Wednesday, July 29Punjabi People

Uncategorized

ਮਾਨਸਾ ਪੁਲਿਸ ਨੇ ਅੰਨ੍ਹੇ ਕਤਲ ਦੇ ਮਾਮਲੇ ਨੂੰ ਸੁਲਝਾਉਂਦਿਆਂ ਇੱਕ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਮਾਨਸਾ ਪੁਲਿਸ ਨੇ ਅੰਨ੍ਹੇ ਕਤਲ ਦੇ ਮਾਮਲੇ ਨੂੰ ਸੁਲਝਾਉਂਦਿਆਂ ਇੱਕ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

Uncategorized
ਮਾਨਸਾ, 04 ਮਾਰਚ 2026 : ਸੀਨੀਅਰ ਕਪਤਾਨ ਪੁਲਿਸ ਮਾਨਸਾ, ਸ਼੍ਰੀ ਭਾਗੀਰਥ ਸਿੰਘ ਮੀਨਾ (ਆਈ.ਪੀ.ਐੱਸ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਨੇ 27 ਫਰਵਰੀ 2026 ਨੂੰ ਥਾਣਾ ਸਰਦੂਲਗੜ੍ਹ ਦੇ ਅਧੀਨ ਸ਼ੈਲਰ ਰੋਡ ਸਥਿਤ ਇੱਕ ਫਾਰਮ ਹਾਊਸ ਵਿੱਚ ਹੋਏ ਦੋਹਰੇ ਅੰਨ੍ਹੇ ਕਤਲ ਦੇ ਮਾਮਲੇ ਨੂੰ ਟਰੇਸ ਕਰਦੇ ਹੋਏ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਵੇਰਵਾ ਦਿੰਦਿਆਂ ਐਸ.ਪੀ. (ਇੰਵੈਸਟੀਗੇਸ਼ਨ) ਸ਼੍ਰੀ ਮਨਮੋਹਨ ਸਿੰਘ ਔਲਖ ਨੇ ਦੱਸਿਆ ਕਿ 27 ਫਰਵਰੀ 2026 ਨੂੰ ਸਰਦੂਲਗੜ੍ਹ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ੈਲਰ ਰੋਡ ਸਥਿਤ ਇੱਕ ਫਾਰਮ ਹਾਊਸ ਵਿੱਚ ਜਸਵੀਰ ਸਿੰਘ ਉਰਫ ਕਾਕਾ ਪੁੱਤਰ ਰਮੇਸ਼ ਕੁਮਾਰ ਵਾਸੀ ਸਰਦੂਲਗੜ੍ਹ ਅਤੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਅਸ਼ੋਕ ਕੁਮਾਰ ਦੇ ਬਿਆਨ ਦੇ ਆਧਾਰ ’ਤੇ ਮੁਕੱਦਮਾ ਨੰਬਰ 50 ਮਿਤੀ 27.02.2026 ਅਧੀਨ ਧਾਰਾ 103, 3(5) ਬੀ.ਐਨ.ਐਸ ਥਾਣਾ ਸਰਦੂਲਗੜ੍ਹ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ...
ਮਾਨ ਸਰਕਾਰ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਦਾ ਸਹਾਰਾ ਬਣਨ ਲਈ ਪੂਰੀ ਤਰ੍ਹਾਂ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਦਾ ਸਹਾਰਾ ਬਣਨ ਲਈ ਪੂਰੀ ਤਰ੍ਹਾਂ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

Uncategorized
ਚੰਡੀਗੜ੍ਹ, 3 ਮਾਰਚ 20206: ਦਿੱਲੀ ਕਿਸਾਨ ਅੰਦੋਲਨ 2020-21 ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 350 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ’ਤੇ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪਹੁੰਚ ਕੇ ਧੰਨਵਾਦ ਕੀਤਾ। ਜ਼ਿਲ੍ਹਾ ਮਾਨਸਾ ਨਾਲ ਸੰਬੰਧਿਤ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤਖੋਰੀ ਜਾਂ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਭਾਵੁਕ ਹੋ ਕੇ ਦੱਸਿਆ ਕਿ ਸਰਕਾਰ ਨੇ ਸ਼ਹੀਦ ਪਰਿਵਾਰਾਂ ਦੇ ਸੁੰਨੇ ਪਏ ਘਰਾਂ ਵਿੱਚ ਦੁਬਾਰਾ ਉਮੀਦ ਦੀ ਲੌ ਜਗਾਈ ਹੈ ਅਤੇ ਅਸਲੀ ਹਮਦਰਦੀ ਦਿਖਾਈ ਹੈ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਮੋਰਚੇ ’ਤੇ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੇ ਨਾਲ ਖੜੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿਨ੍ਹਾਂ ਕੇਸਾਂ ਨੂੰ ਨੌਕਰੀ ਲਈ ਮਨਜ਼ੂਰੀ ਮਿਲ ਚੁੱਕੀ ਹੈ, ਉਹ ਅਗਲੇ ਹਫਤੇ ਤੱਕ ਨਿਪਟਾ ਦਿੱਤੇ ਜਾਣਗੇ। ਮੀਟਿੰਗ ...
‘ਆਪ’ ਸਰਕਾਰ ਦੇ ਦੌਰਾਨ ਪੰਜਾਬ ਮਾਲੀਆ ਵਾਧੇ ਦੇ ਮਾਮਲੇ ਵਿੱਚ ਦੇਸ਼ ਦੇ ਟੌਪ 3 ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ, ਜਦਕਿ ਰਾਜ ਦਾ ਆਪਣਾ ਕਰ ਮਾਲੀਆ 57,919 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਦੇ ਦੌਰਾਨ ਪੰਜਾਬ ਮਾਲੀਆ ਵਾਧੇ ਦੇ ਮਾਮਲੇ ਵਿੱਚ ਦੇਸ਼ ਦੇ ਟੌਪ 3 ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ, ਜਦਕਿ ਰਾਜ ਦਾ ਆਪਣਾ ਕਰ ਮਾਲੀਆ 57,919 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ: ਹਰਪਾਲ ਸਿੰਘ ਚੀਮਾ

Uncategorized
ਚੰਡੀਗੜ੍ਹ, 3 ਮਾਰਚ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੇਠ ਪੰਜਾਬ ਨੇ ਮਾਲੀਆ ਵਾਧੇ ਦੇ ਮਾਮਲੇ ਵਿੱਚ ਦੇਸ਼ ਦੇ ਸਿਰਮੌਰ ਤਿੰਨ ਸੂਬਿਆਂ ਵਿੱਚ ਆਪਣੀ ਥਾਂ ਬਣਾਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਢਾਂਚਾਗਤ ਸੁਧਾਰਾਂ, ਵਿੱਤੀ ਅਨੁਸ਼ਾਸਨ ਅਤੇ ਪ੍ਰਸ਼ਾਸਨਿਕ ਪਾਰਦਰਸ਼ਤਾ ਕਾਰਨ ਸੂਬੇ ਦੀ ਵਿੱਤੀ ਹਾਲਤ ਵਿੱਚ ਵੱਡਾ ਸੁਧਾਰ ਆਇਆ ਹੈ। ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਵਿਸਥਾਰ ਨਾਲ ਅੰਕੜੇ ਪੇਸ਼ ਕਰਦੇ ਹੋਏ ਇਸ ਬਦਲਾਅ ਨੂੰ ਰੌਸ਼ਨ ਕੀਤਾ। ਵਿੱਤ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਆਪਣੇ ਕਰ ਮਾਲੀਏ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। 2021-22 ਵਿੱਚ ਇਹ ਰਕਮ 37,327 ਕਰੋੜ ਰੁਪਏ (ਜੀਐਸਡੀਪੀ ਦਾ 6.39%) ਸੀ, ਜੋ 2024-25 ਵਿੱਚ ਵਧ ਕੇ 57,919 ਕਰੋੜ ਰੁਪਏ (ਜੀਐਸਡੀਪੀ ਦਾ 7.15%) ਹੋ ਗਈ ਹੈ। ਆਬਕਾਰੀ ਮਾਲੀਏ ਬਾਰੇ ਉਨ੍ਹਾਂ ਕਿਹਾ ਕਿ ਚਾਰ ਸਾਲਾਂ ਤੋਂ ਘੱਟ ਸਮੇਂ ਵਿੱਚ 86.77 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜ ਸਾਲਾਂ ਵਿੱਚ ਕੁੱਲ...
ਪ੍ਰਧਾਨ ਮੰਤਰੀ ਨੂੰ ਤੁਰੰਤ ਹਸਤਕਸ਼ੇਪ ਕਰਕੇ ਅਰਬ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣੀ ਚਾਹੀਦੀ ਹੈ: ਕੁਲਤਾਰ ਸਿੰਘ ਸੰਧਵਾ

ਪ੍ਰਧਾਨ ਮੰਤਰੀ ਨੂੰ ਤੁਰੰਤ ਹਸਤਕਸ਼ੇਪ ਕਰਕੇ ਅਰਬ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣੀ ਚਾਹੀਦੀ ਹੈ: ਕੁਲਤਾਰ ਸਿੰਘ ਸੰਧਵਾ

Uncategorized
ਫਰੀਦਕੋਟ/ਚੰਡੀਗੜ੍ਹ, 1 ਮਾਰਚ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਇਰਾਨ-ਇਜ਼ਰਾਈਲ ਟਕਰਾਅ ਦੇ ਮੱਦੇਨਜ਼ਰ ਦੁਬਈ ਏਅਰਪੋਰਟ ਅਤੇ ਹੋਰ ਅਰਬ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਤੁਰੰਤ ਹਸਤਕਸ਼ੇਪ ਕੀਤਾ ਜਾਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮੀਡੀਆ ਖਬਰਾਂ ਮੁਤਾਬਕ ਦੁਬਈ ਏਅਰਪੋਰਟ ਸਮੇਤ ਕਈ ਅਰਬ ਦੇਸ਼ਾਂ ਵਿੱਚ ਮੌਜੂਦਾ ਤਣਾਭਰੀ ਸਥਿਤੀ ਕਾਰਨ ਕਈ ਭਾਰਤੀ ਫਸੇ ਹੋਏ ਹਨ। ਇਸ ਗੰਭੀਰ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਸਪੀਕਰ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਸਿਖਰਲੀ ਤਰਜੀਹ ਦਿੱਤੀ ਜਾਵੇ। ਸਪੀਕਰ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਤੁਰੰਤ ਕਾਰਵਾਈ ਕਰਦੇ ਹੋਏ ਸੰਬੰਧਤ ਅਧਿਕਾਰੀਆਂ ਨਾਲ ਤਾਲਮੇਲ ਬਣਾਉਣ ਅਤੇ ਪ੍ਰਭਾਵਿਤ ਭਾਰਤੀਆਂ ਲਈ ਖਾਸ ਉਡਾਣਾਂ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਸੰਕਟਕਾਲੀਨ ਸਮੇਂ ਵਿੱਚ ਤੇਜ਼ ਕੂਟਨੀਤਿਕ ਅਤੇ ਪ੍ਰਸ਼ਾਸਕੀ ਕਦਮ ਚੁੱਕਣਾ...
ਏ.ਐਨ.ਟੀ.ਐਫ. ਪੰਜਾਬ ਨੇ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਬਰਾਮਦ ਕਰਕੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਭੰਡਾਫੋੜ ਕੀਤਾ; ਛੇ ਵਿਅਕਤੀ ਗ੍ਰਿਫ਼ਤਾਰ

ਏ.ਐਨ.ਟੀ.ਐਫ. ਪੰਜਾਬ ਨੇ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਬਰਾਮਦ ਕਰਕੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਭੰਡਾਫੋੜ ਕੀਤਾ; ਛੇ ਵਿਅਕਤੀ ਗ੍ਰਿਫ਼ਤਾਰ

