Tuesday, October 20Punjabi People

ਦੁਸਹਿਰੇ ਮੌਕੇ ਪੰਜਾਬੀਆਂ ਨੂੰ ਵਧਾਈ, ਧਾਰਮਿਕ ਸਦਭਾਵਨਾ ਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੀ ਅਪੀਲ: ਸੰਧਵਾਂ

ਚੰਡੀਗੜ੍ਹ, 19 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਸੂਬੇ ਦੇ ਲੋਕਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਸਾਰਿਆਂ ਨੂੰ ਸੱਚ, ਨੇਕੀ ਤੇ ਮਨੁੱਖਤਾ ਦੀ ਸੇਵਾ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਦੁਸਹਿਰਾ ਬੁਰਾਈ ’ਤੇ ਚੰਗਿਆਈ ਅਤੇ ਝੂਠ ’ਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਿਧਾਂਤਾਂ ’ਤੇ ਚੱਲਦਿਆਂ ਪੰਜਾਬੀਆਂ ਨੇ ਹਮੇਸ਼ਾ ਬੁਰਾਈ ਦਾ ਵਿਰੋਧ ਕਰਨ ਅਤੇ ਨੇਕੀ ਦਾ ਸਾਥ ਦੇਣ ਦੀ ਵਿਲੱਖਣ ਪਰੰਪਰਾ ਨੂੰ ਕਾਇਮ ਰੱਖਿਆ ਹੈ।

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਦੀ ਆਪਣੀ ਇਸ ਵਿਰਾਸਤ ਨੂੰ ਭਵਿੱਖ ਵਿੱਚ ਵੀ ਬਰਕਰਾਰ ਰੱਖਣਗੇ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਸੰਦੇਸ਼ ਸਿਰਫ਼ ਤਿਉਹਾਰ ਮਨਾਉਣ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਇਸ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਮੇਸ਼ਾ ਸੱਚ ਦਾ ਸਾਥ ਦੇਣ, ਦੂਜਿਆਂ ਦੀ ਮਦਦ ਕਰਨ ਅਤੇ ਸਮਾਜ ਦੀ ਭਲਾਈ ਲਈ ਸਮਰਪਿਤ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦੇ ਜੀਵਨ ਨਾਲ ਜੁੜੇ ਨੇਕ ਆਦਰਸ਼ਾਂ ਨੂੰ ਅਪਣਾ ਕੇ ਸਮਾਜ ਵਿੱਚ ਚੰਗਿਆਈ, ਆਪਸੀ ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *