Wednesday, July 29Punjabi People

Uncategorized

ਸੀਐਮ ਮਾਨ ਅਤੇ ਪ੍ਰਤਾਪ ਬਾਜਵਾ ਵਿਚਾਲੇ ਵਿਧਾਨ ਸਭਾ ਵਿੱਚ ਜ਼ਬਰਦਸਤ ਤਕਰਾਰ, ਰੈਗੂਲਰ ਸੈਸ਼ਨ ਬੁਲਾਉਣ ਦੀ ਚੁਣੌਤੀ

ਸੀਐਮ ਮਾਨ ਅਤੇ ਪ੍ਰਤਾਪ ਬਾਜਵਾ ਵਿਚਾਲੇ ਵਿਧਾਨ ਸਭਾ ਵਿੱਚ ਜ਼ਬਰਦਸਤ ਤਕਰਾਰ, ਰੈਗੂਲਰ ਸੈਸ਼ਨ ਬੁਲਾਉਣ ਦੀ ਚੁਣੌਤੀ

Uncategorized
ਚੰਡੀਗੜ੍ਹ, 1 ਮਈ 2026: ਪੰਜਾਬ ਵਿਧਾਨ ਸਭਾ ਦੇ ਅੱਜ ਹੋਏ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਅਤੇ ਸੈਸ਼ਨਾਂ ਦੇ ਢੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਤਿੱਖੀ ਬਹਿਸ ਦੇਖਣ ਨੂੰ ਮਿਲੀ। ਚਰਚਾ ਦੀ ਸ਼ੁਰੂਆਤ ਉਸ ਵੇਲੇ ਹੋਈ ਜਦੋਂ ਪ੍ਰਤਾਪ ਬਾਜਵਾ ਨੇ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਲਗਾਤਾਰ ਬੁਲਾਏ ਜਾ ਰਹੇ ਵਿਸ਼ੇਸ਼ ਸੈਸ਼ਨਾਂ ਦਾ ਕੋਈ ਵੱਡਾ ਨਤੀਜਾ ਸਾਹਮਣੇ ਨਹੀਂ ਆ ਰਿਹਾ ਅਤੇ ਸਰਕਾਰ ਨੂੰ ਨਿਯਮਤ ਵਿਧਾਨ ਸਭਾ ਸੈਸ਼ਨ ਕਰਵਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਅੱਠਵਾਂ ਵਿਸ਼ੇਸ਼ ਸੈਸ਼ਨ ਹੈ, ਪਰ ਪ੍ਰਸ਼ਨ ਕਾਲ ਅਤੇ ਜ਼ੀਰੋ ਆਵਰ ਨਾ ਹੋਣ ਕਾਰਨ ਵਿਰੋਧੀ ਧਿਰ ਨੂੰ ਲੋਕਾਂ ਨਾਲ ਜੁੜੇ ਮੁੱਦੇ ਉਠਾਉਣ ਦਾ ਮੌਕਾ ਨਹੀਂ ਮਿਲਦਾ। ਇਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪਿਛਲੇ ਵਿਸ਼ੇਸ਼ ਸੈਸ਼ਨਾਂ ਨੇ ਮਹੱਤਵਪੂਰਨ ਨਤੀਜੇ ਦਿੱਤੇ ਹਨ। ਉਨ੍ਹਾਂ ਉਦਾਹਰਨ ਵਜੋਂ ਬੇਅਦਬੀ ਵਿਰੁੱਧ ਪਾਸ ਕੀਤੇ ਸਖ਼ਤ ਕਾਨੂੰਨ ਦਾ ਹਵਾਲਾ ਦਿੱਤਾ, ਜਿਸਨੂੰ ਰਾਜਪਾਲ ਵੱਲੋਂ ਮਨਜ਼ੂਰੀ ਵੀ ਮਿਲ ...
ਮਾਨ ਸਰਕਾਰ ਨੇ ਮਜ਼ਦੂਰ ਵਰਗ ਨੂੰ ਦਿੱਤੀ ਵੱਡੀ ਰਾਹਤ, ਘੱਟੋ-ਘੱਟ ਮਜ਼ਦੂਰੀ ਦਰਾਂ ਵਿੱਚ 15 ਫੀਸਦੀ ਦਾ ਇਜ਼ਾਫ਼ਾ

