Wednesday, July 29Punjabi People

Uncategorized

ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਹੁਕਮ, ਹਰ ਸਾਲ ਹੋਵੇਗੀ ਮਾਈਨਿੰਗ ਸਾਈਟਾਂ ਦੀ ਡਰੋਨ ਮੈਪਿੰਗ

ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਹੁਕਮ, ਹਰ ਸਾਲ ਹੋਵੇਗੀ ਮਾਈਨਿੰਗ ਸਾਈਟਾਂ ਦੀ ਡਰੋਨ ਮੈਪਿੰਗ

Uncategorized
ਚੰਡੀਗੜ੍ਹ 8 ਮਈ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਨਕੇਲ ਕੱਸਣ ਲਈ ਹਰਿਆਣਾ ਸਰਕਾਰ ਨੂੰ ਅਹਿਮ ਨਿਰਦੇਸ਼ ਜਾਰੀ ਕਰਦਿਆਂ ਰਾਜ ਦੀਆਂ ਸਾਰੀਆਂ ਮਾਈਨਿੰਗ ਸਾਈਟਾਂ ਦੀ ਹਰ ਸਾਲ ਡਰੋਨ ਮੈਪਿੰਗ ਕਰਵਾਉਣ ਲਈ ਕਿਹਾ ਹੈ। ਅਦਾਲਤ ਨੇ ਮੰਨਿਆ ਕਿ ਗੈਰ-ਕਾਨੂੰਨੀ ਖਣਨ ਦੀ ਪ੍ਰਭਾਵਸ਼ਾਲੀ ਨਿਗਰਾਨੀ ਅਤੇ ਰੋਕਥਾਮ ਲਈ ਤਕਨੀਕੀ ਸਰਵੇਖਣ ਅਤੇ ਡਾਟਾ ਰਿਕਾਰਡਿੰਗ ਸਭ ਤੋਂ ਕਾਰਗਰ ਢੰਗ ਹਨ। ਸੁਣਵਾਈ ਦੌਰਾਨ ਰਾਜ ਸਰਕਾਰ ਵੱਲੋਂ ਪੂਰੇ ਮਾਮਲੇ ਦੀ ਜਾਂਚ ਲਈ ਇੱਕ ਸੁਤੰਤਰ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ ਸੀ, ਜਿਸ ਦੀ ਅਗਵਾਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੁਆਰਾ ਕਰਨ ਦਾ ਸੁਝਾਅ ਦਿੱਤਾ ਗਿਆ ਸੀ। ਪਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਨੇ ਇਹ ਪ੍ਰਸਤਾਵ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ, ਇਸਦੇ ਵਾਤਾਵਰਣੀ ਪ੍ਰਭਾਵ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਇੱਕ ਬਹੁਤ ਹੀ ਤਕਨੀਕੀ ਮਾਮਲਾ ਹੈ, ਜਿਸ ਲਈ ਵਿਸ਼ੇਸ਼ ਮਾਹਰਤਾ ਦੀ ਲੋੜ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੇਵਾਮੁਕਤ ਜੱਜ ਕੋਲ ਲਾਜ਼ਮੀ ਤਕ...
‘ਅਮਿਤ ਸ਼ਾਹ’ ਦੇ ਨਾਂ ਤੋਂ ਫੋਨ ਆਉਣ ‘ਤੇ AAP MP ਚੱਬੇਵਾਲ ਹੋਏ ਹੈਰਾਨ, ਜਤਾਇਆ ਸ਼ੱਕ

