Tuesday, October 27Punjabi People

Uncategorized

ਸਰਬਜੀਤ ਕੌਰ ਦੀ ਵਾਪਸੀ ਮਾਮਲੇ ’ਚ ਪਾਕਿਸਤਾਨ ਦੀ ‘ਗੰਦੀ ਰਣਨੀਤੀ’, ਸ਼ਾਹਬਾਜ਼ ਸਰਕਾਰ ਦੇ ਕੀ ਹਨ ਮਨਸੂਬੇ?

ਸਰਬਜੀਤ ਕੌਰ ਦੀ ਵਾਪਸੀ ਮਾਮਲੇ ’ਚ ਪਾਕਿਸਤਾਨ ਦੀ ‘ਗੰਦੀ ਰਣਨੀਤੀ’, ਸ਼ਾਹਬਾਜ਼ ਸਰਕਾਰ ਦੇ ਕੀ ਹਨ ਮਨਸੂਬੇ?

Global News, Uncategorized
ਨਵੀਂ ਦਿੱਲੀ 6 ਫਰਬਰੀ 2026: ਪਾਕਿਸਤਾਨ ਵਿੱਚ ਫਸੀ ਭਾਰਤੀ ਮਹਿਲਾ ਸਰਬਜੀਤ ਕੌਰ ਦਾ ਮਾਮਲਾ ਹੁਣ ਇੱਕ ਮਾਨਵਤਾਵਾਦੀ ਮੁੱਦੇ ਦੀ ਥਾਂ ਨੌਕਰਸ਼ਾਹੀ ਸਾਜ਼ਿਸ਼ ਦਾ ਰੂਪ ਧਾਰਦਾ ਜਾ ਰਿਹਾ ਹੈ। ਹਾਲਾਂਕਿ ਉਸਦਾ ਵੀਜ਼ਾ ਮਿਆਦ ਪੂਰੀ ਕਰ ਚੁੱਕਾ ਹੈ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਅਤੇ ਮਨੁੱਖੀ ਅਧਿਕਾਰ ਮੰਤਰਾਲੇ ਵੱਲੋਂ ਉਸਦੀ ਵਾਪਸੀ ’ਤੇ ਕੋਈ ਇਤਰਾਜ਼ ਨਹੀਂ ਹੈ, ਫਿਰ ਵੀ ਸਰਬਜੀਤ ਕੌਰ ਨੂੰ ਭਾਰਤ ਨਹੀਂ ਭੇਜਿਆ ਜਾ ਰਿਹਾ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਉਸਨੂੰ ਇੱਕ ਮਹਿਲਾ ਆਸਰਾ ਗ੍ਰਹਿ ਵਿੱਚ ਰੱਖਿਆ ਹੋਇਆ ਹੈ ਅਤੇ ਕਾਨੂੰਨੀ ਪ੍ਰਕਿਰਿਆ ਦੇ ਨਾਂ ’ਤੇ ਮਾਮਲੇ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ। ਸਵਾਲ ਇਹ ਉੱਠਦਾ ਹੈ ਕਿ ਜਦੋਂ ਸਾਰੀ ਸਥਿਤੀ ਸਪੱਸ਼ਟ ਹੈ, ਤਾਂ ਫਿਰ ਪਾਕਿਸਤਾਨ ਸਰਬਜੀਤ ਕੌਰ ਨੂੰ ਰੋਕਣ ਲਈ ਨਵੇਂ-ਨਵੇਂ ਬਹਾਨੇ ਕਿਉਂ ਤਿਆਰ ਕਰ ਰਿਹਾ ਹੈ? ‘ਵਿਸ਼ੇਸ਼ ਐਗਜ਼ਿਟ ਪਰਮਿਟ’ ਦਾ ਰਸਤਾ ਹੋਣ ਦੇ ਬਾਵਜੂਦ ਮਾਮਲਾ ਅਟਕਿਆ ਹੈਰਾਨੀਜਨਕ ਗੱਲ ਇਹ ਹੈ ਕਿ ਸਰਬਜੀਤ ਕੌਰ ਦੀ ਵਾਪਸੀ ਲਈ ਕਾਨੂੰਨੀ ਪ੍ਰਕਿਰਿਆ ਪੂਰੀ ਤਰ੍ਹਾਂ ਸਾਫ਼ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਕੋਲ ‘ਵਿਸ਼ੇਸ਼ ਐਗਜ...
ਭਾਜਪਾ ਨੇ ਸਿੱਧੂ ਜੋੜੇ ਦੀ ਸੰਭਾਵਿਤ ਵਾਪਸੀ ‘ਤੇ ਕੀਤਾ ਮਹੱਤਵਪੂਰਨ ਖੁਲਾਸਾ

ਭਾਜਪਾ ਨੇ ਸਿੱਧੂ ਜੋੜੇ ਦੀ ਸੰਭਾਵਿਤ ਵਾਪਸੀ ‘ਤੇ ਕੀਤਾ ਮਹੱਤਵਪੂਰਨ ਖੁਲਾਸਾ

Uncategorized
ਜਲੰਧਰ  5 ਫਰਵਰੀ 2026:  ਕਾਂਗਰਸ ਦੇ ਸੰਸਦ ਮੈਂਬਰ ਅਤੇ ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਰਮਿਆਨ ਲੋਕ ਸਭਾ ਦੇ ਬਾਹਰ ਹੋਈ ਤਿੱਖੀ ਬਹਿਸ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਘਟਨਾ ‘ਤੇ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਆਲੋਚਨਾ ਕੀਤੀ ਜਾ ਰਹੀ ਹੈ। ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਹੋਰਨਾਂ ‘ਤੇ ਟਿੱਪਣੀ ਕਰਨ ਦੀ ਥਾਂ ਆਪਣੀ ਪਾਰਟੀ ਦੇ ਅੰਦਰ ਆਤਮ-ਮੰਥਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਕਾਂਗਰਸ ਛੱਡਣ ਵਾਲੇ ਇਕੱਲੇ ਆਗੂ ਨਹੀਂ ਹਨ, ਸਗੋਂ ਕਈ ਹੋਰ ਨੇਤਾ ਵੀ ਪਾਰਟੀ ਤੋਂ ਵੱਖ ਹੋ ਚੁੱਕੇ ਹਨ, ਜਿਸ ਨਾਲ ਪਾਰਟੀ ਅੰਦਰੂਨੀ ਸਥਿਤੀ ‘ਤੇ ਸੋਚਣ ਦੀ ਲੋੜ ਹੈ। ਕਾਲੀਆ ਨੇ ਕਿਹਾ ਕਿ ਜਨਤਕ ਬਿਆਨਬਾਜ਼ੀ ਕਰਦਿਆਂ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਬਿਨਾਂ ਸੋਚੇ-ਸਮਝੇ ਬੋਲਣ ਤੋਂ ਬਚਣਾ ਚਾਹੀਦਾ ਹੈ। ਨਵਜੋਤ ਕੌਰ ਸਿੱਧੂ ਦੀ ਭਾਜਪਾ ਵਿੱਚ ਸੰਭਾਵਿਤ ਵਾਪਸੀ ਬਾਰੇ ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਅਜਿਹਾ ਕੋਈ ਪ੍ਰਸੰਗ ਨਹੀਂ ਹੈ। ਉਨ੍ਹਾ...
ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪੱਖਾਂ ਦਾ ਜਾਇਜ਼ਾ

ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪੱਖਾਂ ਦਾ ਜਾਇਜ਼ਾ

Uncategorized
ਚੰਡੀਗੜ੍ਹ, 5 ਫਰਵਰੀ 2026: ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਬੀਤੀ ਸ਼ਾਮ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕਰਕੇ ਵੋਟਰ ਸੂਚੀਆਂ ਦੇ ਪ੍ਰਬੰਧਨ ਨਾਲ ਸੰਬੰਧਤ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਤਫ਼ਸੀਲ ਨਾਲ ਸਮੀਖਿਆ ਕੀਤੀ। ਇਸ ਮੀਟਿੰਗ ਦਾ ਮੁੱਖ ਮਕਸਦ ਚੋਣੀ ਪ੍ਰਕਿਰਿਆ ਨੂੰ ਹੋਰ ਸੁਚੱਜਾ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਸੀ। ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰ ਮੈਪਿੰਗ ਗਤੀਵਿਧੀਆਂ ਦੀ ਜ਼ਿਲ੍ਹਾ-ਵਾਰ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਚੋਣ ਡਾਟਾ ਦੀ ਯੋਜਨਾਬੱਧ ਕਵਰੇਜ, ਸ਼ੁੱਧਤਾ ਅਤੇ ਸਮੇਂ-ਸਿਰ ਅਪਡੇਸ਼ਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦਿੱਤਾ ਕਿ ਵੋਟਰ ਸੂਚੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਲੋਕਤੰਤਰ ਦੀ ਮਜ਼ਬੂਤੀ ‘ਤੇ ਅਸਰ ਪਾ ਸਕਦੀ ਹੈ, ਇਸ ਲਈ ਹਰ ਪੱਧਰ ‘ਤੇ ਸਾਵਧਾਨੀ ਅਤੇ ਜਵਾਬਦੇਹੀ ਬਰਕਰਾਰ ਰਹੇ। ਇਸ ਮੌਕੇ ਗਲਤ ਜਾਂ ਸਪਸ਼ਟ ਤੌਰ ‘ਤੇ ਪਛਾਣਯੋਗ ਨਾ ਹੋਣ ਵਾਲੀਆਂ ਫੋਟੋਆਂ, ਅਧੂਰੀ ਜਾਂ ਗਲਤ ਐਂਟਰੀਆਂ ਨਾਲ ਜੁੜ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਕਲੇਰ ਵਿੱਚ ਲਿੰਕ ਸੜਕ ਦੀ ਨੀਂਹ ਰੱਖੀ ਗਈ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਕਲੇਰ ਵਿੱਚ ਲਿੰਕ ਸੜਕ ਦੀ ਨੀਂਹ ਰੱਖੀ ਗਈ

Uncategorized
ਕੋਟਕਪੂਰਾ, 4 ਫਰਵਰੀ 2026: ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦੇਣ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕਲੇਰ ਵਿਖੇ ਕਲੇਰ ਤੋਂ ਕੋਟ ਸੁਖੀਆ ਤੱਕ ਬਣਨ ਵਾਲੀ ਲਿੰਕ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਕੁੱਲ ਲੰਬਾਈ 6.38 ਕਿਲੋਮੀਟਰ ਹੋਵੇਗੀ ਅਤੇ ਇਸ ‘ਤੇ ਕਰੀਬ 685.95 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਦਾ ਅਧਾਰ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲਿੰਕ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਬਿਹਤਰ, ਸੁਗਮ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਹਾਂ ਦੀ ਬੱਚਤ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡਾਂ ਨੂੰ ਸ਼ਹਿਰੀ ਇਲਾਕਿਆਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ...
‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਵੱਲੋਂ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਲਿਜਾ ਰਿਹਾ ਡਰੋਨ ਕੀਤਾ ਫੇਲ

‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਵੱਲੋਂ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਲਿਜਾ ਰਿਹਾ ਡਰੋਨ ਕੀਤਾ ਫੇਲ

Uncategorized
ਤਰਨਤਾਰਨ, 4 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਨੂੰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਚੌਂਕੀ (ਬੀ.ਓ.ਪੀ.) ਕਾਲੀਆਂ ਦੇ ਨੇੜੇ ਖੇਤਾਂ ਤੋਂ 3.925 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ ਨੇ ਸਾਂਝੀ ਕੀਤੀ। ਡੀਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਖੇਪ ਦੇ ਨਾਲ-ਨਾਲ ਇੱਕ ਅਧੁਨਿਕ ਡੀਜੇਆਈ ਮੈਟਰਿਸ ਡਰੋਨ ਵੀ ਬਰਾਮਦ ਕੀਤਾ ਗਿਆ ਹੈ, ਜਿਸ ਦੀ ਵਰਤੋਂ ਪਾਕਿਸਤਾਨ ਵਿਚ ਬੈਠੇ ਤਸਕਰਾਂ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਭੇਜਣ ਲਈ ਕੀਤੀ ਗਈ ਸੀ। ਇਹ ਘਟਨਾ ਸਰਹੱਦ ਪਾਰੋਂ ਹੋ ਰਹੀਆਂ ਤਸਕਰੀ ਦੀਆਂ ਕੋਸ਼ਿਸ਼ਾਂ ਵਿੱਚ ਅਧੁਨਿਕ ਤਕਨਾਲੋਜੀ ਦੀ ਵੱਧ ਰਹੀ ਵਰਤੋਂ ਵੱਲ ਸਪਸ਼ਟ ਇਸ਼ਾਰਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਹੱਦ ਪਾਰ ਦੇ ਹੈਂਡਲਰਾ...
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਜਾਂਚ ਅਤੇ ਵਿਸ਼ੇਸ਼ ਆਡਿਟ ਕਰਨ ਦੇ ਆਦੇਸ਼

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਜਾਂਚ ਅਤੇ ਵਿਸ਼ੇਸ਼ ਆਡਿਟ ਕਰਨ ਦੇ ਆਦੇਸ਼

Uncategorized
ਚੰਡੀਗੜ੍ਹ, 3 ਫਰਵਰੀ 2026: ਸਿੱਖਿਆ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ 180 ਏਕੜ ਸਰਕਾਰੀ ਜ਼ਮੀਨ ‘ਤੇ ਸਥਿਤ ਸ਼੍ਰੀ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਸਬੰਧੀ ਗੰਭੀਰ ਸ਼ਿਕਾਇਤਾਂ ਦੀ ਪੂਰੀ ਜਾਂਚ ਅਤੇ ਵਿਸ਼ੇਸ਼ ਆਡਿਟ ਕਰਵਾਉਣ ਦੇ ਹੁਕਮ ਦਿੱਤੇ ਹਨ। ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ ਨੂੰ ਪੱਤਰ ਦੇ ਕੇ ਦੱਸਿਆ ਹੈ ਕਿ ਅਕੈਡਮੀ ਵਿੱਚ ਵਿੱਤੀ ਬੇਨਿਯਮੀਆਂ, ਪ੍ਰਬੰਧਨ ਗੜਬੜੀਆਂ ਅਤੇ ਬੁਨਿਆਦੀ ਢਾਂਚੇ ਵਿੱਚ ਖਾਮੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਇਹ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.), ਰੂਪਨਗਰ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਦੇ ਅਧਾਰ ‘ਤੇ ਜਾਰੀ ਕੀਤੇ ਗਏ ਹਨ, ਜਿਸ ਦੌਰਾਨ ਟਰੱਸਟ ਦੇ ਫੰਡਾਂ ਵਿੱਚ ਕਥਿਤ ਗਬਨ, ਸੰਸਥਾ ਦੀ ਜਾਇਦਾਦ ਦੀ ਗਲਤ ਵਰਤੋਂ ਅਤੇ ਬੁਨਿਆਦੀ ਢਾਂਚੇ ਵਿੱਚ ਖਾਮੀਆਂ ਪਾਈਆਂ ਗਈਆਂ। ਸਿੱਖਿਆ ਮੰਤਰੀ ਨੇ ਪੰਜਾਬ ਪੁਲਿਸ ਨੂੰ ਵੀ ਹੁਕਮ ਦਿੱਤਾ ਕਿ ਅਕੈਡਮ...
ਧਰਤੀ ਦੇ ਤੇਜ਼ ਕੰਬਣ ਨਾਲ ਹਾਹਾਕਾਰ, ਭੂਚਾਲ ਦੇ ਝਟਕਿਆਂ ਨੇ ਫੈਲਾਇਆ ਖੌਫ਼

ਧਰਤੀ ਦੇ ਤੇਜ਼ ਕੰਬਣ ਨਾਲ ਹਾਹਾਕਾਰ, ਭੂਚਾਲ ਦੇ ਝਟਕਿਆਂ ਨੇ ਫੈਲਾਇਆ ਖੌਫ਼

National News, Uncategorized
ਜੰਮੂ-ਕਸ਼ਮੀਰ, 2 ਫਰਵਰੀ 2026: 2 ਫਰਵਰੀ ਦੀ ਸਵੇਰ ਜੰਮੂ-ਕਸ਼ਮੀਰ ਦੇ ਵਾਸੀਆਂ ਲਈ ਡਰਾਉਣੀ ਸਾਬਤ ਹੋਈ। ਜਦੋਂ ਲੋਕ ਕੜਾਕੇ ਦੀ ਠੰਢ ਵਿੱਚ ਕੰਬਲਾਂ ਹੇਠ ਸੁੱਤੇ ਹੋਏ ਸਨ, ਅਚਾਨਕ ਧਰਤੀ ਹਿੱਲਣ ਲੱਗੀ। ਸ਼ੁਰੂ ਵਿੱਚ ਕਈ ਲੋਕ ਝਟਕਿਆਂ ਨੂੰ ਸਮਝ ਨਾ ਸਕੇ, ਪਰ ਜਿਵੇਂ ਹੀ ਭੂਚਾਲ ਦਾ ਅਹਿਸਾਸ ਹੋਇਆ, ਘਬਰਾਹਟ ਦਾ ਮਾਹੌਲ ਬਣ ਗਿਆ। ਲੋਕ ਜ਼ੀਰੋ ਤੋਂ ਹੇਠਾਂ ਤਾਪਮਾਨ ਵਿੱਚ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 4.6 ਦਰਜ ਕੀਤੀ ਗਈ। ਮਾਹਰਾਂ ਮੁਤਾਬਕ 4 ਜਾਂ ਇਸ ਤੋਂ ਵੱਧ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਸਪੱਸ਼ਟ ਤੌਰ ‘ਤੇ ਮਹਿਸੂਸ ਹੁੰਦੇ ਹਨ। ਭੂਚਾਲ ਦਾ ਕੇਂਦਰ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੀ, ਜਿਸ ਕਾਰਨ ਪੂਰੀ ਘਾਟੀ ਵਿੱਚ ਝਟਕੇ ਤੀਖੇ ਤੌਰ ‘ਤੇ ਮਹਿਸੂਸ ਕੀਤੇ ਗਏ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।...
ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੂਹ ਮਨੁੱਖਤਾ ਲਈ ਪ੍ਰੇਰਣਾ ਅਤੇ ਮਾਰਗਦਰਸ਼ਨ ਬਣੀਆਂ ਰਹਿਣਗੀਆਂ: ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੂਹ ਮਨੁੱਖਤਾ ਲਈ ਪ੍ਰੇਰਣਾ ਅਤੇ ਮਾਰਗਦਰਸ਼ਨ ਬਣੀਆਂ ਰਹਿਣਗੀਆਂ: ਹਰਜੋਤ ਸਿੰਘ ਬੈਂਸ

Uncategorized
ਨੰਗਲ, 1 ਫਰਵਰੀ 2026: ਪੰਜਾਬ ਦੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ’ਤੇ ਕਲਸੇੜਾ, ਪੱਟੀ ਅਤੇ ਭਨਾਮ ਪਿੰਡਾਂ ਵਿੱਚ ਆਯੋਜਿਤ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਉਪਦੇਸ਼ਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਲਈ ਪ੍ਰੇਰਣਾ ਅਤੇ ਮਾਰਗਦਰਸ਼ਨ ਦਾ ਸਰੋਤ ਬਣੀਆਂ ਰਹਿਣਗੀਆਂ। ਸਮਾਗਮ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਅਵਸਰ ’ਤੇ ਸ. ਬੈਂਸ ਨੇ ਕਲਸੇੜਾ, ਪੱਟੀ ਅਤੇ ਭਨਾਮ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਪੰਜ-ਪੰਜ ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ, ਤਾਂ ਜੋ ਇਲਾਕੇ ਵਿੱਚ ਹੋਰ ਸੁਵਿਧਾਵਾਂ ਦਾ ਵਿਕਾਸ ਕੀਤਾ ਜਾ ਸਕੇ। ਗੁਰੂ ਰਵਿਦਾਸ ਮੰਦਿਰਾਂ ਵਿੱਚ ਆਯੋਜਿਤ ਸਮਾਗਮਾਂ ਨੂੰ ਸੰਬੋਧਨ ਕਰ...

