Wednesday, July 29Punjabi People

Uncategorized

ਸਕੂਲ ਬੱਸਾਂ ਦੀ ਵਿਸ਼ੇਸ਼ ਛਾਣਬੀਨ, ਨਿਯਮ ਉਲੰਘਣ ‘ਤੇ ਭਾਰੀ ਕਾਰਵਾਈ

ਸਕੂਲ ਬੱਸਾਂ ਦੀ ਵਿਸ਼ੇਸ਼ ਛਾਣਬੀਨ, ਨਿਯਮ ਉਲੰਘਣ ‘ਤੇ ਭਾਰੀ ਕਾਰਵਾਈ

Uncategorized
ਹੁਸ਼ਿਆਰਪੁਰ, 13 ਫਰਵਰੀ 2026: ਡਿਪਟੀ ਕਮਿਸ਼ਨਰ Ashika Jain ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ Amandeep Kaur Ghuman ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਹ ਮੁਹਿੰਮ ਵਿਦਿਆਰਥੀਆਂ ਦੀ ਸੁਰੱਖਿਆ ਅਤੇ ‘ਸੇਫ਼ ਸਕੂਲ ਵਾਹਨ ਯੋਜਨਾ’ ਦੇ ਮਿਆਰੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਆਪਣੀ ਸਿਖਰਤਮ ਤਰਜੀਹ ਮੰਨਦਾ ਹੈ ਅਤੇ ਭਵਿੱਖ ਵਿੱਚ ਵੀ ਸਕੂਲ ਬੱਸਾਂ ਦੀ ਚੰਗੀ ਨਿਗਰਾਨੀ ਅਤੇ ਵਿਸ਼ੇਸ਼ ਜਾਂਚ ਮੁਹਿੰਮਾਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਆਪਣੇ ਵਾਹਨਾਂ ਨੂੰ ‘ਸੇਫ਼ ਸਕੂਲ ਵਾਹਨ ਯੋਜਨਾ’ ਦੇ ਅਨੁਸਾਰ ਠੀਕ ਢੰਗ ਨਾਲ ਚਲਾਉਣ ਅਤੇ ਨਿਯਮਤ ਜਾਂਚਾਂ ਕਰਵਾਉਣ। ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦਾ ਵਿਸਤ੍ਰਿਤ ਤੌਰ ‘ਤੇ ਮੁਲਾਂਕਣ ...
‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਾ 24ਵਾਂ ਦਿਨ: 888 ਥਾਵਾਂ ‘ਤੇ ਛਾਪੇਮਾਰੀ, 256 ਗੈਂਗਸਟਰਾਂ ਦੀ ਗ੍ਰਿਫ਼ਤਾਰੀ

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਾ 24ਵਾਂ ਦਿਨ: 888 ਥਾਵਾਂ ‘ਤੇ ਛਾਪੇਮਾਰੀ, 256 ਗੈਂਗਸਟਰਾਂ ਦੀ ਗ੍ਰਿਫ਼ਤਾਰੀ

Uncategorized
ਚੰਡੀਗੜ੍ਹ, 13 ਫਰਵਰੀ 2026: ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਦੇ 24ਵੇਂ ਦਿਨ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 888 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਮੁਤਾਬਕ, ਇਹ ਮੁਹਿੰਮ – ਜੋ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ – 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ Gaurav Yadav ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਅਧੀਨ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਸਹਿਯੋਗ ਨਾਲ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 24ਵੇਂ ਦਿਨ, ਪੁਲਿਸ ਨੇ 256 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਤਰੀਕੇ ਨਾਲ, ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਗ੍ਰਿਫ਼ਤਾਰ ਵਿਅਕਤੀਆਂ ਦੀ ਕੁੱਲ ਗਿਣਤੀ 9,012 ਹੋ ਗਈ ਹੈ। ਇਸ ਤੋਂ ਇਲਾਵਾ, 129 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ,...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਦੌਰੇ ‘ਤੇ, ਲੋਕ ਮਿਲਣੀ ਦੌਰਾਨ ਮਿਲੀਆਂ ਸ਼ਿਕਾਇਤਾਂ ਦਾ ਤੁਰੰਤ ਕੀਤਾ ਨਿਪਟਾਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਦੌਰੇ ‘ਤੇ, ਲੋਕ ਮਿਲਣੀ ਦੌਰਾਨ ਮਿਲੀਆਂ ਸ਼ਿਕਾਇਤਾਂ ਦਾ ਤੁਰੰਤ ਕੀਤਾ ਨਿਪਟਾਰਾ

Uncategorized
ਜਲੰਧਰ, 12 ਫਰਵਰੀ 2026: ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿਖੇ ਆਪਣੇ ਨਿਵਾਸ ਸਥਾਨ ‘ਤੇ ਲੋਕ ਮਿਲਣੀ ਪ੍ਰੋਗਰਾਮ ਆਯੋਜਿਤ ਕਰਕੇ ਨਾਗਰਿਕਾਂ ਨਾਲ ਰੂਬਰੂ ਮੁਲਾਕਾਤ ਕੀਤੀ। ਇੱਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ ਮੁੱਖ ਮੰਤਰੀ ਨੇ ਵੱਖ-ਵੱਖ ਵਰਗਾਂ ਨਾਲ ਸੰਬੰਧਤ ਲੋਕਾਂ ਦੀਆਂ ਸਮੱਸਿਆਵਾਂ ਧੀਰਜ ਨਾਲ ਸੁਣੀਆਂ ਅਤੇ ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਹੱਲ ਕਰਵਾਇਆ, ਜਦਕਿ ਹੋਰ ਮਸਲਿਆਂ ਲਈ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਜਨਤਾ ਦਰਮਿਆਨ ਸਿੱਧੀ ਕੜੀ ਵਜੋਂ ਕੰਮ ਕਰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਉਹ ਇਕਲੌਤਾ ਸੂਬਾ ਹੈ ਜਿੱਥੇ ਰਾਜ ਦਾ ਮੁਖੀ ਨਿੱਜੀ ਤੌਰ ‘ਤੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਦਾ ਹੈ। ਉਨ੍ਹਾਂ ਅਨੁਸਾਰ ਇਹ ਪਹਿਲ ਸਿਰਫ਼ ਰਸਮੀ ਕਾਰਵਾਈ ਨਹੀਂ, ਸਗੋਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ...
‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅਧੀਨ ਹੈਲਥ ਕਾਰਡ ਬਣਾਉਣ ਲਈ ਖ਼ਾਸ ਕੈਂਪ ਆਯੋਜਿਤ,  ਵਿਧਾਇਕ ਸ਼ੈਰੀ ਕਲਸੀ

‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅਧੀਨ ਹੈਲਥ ਕਾਰਡ ਬਣਾਉਣ ਲਈ ਖ਼ਾਸ ਕੈਂਪ ਆਯੋਜਿਤ, ਵਿਧਾਇਕ ਸ਼ੈਰੀ ਕਲਸੀ

Uncategorized
ਬਟਾਲਾ, 11 ਫਰਵਰੀ 2026: ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੇ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਮੁਹੱਈਆ ਕਰਵਾਉਣ ਲਈ ਬਟਾਲਾ ਹਲਕੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕਿਸੇ ਵੀ ਪ੍ਰਕਾਰ ਦੀ ਔਖੜੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਕਦਮ ਲੋਕਾਂ ਲਈ ਸਿਹਤ ਸੇਵਾਵਾਂ ਤੱਕ ਸੁਗਮ ਪਹੁੰਚ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਹੈਲਥ ਕਾਰਡ ਬਣਾਉਣ ਲਈ 7 ਮੁੱਖ ਸਥਾਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸਦੇ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਕਾਰਡ ਬਣਾਏ ਜਾ ਰਹੇ ਹਨ, ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕ ਇਸ ਯੋਜਨਾ ਦਾ ਲਾਭ ਲੈ ਸਕਣ। ਵਿਧਾਇਕ ਸ਼ੈਰੀ ਕਲਸੀ ਨੇ ਵਿਸ਼ੇਸ਼ ਤੌਰ ‘ਤੇ ਕੈਂਪਾਂ ਦੀ ਸਥਿਤੀ ਦੱਸਦਿਆਂ ਕਿਹਾ ਕਿ ਹੇਠ ਲਿਖੇ ਸਥਾਨਾਂ ‘ਤੇ ਕੈਂਪ ਲਗਾਏ ਗਏ ਹਨ: ਵਾਰਡ ਨੰਬ...
4ਜੀ/5ਜੀ ਟੈਲੀਕਾਮ ਢਾਂਚੇ ਨਾਲ ਸੰਬੰਧਿਤ ਚੋਰੀਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ, ਜਿਸ ਤਹਿਤ 17 ਹੋਰ ਦੋਸ਼ੀ ਕੀਤੇ ਗ੍ਰਿਫ਼ਤਾਰ

4ਜੀ/5ਜੀ ਟੈਲੀਕਾਮ ਢਾਂਚੇ ਨਾਲ ਸੰਬੰਧਿਤ ਚੋਰੀਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ, ਜਿਸ ਤਹਿਤ 17 ਹੋਰ ਦੋਸ਼ੀ ਕੀਤੇ ਗ੍ਰਿਫ਼ਤਾਰ

Uncategorized
ਚੰਡੀਗੜ੍ਹ, 9 ਫਰਵਰੀ 2026: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾਉਂਦਿਆਂ 4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਨਾਲ ਜੁੜੀਆਂ ਚੋਰੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਆਪਕ ਅਤੇ ਲਗਾਤਾਰ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ 17 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਸੂਬੇ ਭਰ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 126 ਹੋ ਗਈ ਹੈ, ਜਦਕਿ 140 ਐਫਆਈਆਰਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਫੈਸਲਾਕੁੰਨ ਕਾਰਵਾਈਆਂ ਸਦਕਾ ਅਹਿਮ ਜਨਤਕ ਟੈਲੀਕਾਮ ਸੇਵਾਵਾਂ ਨੂੰ ਨਿਰੰਤਰ ਚਾਲੂ ਰੱਖਿਆ ਗਿਆ ਹੈ। 4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਚੋਰੀਆਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ। ਇੰਸਪੈਕਟਰ ਜਨਰਲ ਆਫ਼ ਪੁਲਿਸ ਰਾਜਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਐਸਆਈਟੀ ਨੇ ਜ਼ਿਲ੍ਹਾ ਪੁਲਿਸ ਇਕਾਈਆਂ ਨਾਲ ਸਾਂਝੀ ਤੌਰ ’ਤੇ ਕੰਮ ਕਰਦਿਆਂ ਦੋਸ਼ੀਆਂ ਦੀ ਪਛਾਣ, ਗ੍ਰਿਫ਼ਤਾਰੀ ਅਤੇ ਚੋਰੀ ਕੀਤੇ ਗਏ ਸਾਜ਼ੋ-ਸਾਮਾਨ ਦੀ ਬਰਾਮਦਗੀ ਯ...
ਪ੍ਰਤਾਪ ਬਾਜਵਾ ਦੇ ਘਰ ਦਾ ਘੇਰਾਅ ਕਰਨ ਜਾ ਰਹੇ ‘ਆਪ’ ਵਰਕਰਾਂ ਉੱਤੇ ਕੀਤੀਆਂ ਗਈਆਂ ਪਾਣੀ ਦੀਆਂ ਬੁਛਾੜਾਂ

ਪ੍ਰਤਾਪ ਬਾਜਵਾ ਦੇ ਘਰ ਦਾ ਘੇਰਾਅ ਕਰਨ ਜਾ ਰਹੇ ‘ਆਪ’ ਵਰਕਰਾਂ ਉੱਤੇ ਕੀਤੀਆਂ ਗਈਆਂ ਪਾਣੀ ਦੀਆਂ ਬੁਛਾੜਾਂ

Breaking News, Uncategorized
ਚੰਡੀਗੜ੍ਹ, 9 ਫਰਵਰੀ 2026: ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕਰਨ ਲਈ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਪੁਲੀਸ ਨੇ ਐਮਐਲਏ ਹੋਸਟਲ ਦੇ ਗੇਟ ’ਤੇ ਹੀ ਸਖ਼ਤ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਦੌਰਾਨ ‘ਆਪ’ ਵਰਕਰਾਂ ਵੱਲੋਂ ਪੁਲੀਸ ਰੋਕਾਂ ਤੋੜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ਭੀੜ ਨੂੰ ਕਾਬੂ ਵਿੱਚ ਕਰਨ ਲਈ ਪਾਣੀ ਦੀਆਂ ਬੁਛਾੜਾਂ ਵਰਤੀਆਂ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਸੈਕਟਰ-4 ਸਥਿਤ ਪੰਜਾਬ ਐਮਐਲਏ ਹੋਸਟਲ ਵਿੱਚ ਇਕੱਠੇ ਹੋ ਕੇ ਪ੍ਰਤਾਪ ਸਿੰਘ ਬਾਜਵਾ ਦੇ ਘਰ ਵੱਲ ਰਵਾਨਾ ਹੋ ਰਹੇ ਸਨ।ਇਸ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਵਰਤੀ ਗਈ ਇਤਰਾਜ਼ਯੋਗ ਭਾਸ਼ਾ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਸਥਿਤ ਐਮਐਲਏ ਹੋਸਟਲ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਬੈਂਡ-ਬਾਜਿਆਂ ਨਾਲ ਪ੍ਰਦਰਸ਼ਨ ਕੀਤਾ। ...
ਪੰਜਾਬ ਸਰਕਾਰ ਵੱਲੋਂ ਡਾ. ਪੁਸ਼ਪਿੰਦਰ ਸਿੰਘ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ।

