Wednesday, July 29Punjabi People

Uncategorized

ਲੋਕਾਂ ਨੂੰ ਸਲਾਹ ਦੇਣ ਦੀ ਵਜਾਏ ਪਹਿਲਾਂ ਆਪ ਵਿਦੇਸ਼ੀ ਦੌਰੇ ਬੰਦ ਕਰਨ PM ਮੋਦੀ: CM ਭਗਵੰਤ ਮਾਨ

ਲੋਕਾਂ ਨੂੰ ਸਲਾਹ ਦੇਣ ਦੀ ਵਜਾਏ ਪਹਿਲਾਂ ਆਪ ਵਿਦੇਸ਼ੀ ਦੌਰੇ ਬੰਦ ਕਰਨ PM ਮੋਦੀ: CM ਭਗਵੰਤ ਮਾਨ

Uncategorized
ਚੰਡੀਗੜ੍ਹ, 16 ਮਈ 2026: ਪ੍ਰਧਾਨ ਮੰਤਰੀ Narendra Modi ਵੱਲੋਂ ਦੇਸ਼ ਦੇ ਨਾਗਰਿਕਾਂ ਨੂੰ ਰਾਸ਼ਟਰੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੇਲੋੜੇ ਖਰਚਿਆਂ ‘ਚ ਕਟੌਤੀ ਕਰਨ ਅਤੇ ਵਿਦੇਸ਼ ਯਾਤਰਾਵਾਂ ਤੋਂ ਪਰਹੇਜ਼ ਕਰਨ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਕੇਂਦਰ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਨੀਦਰਲੈਂਡਜ਼ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ Bhagwant Mann ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਲੋਕਾਂ ਨੂੰ ਖਰਚੇ ਘਟਾਉਣ ਅਤੇ ਵਿਦੇਸ਼ ਯਾਤਰਾਵਾਂ ਤੋਂ ਬਚਣ ਦੀ ਸਲਾਹ ਦੇ ਰਹੇ ਹਨ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੇ ਵਿਦੇਸ਼ੀ ਦੌਰਿਆਂ ‘ਤੇ ਰੋਕ ਲਗਾਉਣੀ ਚਾਹੀਦੀ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਇੱਕ ਪਾਸੇ ਲੋਕਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਦੀ ਅਪੀਲ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਖੁਦ ਪ੍ਰਧਾਨ ਮੰਤਰੀ ਲਗਾਤਾਰ ਵਿਦੇਸ਼ ਦੌਰੇ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਡਿਜ਼ੀਟਲ ਯੁੱਗ ਵਿੱਚ ਕਈ ਕੰਮ ਆਨਲਾਈਨ ਅਤੇ ਵਰਚੁਅਲ ਮਾਧਿਅਮਾਂ ਰਾਹੀਂ ਵੀ ਸੰਭਵ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਆਮ ਲੋਕਾਂ ਨੂੰ ਬਚਤ...
ਪੈਟਰੋਲ-ਡੀਜ਼ਲ ਮਹਿੰਗਾਈ ਖ਼ਿਲਾਫ਼ ‘ਆਪ’ ਨੇ ਖੋਲ੍ਹਿਆ ਮੋਰਚਾ