SIT ਦੀ ਕਾਰਵਾਈ ਤੋਂ ਬਾਅਦ ਜਥੇਦਾਰ ਰਘਬੀਰ ਸਿੰਘ ਨੇ ਦਿੱਤਾ ਵੱਡਾ ਬਿਆਨ

Uncategorized
ਅੰਮ੍ਰਿਤਸਰ 31 ਜਨਵਰੀ 2026 : 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਲਈ ਬਣੀ ਸਿੱਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ 40 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਣ ਜਾਰੀ ਕੀਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਜੀ ਨੇ ਜਾਂਚ ਦੌਰਾਨ ਅਧਿਕਾਰੀਆਂ ਨੂੰ ਹੋ ਰਹੀ ਕਥਿਤ ਮਾਨਸਿਕ ਪਰੇਸ਼ਾਨੀ ’ਤੇ ਗਹਿਰੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਸਿੱਟ ਵੱਲੋਂ ਮੁੜ 40 ਵਿਅਕਤੀਆਂ ਨੂੰ ਬਿਆਨ ਦਰਜ ਕਰਵਾਉਣ ਲਈ ਸੱਦਾ ਦਿੱਤਾ ਗਿਆ ਹੈ, ਜਦਕਿ ਇਸ ਤੋਂ ਪਹਿਲਾਂ ਡਾ. ਈਸ਼ਰ ਸਿੰਘ ਦੀ ਰਿਪੋਰਟ ਸਮੇਂ ਸਾਰੇ ਸੰਬੰਧਤ ਲੋਕਾਂ ਦੇ ਬਿਆਨ ਦਰਜ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਾਂਚ ਹੋਣੀ ਜ਼ਰੂਰੀ ਹੈ ਤਾਂ ਜੋ ਸੱਚਾਈ ਸਭ ਦੇ ਸਾਹਮਣੇ ਆ ਸਕੇ, ਪਰ ਜਾਂਚ ਦੇ ਨਾਂ ’ਤੇ ਕਿਸੇ ਵੀ ਤਰ੍ਹਾਂ ਦੀ ਸਰੀਰਕ ਜਾਂ ਮਾਨਸਿਕ ਹਰਾਸਮ...

ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜੇ ਦਾ ਉਦਘਾਟਨ ਕੀਤਾ ਗਿਆ।

Uncategorized
ਤਰਨ ਤਾਰਨ, 30 ਜਨਵਰੀ 2026: ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁੱਕਰਵਾਰ ਨੂੰ ਵਿਸ਼ਵ ਕੁਸ਼ਟ ਰੋਗ ਦਿਵਸ ਦੇ ਮੌਕੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਦੇ ਤਹਿਤ ਸਿਵਲ ਸਰਜਨ ਦਫ਼ਤਰ ਵਿਖੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਵਿੱਚ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਸਿਹਤ ਕਰਮੀਆਂ ਅਤੇ ਵਿਦਿਆਰਥਣਾਂ ਵੱਲੋਂ ਕੁਸ਼ਟ ਰੋਗ ਦੀ ਰੋਕਥਾਮ ਅਤੇ ਰੋਗੀਆਂ ਨਾਲ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਦੇ ਵਿਰੁੱਧ ਸੌਂਹ ਵੀ ਚੁੱਕੀ ਗਈ। ਸਮਾਗਮ ਦੌਰਾਨ ਲੈਪਰੋਸੀ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰਾਘਵ ਗੁਪਤਾ ਅਤੇ ਚਮੜੀ ਰੋਗਾਂ ਦੇ ਮਾਹਿਰ ਡਾ. ਸਤਵਿੰਦਰ ਸਿੰਘ ਵੀ ਹਾਜ਼ਰ ਰਹੇ। ਇਸ ਦੌਰਾਨ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਕੁਸ਼ਟ ਰੋਗ ਪੂਰੀ ਤਰ੍ਹਾਂ ਇਲਾਜਯੋਗ ਹੈ ਅਤੇ ਇਸ ਨਾਲ ਪੀੜਤ ਵਿਅਕਤੀਆਂ ਨਾਲ ਕਿਸੇ ਵੀ ਕਿਸਮ ਦਾ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗ ਦੀ ਰੋਕਥਾਮ ਲਈ ਤਰਨ ...