ਮਾਨ ਸਰਕਾਰ ਨੇ ਮਜ਼ਦੂਰ ਵਰਗ ਨੂੰ ਦਿੱਤੀ ਵੱਡੀ ਰਾਹਤ, ਘੱਟੋ-ਘੱਟ ਮਜ਼ਦੂਰੀ ਦਰਾਂ ਵਿੱਚ 15 ਫੀਸਦੀ ਦਾ ਇਜ਼ਾਫ਼ਾ

Uncategorized
ਚੰਡੀਗੜ੍ਹ, 1 ਮਈ 2026:  ਮਜ਼ਦੂਰ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ, ਜਿਸ ਦੌਰਾਨ ਮੁੱਖ ਮੰਤਰੀ Bhagwant Mann ਨੇ ਮਜ਼ਦੂਰ ਵਰਗ ਲਈ ਵੱਡਾ ਐਲਾਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਘੱਟੋ-ਘੱਟ ਮਜ਼ਦੂਰੀ ਵਿੱਚ 15 ਫੀਸਦੀ ਵਾਧੇ ਦਾ ਪ੍ਰਸਤਾਵ ਪੇਸ਼ ਕੀਤਾ, ਜਿਸਨੂੰ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸਰਕਾਰੀ ਅਤੇ ਗੈਰ-ਸਰਕਾਰੀ ਦੋਵੇਂ ਖੇਤਰਾਂ ਦੇ ਮਜ਼ਦੂਰਾਂ ‘ਤੇ ਲਾਗੂ ਹੋਵੇਗਾ ਅਤੇ ਮਜ਼ਦੂਰ ਦਿਵਸ ਮੌਕੇ ਮਜ਼ਦੂਰਾਂ ਲਈ ਇਕ ਵਿਸ਼ੇਸ਼ ਤੋਹਫ਼ਾ ਹੈ। ਉਨ੍ਹਾਂ ਦੱਸਿਆ ਕਿ ਸਾਲ 2013 ਤੋਂ ਬਾਅਦ ਆਈਆਂ ਸਰਕਾਰਾਂ ਵੱਲੋਂ ਘੱਟੋ-ਘੱਟ ਉਜਰਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ। ਇਸ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਵੀ ਹਲਚਲ ਰਹੀ, ਕਿਉਂਕਿ ਛੇ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਲਿਆਂਦਾ ਗਿਆ। ਇਸਨੂੰ ਪਾਰਟੀ ਦੇ 94 ਵਿਧਾਇਕਾਂ ਦੀ ਇਕਜੁੱਟਤਾ ਅਤੇ ਸਮਰਥਨ ਦੀ ਪਰਖ ਵਜੋਂ ਵੇਖਿਆ ਜ...
ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਗਈ ਪੰਜਾਬ ਪੁਲਿਸ ਦੀ ਟੀਮ ‘ਤੇ ਹਮਲਾ,  ਬੰਧਕ ਬਣਾਇਆ

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਗਈ ਪੰਜਾਬ ਪੁਲਿਸ ਦੀ ਟੀਮ ‘ਤੇ ਹਮਲਾ, ਬੰਧਕ ਬਣਾਇਆ

