Saturday, May 23Punjabi People

ਨੈਂਸੀ ਗਰੇਵਾਲ ਦੀ ਉਸਦੇ ਘਰ ਵਿੱਚ ਦਾਖਲ ਹੋਏ ਇੱਕ ਅਣਪਛਾਤੇ ਹਮਲਾਵਰ ਵੱਲੋਂ ਚਾਕੂ ਮਾਰ ਕੇ ਕਰ ਦਿੱਤੀ ਗਈ ਹੱਤਿਆ

ਨਵੀਂ ਦਿੱਲੀ, 5 ਮਾਰਚ 2026:  ਕੈਨੇਡਾ ਵਿੱਚ ਇੱਕ ਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਖਾਲਿਸਤਾਨੀ ਗਤੀਵਿਧੀਆਂ ਦੇ ਵਿਰੁੱਧ ਖੁੱਲ੍ਹ ਕੇ ਆਪਣੀ ਆਵਾਜ਼ ਉਠਾਉਣ ਵਾਲੀ 45 ਸਾਲਾ ਨੈਂਸੀ ਗਰੇਵਾਲ ਦਾ ਉਸਦੇ ਆਪਣੇ ਘਰ ਵਿੱਚ ਦਾਖਲ ਹੋਏ ਅਣਪਛਾਤੇ ਹਮਲਾਵਰ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਪੁਲਿਸ ਦੇ ਅਨੁਸਾਰ ਮੰਗਲਵਾਰ ਰਾਤ ਕਰੀਬ 9:30 ਵਜੇ ਟੌਡ ਲੇਨ ਦੇ 2400 ਬਲਾਕ ਵਿੱਚ ਚਾਕੂਬਾਜ਼ੀ ਦੀ ਸੂਚਨਾ ਮਿਲੀ। ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪੈਰਾਮੈਡਿਕਸ ਤੁਰੰਤ ਮੌਕੇ ‘ਤੇ ਪਹੁੰਚ ਗਏ।

ਜਦੋਂ ਅਧਿਕਾਰੀਆਂ ਨੇ ਘਰ ਅੰਦਰ ਦਾਖਲ ਹੋ ਕੇ ਜਾਂਚ ਕੀਤੀ ਤਾਂ ਇੱਕ ਔਰਤ ਗੰਭੀਰ ਚਾਕੂ ਦੇ ਜਖ਼ਮਾਂ ਨਾਲ ਲਹੂ-ਲੁਹਾਨ ਹਾਲਤ ਵਿੱਚ ਮਿਲੀ। ਐਸੈਕਸ-ਵਿੰਡਸਰ ਐਮਰਜੈਂਸੀ ਮੈਡੀਕਲ ਸਰਵਿਸ ਦੀ ਟੀਮ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਬੁੱਧਵਾਰ ਸਵੇਰੇ ਪੁਲਿਸ ਨੇ ਟੌਡ ਲੇਨ ‘ਤੇ ਕੈਨੇਡਾ ਸਟਰੀਟ ਅਤੇ ਬਿਸ਼ਪ ਸਟਰੀਟ ਦਰਮਿਆਨ ਇਲਾਕੇ ਨੂੰ ਘੇਰਾਬੰਦੀ ਕਰ ਲਈ। ਜਾਂਚ ਟੀਮਾਂ ਨੇ ਦੋ ਘਰਾਂ ਦੇ ਆਲੇ-ਦੁਆਲੇ ਕਰਾਈਮ ਸੀਨ ਟੇਪ ਲਗਾ ਕੇ ਤਲਾਸ਼ੀ ਮੁਹਿੰਮ ਚਲਾਈ। ਇੱਕ ਘਰ ਦੇ ਬਾਹਰ ਕੰਕਰੀਟ ਦੇ ਰਸਤੇ ਅਤੇ ਮੁੱਖ ਦਰਵਾਜ਼ੇ ਵੱਲ ਜਾਣ ਵਾਲੀਆਂ ਸਿੜ੍ਹੀਆਂ ‘ਤੇ ਕਈ ਸਬੂਤ ਨਿਸ਼ਾਨ ਲਗਾਏ ਗਏ, ਜਿੱਥੇ ਪੁਲਿਸ ਸਬੂਤ ਇਕੱਠੇ ਕਰ ਰਹੀ ਹੈ।

ਫਿਲਹਾਲ ਹਮਲਾਵਰ ਦੀ ਪਹਿਚਾਣ ਨਹੀਂ ਹੋ ਸਕੀ ਹੈ ਅਤੇ ਮਾਮਲੇ ਦੀ ਗੰਭੀਰ ਜਾਂਚ ਜਾਰੀ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਹਰ ਪੱਖ ਤੋਂ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਵਾਰਦਾਤ ਤੋਂ ਬਾਅਦ ਇਲਾਕੇ ਦੇ ਨਿਵਾਸੀਆਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਹੈ। ਪੁਲਿਸ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *