Wednesday, July 29Punjabi People

Uncategorized

ਗੈਂਗਸਟਰਾਂ ‘ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466 ਥਾਵਾਂ ‘ਤੇ ਛਾਪੇਮਾਰੀ; 216 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466 ਥਾਵਾਂ ‘ਤੇ ਛਾਪੇਮਾਰੀ; 216 ਗ੍ਰਿਫ਼ਤਾਰ

Uncategorized
ਚੰਡੀਗੜ੍ਹ, 20 ਅਪ੍ਰੈਲ 2026:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 466 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 90ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 216 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,605 ਹੋ ਗਈ ਹੈ। ਇਸ ਤੋਂ ਇਲਾਵਾ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ...
ਸਰਕਾਰ ਪਰਲ ਗਰੁੱਪ ਦੀ ਧੋਖਾਧੜੀ ਵਿੱਚ ਫਸੇ 10 ਲੱਖ ਪੀੜਤਾਂ ਨੂੰ ਉਨ੍ਹਾਂ ਦੇ ਪੈਸੇ ਦਿਵਾਏ ਵਾਪਸ: ਸੁਖਪਾਲ ਖਹਿਰਾ

ਸਰਕਾਰ ਪਰਲ ਗਰੁੱਪ ਦੀ ਧੋਖਾਧੜੀ ਵਿੱਚ ਫਸੇ 10 ਲੱਖ ਪੀੜਤਾਂ ਨੂੰ ਉਨ੍ਹਾਂ ਦੇ ਪੈਸੇ ਦਿਵਾਏ ਵਾਪਸ: ਸੁਖਪਾਲ ਖਹਿਰਾ

Uncategorized
ਜਲੰਧਰ / ਚੰਡੀਗੜ੍ਹ, 20 ਅਪ੍ਰੈਲ 2026:   ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੋਮਵਾਰ ਨੂੰ ਪਰਲ ਗਰੁੱਪ ਘੁਟਾਲੇ ਦੇ ਪੀੜਤਾਂ ਦਾ ਮੁੱਦਾ ਉਠਾਇਆ। ਪੀੜਤਾਂ ਦੇ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਖਹਿਰਾ ਨੇ ਕਿਹਾ ਕਿ ਦੇਸ਼ ਭਰ ਵਿੱਚ 10 ਲੱਖ ਪਰਿਵਾਰ ਇਸ ਧੋਖਾਧੜੀ ਦਾ ਸ਼ਿਕਾਰ ਹੋ ਚੁੱਕੇ ਹਨ, ਪਰ ਉਨ੍ਹਾਂ ਨੂੰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ ਹੈ, ਨਾ ਹੀ ਪਰਲ ਗਰੁੱਪ ਦੀ ਜ਼ਮੀਨ ਅਜੇ ਤੱਕ ਪੀੜਤਾਂ ਦੇ ਪੈਸੇ ਦੀ ਅਦਾਇਗੀ ਲਈ ਵੇਚੀ ਗਈ ਹੈ। ਉਨ੍ਹਾਂ ਯਾਦ ਦਿਵਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਨੇ ਪਰਲ ਗਰੁੱਪ ਵਿਰੁੱਧ ਲੜਾਈ ਲੜਨ ਅਤੇ ਪੀੜਤਾਂ ਦੇ ਫੰਡਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ; ਹਾਲਾਂਕਿ, ਸਰਕਾਰ ਦੇ ਚਾਰ ਸਾਲ ਤੋਂ ਵੱਧ ਸਮੇਂ ਤੋਂ ਕਾਰਜਕਾਲ ਪੂਰਾ ਹੋਣ ਦੇ ਬਾਵਜੂਦ, ਘੁਟਾਲੇ ਦੇ ਪੀੜਤ ਇਨਸਾਫ਼ ਤੋਂ ਵਾਂਝੇ ਹਨ। ਖਹਿਰਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਖੁਦ ਇਸ ਮਾਮਲੇ ਵਿੱਚ ਇੱਕ ਧਿਰ ਬਣੇ ਅਤੇ ...
ਪਾਕਿਸਤਾਨ ਤੋਂ ਪਰਤਿਆ ਸਿੱਖ ਯਾਤਰੀਆਂ ਦਾ ਜੱਥਾ, ਗੁਆਂਢੀ ਦੇਸ਼ ਦੇ ਪ੍ਰਬੰਧਾਂ ਦੀ ਕੀਤੀ ਪ੍ਰਸ਼ੰਸਾ

ਪਾਕਿਸਤਾਨ ਤੋਂ ਪਰਤਿਆ ਸਿੱਖ ਯਾਤਰੀਆਂ ਦਾ ਜੱਥਾ, ਗੁਆਂਢੀ ਦੇਸ਼ ਦੇ ਪ੍ਰਬੰਧਾਂ ਦੀ ਕੀਤੀ ਪ੍ਰਸ਼ੰਸਾ

Uncategorized
ਚੰਡੀਗੜ੍ਹ, 19 ਅਪ੍ਰੈਲ 2026:  ਪਾਕਿਸਤਾਨ ਤੋਂ ਵਾਪਸ ਆਏ ਸਿੱਖ ਸ਼ਰਧਾਲੂਆਂ ਨੇ ਆਪਣੀ ਯਾਤਰਾ ਦੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਇਹ ਯਾਤਰਾ ਬਹੁਤ ਹੀ ਸੁਖਦ, ਸੁਰੱਖਿਅਤ ਅਤੇ ਸ਼ਾਂਤਮਈ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉੱਥੇ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ। ਪਾਕਿਸਤਾਨ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਰਹਿਣ-ਸਹਿਣ, ਸੁਰੱਖਿਆ ਅਤੇ ਲੰਗਰ ਸਮੇਤ ਸਾਰੀਆਂ ਜ਼ਰੂਰੀ ਸੁਵਿਧਾਵਾਂ ਦਾ ਚੰਗਾ ਪ੍ਰਬੰਧ ਕੀਤਾ ਗਿਆ ਸੀ। ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ‘ਤੇ ਪਾਕਿਸਤਾਨ ਗਏ 2238 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਭਾਰਤ ਵਾਪਸ ਪਰਤ ਆਇਆ। ਇਹ ਜੱਥਾ ਧਾਰਮਿਕ ਤਿਉਹਾਰ ਮਨਾਉਣ ਅਤੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਗਿਆ ਸੀ। ਵਾਪਸੀ ‘ਤੇ ਸ਼ਰਧਾਲੂਆਂ ਦੇ ਪਰਿਵਾਰਾਂ ਅਤੇ ਸੰਗਤਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ, ਸ੍ਰੀ ਡੇਰਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਵਰਗੇ ਪਵਿੱਤਰ ਸਥਾਨਾਂ ‘ਤੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ...
ਪੰਜਾਬ ਦਾ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ, ਅੱਜ ਤੇ ਆਉਣ ਵਾਲੇ ਤਿੰਨ ਦਿਨ ਮੌਸਮ ਰਹੇਗਾ ਸਾਫ਼

ਪੰਜਾਬ ਦਾ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ, ਅੱਜ ਤੇ ਆਉਣ ਵਾਲੇ ਤਿੰਨ ਦਿਨ ਮੌਸਮ ਰਹੇਗਾ ਸਾਫ਼

Uncategorized
ਚੰਡੀਗੜ੍ਹ, 19 ਅਪ੍ਰੈਲ 2026:   ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ ਲਗਭਗ 1.8 ਡਿਗਰੀ ਸੈਲਸੀਅਸ ਦਾ ਇਜ਼ਾਫ਼ਾ ਦਰਜ ਕੀਤਾ ਗਿਆ, ਜੋ ਆਮ ਤੋਂ ਕਰੀਬ 3.5 ਡਿਗਰੀ ਵੱਧ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਤੇਜ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਲੈ ਕੇ 22 ਅਪ੍ਰੈਲ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ ਅਤੇ ਇਸ ਦੌਰਾਨ ਕਿਸੇ ਕਿਸਮ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਸਾਫ਼ ਮੌਸਮ ਅਤੇ ਤਿੱਖੀ ਧੁੱਪ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਹੋਵੇਗਾ। ਬੀਤੇ ਦਿਨ ਸੂਬੇ ਦਾ ਸਭ ਤੋਂ ਵੱਧ ਤਾਪਮਾਨ 41.1 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਤਾਪਮਾਨ 40.0 ਡਿਗਰੀ ਰਿਹਾ, ਜਦਕਿ ਚੰਡੀਗੜ੍ਹ ਏਅਰਪੋਰਟ ‘ਤੇ ਇਹ 38.2 ਡਿਗਰੀ ਦਰਜ ਕੀਤਾ ਗਿਆ। ਹੋਰ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 36.8 ਡਿਗਰੀ, ਲੁਧਿਆਣਾ ਵਿੱਚ 39.8 ਡਿਗਰੀ, ਪਟਿਆਲਾ ਵਿੱਚ 40.4 ਡਿਗਰੀ, ਪਠਾਨਕੋਟ ਵਿੱਚ 35.8 ਡਿਗਰੀ, ਫਰੀਦਕੋਟ ਵਿੱਚ 36.2 ਡਿਗਰੀ, ਗੁਰਦਾਸਪੁਰ ਵਿੱਚ 34.0...
ਡੀਏ ਦੇ ਬਕਾਏ ਮਾਮਲੇ ‘ਚ ਹਾਈ ਕੋਰਟ ਦਾ ਸਖ਼ਤ ਰੁਖ, ਪੰਜਾਬ ਸਰਕਾਰ ਨੂੰ 30 ਜੂਨ ਤੱਕ ਅਦਾਇਗੀ ਕਰਨ ਦਾ ਹੁਕਮ; ਕਿਹਾ—ਮਹਿੰਗਾਈ ਭੱਤਾ ਕਰਮਚਾਰੀਆਂ ਦਾ ਹੱਕ ਹੈ, ਕੋਈ ਦਾਨ ਨਹੀਂ

ਡੀਏ ਦੇ ਬਕਾਏ ਮਾਮਲੇ ‘ਚ ਹਾਈ ਕੋਰਟ ਦਾ ਸਖ਼ਤ ਰੁਖ, ਪੰਜਾਬ ਸਰਕਾਰ ਨੂੰ 30 ਜੂਨ ਤੱਕ ਅਦਾਇਗੀ ਕਰਨ ਦਾ ਹੁਕਮ; ਕਿਹਾ—ਮਹਿੰਗਾਈ ਭੱਤਾ ਕਰਮਚਾਰੀਆਂ ਦਾ ਹੱਕ ਹੈ, ਕੋਈ ਦਾਨ ਨਹੀਂ

Uncategorized
ਚੰਡੀਗੜ੍ਹ, 19 ਅਪ੍ਰੈਲ 2026:   ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA/DR) ਦੇ ਬਕਾਏ ਮਾਮਲੇ ਵਿੱਚ ਇਕ ਅਹਿਮ ਅਤੇ ਸਖ਼ਤ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਮਹਿੰਗਾਈ ਭੱਤਾ ਕੋਈ ਦਾਨ ਜਾਂ ਰਹਿਮ ਨਹੀਂ, ਸਗੋਂ ਕਰਮਚਾਰੀਆਂ ਦਾ ਕਾਨੂੰਨੀ ਹੱਕ ਹੈ। ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਅਗਵਾਈ ਹੇਠ ਸਿੰਗਲ ਬੈਂਚ ਨੇ ਆਪਣੇ 94 ਸਫ਼ਿਆਂ ਦੇ ਫ਼ੈਸਲੇ ਵਿੱਚ ਸੂਬਾ ਸਰਕਾਰ ਨੂੰ ਹੁਕਮ ਦਿੱਤਾ ਕਿ ਸਾਰੇ ਬਕਾਏ 30 ਜੂਨ 2026 ਤੱਕ ਅਦਾ ਕੀਤੇ ਜਾਣ, ਉਹ ਵੀ ਸਰਬ ਭਾਰਤੀ ਸੇਵਾਵਾਂ ਦੇ ਅਧਿਕਾਰੀਆਂ ਦੇ ਪੈਟਰਨ ਅਨੁਸਾਰ। ਅਦਾਲਤ ਨੇ ਸਰਕਾਰ ਵੱਲੋਂ ਦਿੱਤੀ ਗਈ ਵਿੱਤੀ ਤੰਗੀ ਦੀ ਦਲੀਲ ਨੂੰ ਨਕਾਰਦਿਆਂ ਕਿਹਾ ਕਿ ਜਦੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਹੋ ਚੁੱਕੀਆਂ ਹਨ, ਤਾਂ ਬਕਾਏ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕੋਰਟ ਨੇ ਟਿੱਪਣੀ ਕੀਤੀ ਕਿ ਵਿੱਤੀ ਮੁਸ਼ਕਲਾਂ ਸਰਕਾਰੀ ਜ਼ਿੰਮੇਵਾਰੀਆਂ ਤੋਂ ਪਿੱਛੇ ਹਟਣ ਦਾ ਜਾਇਜ਼ ਕਾਰਨ ਨਹੀਂ ਬਣ ਸਕਦੀਆਂ ਅਤੇ ਸਰਕਾਰ ਨੂੰ ਇਕ ਜ਼ਿੰਮੇਵਾਰ ਨਿਯੋਕਤਾ ਵਜੋਂ ਵਰਤਾਅ ਕਰਨਾ ਚ...
ਕੇਂਦਰੀ ਕਰਮਚਾਰੀਆਂ ਲਈ ਵੱਡੀ ਰਾਹਤ! ਸਰਕਾਰ ਵੱਲੋਂ ਮਹਿੰਗਾਈ ਭੱਤੇ ਵਿੱਚ 2% ਦਾ ਹੋਰ ਵਾਧਾ

ਕੇਂਦਰੀ ਕਰਮਚਾਰੀਆਂ ਲਈ ਵੱਡੀ ਰਾਹਤ! ਸਰਕਾਰ ਵੱਲੋਂ ਮਹਿੰਗਾਈ ਭੱਤੇ ਵਿੱਚ 2% ਦਾ ਹੋਰ ਵਾਧਾ

Uncategorized
ਨਵੀਂ ਦਿੱਲੀ, 18 ਅਪ੍ਰੈਲ 2026: ਦੇਸ਼ ਦੇ ਇੱਕ ਕਰੋੜ ਤੋਂ ਵੱਧ ਕੇਂਦਰੀ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਸ਼ਨੀਵਾਰ, 18 ਅਪ੍ਰੈਲ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਉਡੀਕ ਖਤਮ ਹੋ ਗਈ। ਸੂਤਰਾਂ ਅਨੁਸਾਰ ਕੈਬਨਿਟ ਨੇ ਮਹਿੰਗਾਈ ਭੱਤੇ (ਡੀਏ) ਵਿੱਚ 2 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਦੀ ਦਰ 58 ਫੀਸਦੀ ਤੋਂ ਵੱਧ ਕੇ 60 ਫੀਸਦੀ ਹੋ ਜਾਵੇਗੀ। ਕੇਂਦਰੀ ਕਰਮਚਾਰੀ ਇਸ ਵਾਧੇ ਦੀ ਕਾਫੀ ਸਮੇਂ ਤੋਂ ਉਡੀਕ ਕਰ ਰਹੇ ਸਨ। ਆਮ ਤੌਰ ‘ਤੇ ਜਨਵਰੀ ਤੋਂ ਲਾਗੂ ਹੋਣ ਵਾਲੇ ਇਸ ਵਾਧੇ ਦਾ ਐਲਾਨ ਮਾਰਚ ਵਿੱਚ ਕੀਤਾ ਜਾਂਦਾ ਹੈ, ਪਰ ਇਸ ਵਾਰ ਇਹ ਫੈਸਲਾ ਅਪ੍ਰੈਲ ਦੇ ਮੱਧ ਵਿੱਚ ਆਇਆ ਹੈ। ਇਹ ਐਲਾਨ ਉਸ ਸਮੇਂ ਹੋਇਆ ਹੈ ਜਦੋਂ ਕਰਮਚਾਰੀ ਸੰਗਠਨ ਪ੍ਰਸਤਾਵਿਤ 8ਵੇਂ ਤਨਖਾਹ ਕਮਿਸ਼ਨ ਤਹਿਤ ਵੱਡੇ ਸੁਧਾਰਾਂ ਦੀ ਮੰਗ ਕਰ ਰਹੇ ਹਨ। ਨੈਸ਼ਨਲ ਕੌਂਸਲ-ਜੁਆਇੰਟ ਕੰਸਲਟੇਟਿਵ ਮਸ਼ੀਨਰੀ (NC-JCM) ਵੱਲੋਂ ਆਪਣੇ ਮੈਮੋਰੰਡਮ ਵਿੱਚ 3.83 ਦੇ ਫਿਟਮੈਂਟ ਫੈਕਟਰ ਦੀ ਮੰਗ ਕੀਤੀ ਗਈ ਹੈ, ਜਿਸ ਨਾਲ ਘੱਟੋ-ਘੱਟ ਮੂਲ ਤਨਖਾਹ ₹18,000 ਤੋਂ ਵਧ ਕੇ ਲਗਭਗ ₹69,000 ਹੋ ਸਕ...
ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਅੰਮ੍ਰਿਤਸਰ ਪਹੁੰਚੇ, ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਅੰਮ੍ਰਿਤਸਰ ਪਹੁੰਚੇ, ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

Uncategorized
ਚੰਡੀਗੜ੍ਹ, 18 ਅਪ੍ਰੈਲ 2026: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਗੁਰੂ ਨਗਰੀ ਅੰਮ੍ਰਿਤਸਰ ਦੇ ਦੌਰੇ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸਿੱਖ ਧਰਮ ਦੇ ਸਰਵੋੱਚ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਕੇ ਮੱਥਾ ਟੇਕਿਆ। ਕੜੀ ਸੁਰੱਖਿਆ ਦੇ ਪ੍ਰਬੰਧਾਂ ਵਿਚਕਾਰ ਉਨ੍ਹਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰ ਅਦਾ ਕੀਤਾ ਅਤੇ ਸਮੂਹ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਇਹ ਦਿਨ ਉਨ੍ਹਾਂ ਲਈ ਆਤਮਿਕ ਤੌਰ ‘ਤੇ ਬਹੁਤ ਖਾਸ ਅਤੇ ਸੁਭਾਗ ਭਰਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਸਿੱਖਾਂ ਦੇ ਦੂਜੇ ਗੁਰੂ ਅੰਗਦ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਦਰਬਾਰ ਸਾਹਿਬ ਵਿੱਚ ਹਾਜ਼ਰੀ ਭਰਨਾ ਉਨ੍ਹਾਂ ਲਈ ਵੱਡੀ ਖੁਸ਼ਕਿਸਮਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਸ੍ਰੀ ਹਰਿਮੰਦਰ ਸਾਹਿਬ ਆਉਂਦੇ ਹਨ, ਉਹ ਦੇਸ਼ ਅਤੇ ਖਾਸ ਕਰਕੇ ਪੰਜਾਬ ਦੀ ਤਰੱਕੀ, ਅਮਨ ਅਤੇ ਖੁਸ਼ਹਾਲੀ ਲਈ ਅਰਦਾਸ ਕਰਦੇ ਹਨ। ਰਾਜਪਾਲ ਨੇ ਇਹ ਵੀ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਹੀ ਉਹ ਪਿਛਲੇ ਡੇਢ ਸਾਲ...
ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ‘ਤੇ ਛਾਪੇ, 239 ਗ੍ਰਿਫ਼ਤਾਰ

ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ‘ਤੇ ਛਾਪੇ, 239 ਗ੍ਰਿਫ਼ਤਾਰ

Uncategorized
ਚੰਡੀਗੜ੍ਹ, 18 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 88ਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸੰਬੰਧਿਤ ਪਛਾਣ ਕੀਤੀਆਂ 639 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਇਹ ਮੁਹਿੰਮ 20 ਜਨਵਰੀ 2026 ਨੂੰ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰ ’ਤੇ ਪੁਲਿਸ ਟੀਮਾਂ ਲਗਾਤਾਰ ਕਾਰਵਾਈ ਕਰ ਰਹੀਆਂ ਹਨ। ਅੱਜ ਦੀ ਕਾਰਵਾਈ ਦੌਰਾਨ ਪੁਲਿਸ ਨੇ ਚਾਰ ਹਥਿਆਰਾਂ ਸਮੇਤ 239 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,144 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ 116 ਵਿਅਕਤੀਆਂ ਖ਼ਿਲਾਫ਼ ਰੋਕਥਾਮੀ ਕਾਰਵਾਈ ਕੀਤੀ ਗਈ, ਜਦਕਿ 116 ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਨੇ ਛੇ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ। ਪੁਲਿਸ ਨੇ ਲੋਕਾਂ ਨੂੰ ...
ਅੰਮ੍ਰਿਤਸਰ ਹਵਾਈ ਅੱਡੇ ‘ਤੇ ਨਸ਼ਾ ਬਰਾਮਦਗੀ: ਬੈਂਕਾਕ ਤੋਂ ਆਏ ਯਾਤਰੀ ਕੋਲੋਂ 6 ਕਿਲੋ ਤੋਂ ਵੱਧ ਗਾਂਜਾ ਜ਼ਬਤ

ਅੰਮ੍ਰਿਤਸਰ ਹਵਾਈ ਅੱਡੇ ‘ਤੇ ਨਸ਼ਾ ਬਰਾਮਦਗੀ: ਬੈਂਕਾਕ ਤੋਂ ਆਏ ਯਾਤਰੀ ਕੋਲੋਂ 6 ਕਿਲੋ ਤੋਂ ਵੱਧ ਗਾਂਜਾ ਜ਼ਬਤ

Uncategorized
ਅੰਮ੍ਰਿਤਸਰ / ਚੰਡੀਗੜ੍ਹ, 17 ਅਪ੍ਰੈਲ 2026:  ਕਸਟਮ ਵਿਭਾਗ ਨੇ ਬੈਂਕਾਕ ਤੋਂ ਆਏ ਇੱਕ ਯਾਤਰੀ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਾਬੂ ਕਰਦਿਆਂ ਉਸ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ। ਬਰਾਮਦ ਕੀਤੇ ਗਏ ਗਾਂਜੇ ਦਾ ਕੁੱਲ ਵਜ਼ਨ 6 ਕਿਲੋ 270 ਗ੍ਰਾਮ ਦੱਸਿਆ ਗਿਆ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 6 ਕਰੋੜ 27 ਲੱਖ ਰੁਪਏ ਅੰਕੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕ ਦੇ ਆਧਾਰ ‘ਤੇ ਯਾਤਰੀ ਦੇ ਸਮਾਨ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ ਬਹੁਤ ਹੀ ਚਾਲਾਕੀ ਨਾਲ ਲੁਕਾਇਆ ਗਿਆ ਗਾਂਜਾ ਬਰਾਮਦ ਹੋਇਆ। ਅਧਿਕਾਰੀਆਂ ਮੁਤਾਬਕ ਇਹ ਵਿਅਕਤੀ ਬੈਂਕਾਕ ਤੋਂ ਸਿੰਗਾਪੁਰ ਰਾਹੀਂ ਉਡਾਣ ਲੈ ਕੇ ਅੰਮ੍ਰਿਤਸਰ ਪਹੁੰਚਿਆ ਸੀ, ਜਿਸ ਕਰਕੇ ਉਸਦੀ ਗਤੀਵਿਧੀ ‘ਤੇ ਨਿਗਰਾਨੀ ਕੀਤੀ ਜਾ ਰਹੀ ਸੀ। ਕਸਟਮ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਦੇ ਖ਼ਿਲਾਫ਼ ਕਸਟਮ ਐਕਟ ਦੀਆਂ ਸੰਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਨਾਲ ਹੀ ਬਰ...
ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰੀ ਸਮਰਥਨ ਹੈ, ਪਰ ਕੇਂਦਰ ਸਰਕਾਰ ਇਸਨੂੰ ਸਿਰਫ਼ ਚੋਣੀ ਸਟੰਟ ਵਜੋਂ ਪੇਸ਼ ਕਰ ਰਹੀ ਹੈ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰੀ ਸਮਰਥਨ ਹੈ, ਪਰ ਕੇਂਦਰ ਸਰਕਾਰ ਇਸਨੂੰ ਸਿਰਫ਼ ਚੋਣੀ ਸਟੰਟ ਵਜੋਂ ਪੇਸ਼ ਕਰ ਰਹੀ ਹੈ: ਮੀਤ ਹੇਅਰ

Uncategorized
ਚੰਡੀਗੜ੍ਹ/ਨਵੀਂ ਦਿੱਲੀ, 17 ਅਪ੍ਰੈਲ 2026: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲਾਂ ‘ਤੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਮਹਿਲਾ ਰਾਖਵਾਂਕਰਨ ਦਾ ਪੂਰਾ ਸਮਰਥਨ ਕਰਦੇ ਹਨ, ਪਰ ਕੇਂਦਰ ਸਰਕਾਰ ਵੱਲੋਂ ਇਸ ਬਿੱਲ ਨੂੰ ਲਿਆਂਦੇ ਜਾਣ ਦੀ ਨੀਅਤ ਅਤੇ ਸਮੇਂ ‘ਤੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਇਸਨੂੰ ਸਿਆਸੀ ਫਾਇਦੇ ਲਈ ਲਿਆਇਆ ਗਿਆ ਕਦਮ ਕਰਾਰ ਦਿੱਤਾ। ਨਾਲ ਹੀ, ਉਨ੍ਹਾਂ ਹੱਦਬੰਦੀ ਬਿੱਲ ਦਾ ਤਿੱਖਾ ਵਿਰੋਧ ਕਰਦੇ ਹੋਏ ਚੇਤਾਵਨੀ ਦਿੱਤੀ ਕਿ ਇਸ ਨਾਲ ਪੰਜਾਬ ਵਰਗੇ ਰਾਜਾਂ ਦੀ ਨੁਮਾਇੰਦਗੀ ਹੋਰ ਘਟ ਸਕਦੀ ਹੈ ਅਤੇ ਸੰਘੀ ਢਾਂਚੇ ‘ਤੇ ਅਸਰ ਪੈ ਸਕਦਾ ਹੈ। ਦੇਰ ਰਾਤ ਚੱਲੀ ਸੰਸਦੀ ਚਰਚਾ ਵਿੱਚ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਜੇ ਕੇਂਦਰ ਦੀ ਨੀਅਤ ਸੱਚਮੁੱਚ ਮਹਿਲਾਵਾਂ ਨੂੰ ਸਸ਼ਕਤ ਕਰਨਾ ਹੁੰਦੀ, ਤਾਂ ਇਹ ਬਿੱਲ ਪਹਿਲਾਂ ਹੀ ਪਾਸ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ 2023 ਵਿੱਚ ਸਰਕਾਰ ਨੇ ਇਸਨੂੰ ਜਨਗਣਨਾ ਨਾਲ ਜੋੜ ਕੇ ਟਾਲਿਆ ਸੀ, ਪਰ ਹੁਣ ਜਦੋਂ ਜਨਗਣਨਾ ਦੀ ਪ੍ਰਕਿਰਿਆ...