦਲ ਕਾਨੂੰਨ ਅਧੀਨ ਅਯੋਗਤਾ ਤੋਂ ਛੋਟ ਮਿਲ ਗਈ। ਰਾਘਵ ਚੱਢਾ ਦੇ ਨਾਲ ਪਾਰਟੀ ਛੱਡਣ ਵਾਲਿਆਂ ਵਿੱਚ ਸੰਦੀਪ ਪਾਠਕ, ਸਵਾਤੀ ਮਾਲੀਵਾਲ, ਅਸ਼ੋਕ ਮਿੱਤਲ, ਵਿਕਰਮਜੀਤ ਸਾਹਨੀ, ਰਾਜਿੰਦਰ ਗੁਪਤਾ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਛੇ ਸੰਸਦ ਮੈਂਬਰ ਪੰਜਾਬ ਤੋਂ ਹਨ ਜਦਕਿ ਇੱਕ ਦਿੱਲੀ ਨਾਲ ਸੰਬੰਧਿਤ ਹੈ, ਜਿਸ ਕਾਰਨ ਇਸ ਸਿਆਸੀ ਵਿਕਾਸ ਦਾ ਪੰਜਾਬ ਦੀ ਰਾਜਨੀਤੀ ‘ਤੇ ਸਿੱਧਾ ਅਸਰ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਰਾਘਵ ਚੱਢਾ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਇੱਕ ਹੋਰ ਵੱਡੀ ਗੱਲ ਸਾਹਮਣੇ ਆਈ ਹੈ। ਭਾਜਪਾ ਵਿੱਚ ਸ਼ਾਮਲ ਹੋਣ ਦੇ ਤੁਰੰਤ ਬਾਅਦ ਉਨ੍ਹਾਂ ਦੇ ਇੰਸਟਾਗ੍ਰਾਮ ਫਾਲੋਅਰਜ਼ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ। ਸਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ

Uncategorized
ਚੰਡੀਗੜ੍ਹ, 25 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮਾਂ ਮੰਗ ਲਿਆ ਹੈ। ਉਹ ਪੰਜਾਬ ਦੇ ਵਿਧਾਇਕਾਂ ਦੇ ਨਾਲ ਰਾਸ਼ਟਰਪਤੀ ਨੂੰ ਮਿਲ ਕੇ ਆਪਣਾ ਮਤ ਪ੍ਰਗਟ ਕਰਨਗੇ। ਸੰਭਾਵਨਾ ਹੈ ਕਿ ਉਹ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਦੇ ਰਾਜ ਸਭਾ ਮੈਂਬਰਾਂ ਨੂੰ ਰੀਕਾਲ ਕਰਨ ਦੇ ਮਾਮਲੇ ‘ਤੇ ਆਪਣਾ ਪੱਖ ਰੱਖਣਗੇ। ਦੱਸਣਯੋਗ ਹੈ ਕਿ Aam Aadmi Party ਨੂੰ ਵੱਡਾ ਝਟਕਾ ਲੱਗਿਆ ਹੈ, ਕਿਉਂਕਿ ਇਸ ਦੇ ਸੱਤ ਰਾਜ ਸਭਾ ਮੈਂਬਰਾਂ ਨੇ ਬਗਾਵਤ ਕਰਦੇ ਹੋਏ Bharatiya Janata Party ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਪਹਿਲਾਂ ‘ਆਪ’ ਦੇ ਰਾਜ ਸਭਾ ਵਿੱਚ ਕੁੱਲ 10 ਮੈਂਬਰ ਸਨ, ਜਿਨ੍ਹਾਂ ਵਿੱਚੋਂ ਸੱਤ ਦੇ ਇਕੱਠੇ ਤੌਰ ‘ਤੇ ਟੁੱਟਣ ਨਾਲ ਦਲ-ਬਦਲੂਆਂ ਦੀ ਗਿਣਤੀ ਦੋ-ਤਿਹਾਈ ਹੱਦ ਤੋਂ ਵੱਧ ਹੋ ਗਈ ਹੈ, ਜਿਸ ਕਰਕੇ ਉਨ੍ਹਾਂ ਨੂੰ ਦਲ-ਬਦਲੂ ਕਾਨੂੰਨ ਅਧੀਨ ਅਯੋਗਤਾ ਤੋਂ ਛੋਟ ਮਿਲ ਗਈ ਹੈ। ਰਾਘਵ ਚੱਢਾ ਦੇ ਨਾਲ ਪਾਰਟੀ ਛੱਡਣ ਵਾਲੇ ਮੈਂਬਰਾਂ ਵਿੱਚ ਸੰਦੀਪ ਪਾਠਕ, ਸਵਾਤੀ ਮਾਲੀਵਾਲ, ਅਸ਼ੋਕ ਮਿੱਤਲ, ਵਿਕਰਮਜੀਤ ਸਾਹਨੀ, ਰਾਜਿੰਦਰ ਗੁਪਤਾ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿ...
ਵੈੱਬ ਸੀਰੀਜ਼ ਦਾ ਵਿਰੋਧ ਕਰਨਾ ਪਿਆ ਭਾਰੀ; ਲਾਰੈਂਸ ਗਰੁੱਪ ਨੇ ਰੰਧਾਵਾ, ਵੜਿੰਗ ਅਤੇ ਮਜੀਠੀਆ ਨੂੰ ਦਿੱਤੀਆਂ ਧਮਕੀਆਂ