‘ਅਮਿਤ ਸ਼ਾਹ’ ਦੇ ਨਾਂ ਤੋਂ ਫੋਨ ਆਉਣ ‘ਤੇ AAP MP ਚੱਬੇਵਾਲ ਹੋਏ ਹੈਰਾਨ, ਜਤਾਇਆ ਸ਼ੱਕ

Uncategorized
ਹੁਸ਼ਿਆਰਪੁਰ, 8 ਮਈ 2026 : ਹੁਸ਼ਿਆਰਪੁਰ ਤੋਂ ਡਾ. ਰਾਜਕੁਮਾਰ ਚੱਬੇਵਾਲ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਇੱਕ ਹੈਰਾਨ ਕਰਨ ਵਾਲੀ ਕਾਲ ਆਈ। ਸ਼ੁੱਕਰਵਾਰ ਸਵੇਰੇ ਕਰੀਬ 8:45 ਵਜੇ ਆਈ ਇਸ ਕਾਲ ਵਿੱਚ ਪਹਿਲਾਂ ਇੱਕ ਵਿਅਕਤੀ ਨੇ ਆਪਣੀ ਪਹਿਚਾਣ ਦਿੰਦਿਆਂ ਕਿਹਾ ਕਿ ਅਮਿਤ ਸ਼ਾਹ ਉਨ੍ਹਾਂ ਨਾਲ ਗੱਲ ਕਰਨਗੇ। ਇਸ ਤੋਂ ਬਾਅਦ ਦੂਜੇ ਪਾਸੇ ਤੋਂ ਆਵਾਜ਼ ਆਈ, ਜਿਸ ਨੇ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੰਦਿਆਂ ਕਿਹਾ, “ਜਦੋਂ ਵੀ ਦਿੱਲੀ ਆਓ, ਮੈਨੂੰ ਜ਼ਰੂਰ ਮਿਲੋ। ”ਡਾ. ਚੱਬੇਵਾਲ ਨੇ ਦੱਸਿਆ ਕਿ ਜਨਮਦਿਨ ਹੋਣ ਕਾਰਨ ਉਨ੍ਹਾਂ ਨੂੰ ਲਗਾਤਾਰ ਕਈ ਫੋਨ ਆ ਰਹੇ ਸਨ, ਪਰ ਇਹ ਕਾਲ ਉਨ੍ਹਾਂ ਨੂੰ ਕੁਝ ਸ਼ੱਕੀ ਲੱਗੀ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਮੰਤਰਾਲਿਆਂ ਜਾਂ ਉੱਚ ਅਧਿਕਾਰੀਆਂ ਵੱਲੋਂ ਕਾਲ ਲੈਂਡਲਾਈਨ ਰਾਹੀਂ ਆਉਂਦੀ ਹੈ, ਜਦਕਿ ਇਹ ਕਾਲ ਮੋਬਾਈਲ ਨੰਬਰ ਤੋਂ ਆਈ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਆਵਾਜ਼ ਕਾਫੀ ਹੱਦ ਤੱਕ ਗ੍ਰਹਿ ਮੰਤਰੀ ਵਰਗੀ ਲੱਗ ਰਹੀ ਸੀ, ਪਰ ਕੁਝ ਗੱਲਾਂ ਅਜੀਬ ਜ਼ਰੂਰ ਲੱਗੀਆਂ। ਇਸ ਕਾਰਨ ਉਨ੍ਹਾਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੁਸ਼ਿਆਰਪੁਰ ਦੇ ਐਸਐਸਪੀ ਕੋਲ ਜਾਂਚ ਦੀ ਮੰਗ ਕੀ...
ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਲਈ ਨਵੀਂ ਹਦਾਇਤਾਂ

ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਲਈ ਨਵੀਂ ਹਦਾਇਤਾਂ

Uncategorized
ਚੰਡੀਗੜ੍ਹ 7 ਮਈ 2026: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਨੇ ਨਵੀਂ ਸਿੱਖਿਆ ਨੀਤੀ 2020 ਨੂੰ ਲਾਗੂ ਕਰਨ ਵੱਲ ਇਕ ਅਹਿਮ ਕਦਮ ਚੁੱਕਦਿਆਂ ਆਪਣੇ ਨਾਲ ਸੰਬੰਧਤ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਬੋਰਡ ਨੇ ਸਕੂਲਾਂ ਨੂੰ 31 ਮਈ ਤੱਕ ਛੇਵੀਂ ਜਮਾਤ ਲਈ ‘ਤੀਜੀ ਭਾਸ਼ਾ’ ਦਾ ਵਿਕਲਪ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਪਹਿਲ ਦਾ ਮਕਸਦ ਵਿਦਿਆਰਥੀਆਂ ਦੀ ਭਾਸ਼ਾਈ ਸਮਝ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਵੱਖ-ਵੱਖ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਜੋੜਨਾ ਹੈ। ਨਵੇਂ ਨਿਯਮਾਂ ਮੁਤਾਬਕ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਤਿੰਨ ਭਾਸ਼ਾਵਾਂ ਪੜ੍ਹਨੀਆਂ ਹੋਣਗੀਆਂ, ਜਿਨ੍ਹਾਂ ਵਿੱਚੋਂ ਘੱਟੋ-ਘੱਟ ਦੋ ਭਾਰਤੀ ਭਾਸ਼ਾਵਾਂ ਹੋਣੀਆਂ ਲਾਜ਼ਮੀ ਹਨ। ਤੀਜੀ ਭਾਸ਼ਾ ਵਜੋਂ ਵਿਦਿਆਰਥੀ ਕਿਸੇ ਹੋਰ ਭਾਰਤੀ ਜਾਂ ਵਿਦੇਸ਼ੀ ਭਾਸ਼ਾ ਦੀ ਚੋਣ ਕਰ ਸਕਣਗੇ। ਇਹ ਪ੍ਰਣਾਲੀ ਖਾਸ ਤੌਰ ‘ਤੇ ਛੇਵੀਂ ਜਮਾਤ ਤੋਂ ਲਾਗੂ ਕੀਤੀ ਜਾ ਰਹੀ ਹੈ। CBSE ਨੇ 31 ਮਈ ਦੀ ਆਖ਼ਰੀ ਮਿਤੀ ਇਸ ਲਈ ਨਿਰਧਾਰਤ ਕੀਤੀ ਹੈ ਤਾਂ ਜੋ ਨਵੇਂ ਅਕਾਦਮਿਕ ਸੈਸ਼ਨ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਭਾਸ਼ਾ ਚੋਣ ਅਤੇ ...
ਬੇਅਦਬੀ ਦੇ ਦੋਸ਼ੀ ਹੁਣ ਕਾਨੂੰਨ ਤੋਂ ਨਹੀਂ ਬਚ ਸਕਣਗੇ, ਸ਼ੁਕਰਾਨਾ ਯਾਤਰਾ ਦੌਰਾਨ ਸੀਐਮ ਮਾਨ ਦਾ ਵੱਡਾ ਐਲਾਨ

ਬੇਅਦਬੀ ਦੇ ਦੋਸ਼ੀ ਹੁਣ ਕਾਨੂੰਨ ਤੋਂ ਨਹੀਂ ਬਚ ਸਕਣਗੇ, ਸ਼ੁਕਰਾਨਾ ਯਾਤਰਾ ਦੌਰਾਨ ਸੀਐਮ ਮਾਨ ਦਾ ਵੱਡਾ ਐਲਾਨ

