Saturday, October 31Punjabi People

Home

ਚੰਡੀਗੜ੍ਹ ਦੇ ਸਕੂਲਾਂ ਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਧਮਾਕਿਆਂ ਦੀ ਧਮਕੀ ਵਾਲਾ ਈਮੇਲ, ਸੁਰੱਖਿਆ ਏਜੰਸੀਆਂ ਅਲਰਟ

ਚੰਡੀਗੜ੍ਹ ਦੇ ਸਕੂਲਾਂ ਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਧਮਾਕਿਆਂ ਦੀ ਧਮਕੀ ਵਾਲਾ ਈਮੇਲ, ਸੁਰੱਖਿਆ ਏਜੰਸੀਆਂ ਅਲਰਟ

CHANDIGARH NEWS
ਚੰਡੀਗੜ੍ਹ, 11 ਅਗਸਤ 2026: ਚੰਡੀਗੜ੍ਹ ਦੇ ਕਈ ਸਕੂਲਾਂ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਧਮਾਕਿਆਂ ਦੀ ਧਮਕੀ ਵਾਲਾ ਇੱਕ ਈਮੇਲ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਈਮੇਲ ਵਿੱਚ ਚੰਡੀਗੜ੍ਹ ਦੇ ਸਕੂਲਾਂ, ਪੁਲਿਸ ਥਾਣਿਆਂ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਲੋਕਾਂ ਨੂੰ 15 ਅਗਸਤ ਦੇ ਆਜ਼ਾਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਧਮਕੀ ਭਰਿਆ ਈਮੇਲ 11 ਅਗਸਤ ਦੀ ਸਵੇਰ ਕਰੀਬ 7:50 ਵਜੇ ਭੇਜਿਆ ਗਿਆ। ਈਮੇਲ ਵਿੱਚ ਚੰਡੀਗੜ੍ਹ ਦੇ ਸਕੂਲਾਂ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਕੇਂਦਰ, ਵਾਈਸ ਚਾਂਸਲਰ ਦਫ਼ਤਰ ਅਤੇ ਗਾਂਧੀ ਭਵਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਸਖ਼ਤ ਧਮਕੀ ਵਾਲਾ ਈਮੇਲ ਸਾਹਮਣੇ ਆਉਂਦੇ ਹੀ ਚੰਡੀਗੜ੍ਹ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ। ਪੁਲਿਸ ਟੀਮਾਂ ਨੇ ਬੰਬ ਡਿਟੈਕਸ਼ਨ ਐਂਡ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡ ਦੀ ਮਦਦ ਨਾਲ ਪ੍ਰਭਾਵਿਤ ਦੱਸੇ ਗਏ ...
ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, ₹15 ਹਜ਼ਾਰ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, ₹15 ਹਜ਼ਾਰ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Punjab News
ਚੰਡੀਗੜ੍ਹ, 11 ਅਗਸਤ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਪਟਵਾਰੀ ਨੂੰ ₹15,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪੁਨੀਤ ਕੁਮਾਰ ਯਾਦਵ ਵਜੋਂ ਹੋਈ ਹੈ, ਜੋ ਤਹਿਸੀਲ ਡੇਹਲੋਂ ਅਧੀਨ ਮੱਲ ਹਲਕਾ ਰੁੜਕਾ ਵਿਖੇ ਪਟਵਾਰੀ ਵਜੋਂ ਤਾਇਨਾਤ ਸੀ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਡੇਹਲੋਂ ਤਹਿਸੀਲ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਪਟਵਾਰੀ ਉਸਦੀ ਜ਼ਮੀਨ ਦੀ ਵੰਡ ਕਰਨ ਦੇ ਬਦਲੇ ਉਸ ਤੋਂ ਗੈਰ-ਕਾਨੂੰਨੀ ਤੌਰ ’ਤੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਜ਼ਮੀਨ ਦੀ ਵੰਡ ਦੇ ਬਦਲੇ ਮੰਗੀ ਸੀ ₹1 ਲੱਖ ਰਿਸ਼ਵਤ ਬੁਲਾਰੇ ਮੁਤਾਬਕ ਪਟਵਾਰੀ ਪੁਨੀਤ ਕੁਮਾਰ ਯਾਦਵ ਨੇ ਸ਼ਿਕਾਇਤਕਰਤਾ ਤੋਂ ਜ਼ਮੀਨ ਦੀ ਵੰਡ ਦੀ ਕਾਰਵਾਈ ਕਰਨ ਬਦਲੇ ₹1 ਲੱਖ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਪਹਿਲਾਂ ਹੀ ...
ਨਸ਼ਿਆਂ ਖ਼ਿਲਾਫ਼ ਜੰਗ ਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਲਈ 12 ਜ਼ਿਲ੍ਹਿਆਂ ਦੇ 21,850 ਅਧਿਆਪਕਾਂ ਨੂੰ ਸਿਖਲਾਈ ਦੇਵੇਗੀ ਮਾਨ ਸਰਕਾਰ

ਨਸ਼ਿਆਂ ਖ਼ਿਲਾਫ਼ ਜੰਗ ਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਲਈ 12 ਜ਼ਿਲ੍ਹਿਆਂ ਦੇ 21,850 ਅਧਿਆਪਕਾਂ ਨੂੰ ਸਿਖਲਾਈ ਦੇਵੇਗੀ ਮਾਨ ਸਰਕਾਰ

CHANDIGARH NEWS, Punjab News
ਚੰਡੀਗੜ੍ਹ, 11 ਅਗਸਤ 2026: ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੇ ਭਾਵਨਾਤਮਕ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡੀ ਪਹਿਲ ਕੀਤੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪਹਿਲ ਤਹਿਤ 21,850 ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਅਤੇ ਨਸ਼ਿਆਂ ਦੀ ਵਰਤੋਂ ਦੇ ਮੁੱਢਲੇ ਸੰਕੇਤ ਪਛਾਣਨ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਅਧਿਆਪਕਾਂ ਨੂੰ ਅਜਿਹੇ ਮਾਮਲਿਆਂ ਵਿੱਚ ਸਮੇਂ ਸਿਰ ਢੁਕਵੀਂ ਸਹਾਇਤਾ ਅਤੇ ਕਾਰਵਾਈ ਕਰਨ ਲਈ ਵਿਹਾਰਕ ਹੁਨਰ ਵੀ ਸਿਖਾਏ ਜਾਣਗੇ। ਇਸ ਪ੍ਰੋਗਰਾਮ ਦੀ ਸ਼ੁਰੂਆਤ ਫ਼ਾਜ਼ਿਲਕਾ ਅਤੇ ਤਰਨ ਤਾਰਨ ਤੋਂ ਕੀਤੀ ਗਈ, ਜਿੱਥੇ ਪਿਛਲੇ ਹਫ਼ਤੇ 800 ਤੋਂ ਵੱਧ ਅਧਿਆਪਕਾਂ ਨੇ ਸਿਖਲਾਈ ਵਰਕਸ਼ਾਪਾਂ ਵਿੱਚ ਹਿੱਸਾ ਲਿਆ। ਸਰਕਾਰ ਦਾ ਉਦੇਸ਼ ਸਕੂਲਾਂ ਨੂੰ ਨਸ਼ਾ ਰੋਕਥ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮਾਨਤਾ, ਸਤਿਕਾਰ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼ ਦਿੰਦੀਆਂ ਹਨ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮਾਨਤਾ, ਸਤਿਕਾਰ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼ ਦਿੰਦੀਆਂ ਹਨ: ਹਰਪਾਲ ਸਿੰਘ ਚੀਮਾ

Breaking News, Punjab News
ਐਸ.ਏ.ਐਸ. ਨਗਰ, 11 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਪਵਿੱਤਰ ਸਿੱਖਿਆਵਾਂ ਮਨੁੱਖਤਾ ਨੂੰ ਸਮਾਨਤਾ, ਮਨੁੱਖੀ ਮਾਣ-ਸਨਮਾਨ, ਸਮਾਜਿਕ ਨਿਆਂ, ਆਪਸੀ ਸਤਿਕਾਰ ਅਤੇ ਵਿਸ਼ਵਵਿਆਪੀ ਭਾਈਚਾਰੇ ਦਾ ਸਦੀਵੀ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਦੀਆਂ ਬੀਤ ਜਾਣ ਦੇ ਬਾਵਜੂਦ ਅੱਜ ਦੇ ਸਮਾਜ ਵਿੱਚ ਵੀ ਓਨੀ ਹੀ ਪ੍ਰਸੰਗਿਕ ਹਨ ਅਤੇ ਇੱਕ ਨਿਆਂਪੂਰਨ ਤੇ ਸਮਾਵੇਸ਼ੀ ਸਮਾਜ ਦੀ ਉਸਾਰੀ ਲਈ ਮਾਰਗਦਰਸ਼ਨ ਕਰਦੀਆਂ ਹਨ। ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਕਰਵਾਏ ਗਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਗੁਰੂ ਜੀ ਮਹਾਰਾਜ ਨੇ ਜਾਤ, ਧਰਮ ਅਤੇ ਸਮਾਜਿਕ ਰੁਤਬੇ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਹਰ ਮਨੁੱਖ ਦੀ ਅੰਦਰੂਨੀ ਸ਼ਾਨ ਅਤੇ ਬਰਾਬਰੀ ਨੂੰ ਮਹੱਤਵ ਦਿੱਤਾ। ਉਨ੍ਹਾਂ ਦੀ ਬਾਣੀ ਅਤੇ ਵਿਚਾਰਧਾਰਾ ਮਨੁੱਖ ਨੂੰ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਹੋ ਕੇ ਆਪਸੀ ਸਤਿਕਾਰ ਅਤੇ ਭਾਈਚਾਰੇ ...
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਸਥਾਨਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਸਥਾਨਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਨਿਰਦੇਸ਼

CHANDIGARH NEWS, Punjab News
ਚੰਡੀਗੜ੍ਹ/ਐਸਏਐਸ ਨਗਰ/ਪਟਿਆਲਾ, 11 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਆਗਾਮੀ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਲਗਾਤਾਰ ਦੂਜੇ ਦਿਨ ਐਸਏਐਸ ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੋਵਾਂ ਰੇਂਜਾਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਫੀਲਡ ਅਫਸਰਾਂ ਨਾਲ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਸਬੰਧੀ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।ਡੀਜੀਪੀ ਨੇ ਸੂਬੇ ਵਿੱਚ ਸੰਭਾਵਿਤ ਖਤਰਿਆਂ ਦੀ ਪਛਾਣ, ਅੱਤਵਾਦ ਵਿਰੋਧੀ ਤਿਆਰੀਆਂ, ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਾਲੇ ਪ੍ਰਮੁੱਖ ਸਥਾਨਾਂ ਦੀ ਸੁਰੱਖਿਆ ਅਤੇ ਸੂਬੇ ਵਿੱਚ ਸ਼ਾਂਤੀ ਤੇ ਭਾਈਚਾਰਕ ਸਦਭਾਵਨਾ ਬਣਾਈ ਰੱਖਣ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਐਸਏਐਸ ਨਗਰ ਵਿਖੇ ਦੌਰੇ ਦੀ ਸ਼ੁਰੂਆਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਰੂਪਨਗਰ ਰੇਂਜ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕੀਤੀ। ਰੂਪਨਗਰ ਰੇਂਜ ਅਧੀਨ ਐਸਏਐਸ ਨਗਰ, ਰੂਪਨਗਰ ਅਤੇ ਫਤਿਹਗੜ੍ਹ...
ਪੰਜਾਬ ਵਿਧਾਨ ਸਭਾ ਵੱਲੋਂ ਸਿੱਖਿਆ, ਕਰ, ਰੁਜ਼ਗਾਰ ਤੇ ਵਾਤਾਵਰਣ ਸਮੇਤ 9 ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਿੱਖਿਆ, ਕਰ, ਰੁਜ਼ਗਾਰ ਤੇ ਵਾਤਾਵਰਣ ਸਮੇਤ 9 ਅਹਿਮ ਬਿੱਲ ਪਾਸ

Breaking News, Punjab News
ਚੰਡੀਗੜ੍ਹ, 10 ਅਗਸਤ 2026: ਪੰਜਾਬ ਵਿਧਾਨ ਸਭਾ ਨੇ ਸੋਮਵਾਰ ਨੂੰ ਸੂਬੇ ਦੇ ਸਿੱਖਿਆ, ਬੁਨਿਆਦੀ ਢਾਂਚਾ, ਕਰ ਪ੍ਰਣਾਲੀ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕਰ ਦਿੱਤੇ। ਇਨ੍ਹਾਂ ਬਿੱਲਾਂ ਦੇ ਪਾਸ ਹੋਣ ਨਾਲ ਸੂਬੇ ਦੇ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਪ੍ਰਸ਼ਾਸਨਿਕ ਸੁਧਾਰਾਂ ਦਾ ਰਾਹ ਸਾਫ਼ ਹੋਇਆ ਹੈ। ਬੁਨਿਆਦੀ ਢਾਂਚੇ ਨਾਲ ਸਬੰਧਤ ਸੋਧ ਬਿੱਲ ਪਾਸ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਸਦਨ ਵਿੱਚ ਬਹੁਮਤ ਨਾਲ ਪਾਸ ਕੀਤਾ ਗਿਆ। ਇਸ ਬਿੱਲ ਰਾਹੀਂ ਸੂਬੇ ਵਿੱਚ ਸਾਂਝੇ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰਬੰਧਾਂ ਅਤੇ ਇਸ ਦੇ ਰੱਖ-ਰਖਾਅ ਨੂੰ ਹੋਰ ਸੁਚਾਰੂ ਬਣਾਉਣ ਵੱਲ ਕਦਮ ਚੁੱਕਿਆ ਗਿਆ ਹੈ। ਨਿੱਜੀ ਸਕੂਲਾਂ ਦੀਆਂ ਫੀਸਾਂ ’ਤੇ ਰੈਗੂਲੇਸ਼ਨ ਹੋਵੇਗੀ ਮਜ਼ਬੂਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚ...
Colombia Earthquake: ਕੋਲੰਬੀਆ ਵਿੱਚ 7.4 ਤੀਬਰਤਾ ਦੇ ਭੂਚਾਲ ਨਾਲ ਭਾਰੀ ਤਬਾਹੀ, 20 ਲੋਕਾਂ ਦੀ ਮੌਤ; ਸੈਂਕੜੇ ਜ਼ਖ਼ਮੀ

Colombia Earthquake: ਕੋਲੰਬੀਆ ਵਿੱਚ 7.4 ਤੀਬਰਤਾ ਦੇ ਭੂਚਾਲ ਨਾਲ ਭਾਰੀ ਤਬਾਹੀ, 20 ਲੋਕਾਂ ਦੀ ਮੌਤ; ਸੈਂਕੜੇ ਜ਼ਖ਼ਮੀ

Global News
ਕੋਲੰਬੀਆ, 10 ਅਗਸਤ 2026: ਪੱਛਮੀ ਕੋਲੰਬੀਆ ਵਿੱਚ ਸੋਮਵਾਰ ਨੂੰ ਆਏ 7.4 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਨੇ ਵੱਡੀ ਤਬਾਹੀ ਮਚਾ ਦਿੱਤੀ। ਭੂਚਾਲ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋਣ ਦੀ ਰਿਪੋਰਟ ਹੈ, ਜਦਕਿ ਸੈਂਕੜੇ ਲੋਕ ਜ਼ਖ਼ਮੀ ਹੋਏ ਹਨ। ਕਈ ਸ਼ਹਿਰਾਂ ਵਿੱਚ ਇਮਾਰਤਾਂ ਢਹਿ ਗਈਆਂ, ਕਈ ਇਮਾਰਤਾਂ ਵਿੱਚ ਤਰੇੜਾਂ ਆ ਗਈਆਂ ਅਤੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਰਾਹਤ ਅਤੇ ਬਚਾਅ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਭਾਲ ਅਤੇ ਰਾਹਤ ਕਾਰਜ ਜਾਰੀ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਭੂਚਾਲ ਦਾ ਕੇਂਦਰ ਚੋਕੋ ਖੇਤਰ ਦੇ ਸਾਨ ਜੋਸੇ ਡੇਲ ਪਾਲਮਾਰ ਤੋਂ ਲਗਭਗ 5 ਕਿਲੋਮੀਟਰ ਪੂਰਬ ਵੱਲ ਸੀ। ਇਹ ਇਲਾਕਾ ਰਾਜਧਾਨੀ ਬੋਗੋਟਾ ਤੋਂ ਕਰੀਬ 400 ਕਿਲੋਮੀਟਰ ਪੱਛਮ ਵੱਲ ਸਥਿਤ ਹੈ। ਭੂਚਾਲ ਦੀ ਡੂੰਘਾਈ ਲਗਭਗ 107 ਕਿਲੋਮੀਟਰ ਦਰਜ ਕੀਤੀ ਗਈ। ਕੋਲੰਬੀਆ ਤੋਂ ਇਕਵਾਡੋਰ ਤੱਕ ਮਹਿਸੂਸ ਹੋਏ ਝਟਕੇ ਭੂਚਾਲ ਦੇ ਤੇਜ਼ ਝਟਕੇ ਕੋਲੰਬੀਆ ਦੇ ਕਈ ਹਿੱਸਿਆਂ ਦੇ ਨਾਲ-ਨਾਲ ਗੁਆਂਢੀ ਦੇਸ਼ ਇਕਵਾਡੋਰ ਵਿੱਚ ਵੀ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਅਤੇ ਦਫ਼ਤਰਾਂ ਵਿੱਚੋਂ ਬ...
ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਲਈ ਰੂਫਟਾਪ ਸੋਲਰ ਅੰਡਰਟੇਕਿੰਗ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਧਾਈ

ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਲਈ ਰੂਫਟਾਪ ਸੋਲਰ ਅੰਡਰਟੇਕਿੰਗ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਧਾਈ

CHANDIGARH NEWS, Haryana news
ਹਰਿਆਣਾ/ਚੰਡੀਗੜ੍ਹ, 10 ਅਗਸਤ 2026: ਚੰਡੀਗੜ੍ਹ ਪ੍ਰਸ਼ਾਸਨ ਨੇ ਸਰਕਾਰੀ ਰਿਹਾਇਸ਼ਾਂ ਵਿੱਚ ਰਹਿ ਰਹੇ ਕਰਮਚਾਰੀਆਂ ਲਈ ਛੱਤ ’ਤੇ ਲਗਾਏ ਜਾਣ ਵਾਲੇ ਸੋਲਰ ਊਰਜਾ ਸਿਸਟਮ ਦੀ ਵਰਤੋਂ ਸਬੰਧੀ ਵਿਕਲਪ/ਅੰਡਰਟੇਕਿੰਗ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਧਾ ਕੇ 31 ਅਗਸਤ 2026 ਕਰ ਦਿੱਤੀ ਹੈ। ਹੁਣ ਪ੍ਰਸ਼ਾਸਨ ਵੱਲੋਂ ਅਲਾਟ ਕੀਤੇ ਗਏ ਸਰਕਾਰੀ ਮਕਾਨਾਂ ਵਿੱਚ ਰਹਿ ਰਹੇ ਹਰਿਆਣਾ ਸਰਕਾਰ ਦੇ ਕਰਮਚਾਰੀ ਨਿਰਧਾਰਤ ਮਿਤੀ ਤੱਕ ਆਪਣਾ ਫਾਰਮ ਜਮ੍ਹਾਂ ਕਰਵਾ ਸਕਣਗੇ। ਹਾਊਸ ਅਲਾਟਮੈਂਟ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਕਰਮਚਾਰੀ ਵੱਲੋਂ 31 ਅਗਸਤ 2026 ਤੱਕ ਅੰਡਰਟੇਕਿੰਗ ਫਾਰਮ ਜਮ੍ਹਾਂ ਨਹੀਂ ਕਰਵਾਇਆ ਜਾਂਦਾ, ਤਾਂ ਇਹ ਮੰਨਿਆ ਜਾਵੇਗਾ ਕਿ ਉਸ ਨੇ ਸਰਕਾਰੀ ਰਿਹਾਇਸ਼ ਦੀ ਛੱਤ ’ਤੇ ਸਥਾਪਤ ਕੀਤੀ ਜਾਣ ਵਾਲੀ ਸੋਲਰ ਊਰਜਾ ਸਹੂਲਤ ਦੀ ਵਰਤੋਂ ਕਰਨ ਲਈ ਆਪਣੀ ਸਹਿਮਤੀ ਨਹੀਂ ਦਿੱਤੀ। ਸਰਕਾਰੀ ਰਿਹਾਇਸ਼ਾਂ ’ਤੇ 100 ਫੀਸਦੀ ਰੂਫਟਾਪ ਸੋਲਰ ਸਿਸਟਮ ਦਾ ਟੀਚਾ ਇਹ ਪਹਿਲ ਕੇਂਦਰ ਸਰਕਾਰ ਦੀ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਵਾਲੀ ਮੁਹਿੰਮ ਤਹਿਤ ਅੱਗੇ ਵਧਾਈ ਜਾ ਰਹੀ ਹੈ। ਇਸ ਦਾ ਮੁੱਖ ਉਦੇਸ਼ ਸਰਕਾਰੀ ਰਿਹ...
‘ਹਰ ਘਰ ਤਿਰੰਗਾ’ ਮੁਹਿੰਮ ਦਾ ਮਕਸਦ ਹਰ ਨਾਗਰਿਕ ਦੇ ਮਨ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾਉਣਾ: ਸ਼ਿਆਮ ਸਿੰਘ ਰਾਣਾ

‘ਹਰ ਘਰ ਤਿਰੰਗਾ’ ਮੁਹਿੰਮ ਦਾ ਮਕਸਦ ਹਰ ਨਾਗਰਿਕ ਦੇ ਮਨ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾਉਣਾ: ਸ਼ਿਆਮ ਸਿੰਘ ਰਾਣਾ

Haryana news
ਹਰਿਆਣਾ, 10 ਅਗਸਤ 2026: ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਦੇਸ਼ ਭਰ ਵਿੱਚ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਦਾ ਮੁੱਖ ਉਦੇਸ਼ ਹਰ ਨਾਗਰਿਕ ਦੇ ਮਨ ਵਿੱਚ ਦੇਸ਼ ਭਗਤੀ, ਰਾਸ਼ਟਰਵਾਦ ਅਤੇ ਰਾਸ਼ਟਰੀ ਝੰਡੇ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਵਾਰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਪਹਿਲਾਂ ਨਾਲੋਂ ਵਧੇਰੇ ਵਿਆਪਕ, ਪ੍ਰਭਾਵਸ਼ਾਲੀ ਅਤੇ ਜਨ-ਭਾਗੀਦਾਰੀ ਆਧਾਰਿਤ ਢੰਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿਰੰਗਾ ਸਿਰਫ਼ ਦੇਸ਼ ਦਾ ਰਾਸ਼ਟਰੀ ਝੰਡਾ ਹੀ ਨਹੀਂ, ਸਗੋਂ ਭਾਰਤ ਦੀ ਏਕਤਾ, ਅਖੰਡਤਾ, ਆਜ਼ਾਦੀ ਅਤੇ ਸਾਂਝੀ ਰਾਸ਼ਟਰੀ ਪਛਾਣ ਦਾ ਪ੍ਰਤੀਕ ਹੈ। ਤਿਰੰਗਾ ਦੇਸ਼ ਦੀ ਏਕਤਾ ਦਾ ਪ੍ਰਤੀਕ: ਰਾਣਾ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਤਿਰੰਗੇ ਨਾਲ ਹਰ ਭਾਰਤੀ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਦੇ...
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ, ਮਹਿਲਾ ਸਸ਼ਕਤੀਕਰਨ ਨੂੰ ਮਿਲੀ ਨਵੀਂ ਉਡਾਣ: ਡਾ. ਬਲਜੀਤ ਕੌਰ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ, ਮਹਿਲਾ ਸਸ਼ਕਤੀਕਰਨ ਨੂੰ ਮਿਲੀ ਨਵੀਂ ਉਡਾਣ: ਡਾ. ਬਲਜੀਤ ਕੌਰ

Breaking News, Punjab News
ਚੰਡੀਗੜ੍ਹ, 10 ਅਗਸਤ 2026: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਹਿਲਾ ਸਸ਼ਕਤੀਕਰਨ ਸਬੰਧੀ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਜਾਣਾ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਿਰਫ਼ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਉਣਾ ਨਹੀਂ, ਸਗੋਂ ਉਨ੍ਹਾਂ ਦੇ ਆਤਮ-ਸਨਮਾਨ, ਆਤਮ-ਵਿਸ਼ਵਾਸ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਪਛਾਣ ਨੂੰ ਮਜ਼ਬੂਤ ਕਰਨਾ ਹੈ। ਮਹਿਲਾ ਸਸ਼ਕਤੀਕਰਨ ਨੂੰ ਭਲਾਈ ਯੋਜਨਾਵਾਂ ਤੱਕ ਸੀਮਤ ਨਹੀਂ ਰੱਖਿਆ: ਡਾ. ਬਲਜੀਤ ਕੌਰ: ਮਤੇ ਦਾ ਸਮਰਥਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗ...