Sunday, November 1Punjabi People

Home

ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਬਦਲ ਰਿਹਾ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਬਦਲ ਰਿਹਾ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

Breaking News, Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਸਰਕਾਰ ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨੂੰ ਵਿਕਾਸ ਦੀ ਮਜ਼ਬੂਤ ਨੀਂਹ ਬਣਾਉਂਦਿਆਂ ਸੂਬੇ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੁੱਖ ਟੀਚਾ ਅਜਿਹਾ ਆਤਮ-ਨਿਰਭਰ, ਬਰਾਬਰੀ ਵਾਲਾ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਅਤੇ ਹਰ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਪ੍ਰਾਪਤ ਹੋਵੇ। ਮਿਹਨਤ ਅਤੇ ਬਰਾਬਰੀ ਦੀ ਸੋਚ ਨਾਲ ਬਣੇਗਾ ਨਵਾਂ ਪੰਜਾਬ ਡਾ. ਬਲਜੀਤ ਕੌਰ ਨੇ ਪ੍ਰਸਿੱਧ ਸ਼ਾਇਰ ਡਾ. ਨਵਤੇਜ ਭਾਰਤੀ ਦੀਆਂ ਸਤਰਾਂ ਦਾ ਹਵਾਲਾ ਦਿੰਦਿਆਂ ਕਿਹਾ, “ਕੰਮ ਕਰਦੇ ਹੱਥ ਜਦੋਂ ਇੱਕ-ਦੂਜੇ ਨਾਲ ਮਿਲਦੇ ਹਨ ਤਾਂ ਇਹ ਦੁਨੀਆ ਜਿਉਣ ਜੋਗੀ ਹੋ ਜਾਂਦੀ ਹੈ। ਸਾਡੀ ਧਰਤੀ ਸੂਰਜ ਦੁਆਲੇ ਨਹੀਂ, ਸਗੋਂ ਮਿਹਨਤੀ ਹੱਥਾਂ ਦੁਆਲੇ ਘੁੰ...
4.5 ਸਾਲਾਂ ‘ਚ 68 ਹਜ਼ਾਰ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਨਿਵੇਸ਼ ਨਾਲ 6.36 ਲੱਖ ਰੁਜ਼ਗਾਰ: ਅਮਨ ਅਰੋੜਾ

4.5 ਸਾਲਾਂ ‘ਚ 68 ਹਜ਼ਾਰ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਨਿਵੇਸ਼ ਨਾਲ 6.36 ਲੱਖ ਰੁਜ਼ਗਾਰ: ਅਮਨ ਅਰੋੜਾ

Breaking News, Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਆਪਣੇ ਦਾਅਵੇ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ₹1,83,837 ਕਰੋੜ ਦੇ ਨਿਵੇਸ਼ ਨੂੰ ਆਕਰਸ਼ਿਤ ਕਰਕੇ ਨਿੱਜੀ ਖੇਤਰ ਵਿੱਚ 6,36,636 ਤੋਂ ਵੱਧ ਰੁਜ਼ਗਾਰ ਦੇ ਮੌਕੇ ਸਿਰਜੇ ਗਏ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਸਬੰਧੀ ਲਿਆਂਦੇ ਮਤੇ 'ਤੇ ਚਰਚਾ ਦਾ ਜਵਾਬ ਦਿੰਦਿਆਂ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਰੁਜ਼ਗਾਰ ਸਿਰਜਣ ਨੂੰ ਆਪਣੀ ਪ੍ਰਮੁੱਖ ਤਰਜੀਹ ਬਣਾਇਆ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਲਈ ਅਨੁਕੂਲ ਮਾਹੌਲ ਅਤੇ ਕਾਰੋਬਾਰ ਨੂੰ ਆਸਾਨ ਬਣਾਉਣ ਵਾਲੀਆਂ ਨੀਤੀਆਂ ਕਾਰਨ ਪੰਜਾਬ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਆ ਰਿਹਾ ਹੈ, ਜਿਸ ਨਾਲ ਸਿੱਧੇ ਅਤੇ ਅਸਿੱਧੇ ਤੌ...
ਅੰਮ੍ਰਿਤਸਰ ਨੂੰ ਮਿਲੇਗਾ 60 MLD ਦਾ ਨਵਾਂ ਸੀਵਰੇਜ ਟ੍ਰੀਟਮੈਂਟ ਪਲਾਂਟ, AMRUT 2.0 ਤਹਿਤ ਸਰਕਾਰ ਨੇ ਦਿੱਤੀ ਮਨਜ਼ੂਰੀ

ਅੰਮ੍ਰਿਤਸਰ ਨੂੰ ਮਿਲੇਗਾ 60 MLD ਦਾ ਨਵਾਂ ਸੀਵਰੇਜ ਟ੍ਰੀਟਮੈਂਟ ਪਲਾਂਟ, AMRUT 2.0 ਤਹਿਤ ਸਰਕਾਰ ਨੇ ਦਿੱਤੀ ਮਨਜ਼ੂਰੀ

Breaking News, Punjab News
ਚੰਡੀਗੜ੍ਹ, 5 ਅਗਸਤ 2026: ਪੰਜਾਬ ਸਰਕਾਰ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੀਵਰੇਜ ਸਮੱਸਿਆ ਦੇ ਸਥਾਈ ਹੱਲ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅਮਰੁਤ (AMRUT) 2.0 ਯੋਜਨਾ ਤਹਿਤ 60 ਐਮਐਲਡੀ (ਮਿਲੀਅਨ ਲੀਟਰ ਪ੍ਰਤੀ ਦਿਨ) ਸਮਰੱਥਾ ਵਾਲੇ ਨਵੇਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਅਤੇ ਲੋੜੀਂਦੇ ਪੰਪਿੰਗ ਸਟੇਸ਼ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰਾਜੈਕਟ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਅਗਸਤ 2026 ਵਿੱਚ ਟੈਂਡਰ ਪ੍ਰਕਿਰਿਆ ਪੂਰੀ ਹੋਣ ਉਪਰੰਤ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ। ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਨੈੱਟਵਰਕ ਵਧਦੀ ਆਬਾਦੀ ਅਤੇ ਸ਼ਹਿਰੀਕਰਨ ਕਾਰਨ ਭਾਰੀ ਦਬਾਅ ਹੇਠ ਸੀ। ਕਈ ਇਲਾਕਿਆਂ ਵਿੱਚ ਨਾਲੀਆਂ ਅਤੇ ਡਰੇਨਾਂ ਵਿੱਚ ਅਣਸੋਧਿਆ ਗੰਦਾ ਪਾਣੀ ਵਗਣ ਕਾਰਨ ਵਾਤਾਵਰਨ ਅਤੇ ਲੋਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਲਗਾਤਾਰ ਸਾਹਮਣੇ ਆ ਰਹੀਆਂ ਸਨ। ਨਵਾਂ ਪ੍ਰਾਜੈਕਟ ਨਾ ਸਿਰਫ਼ ਇਸ ਦਬਾਅ ਨੂੰ ਘਟਾਏਗਾ, ਸਗੋਂ ਸ਼ਹਿਰ ਵਿੱਚ ਗੰਦੇ ਪਾਣੀ ਦੇ ਵਿਗਿਆਨਕ ਅਤੇ ਆਧੁਨਿਕ ਢੰਗ ਨਾਲ ਨਿਪਟਾਰੇ ਨੂੰ ਵੀ ਯਕੀਨੀ ਬਣਾਏਗਾ। ...
ਸੰਤ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਸੰਦੇਸ਼ ਅੱਜ ਵੀ ਸਮਾਜ ਲਈ ਓਨੇ ਹੀ ਪ੍ਰਸੰਗਿਕ: ਨਾਇਬ ਸਿੰਘ ਸੈਣੀ

ਸੰਤ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਸੰਦੇਸ਼ ਅੱਜ ਵੀ ਸਮਾਜ ਲਈ ਓਨੇ ਹੀ ਪ੍ਰਸੰਗਿਕ: ਨਾਇਬ ਸਿੰਘ ਸੈਣੀ