Uncategorized
ਚੰਡੀਗੜ੍ਹ, 1 ਮਈ 2026:   ਬਠਿੰਡਾ ਦੇ ਪਿੰਡ ਢਪਾਲੀ ਵਿੱਚ ਇੱਕ ਧੋਖਾਧੜੀ ਮਾਮਲੇ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਸੰਗਰੂਰ ਪੁਲਿਸ ਦੀ ਟੀਮ ‘ਤੇ ਪਿੰਡ ਵਾਸੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਨੇ ਪੁਲਿਸ ਕਰਮਚਾਰੀਆਂ ਨੂੰ ਘੇਰ ਕੇ ਕੁਝ ਸਮੇਂ ਲਈ ਬੰਧਕ ਬਣਾ ਲਿਆ। ਇਸ ਮਾਮਲੇ ਵਿੱਚ ਪੁਲਿਸ ਨੇ 28 ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਟੀਮ ਧੋਖਾਧੜੀ ਕੇਸ ਵਿੱਚ ਲੋੜੀਂਦੇ ਰਣਦੀਪ ਸਿੰਘ ਨੂੰ ਕਾਬੂ ਕਰਨ ਲਈ ਪਿੰਡ ਪਹੁੰਚੀ ਸੀ। ਇਸ ਦੌਰਾਨ ਦੋਸ਼ੀ ਦੇ ਪਰਿਵਾਰਕ ਮੈਂਬਰਾਂ ਨੇ ਕਾਰਵਾਈ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਕੁਝ ਹੀ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਇਹ ਘਟਨਾ 29 ਅਪ੍ਰੈਲ ਨੂੰ ਵਾਪਰੀ। ਪੁਲਿਸ ਮੁਤਾਬਕ ਜਦੋਂ ਟੀਮ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਭੀੜ ਨੇ ਗਾਲੀ-ਗਲੌਚ ਅਤੇ ਧੱਕਾ-ਮੁੱਕੀ ਕੀਤੀ। ਇਸ ਦੌਰਾਨ ਪੁਲਿਸ ‘ਤੇ ਪੱਥਰਬਾਜ਼ੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ। ਹੰਗਾਮੇ ਦੇ ਮਾਹੌਲ ਵਿੱਚ ਦੋਸ਼ੀ ਨੂੰ ਭਜਾਉਣ ਦੀ ਕੋਸ਼ਿਸ਼ ਵੀ ਕੀਤੀ ...
ਪੰਜਾਬ ਵਿੱਚ ਬਿਜਲੀ ਸਪਲਾਈ ਕਿਹੜੇ ਸਰੋਤਾਂ ਰਾਹੀਂ ਹੋ ਰਹੀ ਪੂਰੀ? ਲੰਬੇ ਬਿਜਲੀ ਕੱਟਾਂ ਤੋਂ ਤੰਗ ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਨੇ ਕੀਤੇ ਵੱਡੇ ਦਾਅਵੇ

ਪੰਜਾਬ ਵਿੱਚ ਬਿਜਲੀ ਸਪਲਾਈ ਕਿਹੜੇ ਸਰੋਤਾਂ ਰਾਹੀਂ ਹੋ ਰਹੀ ਪੂਰੀ? ਲੰਬੇ ਬਿਜਲੀ ਕੱਟਾਂ ਤੋਂ ਤੰਗ ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਨੇ ਕੀਤੇ ਵੱਡੇ ਦਾਅਵੇ

