ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ‘ਤੇ ਹੀ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 13 ਅਪ੍ਰੈਲ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਵਿਖੇ ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਵਿੱਚ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਮਾਨਸਾ ਦੇ ਵਾਰਡ ਨੰਬਰ 10 ਦੇ ਇੱਕ ਨਿਵਾਸੀ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਬੁਲਾਰੇ ਮੁਤਾਬਕ, ਸ਼ਿਕਾਇਤਕਰਤਾ ਇੱਕ ਬੀਜ ਉਤਪਾਦਕ ਹੈ ਜੋ ਮਾਨਸਾ ਵਿੱਚ ਮੈਸਰਜ਼ ਪੰਜਾਬ ਐਗਰੀ ਸੀਡ ਫਾਰਮ ਚਲਾਉਂਦਾ ਹੈ। ਉਸ ਦੀ ਫਰਮ ਵੱਖ-ਵੱਖ ਖੇਤੀਬਾੜੀ ਯੂਨੀਵਰਸਿਟੀਆਂ ਤੋਂ ਬਰੀਡਰ ਬੀਜ ਲੈ ਕੇ ਅਤੇ ਖਰੀਦੀਆਂ ਫਸਲਾਂ ਤੋਂ ਬੀਜ ਤਿਆਰ ਕਰਦੀ ਹੈ। ਉਸਨੇ ਲਗਭਗ 510 ਹੈਕਟੇਅਰ (1275 ਏਕੜ) ਜ਼ਮੀਨ ‘ਤੇ ਕਣਕ ਦੀ ਬਿਜਾਈ ਕੀਤੀ ਹੋਈ ਸੀ, ਜਿਸ ਦੀ ਜਾਂਚ ਦੀ ਜ਼ਿੰਮੇਵਾਰੀ ਦੋਸ਼ੀ ਅਧਿਕਾਰੀ ਕੋਲ ਸੀ।
ਸ਼ਿਕਾਇਤ ਅਨੁਸਾਰ, ਕਰੀਬ 10 ਦਿਨ ਪਹਿਲ...









