Saturday, May 23Punjabi People

“ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਹੇਠ ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ ਸ਼ੁਰੂ

ਤਰਨਤਾਰਨ, 27 ਜਨਵਰੀ 2026: ਜਿਲ੍ਹਾ ਤਰਨਤਾਰਨ ਵਿੱਚ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਤਹਿਤ “ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਦੇ ਅੰਤਰਗਤ ਆਂਗਣਵਾੜੀ ਵਰਕਰਾਂ ਲਈ ਟਾਇਰ ਟੂ (ਫੇਸ 2) ਟ੍ਰੇਨਿੰਗ ਸ਼ੁਰੂ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਰਾਹੁਲ ਅਰੋੜਾ ਨੇ ਦੱਸਿਆ ਕਿ ਪਹਿਲੇ ਬੈਚ ਦੇ ਤਹਿਤ ਬਲਾਕ ਨੌਸ਼ਹਿਰਾ ਪੰਨੂਆ ਦੇ ਆਂਗਣਵਾੜੀ ਕੇਂਦਰਾਂ ਵਿੱਚ ਕਾਰਜਰਤ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਇਸ ਮੌਕੇ ਸ਼੍ਰੀਮਤੀ ਨਤਾਸ਼ਾ ਸਾਗਰ (ਬਾਲ ਵਿਕਾਸ ਪ੍ਰੋਜੈਕਟ ਅਫਸਰ, ਨੌਸ਼ਹਿਰਾ ਪੰਨੂਆ) ਵੀ ਹਾਜ਼ਰ ਰਹੀ ਅਤੇ ਉਨ੍ਹਾਂ ਵੱਲੋਂ ਟ੍ਰੇਨਿੰਗ ਕਾਰਜਕ੍ਰਮ ਦੀ ਸਮੀਖਿਆ ਕੀਤੀ ਗਈ।

ਟ੍ਰੇਨਿੰਗ ਦੌਰਾਨ ਬੱਚਿਆਂ ਦੀ ਸਮੁੱਚੀ ਵਿਕਾਸੀ ਪ੍ਰਕਿਰਿਆ, ਪੋਸ਼ਣ, ਸਿਹਤ, ਸ਼ੁਰੂਆਤੀ ਬਚਪਨ ਸਿੱਖਿਆ (ECCE) ਅਤੇ ਸਰਗਰਮੀ ਆਧਾਰਿਤ ਪੜ੍ਹਾਈ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਟ੍ਰੇਨਿੰਗ ਨੂੰ ਸ਼੍ਰੀ ਗੁਰਵੇਲ ਸਿੰਘ (ਜ਼ਿਲ੍ਹਾ ਕੋਆਰਡੀਨੇਟਰ, ਪੋਸ਼ਣ), ਮਨਪ੍ਰੀਤ ਕੌਰ (ਬਲਾਕ ਕੋਆਰਡੀਨੇਟਰ, ਪੋਸ਼ਣ), ਮਨਿੰਦਰ ਪਾਲ ਕੌਰ (ਸੁਪਰਵਾਈਜ਼ਰ, ਬਲਾਕ ਨੌਸ਼ਹਿਰਾ ਪੰਨੂਆ) ਅਤੇ ਸੁਮਨਦੀਪ ਕੌਰ (ਸੁਪਰਵਾਈਜ਼ਰ, ਬਲਾਕ ਤਰਨ ਤਾਰਨ) ਵੱਲੋਂ ਕਰਵਾਇਆ ਗਿਆ।

ਉਨ੍ਹਾਂ ਨੇ ਕਿਹਾ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਨਾ ਹੈ, ਤਾਂ ਜੋ ਬੱਚਿਆਂ ਨੂੰ ਪੋਸ਼ਣ ਦੇ ਨਾਲ-ਨਾਲ ਗੁਣਵੱਤਾਪੂਰਨ ਸਿੱਖਿਆ ਵੀ ਮਿਲ ਸਕੇ। ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰ ਬਲਾਕਾਂ ਵਿੱਚ ਵੀ ਆਂਗਣਵਾੜੀ ਵਰਕਰਾਂ ਲਈ ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਕਰਵਾਈਆਂ ਜਾਣਗੀਆਂ।

Leave a Reply

Your email address will not be published. Required fields are marked *