Wednesday, July 29Punjabi People

ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਵੱਡਾ ਬਦਲਾਅ, ਹੁਣ ਇਸ ਵੇਲੇ ਖੁੱਲ੍ਹਣਗੇ ਦਫ਼ਤਰ

ਚੰਡੀਗੜ੍ਹ, 26 ਜੂਨ 2026: ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ, 1 ਜੁਲਾਈ ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਣਗੇ। ਇਸ ਵੇਲੇ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਚੱਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਵਧਦੀ ਗਰਮੀ ਅਤੇ ਬਿਜਲੀ ਦੀ ਖਪਤ ਨੂੰ ਕਾਬੂ ਵਿੱਚ ਰੱਖਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 25 ਮਈ ਤੋਂ ਦਫ਼ਤਰੀ ਸਮੇਂ ਵਿੱਚ ਅਸਥਾਈ ਤਬਦੀਲੀ ਕੀਤੀ ਸੀ। ਹੁਣ 1 ਜੁਲਾਈ ਤੋਂ ਦਫ਼ਤਰ ਮੁੜ ਆਮ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।

Leave a Reply

Your email address will not be published. Required fields are marked *