ਸ਼ਿਕਾਇਤਾਂ ਦੇ ਤੁਰੰਤ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਦੇ ਨੋਡਲ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ
ਚੰਡੀਗੜ੍ਹ, 17 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਸਪੈਸ਼ਲ ਡੀਜੀਪੀ (ਟ੍ਰੈਫਿਕ, ਸੜਕ ਸੁਰੱਖਿਆ ਅਤੇ ਜਨਤਕ ਸ਼ਿਕਾਇਤਾਂ) ਏ.ਐਸ. ਰਾਏ ਨੇ ਅੱਜ ਜਨਤਕ ਸ਼ਿਕਾਇਤ ਡਿਵੀਜ਼ਨ (ਪੀਜੀਡੀ) ਨਾਲ ਸੰਬੰਧਿਤ ਸਾਰੇ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਸਮੀਖਿਆ ਮੀਟਿੰਗ ਕੀਤੀ।
ਇਹ ਮੀਟਿੰਗ ਪੀਜੀਡੀ ਪੋਰਟਲ “pgd.punjabpolice.gov.in” ਰਾਹੀਂ ਦਰਜ ਹੋਈਆਂ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਅਤੇ ਉਨ੍ਹਾਂ ਦੇ ਨਿਪਟਾਰੇ ਦੀ ਪ੍ਰਗਤੀ ਦੀ ਸਮੀਖਿਆ ਲਈ ਬੁਲਾਈ ਗਈ ਸੀ। ਇਹ ਪੋਰਟਲ ਨਾਗਰਿਕਾਂ ਨੂੰ ਪੰਜਾਬ ਪੁਲਿਸ ਨਾਲ ਜੁੜੀਆਂ ਸ਼ਿਕਾਇਤਾਂ ਦਰਜ ਕਰਨ ਲਈ ਇੱਕ ਖਾਸ ਮੰਚ ਮੁਹੱਈਆ ਕਰਦਾ ਹੈ।
ਇਹ ਕਦਮ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਚੁੱਕਿਆ ਗਿਆ, ਜਿਨ੍ਹਾਂ ਨੇ ਸਪੈਸ਼ਲ ਡੀਜੀਪੀ ਨੂੰ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੰਬਿਤ ਕੇਸਾਂ ਦੀ ਸਮੀਖਿਆ ਕਰਨ ਲਈ ਕਿਹਾ ਸੀ। ਇਸਦੇ ਨਾਲ ਹੀ, ਭਵਿੱਖ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨ ਲਈ ਵੱਖ-ਵੱਖ ਖੇਤਰਾਂ...