Uncategorized
ਚੰਡੀਗੜ੍ਹ, 30 ਅਪ੍ਰੈਲ 2026:   ਪੰਜਾਬ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐੱਸਪੀਸੀਐੱਲ) ਵੱਲੋਂ ਪਹਿਲਾਂ ਕਈ ਵੱਡੇ ਸ਼ਹਿਰਾਂ ਵਿੱਚ 8 ਤੋਂ 10 ਘੰਟਿਆਂ ਦੇ ਯੋਜਨਾਬੱਧ ਕੱਟਾਂ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿੱਚ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਮੁਹਾਲੀ ਅਤੇ ਬਠਿੰਡਾ ਸ਼ਾਮਲ ਸਨ। ਲੋਕਾਂ ਦੇ ਵਿਰੋਧ ਤੋਂ ਬਾਅਦ ਹੁਣ ਇਹ ਕੱਟ ਘਟਾ ਕੇ 4 ਘੰਟੇ ਕਰ ਦਿੱਤੇ ਗਏ ਹਨ। ਕਾਰਪੋਰੇਸ਼ਨ ਦਾ ਕਹਿਣਾ ਹੈ ਕਿ ਇਹ ਕੱਟ ਰੱਖ-ਰਖਾਅ ਅਤੇ ਨਵੇਂ ਬਿਜਲੀ ਕੰਮਾਂ ਲਈ ਲਗਾਏ ਜਾ ਰਹੇ ਹਨ। ਬਿਜਲੀ ਸੰਕਟ ਨੂੰ ਲੈ ਕੇ ਸਿਆਸੀ ਮਾਹੌਲ ਵੀ ਗਰਮਾਇਆ ਹੋਇਆ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵਿਰੋਧੀ ਆਗੂਆਂ ਨੇ ਸਰਕਾਰ ਨੂੰ ਘੇਰਿਆ ਹੈ। ਵਿਰੋਧੀ ਧਿਰਾਂ ਦਾ ਦੋਸ਼ ਹੈ ਕਿ ਆਪ ਸਰਕਾਰ ਦੇ ਕੁਸ਼ਾਸਨ ਕਾਰਨ ਬਿਜਲੀ ਸਰਪਲੱਸ ਮੰਨੇ ਜਾਂਦੇ ਪੰਜਾਬ ਨੂੰ ਹੁਣ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿ...
ਵਿਜੀਲੈਂਸ ਬਿਊਰੋ ਦੀ ਕਾਰਵਾਈ, ਪਟਵਾਰੀ 4 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਦੀ ਕਾਰਵਾਈ, ਪਟਵਾਰੀ 4 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Uncategorized
ਬਰਨਾਲਾ / ਚੰਡੀਗੜ੍ਹ, 30 ਅਪ੍ਰੈਲ 2026:  ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਨੇ ਇੱਕ ਪਟਵਾਰੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਹਰਮਨਜੀਤ ਸਿੰਘ ਵਜੋਂ ਹੋਈ ਹੈ, ਜੋ ਧਨੌਲਾ ਸਬ-ਤਹਿਸੀਲ ਦੇ ਕੱਟੂ ਮਾਲ ਸਰਕਲ ਵਿੱਚ ਤਾਇਨਾਤ ਹੈ। ਮਿਲੀ ਜਾਣਕਾਰੀ ਮੁਤਾਬਕ, ਸ਼ਿਕਾਇਤਕਰਤਾ ਬਸ਼ੀਰ ਖਾਨ ਦੇ ਪਿਤਾ ਦਿਲਾਵਰ ਖਾਨ ਨੇ ਸਾਲ 2014 ਵਿੱਚ ਮਾਲਵਾ ਗ੍ਰਾਮੀਣ ਬੈਂਕ (ਮੌਜੂਦਾ ਪੰਜਾਬ ਗ੍ਰਾਮੀਣ ਬੈਂਕ) ਤੋਂ ਆਪਣੀ ਖੇਤੀਬਾੜੀ ਜ਼ਮੀਨ ‘ਤੇ 2.70 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਕਰਜ਼ਾ ਅਦਾ ਕਰਨ ਤੋਂ ਬਾਅਦ ਬੈਂਕ ਵੱਲੋਂ ਜ਼ਮੀਨ ਨੂੰ ਬੈਂਕ ਰਿਕਾਰਡ ਤੋਂ ਮੁਕਤ ਕਰਨ ਲਈ ਸਬੰਧਤ ਪਟਵਾਰੀ ਨੂੰ ਲਿਖਤੀ ਸੂਚਨਾ ਭੇਜੀ ਗਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਧਨੌਲਾ ਤਹਿਸੀਲ ਦਫ਼ਤਰ ਵਿੱਚ ਪਟਵਾਰੀ ਹਰਮਨਜੀਤ ਸਿੰਘ ਨੂੰ ਮਿਲਿਆ ਤਾਂ ਉਸ ਨੇ ਜ਼ਮੀਨ ਨੂੰ ਕਰਜ਼ਾ ਮੁਕਤ ਦਰਸਾਉਣ ਵਾਲਾ ਸਰਟੀਫਿਕੇਟ ਜਾਰੀ ਕਰਨ ਅਤੇ ਉਸਦੇ ਮਰਹੂਮ ਪਿਤਾ ਦੀ ਜਾਇਦਾਦ ਦਾ ਇੰਤਕਾਲ ਦਰਜ ਕਰਨ ਦੇ ਬਦਲੇ 5 ਹਜ਼ਾਰ ਰੁਪਏ ਦੀ ਮੰਗ ਕੀਤੀ...
ਸੁਖਜਿੰਦਰ ਸਿੰਘ ਰੰਧਾਵਾ ਨੇ CM ਭਗਵੰਤ ਮਾਨ ਨੂੰ ਘੇਰਿਆ, ਅੰਮ੍ਰਿਤਪਾਲ ਤੋਂ NSA ਹਟਾਉਣ ‘ਤੇ ਪੁੱਛੇ ਤਿੱਖੇ ਸਵਾਲ; ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਵੀ ਉਠਾਏ ਮੁੱਦੇ

ਸੁਖਜਿੰਦਰ ਸਿੰਘ ਰੰਧਾਵਾ ਨੇ CM ਭਗਵੰਤ ਮਾਨ ਨੂੰ ਘੇਰਿਆ, ਅੰਮ੍ਰਿਤਪਾਲ ਤੋਂ NSA ਹਟਾਉਣ ‘ਤੇ ਪੁੱਛੇ ਤਿੱਖੇ ਸਵਾਲ; ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਵੀ ਉਠਾਏ ਮੁੱਦੇ

Uncategorized
ਚੰਡੀਗੜ੍ਹ, 30 ਅਪ੍ਰੈਲ 2026:  ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਸਵਾਲ ਕੀਤਾ ਹੈ ਕਿ “ਵਾਰਿਸ ਪੰਜਾਬ ਦੇ” ਮੁਖੀ ਅੰਮ੍ਰਿਤਪਾਲ ਸਿੰਘ ਤੋਂ ਨੈਸ਼ਨਲ ਸਕਿਉਰਟੀ ਐਕਟ (NSA) ਹਟਾਉਣ ਦਾ ਫੈਸਲਾ ਕਿਉਂ ਲਿਆ ਗਿਆ। ਉਨ੍ਹਾਂ ਰੇਲਵੇ ਟਰੈਕ ਨੂੰ ਉਡਾਉਣ ਦੀਆਂ ਧਮਕੀਆਂ ਅਤੇ ਵੱਡੀ ਮਾਤਰਾ ਵਿੱਚ ਬਰਾਮਦ ਹੋਈ ਵਿਸਫੋਟਕ ਸਮੱਗਰੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਖੁਫੀਆ ਏਜੰਸੀਆਂ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ। ਰੰਧਾਵਾ ਨੇ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ 2022 ਵਿੱਚ “ਆਪਰੇਸ਼ਨ ਲੋਟਸ” ਦੇ ਮਾਮਲੇ ਨੂੰ ਲੈ ਕੇ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਸੀ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਕਈ ਵਿਧਾਇਕਾਂ ਨੇ ਡੀਜੀਪੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਡੀਜੀਪੀ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਹੋਈ ਹ...
ਸ੍ਰੀ ਗੁਰੂ ਅਮਰਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼ਰਧਾ ਨਾਲ ਪਾਏ ਗਏ

ਸ੍ਰੀ ਗੁਰੂ ਅਮਰਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼ਰਧਾ ਨਾਲ ਪਾਏ ਗਏ

Uncategorized
ਅੰਮ੍ਰਿਤਸਰ / ਚੰਡੀਗੜ੍ਹ, 30 ਅਪ੍ਰੈਲ 2026:  ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼ਰਧਾ ਭਾਵਨਾ ਨਾਲ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਦੀ ਸੇਵਾ ਭਾਈ ਸਰਵਣ ਸਿੰਘ ਨੇ ਨਿਭਾਈ, ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਇਸ ਦੌਰਾਨ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਮਹਾਨ ਜੀਵਨ ਅਤੇ ਉਪਦੇਸ਼ਾਂ ਬਾਰੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਵੱਲੋਂ ਨਿਮਰਤਾ ਅਤੇ ਸੇਵਾ ਭਾਵ ਨਾਲ ਨਿਭਾਈ ਗਈ ਸੇਵਾ ਹਰ ਸਿੱਖ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦੱਸਿਆ ਕਿ ਤੀਸਰੇ ਪਾਤਸ਼ਾਹ ਨੇ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ਬਣਾਉਂਦਿਆਂ “ਪਹਿਲਾਂ ਪੰਗਤ, ਫਿਰ ਸੰਗਤ” ਦਾ ਸੰਦੇਸ਼ ਦੇ ਕੇ ਜਾਤ-ਪਾਤ ਅਤੇ ਭੇਦਭਾਵ ਨੂੰ ਖਤ...
ਪੰਜਾਬ ਵਿੱਚ ਜ਼ਮੀਨ ਹੇਠ ਤੇਲ-ਗੈਸ ਦੀ ਖੋਜ ਤੇਜ਼, ਕਈ ਜ਼ਿਲ੍ਹਿਆਂ ਵਿੱਚ ਸਰਵੇਖਣ ਦੀ ਸ਼ੁਰੂਆਤ

ਪੰਜਾਬ ਵਿੱਚ ਜ਼ਮੀਨ ਹੇਠ ਤੇਲ-ਗੈਸ ਦੀ ਖੋਜ ਤੇਜ਼, ਕਈ ਜ਼ਿਲ੍ਹਿਆਂ ਵਿੱਚ ਸਰਵੇਖਣ ਦੀ ਸ਼ੁਰੂਆਤ

Uncategorized
ਚੰਡੀਗੜ੍ਹ, 29 ਅਪ੍ਰੈਲ 2026: ਭਾਰਤ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਅਧੀਨ ਕੰਮ ਕਰ ਰਹੇ ਡਾਇਰੈਕਟੋਰੇਟ ਜਨਰਲ ਆਫ ਹਾਈਡ੍ਰੋਕਾਰਬਨ (DGH) ਅਤੇ ਆਇਲ ਇੰਡੀਆ ਲਿਮਟਿਡ (OIL) ਦੇ ਅਧਿਕਾਰੀਆਂ ਨੇ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਕੁਦਰਤੀ ਗੈਸ ਅਤੇ ਕੱਚੇ ਤੇਲ ਦੀ ਖੋਜ ਲਈ ਸਹਿਯੋਗ ਮੰਗਿਆ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਮੋਗਾ, ਜਲੰਧਰ ਅਤੇ ਕਪੂਰਥਲਾ ਸਮੇਤ ਕਈ ਖੇਤਰਾਂ ਵਿੱਚ ਸਰਵੇਖਣ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਰਾਜਸਥਾਨ ਦੇ ਬਾੜਮੇਰ, ਸਾਂਚੋਰ, ਜੈਸਲਮੇਰ ਅਤੇ ਬੀਕਾਨੇਰ-ਨਾਗੌਰ ਬੇਸਿਨਾਂ ਨਾਲ ਲੱਗਦੇ ਖੇਤਰਾਂ ਅਤੇ ਗੰਗਾ ਬੇਸਿਨ ਦੇ ਨੇੜਲੇ ਇਲਾਕਿਆਂ ਨੂੰ ਵੀ ਸਰਵੇ ਵਿੱਚ ਸ਼ਾਮਲ ਕੀਤਾ ਗਿਆ ਹੈ। ਪੰਜਾਬ ਵਿੱਚ ਪੋਟਾਸ਼ ਦੀ ਸੰਭਾਵਨਾ ਦੇ ਮੁਲਾਂਕਣ ਤੋਂ ਬਾਅਦ ਹੁਣ ਕੁਦਰਤੀ ਗੈਸ ਅਤੇ ਕੱਚੇ ਤੇਲ ਦੀ ਖੋਜ ਲਈ ਨਵਾਂ ਕਦਮ ਚੁੱਕਿਆ ਗਿਆ ਹੈ। ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹਾਈਡਰੋਕਾਰਬਨ ਸਰੋਤਾਂ ਦੀ ਖੋਜ ਰਾਜ ਦੇ ਆਰਥਿਕ ਵਿਕਾਸ...
ਅਦਾਲਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਗਲੇ ਹਫ਼ਤੇ ਪੇਸ਼ ਹੋਣ ਦੇ ਨਿਰਦੇਸ਼

ਅਦਾਲਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਗਲੇ ਹਫ਼ਤੇ ਪੇਸ਼ ਹੋਣ ਦੇ ਨਿਰਦੇਸ਼

