ਕੇਂਦਰੀ ਕਰਮਚਾਰੀਆਂ ਲਈ ਵੱਡੀ ਰਾਹਤ! ਸਰਕਾਰ ਵੱਲੋਂ ਮਹਿੰਗਾਈ ਭੱਤੇ ਵਿੱਚ 2% ਦਾ ਹੋਰ ਵਾਧਾ
ਨਵੀਂ ਦਿੱਲੀ, 18 ਅਪ੍ਰੈਲ 2026: ਦੇਸ਼ ਦੇ ਇੱਕ ਕਰੋੜ ਤੋਂ ਵੱਧ ਕੇਂਦਰੀ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਸ਼ਨੀਵਾਰ, 18 ਅਪ੍ਰੈਲ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਉਡੀਕ ਖਤਮ ਹੋ ਗਈ। ਸੂਤਰਾਂ ਅਨੁਸਾਰ ਕੈਬਨਿਟ ਨੇ ਮਹਿੰਗਾਈ ਭੱਤੇ (ਡੀਏ) ਵਿੱਚ 2 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਦੀ ਦਰ 58 ਫੀਸਦੀ ਤੋਂ ਵੱਧ ਕੇ 60 ਫੀਸਦੀ ਹੋ ਜਾਵੇਗੀ।
ਕੇਂਦਰੀ ਕਰਮਚਾਰੀ ਇਸ ਵਾਧੇ ਦੀ ਕਾਫੀ ਸਮੇਂ ਤੋਂ ਉਡੀਕ ਕਰ ਰਹੇ ਸਨ। ਆਮ ਤੌਰ ‘ਤੇ ਜਨਵਰੀ ਤੋਂ ਲਾਗੂ ਹੋਣ ਵਾਲੇ ਇਸ ਵਾਧੇ ਦਾ ਐਲਾਨ ਮਾਰਚ ਵਿੱਚ ਕੀਤਾ ਜਾਂਦਾ ਹੈ, ਪਰ ਇਸ ਵਾਰ ਇਹ ਫੈਸਲਾ ਅਪ੍ਰੈਲ ਦੇ ਮੱਧ ਵਿੱਚ ਆਇਆ ਹੈ।
ਇਹ ਐਲਾਨ ਉਸ ਸਮੇਂ ਹੋਇਆ ਹੈ ਜਦੋਂ ਕਰਮਚਾਰੀ ਸੰਗਠਨ ਪ੍ਰਸਤਾਵਿਤ 8ਵੇਂ ਤਨਖਾਹ ਕਮਿਸ਼ਨ ਤਹਿਤ ਵੱਡੇ ਸੁਧਾਰਾਂ ਦੀ ਮੰਗ ਕਰ ਰਹੇ ਹਨ। ਨੈਸ਼ਨਲ ਕੌਂਸਲ-ਜੁਆਇੰਟ ਕੰਸਲਟੇਟਿਵ ਮਸ਼ੀਨਰੀ (NC-JCM) ਵੱਲੋਂ ਆਪਣੇ ਮੈਮੋਰੰਡਮ ਵਿੱਚ 3.83 ਦੇ ਫਿਟਮੈਂਟ ਫੈਕਟਰ ਦੀ ਮੰਗ ਕੀਤੀ ਗਈ ਹੈ, ਜਿਸ ਨਾਲ ਘੱਟੋ-ਘੱਟ ਮੂਲ ਤਨਖਾਹ ₹18,000 ਤੋਂ ਵਧ ਕੇ ਲਗਭਗ ₹69,000 ਹੋ ਸਕ...









