
ਨਵੀਂ ਦਿੱਲੀ, 16 ਮਾਰਚ 2026: ਚੀਨ ਦੀ ਬੀਜਿੰਗ ਫੌਰਨ ਸਟੱਡੀਜ਼ ਯੂਨੀਵਰਸਿਟੀ (BFSU) ਨੇ ਆਪਣੇ ਵਿਦੇਸ਼ੀ ਅਤੇ ਭਾਰਤੀ ਭਾਸ਼ਾਵਾਂ ਦੇ ਕੋਰਸਾਂ ਵਿੱਚ ਹੁਣ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਲ ਕਰ ਲਿਆ ਹੈ। ਇਸ ਨਾਲ ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਾਈ ਜਾਣ ਵਾਲੀ 102ਵੀਂ ਭਾਸ਼ਾ ਬਣ ਗਈ ਹੈ। ਇਸ ਤੋਂ ਪਹਿਲਾਂ ਇੱਥੇ ਹਿੰਦੀ, ਤਾਮਿਲ ਅਤੇ ਉਰਦੂ ਸਮੇਤ ਕੁੱਲ 101 ਭਾਸ਼ਾਵਾਂ ਦੀ ਪੜ੍ਹਾਈ ਹੁੰਦੀ ਸੀ।
ਇਹ ਕੋਰਸ ਮੁੱਖ ਤੌਰ ’ਤੇ ਚੀਨੀ ਵਿਦਿਆਰਥੀਆਂ, ਡਿਪਲੋਮੈਟਾਂ ਅਤੇ ਸਰਕਾਰੀ ਅਧਿਕਾਰੀਆਂ ਲਈ ਤਿਆਰ ਕੀਤੇ ਜਾਂਦੇ ਹਨ, ਤਾਂ ਜੋ ਉਹ ਵਿਦੇਸ਼ੀ ਭਾਸ਼ਾਵਾਂ ਵਿੱਚ ਨਿਪੁੰਨਤਾ ਹਾਸਲ ਕਰ ਸਕਣ।
ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਦੀ ਸਿਖਲਾਈ ਲਈ ਕੇਂਦਰੀ ਪੰਜਾਬ ਯੂਨੀਵਰਸਿਟੀ (CUPB) ਬਠਿੰਡਾ ਦੀ ਸਾਬਕਾ ਪ੍ਰੋਫੈਸਰ ਅਤੇ ਡੀਨ ਡਾ. ਜ਼ਮੀਰਪਾਲ ਕੌਰ ਸੰਧੂ ਬਾਜਵਾ ਨੂੰ ਨਿਯੁਕਤ ਕੀਤਾ ਹੈ। ਡਾ. ਕੌਰ ਨੇ ਦੱਸਿਆ ਕਿ ਉਹ ਉੱਥੇ ਸਿਰਫ਼ ਪੰਜਾਬੀ ਭਾਸ਼ਾ ਹੀ ਨਹੀਂ, ਸਗੋਂ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਵੀ ਪੜ੍ਹਾਉਣਗੇ।
ਸਕਣ ਇਸ ਤੋਂ ਇਲਾਵਾ, ਉਨ੍ਹਾਂ ਦੀ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਚੀਨੀ ਅਧਿਆਪਕਾਂ ਨੂੰ ਤਰਬੀਅਤ ਦੇਣਾ ਵੀ ਹੋਵੇਗੀ, ਤਾਂ ਜੋ ਭਵਿੱਖ ਵਿੱਚ ਉਹ ਖੁਦ ਚੀਨੀ ਵਿਦਿਆਰਥੀਆਂ ਨੂੰ ਪੰਜਾਬੀ ਸਿਖਾ ਸਕਣ।
