15 ਅਗਸਤ ਤੱਕ ਆਧਾਰ ਨਾਲ ਬੈਂਕ ਖਾਤਾ ਲਿੰਕ ਕਰਵਾਉਣ SC ਵਿਦਿਆਰਥੀ, ਨਹੀਂ ਤਾਂ ਰੁਕ ਸਕਦੀ ਹੈ ਪੋਸਟ-ਮੈਟ੍ਰਿਕ ਸਕਾਲਰਸ਼ਿਪ: ਡਾ. ਬਲਜੀਤ ਕੌਰ
ਚੰਡੀਗੜ੍ਹ, 21 ਜੁਲਾਈ 2026: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਲਾਭ ਲੈ ਰਹੇ ਸਾਰੇ ਅਨੁਸੂਚਿਤ ਜਾਤੀ (ਐੱਸ.ਸੀ.) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਨੂੰ ਆਧਾਰ ਨਾਲ ਲਿੰਕ (Aadhaar Seeding) ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਨਾਲ ਹੀ ਵਿਦਿਆਰਥੀਆਂ ਦੇ ਵਜ਼ੀਫ਼ੇ ਦੀ ਬਕਾਇਆ ਰਾਸ਼ੀ ਡਾਇਰੈਕਟ ਬੈਨਿਫਿਟ ਟਰਾਂਸਫਰ (DBT) ਰਾਹੀਂ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾ ਸਕੇਗੀ।
ਆਧਾਰ ਨਾਲ ਲਿੰਕ ਖਾਤੇ ਵਿੱਚ ਹੀ ਆਵੇਗੀ ਸਕਾਲਰਸ਼ਿਪ ਦੀ ਰਕਮ
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਰੀ ਵਿੱਤੀ ਸਹਾਇਤਾ ਸਿਰਫ਼ ਆਧਾਰ ਨਾਲ ਲਿੰਕ ਕੀਤੇ ਚਾਲੂ ਬੈਂਕ ਖਾਤਿਆਂ ਵਿੱਚ ਹੀ ਡੀਬੀਟੀ ਪ੍ਰਣਾਲੀ ਰਾਹੀਂ ਭੇਜੀ ਜਾਂਦੀ ਹੈ। ਜਿਨ੍ਹਾਂ ਵਿਦਿਆਰਥੀਆਂ ਦੇ ਬੈਂਕ ਖਾਤੇ ਅਜੇ ਤੱਕ ਆਧਾਰ ਨਾਲ ਸੀਡ ਨਹੀਂ ਹੋਏ, ਉਹ ਯੋਗ ਹੋਣ ਦੇ ਬਾਵਜੂਦ ਵੀ ਵਜ਼ੀਫ਼ੇ ਦੀ ਰਕਮ...