Uncategorized
ਚੰਡੀਗੜ੍ਹ, 28 ਫਰਵਰੀ 2026: ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਸੰਗਠਿਤ ਜਾਲ ਨੂੰ ਕਰਾਰਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਟ੍ਰਾਈਸਿਟੀ ਅਤੇ ਲੁਧਿਆਣਾ ਵਿੱਚ ਸਰਗਰਮ ਇਕ ਵੱਡੇ ਨਾਰਕੋਟਿਕਸ ਨੈੱਟਵਰਕ ਦਾ ਭੰਡਾਫੋੜ ਕਰਦਿਆਂ ਇਸਦੇ ਛੇ ਮੁੱਖ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਹ ਗਿਰੋਹ ਖ਼ਾਸ ਕਰਕੇ ਸ਼ਹਿਰੀ ਇਲਾਕਿਆਂ ਵਿੱਚ ਰਹਿੰਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਕੇ ਵਿਦੇਸ਼ੀ ਮੂਲ ਦੇ ਪਾਰਟੀ ਡਰੱਗਜ਼ ਦੀ ਸਪਲਾਈ ਕਰਦਾ ਸੀ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਿਸ਼ਵ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰਵੀ ਕੁਮਾਰ, ਬਲਜਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਵਜੋਂ ਹੋਈ ਹੈ।ਡੀਜੀਪੀ ਨੇ ਦੱਸਿਆ ਕਿ ਐਮਡੀਐਮਏ ਗੋਲੀਆਂ ਦੀ ਇਹ ਬਰਾਮਦਗੀ ਦੇਸ਼ ਦੀਆਂ ਸਭ ਤੋਂ ਵੱਡੀਆਂ ਕਾਰਵਾਈਆਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ। ਜ਼ਬਤ ਸਮੱਗਰੀ ਵਿੱਚ 1,215 ਐਮਡੀਐਮਏ ਟੈਬਲੇਟ, 263 ਗ੍ਰਾਮ ਕੋਕੇਨ, 82 ਗ੍ਰਾਮ ਮੈਥਾਫੈਟਾਮਾਈਨ (ਆਈਸ), ਕਰੀਬ 1.2 ਕਿਲੋ ਟੀਐਚਸੀ ਦੇ ਵੱਖ-ਵੱਖ ਰੂਪ, 16...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਕਲੀਨ ਚਿੱਟ ਮਿਲਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਕਲੀਨ ਚਿੱਟ ਮਿਲਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ

Uncategorized
ਹੁਸ਼ਿਆਰਪੁਰ, 28 ਫਰਵਰੀ 2026: ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਲੀ ਦੀ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਦਿੱਤੀ ਗਈ ‘ਕਲੀਨ ਚਿੱਟ’ ਦਾ ਸਵਾਗਤ ਕਰਦਿਆਂ ਇਸਨੂੰ ਸੱਚਾਈ ਅਤੇ ਨਿਆਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਦਾਲਤੀ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਝੂਠੇ ਦੋਸ਼ ਅਤੇ ਰਚੀਆਂ ਗਈਆਂ ਸਾਜ਼ਿਸ਼ਾਂ ਲੰਬੇ ਸਮੇਂ ਤੱਕ ਕਾਇਮ ਨਹੀਂ ਰਹਿ ਸਕਦੀਆਂ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਸਾਫ਼-ਸੁਥਰੀ ਅਤੇ ਇਮਾਨਦਾਰ ਰਾਜਨੀਤੀ ‘ਤੇ ਨਿਆਂਪਾਲਿਕਾ ਦੀ ਮੋਹਰ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਵਿਰੋਧੀ ਧਿਰ ਵੱਲੋਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਬਣਾਈ ਗਈ ਨਕਾਰਾਤਮਕ ਮੁਹਿੰਮ ਹੁਣ ਬੇਨਕਾਬ ਹੋ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਪਾਰਦਰਸ਼ਤਾ, ਇਮਾਨਦਾਰੀ ਅਤੇ ਲੋਕ ਸੇਵਾ ਦੀ ਰਾਜਨੀਤੀ ਨੂੰ ਅਪਣਾਉਂਦੀ ਆਈ ਹੈ। ਉਨ੍ਹਾਂ ਦੱਸਿਆ ਕ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੋਕੋ ਮਾਜਰੀ, ਸੁਨਾਮ ਊਧਮ ਸਿੰਘ ਵਾਲਾ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਰਜਿਸਟ੍ਰੇਸ਼ਨ ਕੈਂਪ ਦੀ ਸ਼ੁਰੂਆਤ ਕਰਵਾਈ

Uncategorized
ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ 2026: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰਬਰ 9 ਅਤੇ ਪੁਰਾਣੇ ਵਾਰਡ ਨੰਬਰ 12, ਮੁਹੱਲਾ ਕੋਕੋ ਮਾਜਰੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਯੋਜਨਾ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਸਿਹਤ ਕਾਰਡ ਬਣਵਾਉਣ ਦੀ ਪ੍ਰਕਿਰਿਆ ਸੌਖੇ ਅਤੇ ਸਰਲ ਸ਼ਬਦਾਂ ਵਿੱਚ ਸਮਝਾਈ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਸਿਹਤ ਖੇਤਰ ਵਿੱਚ ਇੱਕ ਨਵੀਂ ਦਿਸ਼ਾ ਦੇਵੇਗਾ ਅਤੇ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਏਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਹਤ ਕਾਰਡ ਬਣਵਾਉਣ ਲਈ ਕਿਸੇ ਵੀ ਕਿਸਮ ਦੀ ਫੀਸ ਨਹੀਂ ਲੱਗੇਗੀ। ਸਰਕਾਰ ਵੱਲੋਂ ਬੀਮਾ ਕੰਪਨ...
ਗੁਰਦਾਸਪੁਰ ਕਤਲ ਕਾਂਡ: ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਾਮਲੇ ‘ਚ ਤੀਜਾ ਆਰੋਪੀ ਗ੍ਰਿਫ਼ਤਾਰ

ਗੁਰਦਾਸਪੁਰ ਕਤਲ ਕਾਂਡ: ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਾਮਲੇ ‘ਚ ਤੀਜਾ ਆਰੋਪੀ ਗ੍ਰਿਫ਼ਤਾਰ

Uncategorized
ਗੁਰਦਾਸਪੁਰ ਦੋਹਰਾ ਕਤਲ ਕਾਂਡ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਅੰਮ੍ਰਿਤਸਰ, 27 ਫਰਵਰੀ 2026:  ਗੁਰਦਾਸਪੁਰ ਦੇ ਸਰਹੱਦੀ ਇਲਾਕੇ ਦੋਰੰਗਲਾ ਵਿੱਚ ਆਦੀਆਂ ਚੌਕੀ ‘ਤੇ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਤਿੰਨ ਦੋਸ਼ੀਆਂ ਵਿੱਚੋਂ ਤੀਜੇ ਆਰੋਪੀ ਇੰਦਰਜੀਤ ਸਿੰਘ, ਜੋ ਲੰਮੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ, ਨੂੰ ਅੱਜ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਨਾਲ ਹੀ ਇਸ ਸਨਸਨੀਖੇਜ਼ ਦੋਹਰੇ ਕਤਲ ਮਾਮਲੇ ਵਿੱਚ ਸ਼ਾਮਲ ਤਿੰਨਾਂ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿੱਚੋਂ ਇੱਕ ਦੋਸ਼ੀ ਦੀ ਪੁਲਿਸ ਨਾਲ ਮੁਕਾਬਲੇ ਦੌਰਾਨ ਮੌਤ ਹੋ ਗਈ ਸੀ। ਇਹ ਵਾਰਦਾਤ 21 ਫਰਵਰੀ ਦੀ ਰਾਤ ਨੂੰ ਵਾਪਰੀ ਸੀ, ਜਦੋਂ ਦੋਰੰਗਲਾ ਖੇਤਰ ਦੀ ਆਦੀਆਂ ਚੌਕੀ ‘ਤੇ ਡਿਊਟੀ ਕਰ ਰਹੇ ਪੁਲਿਸ ਕਰਮਚਾਰੀ ਗੁਰਨਾਮ ਸਿੰਘ ਅਤੇ ਅਸ਼ੋਕ ਕੁਮਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਤਿਆ ਕਰ ਦਿੱਤਾ ਸੀ। ਇਸ ਘਟਨਾ ਨਾਲ ਨਾ ਸਿਰਫ਼ ਜ਼ਿਲ੍ਹੇ ਵਿੱਚ ਹੜਕੰਪ ਮਚ ਗਿਆ ਸੀ, ਸਗੋਂ ਸੂਬੇ ਭਰ ...
ਔਰਤਾਂ ਦੇ ਮਾਣ-ਸਨਮਾਨ ਨਾਲ ਖਿਲਵਾ਼ੜ ਕਿਸੇ ਵੀ ਕੀਮਤ ‘ਤੇ ਸਹਿਨ ਨਹੀਂ ਕੀਤਾ ਜਾਵੇਗਾ: ਡਾ. ਬਲਜੀਤ ਕੌਰ

ਔਰਤਾਂ ਦੇ ਮਾਣ-ਸਨਮਾਨ ਨਾਲ ਖਿਲਵਾ਼ੜ ਕਿਸੇ ਵੀ ਕੀਮਤ ‘ਤੇ ਸਹਿਨ ਨਹੀਂ ਕੀਤਾ ਜਾਵੇਗਾ: ਡਾ. ਬਲਜੀਤ ਕੌਰ

Breaking News, Uncategorized
ਚੰਡੀਗੜ੍ਹ 26 ਫਰਬਰੀ 2026: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਮਹਿਲਾਵਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਪ੍ਰਦਰਸ਼ਨ ਦੇ ਵਧ ਰਹੇ ਮਾਮਲਿਆਂ ’ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਮਾਣ-ਸਨਮਾਨ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਕਦੇ ਵੀ ਸਹਿਨ ਨਹੀਂ ਕਰੇਗੀ। ਇਸ ਮਾਮਲੇ ਸਬੰਧੀ ਗੱਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ, ਜੋ ਬਹੁਤ ਹੀ ਚਿੰਤਾਜਨਕ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਅਧੀਨ ਔਰਤਾਂ ਦੇ ਕਿਸੇ ਵੀ ਅਪਮਾਨਜਨਕ ਜਾਂ ਅਸ਼ਲੀਲ ਚਿੱਤਰਣ ’ਤੇ ਸਖ਼ਤ ਪਾਬੰਦੀ ਹੈ।” ਉਨ੍ਹਾਂ ਨੇ ਹੋਰ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਵੀ ਹੋਰ ਮੀਡੀਆ ਮਾਧਿਅਮ ਰਾਹੀਂ ਮਹਿਲਾਵਾਂ ਨੂੰ ਗਲਤ ਅਤੇ ਅਪਮਾਨਜਨਕ ਢੰਗ ਨਾਲ ਦਰਸਾਉਣਾ ਕਾਨੂੰਨੀ ਤੌਰ ’ਤੇ ਦੰਡਨਯੋਗ ਅਪਰਾਧ ਹੈ। ਐਕਟ ਦੀ ਉਲੰਘਣਾ...
ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਕਾਰਜਭਾਰ ਸੰਭਾਲਿਆ

ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਕਾਰਜਭਾਰ ਸੰਭਾਲਿਆ

Uncategorized
ਹੁਸ਼ਿਆਰਪੁਰ, 25 ਫਰਵਰੀ 2026 : ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਹੁਸ਼ਿਆਰਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੀ ਪੀ.ਸੀ.ਐਸ ਅਧਿਕਾਰੀ ਡਾ. ਬੰਬਾਹ ਨੇ ਡੀ.ਐਮ.ਸੀ., ਲੁਧਿਆਣਾ ਤੋਂ ਐਮ.ਬੀ.ਬੀ.ਐਸ ਦੀ ਡਿਗਰੀ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੇ ਤੌਰ ‘ਤੇ ਸੇਵਾ ਦੇ ਚੁੱਕੇ ਹਨ। ਉਨ੍ਹਾਂ ਮੋਗਾ, ਗੁਰਦਾਸਪੁਰ, ਅਜਨਾਲਾ ਅਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਵਿੱਚ ਵੱਖ-ਵੱਖ ਪ੍ਰਸ਼ਾਸਕੀ ਅਹੁਦਿਆਂ ‘ਤੇ ਕੰਮ ਕਰਦਿਆਂ ਵਿਆਪਕ ਅਨੁਭਵ ਪ੍ਰਾਪਤ ਕੀਤਾ ਹੈ। ਅਹੁਦਾ ਸੰਭਾਲਣ ਉਪਰੰਤ ਡਾ. ਨਿਧੀ ਕੁਮੁਦ ਬੰਬਾਹ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੀ ਪ੍ਰਾਥਮਿਕਤਾ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਯੋਜਨਾਵਾਂ ਦਾ ਫ਼ਾਇਦਾ ਪਾਰਦਰਸ਼ੀ, ਭ੍ਰਿਸ਼ਟਾਚਾਰ-ਰਹਿਤ ਅਤੇ ਸਮੇਂਬੱਧ ਢੰਗ ਨਾਲ ਪਹੁੰਚਾਉਣਾ ਹੋਵੇਗੀ। ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰਸ਼ਾਸਕੀ ਸੇਵਾਵਾਂ ਨੂੰ ਹੋਰ ਵੀ ਆਸਾਨ, ਸੁਗਮ ਅਤੇ ਲੋਕ-ਕੇਂਦਰਿਤ ਬਣਾਇਆ ਜਾਵੇਗਾ, ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਕਾਰਜਾਂ ਦੌਰ...