Uncategorized
ਜਲੰਧਰ, 7 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ’ ਦੇ ਦੂਜੇ ਦਿਨ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀ ਹੁਣ ਕਾਨੂੰਨ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਕਿਹਾ ਕਿ ਨਵੇਂ ਬੇਅਦਬੀ ਵਿਰੋਧੀ ਕਾਨੂੰਨ ਤਹਿਤ ਐਫਆਈਆਰ ਦਰਜ ਹੋਣ ਤੋਂ ਬਾਅਦ ਸਖ਼ਤ ਸਜ਼ਾਵਾਂ, ਜ਼ਮਾਨਤ ‘ਤੇ ਰੋਕ, ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀ ਅਕਸਰ ਕਾਨੂੰਨੀ ਕਮਜ਼ੋਰੀਆਂ ਕਾਰਨ ਬਚ ਨਿਕਲਦੇ ਸਨ, ਪਰ ਹੁਣ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਅਤੇ ਸਮਾਜਿਕ ਸਾਂਝ ਕਾਇਮ ਰੱਖਣ ਲਈ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਬਣਾਇਆ ਹੈ। ਭਾਜਪਾ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕੁਝ ਸਿਆਸੀ ਤਾਕਤਾਂ ਲੋਕਾਂ ਨੂੰ ਧਰਮ ਦੇ ਆਧਾਰ ‘ਤੇ ਵੰਡਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਕੋਈ ਕਮਜ਼ੋਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਪਿਆਰ, ਭਰਾਤਰੀਭਾਵ ਅਤੇ ਸਾਂਝੀਵਾਲਤਾ ਦ...
ਸਿੱਖਿਆ ਖੇਤਰ ਵਿੱਚ ਮਾਨ ਸਰਕਾਰ ਦੀ ਵੱਡੀ ਪਹਿਲ, ਹਰ ਬੱਚੇ ਤੱਕ ਪਹੁੰਚੇਗੀ ਗੁਣਵੱਤਾ ਭਰੀ ਪੜ੍ਹਾਈ: ਡਾ. ਬਲਜੀਤ ਕੌਰ

ਸਿੱਖਿਆ ਖੇਤਰ ਵਿੱਚ ਮਾਨ ਸਰਕਾਰ ਦੀ ਵੱਡੀ ਪਹਿਲ, ਹਰ ਬੱਚੇ ਤੱਕ ਪਹੁੰਚੇਗੀ ਗੁਣਵੱਤਾ ਭਰੀ ਪੜ੍ਹਾਈ: ਡਾ. ਬਲਜੀਤ ਕੌਰ

Uncategorized
ਚੰਡੀਗੜ੍ਹ, 7 ਮਈ 2026: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਸਿਰਫ਼ ਆਰਥਿਕ ਮੁਸ਼ਕਲਾਂ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ। ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁਫ਼ਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਤਹਿਤ 204.69 ਕਰੋੜ ਰੁਪਏ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ ਮਜ਼ਬੂਤ ਸਹਾਰਾ ਮਿਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਇੱਕ ਅਜਿਹੀ ਤਾਕਤ ਹੈ ਜੋ ਬੱਚਿਆਂ ਦੀ ਜ਼ਿੰਦਗੀ ਅਤੇ ਭਵਿੱਖ ਨੂੰ...
ਜਲੰਧਰ ਸੈਂਟਰਲ ਵਿੱਚ ਕੱਲ੍ਹ ਸੀਐਮ ਮਾਨ ਦੀ ‘ਸ਼ੁਕਰਾਨਾ ਯਾਤਰਾ’, ਪ੍ਰਸ਼ਾਸਨ ਤਿਆਰੀਆਂ ’ਚ ਜੁਟਿਆ