ਪੈਟਰੋਲ-ਡੀਜ਼ਲ ਮਹਿੰਗਾਈ ਖ਼ਿਲਾਫ਼ ‘ਆਪ’ ਨੇ ਖੋਲ੍ਹਿਆ ਮੋਰਚਾ

Uncategorized
ਚੰਡੀਗੜ੍ਹ, 16ਮਈ 2026: ਆਮ ਆਦਮੀ ਪਾਰਟੀ (ਆਪ) ਵੱਲੋਂ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਕੇਂਦਰ ਦੀ ਭਾਜਪਾ ਅਗਵਾਈ ਵਾਲੀ ਮੋਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।ਇਸ ਦੌਰਾਨ ‘ਆਪ’ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜ ਰਾਜਾਂ ਦੀਆਂ ਚੋਣਾਂ ਖ਼ਤਮ ਹੋਣ ਮਗਰੋਂ ਕੇਂਦਰ ਸਰਕਾਰ ਨੇ ਪਹਿਲਾਂ ਗੈਸ ਸਿਲੰਡਰ ਅਤੇ ਹੁਣ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਆਮ ਲੋਕਾਂ ’ਤੇ ਵੱਡਾ ਆਰਥਿਕ ਬੋਝ ਪਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਵੀ ਨਾਕਾਮ ਸਾਬਤ ਹੋਈ ਹੈ। ਅੰਮ੍ਰਿਤਸਰ ਵਿੱਚ ਧਰਨੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਹਿੰਗਾਈ ਨੇ ਪਹਿਲਾਂ ਹੀ ਲੋਕਾਂ ਦੀ ਕਮਰ ਤੋੜ ਦਿੱਤੀ ਹੈ ਅਤੇ ਹੁਣ ਤੇਲ ਦੀਆਂ ਵਧਦੀਆਂ ਕੀਮਤਾਂ ਨੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਮਹਿੰਗਾ ਹੋਣ ਕਾਰਨ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਅਤੇ ਸਬਜ਼ੀਆਂ ਦੇ ਭਾਅ ਵੀ ਕਾਫ਼ੀ ਵਧ ਗਏ ਹਨ, ਜਿਸ ਲਈ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀ...
ਪੱਟੀ-ਭਿੱਖੀਵਿੰਡ ਵਿੱਚ ਨਾਮਜ਼ਦਗੀ ਪ੍ਰਕਿਰਿਆ ਦੀ ਸਮੀਖਿਆ ਕਰਨ ਪਹੁੰਚੇ ਚੋਣ ਆਬਜ਼ਰਵਰ ਵਿਕਾਸ ਹੀਰਾ

ਪੱਟੀ-ਭਿੱਖੀਵਿੰਡ ਵਿੱਚ ਨਾਮਜ਼ਦਗੀ ਪ੍ਰਕਿਰਿਆ ਦੀ ਸਮੀਖਿਆ ਕਰਨ ਪਹੁੰਚੇ ਚੋਣ ਆਬਜ਼ਰਵਰ ਵਿਕਾਸ ਹੀਰਾ

Uncategorized
ਤਰਨ ਤਾਰਨ/ਪੱਟੀ/ਭਿੱਖੀਵਿੰਡ, 16 ਮਈ 2026: ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ 26 ਮਈ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ ਵਿਕਾਸ ਹੀਰਾ (ਪੀ.ਸੀ.ਐਸ.) ਨੇ ਅੱਜ ਇੱਥੇ ਪਹੁੰਚ ਕੇ ਆਪਣਾ ਕਾਰਜਭਾਰ ਸੰਭਾਲ ਲਿਆ। ਚੋਣਾਂ ਦੀ ਸਮੂਹ ਪ੍ਰਕਿਰਿਆ ਦੀ ਨਿਗਰਾਨੀ ਲਈ ਪਹੁੰਚੇ ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ) ਵਿਕਾਸ ਹੀਰਾ ਨੇ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅਖੀਰਲੇ ਦਿਨ ਪੱਟੀ ਅਤੇ ਭਿੱਖੀਵਿੰਡ ਵਿੱਚ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪ੍ਰਬੰਧਾਂ ’ਤੇ ਸੰਤੁਸ਼ਟੀ ਜਤਾਉਂਦੇ ਹੋਏ ਅਧਿਕਾਰੀਆਂ ਨੂੰ 18 ਮਈ ਨੂੰ ਹੋਣ ਵਾਲੀ ਨਾਮਜ਼ਦਗੀ ਪੱਤਰਾਂ ਦੀ ਜਾਂਚ ਵੀ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰ ਉਮੀਦਵਾਰ ਦੀ ਨਾਮਜ਼ਦਗੀ ਦੀ ਬਾਰੀਕੀ ਨਾਲ ਜਾਂਚ ਯਕੀਨੀ ਬਣਾਈ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਵਾਦ ਤੋਂ ਬਚਿਆ ਜਾ ਸਕੇ। ਵਿਕਾਸ ਹੀਰਾ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ...
ਦਿਲਜੀਤ ਦੋਸਾਂਝ ਦੀ ਨਾਗਰਿਕਤਾ ਨੂੰ ਲੈ ਕੇ ਨਵਾਂ ਵਿਵਾਦ, ਅਮਰੀਕੀ ਪਾਸਪੋਰਟ ਵਾਲੇ ਦਾਅਵਿਆਂ ਨੇ ਚਰਚਾ ਛੇੜੀ

ਦਿਲਜੀਤ ਦੋਸਾਂਝ ਦੀ ਨਾਗਰਿਕਤਾ ਨੂੰ ਲੈ ਕੇ ਨਵਾਂ ਵਿਵਾਦ, ਅਮਰੀਕੀ ਪਾਸਪੋਰਟ ਵਾਲੇ ਦਾਅਵਿਆਂ ਨੇ ਚਰਚਾ ਛੇੜੀ

Uncategorized
ਚੰਡੀਗੜ੍ਹ, 15 ਮਈ 2026:  ਪੰਜਾਬੀ ਗਾਇਕ ਅਤੇ ਅਦਾਕਾਰ Diljit Dosanjh ਇੱਕ ਵਾਰ ਫਿਰ ਚਰਚਾ ਦੇ ਕੇਂਦਰ ਵਿੱਚ ਹਨ। ਆਪਣੇ ਵਿਸ਼ਵ ਦੌਰੇ ਅਤੇ ਗਲੋਬਲ ਲੋਕਪ੍ਰਿਯਤਾ ਕਾਰਨ ਸੁਰਖੀਆਂ ਵਿੱਚ ਰਹਿਣ ਵਾਲੇ ਦਿਲਜੀਤ ਦੋਸਾਂਝ ਹੁਣ ਆਪਣੀ ਨਾਗਰਿਕਤਾ ਨਾਲ ਜੁੜੀਆਂ ਰਿਪੋਰਟਾਂ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿਲਜੀਤ ਨੇ ਸਾਲ 2022 ਵਿੱਚ ਭਾਰਤੀ ਨਾਗਰਿਕਤਾ ਤਿਆਗ ਕੇ ਅਮਰੀਕੀ ਨਾਗਰਿਕਤਾ ਹਾਸਲ ਕਰ ਲਈ ਸੀ ਅਤੇ ਉਹ ਪਿਛਲੇ ਕੁਝ ਸਾਲਾਂ ਤੋਂ ਅਮਰੀਕੀ ਪਾਸਪੋਰਟ ‘ਤੇ ਯਾਤਰਾ ਕਰ ਰਹੇ ਹਨ। ਰਿਪੋਰਟਾਂ ਅਨੁਸਾਰ, ਦਿਲਜੀਤ ਦਾ ਆਖਰੀ ਭਾਰਤੀ ਪਾਸਪੋਰਟ ਸਾਲ 2018 ਵਿੱਚ ਮੁੰਬਈ ਤੋਂ ਜਾਰੀ ਹੋਇਆ ਸੀ। ਇਸ ਤੋਂ ਪਹਿਲਾਂ ਉਹਨਾਂ ਦਾ ਇੱਕ ਪਾਸਪੋਰਟ ਜ਼ੈਂਬੀਆ ਤੋਂ ਵੀ ਜਾਰੀ ਹੋਇਆ ਦੱਸਿਆ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕੀ ਨਾਗਰਿਕਤਾ ਮਿਲਣ ਤੋਂ ਬਾਅਦ ਉਹ ਅਮਰੀਕੀ ਦਸਤਾਵੇਜ਼ਾਂ ਦੇ ਆਧਾਰ ‘ਤੇ ਅੰਤਰਰਾਸ਼ਟਰੀ ਯਾਤਰਾਵਾਂ ਕਰ ਰਹੇ ਹਨ। ਇਸ ਮਾਮਲੇ ਨੇ ਉਸ ਸਮੇਂ ਹੋਰ ਤੂਲ ਫੜਿਆ ਜਦੋਂ ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਪੰਜਾਬ ਦੀ ਰਾਜਨੀਤੀ ਵਿੱਚ...
ਸਮਾਜਿਕ ਕਾਰਜਾਂ ਲਈ ਸੁਸਾਇਟੀ ਨੂੰ ਕੈਬਨਿਟ ਮੰਤਰੀ ਵੱਲੋਂ 2 ਲੱਖ ਦੀ ਗ੍ਰਾਂਟ

