ਪੰਜਾਬ ਵਿੱਚ ਬੇਅਦਬੀ ਵਿਰੁੱਧ ਕਾਨੂੰਨ ਲਾਗੂ ਕਰਨ ਦੇ ਉਪਰਾਲਿਆਂ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ
ਚੰਡੀਗੜ੍ਹ, 23 ਅਪ੍ਰੈਲ 2026: ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਵੱਲੋਂ ਅੱਜ ਕੋਟਕਪੂਰਾ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਪੀਕਰ ਸੰਧਵਾਂ ਦੇ ਸਾਂਝੇ ਯਤਨਾਂ ਨਾਲ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਲਾਗੂ ਹੋਇਆ ਹੈ, ਜਿਸ ਨਾਲ ਦੁਨੀਆ ਭਰ ਦੀ ਸੰਗਤ ਵਿੱਚ ਖੁਸ਼ੀ ਦੀ ਲਹਿਰ ਦੌੜੀ ਹੈ।
ਸਮਾਗਮ ਦੌਰਾਨ ਸੁਖਮਨੀ ਸਾਹਿਬ ਦਾ ਪਾਠ, ਨਿਤਨੇਮ ਬਾਣੀਆਂ, ਅਰਦਾਸ ਅਤੇ ਹੁਕਮਨਾਮਾ ਲੈਣ ਤੋਂ ਬਾਅਦ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਸਪੀਕਰ ਸੰਧਵਾਂ ਦੀ ਨਿਮਰਤਾ ਅਤੇ ਵਿਅਕਤਿਤਵ ਨੇ ਸਭ ਨੂੰ ਪ੍ਰਭਾਵਿਤ ਕੀਤਾ ਹੈ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਕੁਲਵੰਤ ਸਿੰਘ ਚਾਣਕੀਆ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਭ ਗੁਰੂ ਦੀ ਕਿਰਪਾ ਅਤੇ ਸੰਗਤ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਈ...