ਜਲੰਧਰ ਸੈਂਟਰਲ ਵਿੱਚ ਕੱਲ੍ਹ ਸੀਐਮ ਮਾਨ ਦੀ ‘ਸ਼ੁਕਰਾਨਾ ਯਾਤਰਾ’, ਪ੍ਰਸ਼ਾਸਨ ਤਿਆਰੀਆਂ ’ਚ ਜੁਟਿਆ

Uncategorized
ਜਲੰਧਰ, 6 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਮਈ ਨੂੰ ਸਵੇਰੇ 8 ਵਜੇ ਜਲੰਧਰ ਸੈਂਟਰਲ ਤੋਂ ‘ਸ਼ੁਕਰਾਨਾ ਯਾਤਰਾ’ ਤਹਿਤ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਇਹ ਸਮਾਗਮ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਪਾਸ ਹੋਣ ਉਪਰੰਤ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਪ੍ਰੋਗਰਾਮ ਜਲੰਧਰ ਸੈਂਟਰਲ ਵਿੱਚ ਵਰਿੰਦਰ ਸਿੰਘ ਘੁੰਮਣ ਪਾਰਕ (ਪਹਿਲਾਂ ਡੀਸੀ ਪਾਰਕ) ਨੇੜੇ ਸ਼ੁਰੂ ਹੋਵੇਗਾ, ਜਿੱਥੋਂ ਮੁੱਖ ਮੰਤਰੀ ਦੀ ਯਾਤਰਾ ਅੱਗੇ ਵਧੇਗੀ। ‘ਸ਼ੁਕਰਾਨਾ ਯਾਤਰਾ’ ਸਿਰਫ਼ ਇੱਕ ਸਰਕਾਰੀ ਸਮਾਗਮ ਨਹੀਂ, ਸਗੋਂ ਗੁਰੂ ਸਾਹਿਬਾਨ ਪ੍ਰਤੀ ਅਟੁੱਟ ਸ਼ਰਧਾ, ਵਿਸ਼ਵਾਸ ਅਤੇ ਸਤਿਕਾਰ ਨੂੰ ਸਮਰਪਿਤ ਇੱਕ ਭਾਵਨਾਤਮਕ ਪਹਿਲ ਹੈ, ਜਿਸ ਰਾਹੀਂ ਸੂਬੇ ਭਰ ਵਿੱਚ ਸ਼ੁਕਰਗੁਜ਼ਾਰੀ ਅਤੇ ਸਤਿਕਾਰ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਇਸ ਮਹੱਤਵਪੂਰਨ ਸਮਾਗਮ ਦੀਆਂ ਤਿਆਰੀਆਂ ਅੰਤਿਮ ਪੜਾਅ ਵਿੱਚ ਹਨ ਅਤੇ ਪ੍ਰਸ਼ਾਸਨ ਨਾਲ ਨਾਲ ਸਥਾਨਕ ਲੀਡਰਸ਼ਿਪ ਵੱਲੋਂ ਸਾਰੇ ਪ੍ਰਬੰਧਾਂ ਨੂੰ ਲੈ ਕੇ ਪੂਰੀ ਤਿਆਰੀ ਕੀਤੀ ਗਈ ਹੈ। ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼...
ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਬਦਲਾਅ, 12 ਜ਼ਿਲ੍ਹਾ ਮਾਲ ਅਧਿਕਾਰੀਆਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ ਦੇ ਆਦੇਸ਼ ਜਾਰੀ

ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਬਦਲਾਅ, 12 ਜ਼ਿਲ੍ਹਾ ਮਾਲ ਅਧਿਕਾਰੀਆਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ ਦੇ ਆਦੇਸ਼ ਜਾਰੀ

Uncategorized
ਚੰਡੀਗੜ੍ਹ, 6 ਮਈ 2026: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤ ਕਰਨ ਅਤੇ ਲੋਕ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਤਹਿਤ 12 ਜ਼ਿਲ੍ਹਾ ਮਾਲ ਅਫਸਰਾਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਸੰਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਮਾਲ) Anurag Verma ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਪ੍ਰਦੀਪ ਕੁਮਾਰ ਨੂੰ ਤਰੱਕੀ ਦੇ ਕੇ ਲੁਧਿਆਣਾ ਤਾਇਨਾਤ ਕੀਤਾ ਗਿਆ ਹੈ, ਜਸਵਿੰਦਰ ਸਿੰਘ ਨੂੰ ਰੂਪਨਗਰ, ਜਸਪ੍ਰੀਤ ਸਿੰਘ ਨੂੰ ਸ਼ਹੀਦ ਭਗਤ ਸਿੰਘ ਨਗਰ, ਦਿਵਿਆ ਸਿੰਗਲਾ ਨੂੰ ਬਠਿੰਡਾ ਅਤੇ ਜਿਨਸੂ ਬਾਂਸਲ ਨੂੰ ਕਪੂਰਥਲਾ ਵਿਖੇ ਲਾਇਆ ਗਿਆ ਹੈ। ਇਸਦੇ ਨਾਲ ਹੀ ਜਿਨਸੂ ਬਾਂਸਲ ਨੂੰ ਪ੍ਰਿੰਸੀਪਲ ਸਟੇਟ ਪਟਵਾਰ ਟ੍ਰੇਨਿੰਗ ਸਕੂਲ, ਜਲੰਧਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਕਰਮਜੋਤ ਕੌਰ ਨੂੰ ਫਤਿਹਗੜ੍ਹ ਸਾਹਿਬ ਤਾਇਨਾਤ ਕੀਤਾ ਗਿਆ ਹੈ, ਜਦਕਿ ਮੋਗਾ ਦੇ ਜ਼ਿਲ੍ਹਾ ਮਾਲ ਅਫਸਰ ਨੂੰ ਡਿਪਟੀ ਡਾਇਰੈਕਟਰ ਲੈਂਡ ਰਿਕਾਰਡ, ਜਲੰਧਰ ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ...
ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ’ਤੇ ਛਾਪੇ, 249 ਕਾਬੂ

ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ’ਤੇ ਛਾਪੇ, 249 ਕਾਬੂ

Uncategorized
ਚੰਡੀਗੜ੍ਹ, 5 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਫੈਸਲਾਕੁੰਨ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਅਤੇ ਮੈਪ ਕੀਤੇ 586 ਟਿਕਾਣਿਆਂ ’ਤੇ ਵਿਆਪਕ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ’ਤੇ ਵਾਰ” ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ 20 ਜਨਵਰੀ 2026 ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਹੇਠ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 105ਵੇਂ ਦਿਨ ਪੁਲਿਸ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 26,729 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 77 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 33 ਲੋਕਾਂ ਨੂੰ ਪੁੱਛਗਿੱਛ ਅਤੇ ਜਾਂਚ ਮਗਰੋਂ ਰਿ...
ਲੁਧਿਆਣਾ ਬਣਿਆ ਹੁਣ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਅਪਣਾਉਣ ਵਾਲਾ ਪੰਜਾਬ ਦਾ ਤੀਜਾ ਸ਼ਹਿਰ

ਲੁਧਿਆਣਾ ਬਣਿਆ ਹੁਣ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਅਪਣਾਉਣ ਵਾਲਾ ਪੰਜਾਬ ਦਾ ਤੀਜਾ ਸ਼ਹਿਰ

Uncategorized
ਚੰਡੀਗੜ੍ਹ / ਲੁਧਿਆਣਾ, 5 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਤਹਿਤ, ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਸ਼ਹਿਰ ਬਣ ਗਿਆ ਹੈ ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ITMS) ਲਾਗੂ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ ਪੁਲਿਸ (DGP) ਪੰਜਾਬ ਗੌਰਵ ਯਾਦਵ ਵੱਲੋਂ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇ ਉਦਘਾਟਨ ਮੌਕੇ ਦਿੱਤੀ ਗਈ। ਡੀਜੀਪੀ ਨੇ ਦੱਸਿਆ ਕਿ ICCC ਪ੍ਰਾਜੈਕਟ ਅਧੀਨ ਸ਼ਹਿਰ ਦੀ ਸੁਰੱਖਿਆ ਅਤੇ ਨਿਗਰਾਨੀ ਨੂੰ ਮਜ਼ਬੂਤ ਕਰਨ ਲਈ 259 ਥਾਵਾਂ ‘ਤੇ ਲਗਭਗ 1700 ਹਾਈ ਰੈਜ਼ੋਲਿਊਸ਼ਨ ਕੈਮਰੇ ਲਗਾਏ ਗਏ ਹਨ। ਇਹ ITMS ਸ਼ਹਿਰ ਦੇ 46 ਸਥਾਨਾਂ ‘ਤੇ ਲਗਾਇਆ ਗਿਆ ਹੈ ਜੋ 9 ਕਿਸਮਾਂ ਦੀਆਂ ਟ੍ਰੈਫਿਕ ਉਲੰਘਣਾਵਾਂ ਦੀ ਪਹਿਚਾਣ ਕਰਨ ਸਮਰੱਥ ਹੈ, ਜਿਵੇਂ ਕਿ ਲਾਲ ਬੱਤੀ ਦੀ ਉਲੰਘਣਾ, ਸਟਾਪ ਲਾਈਨ ਤੋਂ ਅੱਗੇ ਜਾਣਾ, ਹੈਲਮੈਟ ਤੋਂ ਬਿਨਾਂ ਵਾਹਨ ਚਲਾਉਣਾ, ਪਿਛਲੀ ਸੀਟ ਵਾਲੇ ਵੱਲੋਂ ਹੈਲਮੈਟ ਨਾ ਪਹਿਨਣਾ, ਤਿੰਨ ਸਵਾਰੀਆਂ ਬਿਠਾਉਣਾ...
ਭਾਜਪਾ ‘ਤੇ ਮਾਨ ਦਾ ਹਮਲਾ: 700 ਕਿਸਾਨਾਂ ਦੀਆਂ ਕੁਰਬਾਨੀਆਂ ਨਹੀਂ ਭੁੱਲੇਗਾ ਪੰਜਾਬ, ਕਾਲੇ ਖੇਤੀ ਕਾਨੂੰਨਾਂ ਦਾ ਅਪਮਾਨ ਯਾਦ ਰਹੇਗਾ