ਸਮਾਜਿਕ ਕਾਰਜਾਂ ਲਈ ਸੁਸਾਇਟੀ ਨੂੰ ਕੈਬਨਿਟ ਮੰਤਰੀ ਵੱਲੋਂ 2 ਲੱਖ ਦੀ ਗ੍ਰਾਂਟ

Uncategorized
ਜਲੰਧਰ, 15 ਮਈ 2026 : ਡਾ. ਕੇਐੱਸਜੀ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਸਥਾਨਕ ਹੋਟਲ ਵਿੱਚ ਸਨਮਾਨ ਸਮਾਗਮ ਅਤੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੁਸਾਇਟੀ ਦੇ ਮੈਂਬਰਾਂ ਨੇ ਕੈਬਨਿਟ ਮੰਤਰੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਪ੍ਰੋਗਰਾਮ ਦੌਰਾਨ ਸਮਾਜ ਸੇਵਾ, ਸਿਹਤ ਸੇਵਾਵਾਂ ਅਤੇ ਲੋਕ ਭਲਾਈ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੁਸਾਇਟੀ ਨੂੰ 2 ਲੱਖ ਰੁਪਏ ਦਾ ਚੈਕ ਭੇਟ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਸਮਾਜ ਸੇਵਾ ਸਭ ਤੋਂ ਵੱਡਾ ਧਰਮ ਹੈ ਅਤੇ ਅਜਿਹੀਆਂ ਸੰਸਥਾਵਾਂ ਲੋੜਵੰਦਾਂ ਦੀ ਮਦਦ ਕਰਕੇ ਮਨੁੱਖਤਾ ਦੀ ਮਿਸਾਲ ਕਾਇਮ ਕਰ ਰਹੀਆਂ ਹਨ। ਉਨ੍ਹਾਂ ਨੇ ਭਵਿੱਖ ਵਿੱਚ ਵੀ ਸੁਸਾਇਟੀ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸੁਸਾਇਟੀ ਦੇ ਪ੍ਰਧਾਨ ਡਾ. ਐੱਸ.ਪੀ.ਐੱਸ. ਗਰੋਵਰ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਹੋਰ ਮੈਂਬਰ ਵੀ ਵੱਡੀ ਗਿਣਤੀ ਵਿੱਚ ਹਾਜ...
ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 2.24 ਕਰੋੜ ਰੁਪਏ ਦਾ ਸੋਨਾ ਬਰਾਮਦ

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 2.24 ਕਰੋੜ ਰੁਪਏ ਦਾ ਸੋਨਾ ਬਰਾਮਦ