ਪੰਜਾਬ ਸਰਕਾਰ ਵੱਲੋਂ ਡਾ. ਪੁਸ਼ਪਿੰਦਰ ਸਿੰਘ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ।

Breaking News, Uncategorized
ਚੰਡੀਗੜ੍ਹ, 08 ਫਰਵਰੀ 2026: ਪੰਜਾਬ ਸਰਕਾਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਕਾਰਜਕਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਦਾ ਹੋਵੇਗਾ। ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ, ਪ੍ਰਸ਼ਾਸਨ ਅਤੇ ਅੰਤਰਰਾਸ਼ਟਰੀ ਸਲਾਹ-ਮਸ਼ਵਰੇ ਵਿੱਚ 36 ਸਾਲ ਤੋਂ ਵੱਧ ਦਾ ਵਿਸ਼ੇਸ਼ ਤਜਰਬਾ ਹੈ। ਸਰਕਾਰੀ ਬੁਲਾਰੇ ਅਨੁਸਾਰ, ਡਾ. ਗਿੱਲ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋਫੈਸਰ ਵਜੋਂ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਲੀਡਰਸ਼ਿਪ ਸਮਰੱਥਾਵਾਂ ਯੂਨੀਵਰਸਿਟੀ ਨੂੰ ਉੱਚ ਪਦਵੀ ਅਤੇ ਪ੍ਰਮੁੱਖ ਖੇਡ ਸੰਸਥਾ ਵਜੋਂ ਵਿਕਸਤ ਕਰਨ ਵਿੱਚ ਸਹਾਇਕ ਸਾਬਤ ਹੋਣਗੀਆਂ। ਡਾ. ਗਿੱਲ ਨੇ 1993 ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾਕਟਰੇਟ ਦੀ ਡਿਗਰੀ ਪ੍ਰਾਪਤ ਕੀਤੀ। ਆਪਣੇ ਸ਼ਾਨਦਾਰ ਅਕਾਦਮਿਕ ਕਰੀਅਰ ਦੌਰਾਨ, ਡਾ. ਗਿੱਲ ਨੇ ਸਕੂਲ ਆਫ ਮੈਨੇਜਮੈਂਟ ਸਟੱਡੀਜ਼ ਵਿੱਚ ਖਾਸ ਯੋਗਦਾਨ ਦਿੱਤਾ। 1999 ...
ਸੂਰਜਕੁੰਡ ਮੇਲਾ ਹਾਦਸਾ: ਝੂਲੇ ਦੇ ਸੰਚਾਲਕ ਖ਼ਿਲਾਫ਼ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ, ਜਾਂਚ ਲਈ SIT ਦਾ ਗਠਨ

ਸੂਰਜਕੁੰਡ ਮੇਲਾ ਹਾਦਸਾ: ਝੂਲੇ ਦੇ ਸੰਚਾਲਕ ਖ਼ਿਲਾਫ਼ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ, ਜਾਂਚ ਲਈ SIT ਦਾ ਗਠਨ