ਭਾਜਪਾ ‘ਤੇ ਮਾਨ ਦਾ ਹਮਲਾ: 700 ਕਿਸਾਨਾਂ ਦੀਆਂ ਕੁਰਬਾਨੀਆਂ ਨਹੀਂ ਭੁੱਲੇਗਾ ਪੰਜਾਬ, ਕਾਲੇ ਖੇਤੀ ਕਾਨੂੰਨਾਂ ਦਾ ਅਪਮਾਨ ਯਾਦ ਰਹੇਗਾ

Uncategorized
ਐਸ.ਏ.ਐਸ. ਨਗਰ, 4 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪਾਰਟੀ ਭਾਵੇਂ ਦੇਸ਼ ਦੇ ਹੋਰ ਸੂਬਿਆਂ ਵਿੱਚ ਜਿੱਤ ਸਕਦੀ ਹੈ, ਪਰ ਪੰਜਾਬ ਵਰਗੀ ਪਵਿੱਤਰ ਧਰਤੀ ‘ਤੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ ਅਤੇ ਸੂਬੇ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀ ਨੀਤੀਆਂ ਤੋਂ ਭਲੀਭਾਂਤੀ ਜਾਣੂ ਹਨ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਕਿਸਾਨਾਂ ਨਾਲ ਹੋਈ ਜ਼ਿਆਦਤੀਆਂ ਨੂੰ ਕਦੇ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸ਼ਹੀਦ ਹੋਏ ਸੈਂਕੜਿਆਂ ਕਿਸਾਨਾਂ ਦੀ ਕੁਰਬਾਨੀ ਨੂੰ ਲੋਕ ਹਮੇਸ਼ਾ ਯਾਦ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਭਾਖੜਾ ਡੈਮ ਅਤੇ ਹੋਰ ਜਾਇਜ਼ ਹੱਕਾਂ ਤੋਂ ਸੂਬੇ ਨੂੰ ਵਾਂਝਾ ਰੱਖਣ ਦੀ ਕੋਸ਼ਿਸ਼ ਕੀਤੀ ਹੈ ਅਤੇ ਸੂਬੇ ਦੇ ਵਿਕਾਸ ਲਈ ਮਿਲਣ ਵਾਲੀਆਂ ਗ੍ਰਾਂਟਾਂ ਵਿੱਚ ਵੀ ਰੁਕਾਵਟ ਪਾਈ ਹੈ। ਉਨ੍ਹਾਂ ਨੇ ਦਾਅਵਾ ਕ...