ਵੈੱਬ ਸੀਰੀਜ਼ ਦਾ ਵਿਰੋਧ ਕਰਨਾ ਪਿਆ ਭਾਰੀ; ਲਾਰੈਂਸ ਗਰੁੱਪ ਨੇ ਰੰਧਾਵਾ, ਵੜਿੰਗ ਅਤੇ ਮਜੀਠੀਆ ਨੂੰ ਦਿੱਤੀਆਂ ਧਮਕੀਆਂ

Uncategorized
ਚੰਡੀਗੜ੍ਹ, 25 ਅਪ੍ਰੈਲ 2026: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਧਮਕੀ ਭਰਿਆ ਸੁਨੇਹਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਕੀ ਉਸ ਵੇਲੇ ਦਿੱਤੀ ਗਈ ਜਦੋਂ ਰੰਧਾਵਾ ਨੇ ਵਿਵਾਦਿਤ ਡਾਕੂਮੈਂਟਰੀ/ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਦੀ ਰਿਲੀਜ਼ ਦਾ ਵਿਰੋਧ ਕਰਦੇ ਹੋਏ ਇਸ ’ਤੇ ਪਾਬੰਦੀ ਦੀ ਮੰਗ ਕੀਤੀ ਸੀ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਵੀ ਸੂਚਿਤ ਕਰ ਦਿੱਤਾ ਹੈ। ਧਮਕੀ ਮਿਲਣ ਮਗਰੋਂ ਰੰਧਾਵਾ ਨੇ ਦੋਸ਼ ਲਗਾਇਆ ਕਿ ਗੈਂਗਸਟਰਾਂ ਨੂੰ ਕੇਂਦਰੀ ਏਜੰਸੀਆਂ ਦੀ ਹਮਾਇਤ ਪ੍ਰਾਪਤ ਹੈ। ਉਨ੍ਹਾਂ ਸਵਾਲ ਉਠਾਇਆ ਕਿ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਕੈਦ ਲਾਰੈਂਸ ਬਿਸ਼ਨੋਈ ਅਜੇ ਵੀ ਕਿਵੇਂ ਸਰਗਰਮ ਹੈ ਅਤੇ ਧਮਕੀਆਂ ਦੇ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਵੱਲੋਂ ਖੁੱਲ੍ਹੇਆਮ ਮੋਬਾਈਲ ਫੋਨ ਦੀ ਵਰਤੋਂ ਕਰਨ ਦੇ ਵੀ ਗੰਭੀਰ ਦੋਸ਼ ਲਗਾਏ। ਜਾਣਕਾਰੀ ਮੁਤਾਬਕ, ਰੰਧਾਵਾ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ...
ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ

ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ

Uncategorized
ਚੰਡੀਗੜ੍ਹ, 25 ਅਪ੍ਰੈਲ 2026: ਮਸ਼ਹੂਰ ਕਬੱਡੀ ਖਿਡਾਰੀ ਅਤੇ ਪ੍ਰਸਿੱਧ ਸਟੌਪਰ ਪਾਲਾ ਜਲਾਲਪੁਰੀਆ ਨੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਦਾ ਦਾਮਨ ਥਾਮ ਲਿਆ। ਖੇਡ ਜਗਤ ਦੀ ਇਸ ਪ੍ਰਸਿੱਧ ਹਸਤੀ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਆਪ’ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਲਾ ਜਲਾਲਪੁਰੀਆ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਕੀਤਾ। ਕਬੱਡੀ ਦੀ ਦੁਨੀਆ ਵਿੱਚ ਜਲਾਲਪੁਰੀਆ ਆਪਣੀ ਸ਼ਾਨਦਾਰ ਤਕਨੀਕ ਅਤੇ ‘ਕਲੋਜ਼ ਫਾਈਟਰ’ ਦੇ ਰੂਪ ਵਿੱਚ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਮ ਚਮਕਾਇਆ ਹੈ। ਇਸ ਮੌਕੇ ਭਗਵੰਤ ਮਾਨ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਜਲਾਲਪੁਰੀਆ ਵਰਗੇ ਮੰਨੇ-ਪ੍ਰਮੰਨੇ ਖਿਡਾਰੀ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਗੌਰਵ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਪਾਲਾ ਨੇ ਖੇਡ ਮੈਦਾਨ ਵਿੱਚ ਹਮੇਸ਼ਾ ਪੰਜਾਬ ਦੀ ਇੱਜ਼ਤ ਵਧਾਈ ਹੈ ਅਤੇ ਹੁਣ ਉਹ ਲੋਕ ਸੇਵਾ ਦੇ ਖੇਤਰ ਵਿੱਚ ਵੀ ਪਾਰਟੀ ਦੇ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਖਿ...
ਭਾਜਪਾ ਲਈ ਰਾਘਵ ਚੱਢਾ ਦੇ ਮੁਕਾਬਲੇ ਸੰਦੀਪ ਪਾਠਕ ਕਿਉਂ ਵੱਧ ਮਹੱਤਵਪੂਰਨ ਮੰਨੇ ਜਾਂਦੇ ਹਨ?

ਭਾਜਪਾ ਲਈ ਰਾਘਵ ਚੱਢਾ ਦੇ ਮੁਕਾਬਲੇ ਸੰਦੀਪ ਪਾਠਕ ਕਿਉਂ ਵੱਧ ਮਹੱਤਵਪੂਰਨ ਮੰਨੇ ਜਾਂਦੇ ਹਨ?

Uncategorized
ਚੰਡੀਗੜ੍ਹ, 25 ਅਪ੍ਰੈਲ 2026:   ਆਮ ਆਦਮੀ ਪਾਰਟੀ (ਆਪ) ਲਈ ਰਾਘਵ ਚੱਢਾ ਦਾ ਦੂਰ ਹੋਣਾ ਇੰਨਾ ਵੱਡਾ ਮੁੱਦਾ ਨਹੀਂ ਮੰਨਿਆ ਜਾ ਰਿਹਾ, ਜਿੰਨਾ ਕਿ ਸ਼ਾਂਤ ਤਰੀਕੇ ਨਾਲ ਅਤੇ ਪਰਦੇ ਪਿੱਛੇ ਰਹਿ ਕੇ ਕੰਮ ਕਰਨ ਵਾਲੇ ਸੰਦੀਪ ਪਾਠਕ ਦਾ ਪਾਰਟੀ ਤੋਂ ਵੱਖ ਹੋਣਾ ਹੈ। ਸਿਆਸੀ ਵਿਸ਼ਲੇਸ਼ਕਾਂ ਅਤੇ ‘ਆਪ’ ਦੇ ਅੰਦਰੂਨੀ ਸਰੋਤਾਂ ਮੁਤਾਬਕ, ਰਾਘਵ ਚੱਢਾ ਭਾਜਪਾ ਲਈ ਸਿਰਫ਼ ਚਮਕ-ਦਮਕ ਜੋੜ ਸਕਦੇ ਹਨ, ਜਦਕਿ ਸੰਦੀਪ ਪਾਠਕ ਉਹ ਵਿਅਕਤੀ ਹਨ ਜੋ ਪਾਰਟੀ ਦੀ ਪੂਰੀ ਜਥੇਬੰਦੀਕ ਰਣਨੀਤੀ ਨਾਲ ਲੈ ਕੇ ਗਏ ਹਨ। ਰਾਘਵ ਚੱਢਾ ਵੱਲੋਂ 63 ਵਿਧਾਇਕਾਂ ਦੇ ਸਮਰਥਨ ਦਾ ਕੀਤਾ ਗਿਆ ਦਾਅਵਾ ਫਿਲਹਾਲ ‘ਆਪ’ ਦੀ ਉੱਚ ਕਮਾਂਡ ਲਈ ਵੱਡੀ ਚਿੰਤਾ ਦਾ ਕਾਰਨ ਨਹੀਂ ਬਣਿਆ। ਪਾਰਟੀ ਦਾ ਮੰਨਣਾ ਹੈ ਕਿ ਇੰਨੀ ਵੱਡੀ ਪੱਧਰ ’ਤੇ ਦਲ-ਬਦਲੀ ਹੋਣ ਦੀ ਸੰਭਾਵਨਾ ਘੱਟ ਹੈ। ਇਸਦੇ ਉਲਟ, ਇਸ ਦਾਅਵੇ ਨਾਲ ਵਿਧਾਇਕਾਂ ਦੀ ਪੋਜ਼ੀਸ਼ਨ ਹੋਰ ਮਜ਼ਬੂਤ ਹੋਈ ਹੈ। ਹੁਣ ਪਾਰਟੀ ਉਨ੍ਹਾਂ ਨੂੰ ਇਕੱਠੇ ਰੱਖਣ ਲਈ ਵਾਲੰਟੀਅਰਾਂ ਅਤੇ ਹਲਕਾ ਇੰਚਾਰਜਾਂ ਵੱਲੋਂ ਪਾਇਆ ਜਾਂਦਾ ਦਬਾਅ ਘਟਾ ਸਕਦੀ ਹੈ, ਜਿਸ ਨਾਲ ਵਿਧਾਇਕ ਆਪਣੇ ਖੇਤਰਾਂ ਵਿੱਚ ਹੋਰ ਖੁੱਲ੍ਹੇ ਤੌਰ ’ਤੇ ਕੰਮ ਕਰ ਸਕਣਗੇ। ...
ਭਾਜਪਾ ਪੰਜਾਬ ਵਿੱਚ ਸਾਰੀਆਂ ਸੀਟਾਂ ‘ਤੇ ਇਕੱਲੇ ਹੀ ਚੋਣ ਮੈਦਾਨ ਵਿੱਚ ਉਤਰੇਗੀ; ਨਿਤਿਨ ਨਬੀਨ