Uncategorized
ਫਰੀਦਾਬਾਦ, 8 ਫਰਬਰੀ 2026: ਫਰੀਦਾਬਾਦ ਦੇ ਮਸ਼ਹੂਰ ਸੂਰਜਕੁੰਡ ਅੰਤਰਰਾਸ਼ਟਰੀ ਸ਼ਿਲਪ ਮੇਲੇ ਵਿੱਚ ਝੂਲਾ ਡਿੱਗਣ ਨਾਲ ਪੁਲੀਸ ਇੰਸਪੈਕਟਰ ਦੀ ਮੌਤ ਦੇ ਮਾਮਲੇ ਵਿੱਚ ਪੁਲੀਸ ਨੇ ਕੜੀ ਕਾਰਵਾਈ ਕੀਤੀ ਹੈ। ਹਿਮਾਚਲ ਫਨ ਕੇਅਰ ਦੇ ਮਾਲਕ ਮੁਹੰਮਦ ਸ਼ਾਕਿਰ ਅਤੇ ਉਸ ਦੇ ਸਟਾਫ਼ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 105 ਅਧੀਨ ਗੈਰ-ਇਰਾਦਤਨ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਵਿਸਥਾਰਪੂਰਵਕ ਜਾਂਚ ਲਈ ਡੀ.ਸੀ.ਪੀ. (ਅਪਰਾਧ) ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਇਹ ਟੀਮ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਅਤੇ ਸੰਭਾਵਿਤ ਲਾਪਰਵਾਹੀ ਦੇ ਹਰ ਪਹਲੂ ਦੀ ਜਾਂਚ ਕਰੇਗੀ। ਜ਼ਿਕਰਯੋਗ ਹੈ ਕਿ ਇਹ ਹਾਦਸਾ ਸ਼ਨੀਵਾਰ ਸ਼ਾਮ ਨੂੰ ਵਾਪਰਿਆ, ਜਦੋਂ ਝੂਲਾ ਅਚਾਨਕ ਇੱਕ ਪਾਸਿਓਂ ਟੁੱਟ ਗਿਆ। ਮੌਕੇ ’ਤੇ ਮੌਜੂਦ ਇੰਸਪੈਕਟਰ ਜਗਦੀਸ਼ ਪ੍ਰਸਾਦ ਜਦੋਂ ਲੋਕਾਂ ਨੂੰ ਬਚਾਉਣ ਲਈ ਅੱਗੇ ਵਧੇ, ਤਾਂ ਝੂਲਾ ਦੂਜੇ ਪਾਸਿਓਂ ਵੀ ਟੁੱਟ ਕੇ ਉਨ੍ਹਾਂ ਉੱਪਰ ਆ ਡਿੱਗਿਆ। ਗੰਭੀਰ ਤੌਰ ’ਤੇ ਜ਼ਖ਼ਮੀ ਹੋਏ ਇੰਸਪੈਕਟਰ ਪ੍ਰਸਾਦ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾ...
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਅਜਨਾਲਾ ਵਿੱਚ 14.75 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ 7 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਅਜਨਾਲਾ ਵਿੱਚ 14.75 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ 7 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ

Uncategorized
ਅਜਨਾਲਾ/ਅੰਮ੍ਰਿਤਸਰ, 7 ਫਰਵਰੀ 2026: ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਦੇ ਅਪਗਰੇਡੇਸ਼ਨ ਕੰਮਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰੋਜੈਕਟਾਂ ਉੱਤੇ ਪੰਜਾਬ ਮੰਡੀ ਬੋਰਡ ਵੱਲੋਂ ਕੁੱਲ 14.75 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾਵੇਗਾ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਲਕਾ ਅਜਨਾਲਾ ਦੇ ਪਿੰਡ ਭਲਾ ਪਿੰਡ ਤੋਂ ਧਾਰੀਵਾਲ ਚਮਿਆਰੀ ਤੋਂ ਭੂਰੇ ਗਿੱਲ, ਦਿਆਲਪੁਰਾ ਅਤੇ ਨਾਨਕੇ ਤੋਂ ਸੁਧਾਰ ਤੱਕ 13.57 ਕਿਲੋਮੀਟਰ ਲੰਬੀ ਸੰਪਰਕ ਸੜਕ ਉੱਤੇ 1280.87 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਗੱਗੋਮਾਹਲ–ਚਮਿਆਰੀ ਰੋਡ ਤੋਂ ਸੋਨੂੰ ਦੇ ਡੇਰੇ ਤੱਕ 0.50 ਕਿਲੋਮੀਟਰ ਲੰਬੀ ਸੜਕ ਉੱਤੇ 26.47 ਲੱਖ ਰੁਪਏ, ਅਜਨਾਲਾ–ਰਮਦਾਸ ਰੋਡ ਤੋਂ ਕੋਟਲੀ ਜਮੀਤ ਸਿੰਘ ਤੱਕ 1.15 ਕਿਲੋਮੀਟਰ ਸੜਕ ਉੱਤੇ 25.11 ਲੱਖ ਰੁਪਏ ਅਤੇ ਰੂੜੇਵਾਲ ਤੋਂ ਕੱਤਲੇ ਤੱਕ 1.33 ਕਿਲੋਮੀਟਰ ਲੰਬੀ ਸੜਕ ਉੱਤੇ 27.38 ਲੱਖ ਰੁਪਏ ਦੀ ਲਾਗਤ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ...
ਸਰਬਜੀਤ ਕੌਰ ਦੀ ਵਾਪਸੀ ਮਾਮਲੇ ’ਚ ਪਾਕਿਸਤਾਨ ਦੀ ‘ਗੰਦੀ ਰਣਨੀਤੀ’, ਸ਼ਾਹਬਾਜ਼ ਸਰਕਾਰ ਦੇ ਕੀ ਹਨ ਮਨਸੂਬੇ?