Uncategorized
ਚੰਡੀਗੜ੍ਹ / ਅੰਮ੍ਰਿਤਸਰ, 15 ਮਈ 2026: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਮਲੇਸ਼ੀਆ ਤੋਂ ਆਏ ਇੱਕ ਯਾਤਰੀ ਕੋਲੋਂ ਕਰੀਬ 2.24 ਕਰੋੜ ਰੁਪਏ ਮੁੱਲ ਦਾ ਸੋਨਾ ਬਰਾਮਦ ਕੀਤਾ ਹੈ। ਕਸਟਮ ਅਧਿਕਾਰੀਆਂ ਨੇ ਦੋਸ਼ੀ ਯਾਤਰੀ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਯਾਤਰੀ ਮਲੇਸ਼ੀਆ ਤੋਂ ਉਡਾਣ ਰਾਹੀਂ ਅੰਮ੍ਰਿਤਸਰ ਪਹੁੰਚਿਆ ਸੀ। ਹਵਾਈ ਅੱਡੇ ‘ਤੇ ਨਿਯਮਤ ਚੈਕਿੰਗ ਦੌਰਾਨ ਕਸਟਮ ਟੀਮ ਨੂੰ ਉਸ ਦੀਆਂ ਹਰਕਤਾਂ ਸ਼ੱਕੀ ਲੱਗੀਆਂ, ਜਿਸ ਤੋਂ ਬਾਅਦ ਉਸਦੇ ਸਾਮਾਨ ਅਤੇ ਨਿੱਜੀ ਚੀਜ਼ਾਂ ਦੀ ਵਿਸਥਾਰ ਨਾਲ ਤਲਾਸ਼ੀ ਲਈ ਗਈ। ਜਾਂਚ ਦੌਰਾਨ ਅਧਿਕਾਰੀਆਂ ਨੂੰ ਬਰੇਸਲੇਟ ਅਤੇ ਹੋਰ ਗਹਿਣਿਆਂ ਦੇ ਰੂਪ ਵਿੱਚ ਲੁਕਾਇਆ ਗਿਆ ਸੋਨਾ ਮਿਲਿਆ। ਕਸਟਮ ਵਿਭਾਗ ਵੱਲੋਂ ਕੀਤੀ ਜਾਂਚ ਵਿੱਚ ਇਹ ਸੋਨਾ 24 ਕੈਰੇਟ ਦਾ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੇ ਸੋਨੇ ਨੂੰ ਬੜੀ ਚਲਾਕੀ ਨਾਲ ਗਹਿਣਿਆਂ ਦੇ ਰੂਪ ਵਿੱਚ ਛੁਪਾਇਆ ਹੋਇਆ ਸੀ ਤਾਂ ਜੋ ਜਾਂਚ ਏਜੰਸੀਆਂ ਦੀ ਨਜ਼ਰ ਤੋਂ ਬਚਿਆ ਜਾ ਸਕੇ। ਕਸਟਮ ਵਿਭਾਗ...
ਵੋਟਰ ਸੂਚੀਆਂ ਦੀ ਇੰਟੈਂਸਿਵ ਰਵੀਜ਼ਨ ਲਈ ਜ਼ਿਲ੍ਹੇ ਵਿੱਚ ਪ੍ਰਬੰਧ ਪੂਰੇ

ਵੋਟਰ ਸੂਚੀਆਂ ਦੀ ਇੰਟੈਂਸਿਵ ਰਵੀਜ਼ਨ ਲਈ ਜ਼ਿਲ੍ਹੇ ਵਿੱਚ ਪ੍ਰਬੰਧ ਪੂਰੇ

Uncategorized
ਤਰਨਤਾਰਨ, 15 ਮਈ 2026: ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤਹਿਤ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ (BLOs) ਘਰ-ਘਰ ਜਾ ਕੇ ਵੋਟਰਾਂ ਤੋਂ ਫਾਰਮ ਭਰਵਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਵਿੱਚ SIR ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੁਹਿੰਮ ਲਈ 911 ਬੂਥਾਂ ‘ਤੇ 911 BLOs, 92 ਸੁਪਰਵਾਈਜ਼ਰ, 4 ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ ਅਤੇ 8 ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ ਨਿਯੁਕਤ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਇਸ ਵੇਲੇ ਕੁੱਲ 7,75,205 ਵੋਟਰ ਦਰਜ ਹਨ ਅਤੇ ਹਰ BLO ਨੂੰ ਔਸਤਨ 850 ਵੋਟਰਾਂ ਦੀ SIR ਪ੍ਰਕਿਰਿਆ ਪੂਰੀ ਕਰਨੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 2003 ਦੀ ਵੋਟਰ ਸੂਚੀ ਨਾਲ ਹੁਣ ਤੱਕ 7,20,441 ਵੋਟਰਾਂ ਦ...
‘ਆਪ’ ਮੰਤਰੀ ਸੰਜੀਵ ਅਰੋੜਾ ਨੇ ਈਡੀ ਹਿਰਾਸਤ ਖ਼ਿਲਾਫ਼ ਹਾਈ ਕੋਰਟ ਦਾ ਕੀਤਾ ਰੁਖ

‘ਆਪ’ ਮੰਤਰੀ ਸੰਜੀਵ ਅਰੋੜਾ ਨੇ ਈਡੀ ਹਿਰਾਸਤ ਖ਼ਿਲਾਫ਼ ਹਾਈ ਕੋਰਟ ਦਾ ਕੀਤਾ ਰੁਖ

Uncategorized
ਚੰਡੀਗੜ੍ਹ, 14 ਮਈ 2026: ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਆਮ ਆਦਮੀ ਪਾਰਟੀ (ਆਪ) ਦੇ ਮੰਤਰੀ Sanjeev Arora ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਦਿੱਤੀ। ਸੰਜੀਵ ਅਰੋੜਾ ਨੇ ਈਡੀ ਦੀ ਕਾਰਵਾਈ ਨੂੰ “ਰਾਜਨੀਤਿਕ ਬਦਲਾਖੋਰੀ” ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਅਤੇ ‘ਆਪ’ ਦਰਮਿਆਨ ਚੱਲ ਰਹੀ ਸਿਆਸੀ ਟਕਰਾਅ ਦੇ ਮੱਦੇਨਜ਼ਰ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ Sheel Nagu ਅਤੇ ਜਸਟਿਸ Sanjeev Berry ਦੇ ਡਿਵੀਜ਼ਨ ਬੈਂਚ ਸਾਹਮਣੇ ਹੋਈ। ਸੰਜੀਵ ਅਰੋੜਾ ਨੇ ਗੁਰੂਗ੍ਰਾਮ ਅਦਾਲਤ ਵੱਲੋਂ ਜਾਰੀ ਕੀਤੇ ਗ੍ਰਿਫ਼ਤਾਰੀ ਅਤੇ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਪਟੀਸ਼ਨ ਦਾਇਰ ਕੀਤੀ ਹੈ। ਸੰਜੀਵ ਅਰੋੜਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ Puneet Bali ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਈਡੀ ਦੀ ਇਹ ਕਾਰਵਾਈ ਇੱਕ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ...
ਜਿੱਥੇ ਭਾਜਪਾ ਦੀ ਸਰਕਾਰ, ਉੱਥੇ ਗੁੰਡਾਗਰਦੀ ਤੇ ਅਪਰਾਧ ਆਮ: ਹਰਪਾਲ ਸਿੰਘ ਚੀਮਾ