ਭਾਜਪਾ ਪੰਜਾਬ ਵਿੱਚ ਸਾਰੀਆਂ ਸੀਟਾਂ ‘ਤੇ ਇਕੱਲੇ ਹੀ ਚੋਣ ਮੈਦਾਨ ਵਿੱਚ ਉਤਰੇਗੀ; ਨਿਤਿਨ ਨਬੀਨ

Uncategorized
ਨਵੀਂ ਦਿੱਲੀ, 24 ਅਪ੍ਰੈਲ 2026:  ਭਾਜਪਾ ਨੇ ਪੰਜਾਬ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਪਾਰਟੀ ਸੂਬੇ ਵਿੱਚ ਸਾਰੀਆਂ ਸੀਟਾਂ ‘ਤੇ ਇਕੱਲੇ ਹੀ ਚੋਣ ਮੈਦਾਨ ਵਿੱਚ ਉਤਰੇਗੀ। ਸੂਬਾ ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਨਿਊਜ਼18 ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਅਕਾਲੀ ਦਲ ਨਾਲ ਕਿਸੇ ਵੀ ਗੱਠਜੋੜ ਦੀ ਸੰਭਾਵਨਾ ਨਹੀਂ ਹੈ ਅਤੇ ਭਾਜਪਾ 100 ਫੀਸਦੀ ਆਪਣੇ ਬਲਬੂਤੇ ‘ਤੇ ਚੋਣ ਲੜੇਗੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਆਪ ਆਪਣੇ ਹੀ ਕੰਮਾਂ ਕਰਕੇ ਕਮਜ਼ੋਰ ਹੋ ਜਾਵੇਗੀ। ਉਨ੍ਹਾਂ ਭਗਵੰਤ ਮਾਨ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਨਿਤਿਨ ਨਬੀਨ ਨੇ ਕਿਹਾ ਕਿ ਭਾਜਪਾ ਆਪਣੀ ਮਜ਼ਬੂਤ ਸੰਗਠਨਾਤਮਕ ਢਾਂਚੇ ‘ਤੇ ਭਰੋਸਾ ਕਰਦਿਆਂ ਤੇਜ਼ੀ ਨਾਲ ਸੂਬੇ ਵਿੱਚ ਆਪਣਾ ਜਨ ਅਧਾਰ ਵਧਾ ਰਹੀ ਹੈ ਅਤੇ ਹੁਣ ਪੂਰੇ ਵਿਸ਼ਵਾਸ ਨਾਲ ਇਕੱਲੇ ਹੀ ਚੋਣ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਦੇ ਅਨੁਸਾਰ, ਅਕਾਲੀ ਦਲ ਨਾਲ ਗੱਠਜੋੜ ਤੋਂ ਬਿਨਾਂ ਚੋਣ ਲੜਨ ਦਾ ਇਹ ਫੈਸਲਾ...
ਜਨਗਣਨਾ-2027 ਦੋ ਪੜਾਵਾਂ ਵਿੱਚ ਕਰਵਾਈ ਜਾਵੇਗੀ; ਡਾ. ਨਵਜੋਤ ਖੋਸਾ, ਆਈ.ਏ.ਐਸ., ਡਾਇਰੈਕਟਰ ਜਨਗਣਨਾ

ਜਨਗਣਨਾ-2027 ਦੋ ਪੜਾਵਾਂ ਵਿੱਚ ਕਰਵਾਈ ਜਾਵੇਗੀ; ਡਾ. ਨਵਜੋਤ ਖੋਸਾ, ਆਈ.ਏ.ਐਸ., ਡਾਇਰੈਕਟਰ ਜਨਗਣਨਾ

Uncategorized
ਚੰਡੀਗੜ੍ਹ, 24 ਅਪ੍ਰੈਲ 2026: ਡਾ. ਨਵਜੋਤ ਖੋਸਾ, ਆਈ.ਏ.ਐਸ., ਡਾਇਰੈਕਟਰ ਜਨਗਣਨਾ ਆਪ੍ਰੇਸ਼ਨਜ਼ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ, ਅਤੇ ਸ੍ਰੀ ਮਨਜੀਤ ਸਿੰਘ ਬਰਾੜ, ਆਈ.ਏ.ਐਸ., ਪ੍ਰਸ਼ਾਸਕੀ ਸਕੱਤਰ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਅੱਜ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਜਨਗਣਨਾ 2027 ਦੇ ਪਹਿਲੇ ਪੜਾਅ ਬਾਰੇ ਮੀਡੀਆ ਨੂੰ ਸੰਖੇਪ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਘਰ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ ਨਾਲ ਸੰਬੰਧਿਤ ਪ੍ਰਕਿਰਿਆ ਅਤੇ ਸਵੈ-ਗਣਨਾ ਦੀ ਸ਼ੁਰੂਆਤ ‘ਤੇ ਖਾਸ ਜ਼ੋਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਜਨਗਣਨਾ, ਜਨਗਣਨਾ ਐਕਟ 1948 ਅਤੇ ਜਨਗਣਨਾ ਨਿਯਮ 1990 ਅਧੀਨ ਕਰਵਾਈ ਜਾਂਦੀ ਹੈ। ਜਨਗਣਨਾ 2027 ਦੇਸ਼ ਦੀ 16ਵੀਂ ਅਤੇ ਆਜ਼ਾਦੀ ਤੋਂ ਬਾਅਦ 8ਵੀਂ ਜਨਗਣਨਾ ਹੋਵੇਗੀ। ਆਖਰੀ ਜਨਗਣਨਾ 2011 ਵਿੱਚ ਹੋਈ ਸੀ, ਜਦਕਿ 2021 ਦੀ ਜਨਗਣਨਾ ਕੋਵਿਡ-19 ਕਾਰਨ ਟਲ ਗਈ ਸੀ। ਪ੍ਰੈਸ ਕਾਨਫਰੰਸ ਦੌਰਾਨ ਕਿਹਾ ਗਿਆ ਕਿ ਜਨਗਣਨਾ ਦੇ ਅੰਕੜੇ ਸਮਾਜਿਕ-ਆਰਥਿਕ ਅਤੇ ਜਨਸੰਖਿਆ ਸੰਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਦੇ ਹਨ, ਜੋ ਵਿਕਾਸ ਯੋਜਨਾਵਾਂ, ਭਲਾਈ ਸਕੀਮਾਂ ਅਤੇ ਸਰਕਾਰੀ ਸੇਵਾਵਾਂ ਨੂ...
ਪੰਜਾਬ ਕਿਰਤ ਭਲਾਈ ਬੋਰਡ ਵੱਲੋਂ 7831 ਉਦਯੋਗਿਕ ਮਜ਼ਦੂਰਾਂ ਨੂੰ 17.11 ਕਰੋੜ ਰੁਪਏ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ, ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਕਿਰਤ ਭਲਾਈ ਬੋਰਡ ਵੱਲੋਂ 7831 ਉਦਯੋਗਿਕ ਮਜ਼ਦੂਰਾਂ ਨੂੰ 17.11 ਕਰੋੜ ਰੁਪਏ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ, ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Uncategorized
ਚੰਡੀਗੜ੍ਹ / ਐਸਏਐਸ ਨਗਰ, 23 ਅਪ੍ਰੈਲ 2026: ਉਦਯੋਗਿਕ ਕਾਮਿਆਂ ਦੇ ਜੀਵਨ ਪੱਧਰ ਨੂੰ ਸੁਧਾਰਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਕਿਰਤ ਭਲਾਈ ਬੋਰਡ ਨੇ ਪਿਛਲੇ ਵਿੱਤੀ ਸਾਲ ਦੌਰਾਨ ਵੱਖ-ਵੱਖ ਸਕੀਮਾਂ ਰਾਹੀਂ 7831 ਲਾਭਪਾਤਰੀਆਂ ਨੂੰ 17.11 ਕਰੋੜ ਰੁਪਏ ਦੀ ਵਿੱਤੀ ਮਦਦ ਪ੍ਰਦਾਨ ਕੀਤੀ। ਇਸ ਸਬੰਧੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਯਤਨ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਾਗਰੂਕਤਾ ਮੁਹਿੰਮਾਂ ਨੂੰ ਤੇਜ਼ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਯੋਗ ਕਾਮੇ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਾਣਕਾਰੀ ਦੀ ਘਾਟ ਕਰਕੇ ਕਈ ਕਾਮੇ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਰਹਿ ਜਾਂਦੇ ਹਨ। ਮੰਤਰੀ ਨੇ ਦੱਸਿਆ ਕਿ ਪੰਜਾਬ ਕਿਰਤ ਭਲਾਈ ਫੰਡ ਐਕਟ, 1965 ਅਧੀਨ ਆਉਂਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਕਾਮੇ ਬੋਰਡ ਦੀਆਂ ਸਕੀਮਾਂ ਲਈ ਯੋਗ ਹਨ। ਇਹ ਯੋਜਨਾਵਾਂ ਸਿਹਤ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਵਰਗੇ ਖੇਤਰਾਂ ਵਿੱਚ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾ...
ਗੁਰਦਾਸਪੁਰ ਦੇ ਪਿੰਡ ਰਾਜੂਵਾਲ ਵਿੱਚ ਬਣੀਆਂ ਗੈਰ-ਅਧਿਕਾਰਤ ਕਾਲੋਨੀਆਂ ’ਤੇ ਚੱਲਿਆ ਪੀਲਾ ਪੰਜਾ

ਗੁਰਦਾਸਪੁਰ ਦੇ ਪਿੰਡ ਰਾਜੂਵਾਲ ਵਿੱਚ ਬਣੀਆਂ ਗੈਰ-ਅਧਿਕਾਰਤ ਕਾਲੋਨੀਆਂ ’ਤੇ ਚੱਲਿਆ ਪੀਲਾ ਪੰਜਾ

Uncategorized
ਗੁਰਦਾਸਪੁਰ / ਚੰਡੀਗੜ੍ਹ, 23 ਅਪ੍ਰੈਲ 2026:  ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨ ਸਿੰਘ ਢਿੱਲੋ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਾਲੋਨੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪਹਿਲਾਂ ਵੀ ਪਾਪਰਾ ਐਕਟ 1995 ਦੀ ਉਲੰਘਣਾ ਕਰਨ ਵਾਲੀਆਂ ਕਾਲੋਨੀਆਂ ਨੂੰ ਨੋਟਿਸ ਜਾਰੀ ਕਰਕੇ ਸਮੇਂ-ਸਮੇਂ ’ਤੇ ਢਾਹਿਆ ਗਿਆ ਹੈ। ਇਸ ਕੜੀ ਵਿੱਚ ਅੱਜ ਰੁਪਿੰਦਰ ਕੌਰ ਡਿਊਟੀ ਮੈਜਿਸਟਰੇਟ ਦੀ ਦੇਖਰੇਖ ਹੇਠ ਜ਼ਿਲ੍ਹਾ ਨਗਰ ਯੋਜਨਾਕਾਰ ਰਿਤੇਸ਼ ਗੋਇੰਕਾ, ਸਹਾਇਕ ਨਗਰ ਯੋਜਨਾਕਾਰ ਪੁਨੀਤ ਡਿਗਰਾ ਅਤੇ ਪ੍ਰਭਜੋਤ ਸਿੰਘ ਸਮੇਤ ਰੈਗੂਲੇਟਰੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਪਿੰਡ ਰਾਜੂਵਾਲ ਵਿੱਚ ਪਾਪਰਾ ਐਕਟ 1995 ਦੀ ਉਲੰਘਣਾ ਕਰਕੇ ਬਣਾਈ ਗਈ ਅਣ-ਅਧਿਕਾਰਤ ਕਾਲੋਨੀ ਨੂੰ ਢਾਹ ਦਿੱਤਾ। ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋ ਨੇ ਦੱਸਿਆ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਵਿਕਾਸ ਨੂੰ ਨਿਯੰਤਰਿਤ ਕਰਨ ਲਈ ਅਜਿਹੀਆਂ ਕਾਲੋਨੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ, ਪਰ ਕਾਲੋਨਾਈਜ਼ਰਾਂ ਵੱਲੋਂ ਨਿਯਮਾਂ ਦ...
ਗੈਰ-ਕਾਨੂੰਨੀ ਖਣਨ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕਰਦੇ ਹੋਏ ਫ਼ਲਾਇੰਗ ਸਕੁਐਡ ਤੈਨਾਤ ਕਰਨ ਅਤੇ ਤਕਨੀਕੀ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼; ਬਰਿੰਦਰ ਕੁਮਾਰ ਗੋਇਲ

ਗੈਰ-ਕਾਨੂੰਨੀ ਖਣਨ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕਰਦੇ ਹੋਏ ਫ਼ਲਾਇੰਗ ਸਕੁਐਡ ਤੈਨਾਤ ਕਰਨ ਅਤੇ ਤਕਨੀਕੀ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼; ਬਰਿੰਦਰ ਕੁਮਾਰ ਗੋਇਲ

Uncategorized
ਚੰਡੀਗੜ੍ਹ, 23 ਅਪ੍ਰੈਲ 2026: ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਿੰਨ ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਿੰਚਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਸੂਬੇ ਵਿੱਚ ਹੜ੍ਹ ਰੋਕਥਾਮ ਦੇ ਕੰਮ ਜਲਦੀ ਮੁਕੰਮਲ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਪੰਜਾਬ ਸਿਵਲ ਸਕੱਤਰੇਤ ਵਿਖੇ ਖਣਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਫ਼ਲਾਇੰਗ ਸਕੁਐਡ ਬਣਾਉਣ ਦੇ ਹੁਕਮ ਦਿੱਤੇ। ਨਾਲ ਹੀ ਉਨ੍ਹਾਂ ਵੱਧ ਤੋਂ ਵੱਧ ਵਪਾਰਕ ਮਾਈਨਿੰਗ ਸਾਈਟਾਂ ਚਾਲੂ ਕਰਨ ’ਤੇ ਜ਼ੋਰ ਦਿੱਤਾ, ਤਾਂ ਜੋ ਰੇਤ-ਬਜਰੀ ਵਰਗੇ ਖਣਿਜਾਂ ਦੀ ਸਪਲਾਈ ਸੁਚਾਰੂ ਬਣੇ ਅਤੇ ਪਾਰਦਰਸ਼ਤਾ ਬਣੀ ਰਹੇ। ਉਨ੍ਹਾਂ ਤਕਨੀਕੀ ਪ੍ਰਬੰਧਨ ਨੂੰ ਮਜ਼ਬੂਤ ਕਰਨ ਲਈ ਆਧੁਨਿਕ ਸਾਫਟਵੇਅਰ ਰਾਹੀਂ ਨਿਗਰਾਨੀ ਅਤੇ ਕੰਟਰੋਲ ਪ੍ਰਣਾਲੀ ਲਾਗੂ ਕਰਨ ਦੀ ਵੀ ਹਦਾਇਤ ਕੀਤੀ। ਜਲ ਸਰੋਤ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੰਤਰੀ ਨੇ ਆਦੇਸ਼ ਦਿੱਤੇ ਕਿ ਸਾਰੇ ਹੜ੍ਹ ਰੋਕੂ ਕੰਮ 30 ਜੂਨ ਤੋਂ ਪਹਿਲਾਂ ...