ਸਰਬਜੀਤ ਕੌਰ ਦੀ ਵਾਪਸੀ ਮਾਮਲੇ ’ਚ ਪਾਕਿਸਤਾਨ ਦੀ ‘ਗੰਦੀ ਰਣਨੀਤੀ’, ਸ਼ਾਹਬਾਜ਼ ਸਰਕਾਰ ਦੇ ਕੀ ਹਨ ਮਨਸੂਬੇ?

Global News, Uncategorized
ਨਵੀਂ ਦਿੱਲੀ 6 ਫਰਬਰੀ 2026: ਪਾਕਿਸਤਾਨ ਵਿੱਚ ਫਸੀ ਭਾਰਤੀ ਮਹਿਲਾ ਸਰਬਜੀਤ ਕੌਰ ਦਾ ਮਾਮਲਾ ਹੁਣ ਇੱਕ ਮਾਨਵਤਾਵਾਦੀ ਮੁੱਦੇ ਦੀ ਥਾਂ ਨੌਕਰਸ਼ਾਹੀ ਸਾਜ਼ਿਸ਼ ਦਾ ਰੂਪ ਧਾਰਦਾ ਜਾ ਰਿਹਾ ਹੈ। ਹਾਲਾਂਕਿ ਉਸਦਾ ਵੀਜ਼ਾ ਮਿਆਦ ਪੂਰੀ ਕਰ ਚੁੱਕਾ ਹੈ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਅਤੇ ਮਨੁੱਖੀ ਅਧਿਕਾਰ ਮੰਤਰਾਲੇ ਵੱਲੋਂ ਉਸਦੀ ਵਾਪਸੀ ’ਤੇ ਕੋਈ ਇਤਰਾਜ਼ ਨਹੀਂ ਹੈ, ਫਿਰ ਵੀ ਸਰਬਜੀਤ ਕੌਰ ਨੂੰ ਭਾਰਤ ਨਹੀਂ ਭੇਜਿਆ ਜਾ ਰਿਹਾ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਉਸਨੂੰ ਇੱਕ ਮਹਿਲਾ ਆਸਰਾ ਗ੍ਰਹਿ ਵਿੱਚ ਰੱਖਿਆ ਹੋਇਆ ਹੈ ਅਤੇ ਕਾਨੂੰਨੀ ਪ੍ਰਕਿਰਿਆ ਦੇ ਨਾਂ ’ਤੇ ਮਾਮਲੇ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ। ਸਵਾਲ ਇਹ ਉੱਠਦਾ ਹੈ ਕਿ ਜਦੋਂ ਸਾਰੀ ਸਥਿਤੀ ਸਪੱਸ਼ਟ ਹੈ, ਤਾਂ ਫਿਰ ਪਾਕਿਸਤਾਨ ਸਰਬਜੀਤ ਕੌਰ ਨੂੰ ਰੋਕਣ ਲਈ ਨਵੇਂ-ਨਵੇਂ ਬਹਾਨੇ ਕਿਉਂ ਤਿਆਰ ਕਰ ਰਿਹਾ ਹੈ? ‘ਵਿਸ਼ੇਸ਼ ਐਗਜ਼ਿਟ ਪਰਮਿਟ’ ਦਾ ਰਸਤਾ ਹੋਣ ਦੇ ਬਾਵਜੂਦ ਮਾਮਲਾ ਅਟਕਿਆ ਹੈਰਾਨੀਜਨਕ ਗੱਲ ਇਹ ਹੈ ਕਿ ਸਰਬਜੀਤ ਕੌਰ ਦੀ ਵਾਪਸੀ ਲਈ ਕਾਨੂੰਨੀ ਪ੍ਰਕਿਰਿਆ ਪੂਰੀ ਤਰ੍ਹਾਂ ਸਾਫ਼ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਕੋਲ ‘ਵਿਸ਼ੇਸ਼ ਐਗਜ...