ਜਿੱਥੇ ਭਾਜਪਾ ਦੀ ਸਰਕਾਰ, ਉੱਥੇ ਗੁੰਡਾਗਰਦੀ ਤੇ ਅਪਰਾਧ ਆਮ: ਹਰਪਾਲ ਸਿੰਘ ਚੀਮਾ

Uncategorized
ਚੰਡੀਗੜ੍ਹ, 14 ਮਈ 2026: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸ਼ਾਸਿਤ ਰਾਜਾਂ ਵਿੱਚ ਲੰਮੇ ਸਮੇਂ ਤੋਂ ਅਪਰਾਧ, ਗੈਂਗਸਟਰਵਾਦ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਪ੍ਰੈੱਸ ਕਾਨਫਰੰਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਇਹ ਡਾਟਾ ਭਾਜਪਾ ਸ਼ਾਸਨ ਦੇ ਉਸ ਚਿਹਰੇ ਨੂੰ ਬੇਨਕਾਬ ਕਰਦਾ ਹੈ, ਜਿੱਥੇ ਸਿਆਸੀ ਫਾਇਦੇ ਲਈ ਡਰ, ਨਫ਼ਰਤ ਅਤੇ ਹਿੰਸਾ ਦਾ ਮਾਹੌਲ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ, ਜਿੱਥੇ ਭਾਜਪਾ ਨੇ ਹਾਲ ਹੀ ਵਿੱਚ ਸੱਤਾ ਸੰਭਾਲੀ ਹੈ, 1602 ਪ੍ਰਤੀ ਲੱਖ ਆਬਾਦੀ ਦੀ ਅਪਰਾਧ ਦਰ ਨਾਲ ਦੇਸ਼ ਵਿੱਚ ਸਭ ਤੋਂ ਉੱਪਰ ਹੈ। ਇਸੇ ਤਰ੍ਹਾਂ ਗੁਜਰਾਤ ਦੀ ਅਪਰਾਧ ਦਰ 806, ਹਰਿਆਣਾ 739.2, ਮਣੀਪੁਰ 627.8, ਮੱਧ ਪ੍ਰਦੇਸ਼ 570.3, ਮਹਾਰਾਸ਼ਟਰ 470.4, ਓਡੀਸ਼ਾ 431.2, ਰਾਜਸਥਾਨ 390.4 ਅਤੇ ਚੰਡੀਗੜ੍ਹ 338.9 ਦਰਜ ਕੀਤੀ ਗਈ ਹੈ। ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਨਤੀਜਾ, ਪੰਜਾਬ ਦੇ 416 ਸਰਕਾਰੀ ਸਕੂਲਾਂ ਦਾ 12ਵੀਂ ਵਿੱਚ 100 ਫੀਸਦੀ ਰਿਜ਼ਲਟ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਨਤੀਜਾ, ਪੰਜਾਬ ਦੇ 416 ਸਰਕਾਰੀ ਸਕੂਲਾਂ ਦਾ 12ਵੀਂ ਵਿੱਚ 100 ਫੀਸਦੀ ਰਿਜ਼ਲਟ

Uncategorized
ਚੰਡੀਗੜ੍ਹ, 14 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਆਏ ਵੱਡੇ ਬਦਲਾਵਾਂ ਦਾ ਪ੍ਰਭਾਵ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸਾਫ਼ ਨਜ਼ਰ ਆਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਸੂਬੇ ਦੇ 416 ਸਰਕਾਰੀ ਸਕੂਲਾਂ ਨੇ 100 ਫੀਸਦੀ ਨਤੀਜਾ ਦਰਜ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। 12ਵੀਂ ਦੇ ਐਲਾਨੇ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ ਵਿੱਚ ਬਾਜ਼ੀ ਮਾਰੀ। 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਸੂਬੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ—ਮਾਨਸਾ ਦੀ ਸੁਪਨੀਤ ਕੌਰ ਅਤੇ ਲੁਧਿਆਣਾ ਦੀਆਂ ਸੁਹਾਨੀ ਚੌਹਾਨ ਤੇ ਦਿਵਾਂਸ਼ੀ—ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁੱਲ੍ਹ ਕੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ। ਸਰਕਾਰੀ ਸਕੂਲਾਂ ‘ਤੇ ਵਧਦੇ ਭਰੋਸੇ ਨੂੰ ਦਰਸਾਉਂਦਿਆਂ ਮੈਰਿਟ ਸੂਚੀ ਵਿੱਚ ਸ਼ਾਮਲ 275 ਵਿਦਿਆਰਥੀਆਂ ਵਿੱਚੋਂ 12...