Uncategorized
ਚੰਡੀਗੜ੍ਹ, 29 ਅਪ੍ਰੈਲ 2026:   ਮਾਨਸਾ ਦੀ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 1 ਮਈ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਹ ਮਾਮਲਾ ਮਾਨਸਾ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਦਰਜ ਕਰਵਾਏ ਗਏ ਕੇਸ ਨਾਲ ਸੰਬੰਧਿਤ ਹੈ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਜੁਲਾਈ 2019 ਵਿੱਚ ਸੰਗਰੂਰ ਵਿਖੇ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ, ਪਾਰਟੀ ਛੱਡਣ ਤੋਂ ਬਾਅਦ, ਭਗਵੰਤ ਮਾਨ ਨੇ ਉਨ੍ਹਾਂ ਖ਼ਿਲਾਫ਼ ਇਤਰਾਜ਼ਯੋਗ ਅਤੇ ਮਾਨਹਾਨੀਪੂਰਨ ਟਿੱਪਣੀਆਂ ਕੀਤੀਆਂ ਸਨ। ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚਿਆ। ਜਾਣਕਾਰੀ ਮੁਤਾਬਕ ਪਿਛਲੀ ਸੁਣਵਾਈ ਦੌਰਾਨ ਮੁੱਖ ਮੰਤਰੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਅਦਾਲਤ ਨੇ ਉਨ੍ਹਾਂ ਨੂੰ 28 ਅਪ੍ਰੈਲ ਨੂੰ ਨਿੱਜੀ ਤੌਰ ’ਤੇ ਹਾਜ਼ਰ ਹੋਣ ਲਈ ਕਿਹਾ ਸੀ, ਪਰ ਉਹ ਸਰਕਾਰੀ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ...
ਝੋਨੇ ਦੀ ਬਿਜਾਈ ਲਈ ਸਰਕਾਰ ਵੱਲੋਂ ਤਾਰੀਖਾਂ ਜਾਰੀ

ਝੋਨੇ ਦੀ ਬਿਜਾਈ ਲਈ ਸਰਕਾਰ ਵੱਲੋਂ ਤਾਰੀਖਾਂ ਜਾਰੀ

Uncategorized
ਚੰਡੀਗੜ੍ਹ, 29 ਅਪ੍ਰੈਲ 2026:  ਪੰਜਾਬ ਸਰਕਾਰ ਵੱਲੋਂ 2026-27 ਦੇ ਝੋਨਾ ਸੀਜ਼ਨ ਲਈ ਸੂਬੇ ਵਿੱਚ ਝੋਨੇ ਦੀ ਬਿਜਾਈ ਅਤੇ ਲੁਆਈ ਸਬੰਧੀ ਤਾਰੀਖਾਂ ਦਾ ਅਧਿਕਾਰਕ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇਹ ਫੈਸਲਾ ਭੂ-ਜਲ ਪੱਧਰ ਨੂੰ ਬਚਾਉਣ ਅਤੇ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਦੇ ਮੱਦੇਨਜ਼ਰ ਲਿਆ ਹੈ। ਇਸ ਵਾਰ ਵੀ ਪੰਜਾਬ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡ ਕੇ ਪੜਾਅਵਾਰ ਢੰਗ ਨਾਲ ਝੋਨੇ ਦੀ ਲੁਆਈ ਕਰਵਾਈ ਜਾਵੇਗੀ ਤਾਂ ਜੋ ਬਿਜਲੀ ਅਤੇ ਪਾਣੀ ’ਤੇ ਇਕੱਠੇ ਪੈਣ ਵਾਲੇ ਦਬਾਅ ਨੂੰ ਘਟਾਇਆ ਜਾ ਸਕੇ। ਸਰਕਾਰ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ (Direct Seeding of Rice-DSR) 15 ਮਈ ਤੋਂ 31 ਮਈ ਤੱਕ ਕੀਤੀ ਜਾ ਸਕੇਗੀ। ਕਿਸਾਨਾਂ ਨੂੰ ਪਾਣੀ ਦੀ ਬਚਤ ਲਈ ਸਿੱਧੀ ਬਿਜਾਈ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਕਿਉਂਕਿ ਇਸ ਤਰੀਕੇ ਨਾਲ ਘੱਟ ਪਾਣੀ ਦੀ ਲੋੜ ਪੈਂਦੀ ਹੈ ਅਤੇ ਖਰਚੇ ਵਿੱਚ ਵੀ ਕਮੀ ਆਉਂਦੀ ਹੈ। ਉੱਥੇ ਹੀ ਕੱਦੂ ਕਰਕੇ ਝੋਨੇ ਦੀ ਲੁਆਈ (Transplanting) ਲਈ ਜ਼ਿਲ੍ਹਾ-ਵਾਰ ਤਾਰੀਖਾਂ ਨਿਰਧਾਰਤ ਕੀਤੀਆਂ ਗਈਆਂ ਹਨ। ਪਹਿਲੇ ਪੜਾਅ ਤਹਿਤ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰ...