ਹਥਿਆਰ ਤਸਕਰੀ ਗਿਰੋਹ ਬੇਨਕਾਬ; ਨਾਬਾਲਗ ਸਮੇਤ ਚਾਰ ਲੋਕ 7 ਪਿਸਤੌਲਾਂ ਨਾਲ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 8 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਇੱਕ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ।
ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗਿੰਦਰ (32) ਅਤੇ ਜੋਬਨਬੀਰ ਸਿੰਘ ਉਰਫ਼ ਜੋਬਨ (23), ਦੋਵੇਂ ਵਾਸੀ ਪਿੰਡ ਲੱਧੇਵਾਲ, ਅੰਮ੍ਰਿਤਸਰ; ਲਵਪ੍ਰੀਤ ਸਿੰਘ ਉਰਫ਼ ਲਵ, ਵਾਸੀ ਪਿੰਡ ਭੂਸੇ, ਤਰਨ ਤਾਰਨ; ਅਤੇ ਇੱਕ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ .30 ਬੋਰ ਪੀਐਕਸ-5 ਸਟੌਰਮ, ਦੋ ਇਟਲੀ ਬਣੇ .30 ਬੋਰ ਪਿਸਤੌਲ, ਇੱਕ ਚੀਨ ਬਣਿਆ .30 ਬੋਰ ਪਿਸਤੌਲ, ਇੱਕ ਆਸਟਰੀਆ ਬਣਿਆ .30 ਬੋਰ ਪਿਸਤੌਲ ਅਤੇ ਇੱਕ 9 ਐਮਐਮ ਪਿਸਤੌਲ ਸ਼ਾਮਲ ਹਨ। ਇਸ ਦੇ ਨਾਲ 12 ਜਿੰਦੇ ਕਾਰ...









