ਪੰਜਾਬ ਬਜਟ 2026-27; ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਕੀਤਾ ਗਿਆ ਤਿਆਰ : ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਬਜਟ ਵਿੱਚ ਬਾਗ਼ਬਾਨੀ ਖੇਤਰ ਲਈ ਕੀਤੀਆਂ ਘੋਸ਼ਣਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਗਲੇ ਦਸ ਸਾਲਾਂ ਲਈ ਖਾਸ ਰੋਡਮੈਪ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਨਵਾਂ ਉਤਸ਼ਾਹ ਅਤੇ ਤੇਜ਼ੀ ਮਿਲੇਗੀ।
ਮੰਤਰੀ ਨੇ ਦੱਸਿਆ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗ਼ਬਾਨੀ ਨੂੰ ਪ੍ਰੋਤਸਾਹਿਤ ਕਰਨ ਲਈ ਪੰਜਾਬ ਸਰਕਾਰ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦੇ ਪ੍ਰੋਜੈਕਟ ਅਗਲੇ ਦਸ ਸਾਲਾਂ ਦੌਰਾਨ ਲਾਗੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੌਸਮੀ ਤਬਦੀਲੀਆਂ ਦੇ ਮੱਦੇਨਜ਼ਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਤੀ ਨੂੰ ਹੋਰ ਲਾਭਕਾਰੀ ਬਣਾਉਣ ਲਈ ਤਿਆਰ ਕੀਤੇ ਗਏ ਹਨ।
ਇਸ ਤੋਂ ਇਲਾਵਾ ਮੋਹਿੰਦਰ ਭਗਤ ਨੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਪਹਿਲਕਦਮੀਆਂ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ...