Haryana news
ਚੰਡੀਗੜ੍ਹ, 4 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸਮਾਨਤਾ, ਸਦਭਾਵਨਾ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਵੀ ਉਨਾ ਹੀ ਪ੍ਰਸੰਗਿਕ ਹੈ ਜਿੰਨਾ ਸਦੀਆਂ ਪਹਿਲਾਂ ਸੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਕਲਸ਼ ਯਾਤਰਾ ਕੇਵਲ ਧਾਰਮਿਕ ਰਸਮ ਨਹੀਂ, ਸਗੋਂ ਸਮਾਜਿਕ ਸਦਭਾਵਨਾ, ਰਾਸ਼ਟਰੀ ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਵਾਲਾ ਇੱਕ ਜਨ ਅੰਦੋਲਨ ਹੈ। ਮੁੱਖ ਮੰਤਰੀ ਗੁਰੂਗ੍ਰਾਮ ਵਿੱਚ ਆਯੋਜਿਤ ਵਿਸ਼ਾਲ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਕਾਸ਼ੀ ਦੇ ਸੀਰ ਗੋਵਰਧਨਪੁਰ ਤੋਂ ਆਈ ਪਵਿੱਤਰ ਕਲਸ਼ ਯਾਤਰਾ ਨੂੰ ਹਰਿਆਣਾ ਦੇ 27 ਸੰਗਠਨਾਤਮਕ ਜ਼ਿਲ੍ਹਿਆਂ ਲਈ ਰਸਮੀ ਤੌਰ 'ਤੇ ਰਵਾਨਾ ਕੀਤਾ ਗਿਆ। ਸ਼ਰਧਾ ਅਤੇ ਸਨਮਾਨ ਨਾਲ ਰਵਾਨਾ ਹੋਈ ਕਲਸ਼ ਯਾਤਰਾ ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ੀਤਲਾ ਮਾਤਾ ਮੰਦਰ ਵਿੱਚ ਮੱਥਾ ਟੇਕਿਆ ਅਤੇ ਪੂਜਾ ਅਰਚਨਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪਵਿੱਤਰ ਕਲਸ਼ ਨੂੰ ਆਪਣੇ ਸ...
ਡਰੋਨ ਤਕਨਾਲੋਜੀ ਨਾਲ ਹੋਵੇਗਾ ਸੁਸ਼ਾਸਨ ਮਜ਼ਬੂਤ, ਹਰਿਆਣਾ ਸਰਕਾਰ ਦਾ ਵੱਡਾ ਕਦਮ

ਡਰੋਨ ਤਕਨਾਲੋਜੀ ਨਾਲ ਹੋਵੇਗਾ ਸੁਸ਼ਾਸਨ ਮਜ਼ਬੂਤ, ਹਰਿਆਣਾ ਸਰਕਾਰ ਦਾ ਵੱਡਾ ਕਦਮ

Haryana news
ਚੰਡੀਗੜ੍ਹ, 4 ਅਗਸਤ 2026: ਹਰਿਆਣਾ ਸਰਕਾਰ ਨੇ ਡਿਜੀਟਲ ਗਵਰਨੈਂਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਡਰੋਨ ਅਤੇ ਆਰਟੀਫ਼ੀਸ਼ਲ ਇੰਟੈਲੀਜੈਂਸ (AI) ਆਧਾਰਿਤ ਤਕਨਾਲੋਜੀ ਦੀ ਵਰਤੋਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਹੁਣ ਡਰੋਨ ਤਕਨਾਲੋਜੀ ਸੂਬੇ ਵਿੱਚ ਸੁਸ਼ਾਸਨ ਦਾ ਇੱਕ ਮਹੱਤਵਪੂਰਨ ਹਿੱਸਾ ਬਣੇਗੀ, ਜਿਸ ਦੀ ਮਦਦ ਨਾਲ ਗੈਰ-ਕਾਨੂੰਨੀ ਨਿਰਮਾਣ, ਸਰਕਾਰੀ ਜ਼ਮੀਨਾਂ 'ਤੇ ਕਬਜ਼ੇ, ਗੈਰ-ਕਾਨੂੰਨੀ ਮਾਈਨਿੰਗ, ਪ੍ਰਦੂਸ਼ਣ ਅਤੇ ਪੁਰਾਣੇ ਕੂੜੇ ਦੇ ਡੰਪਾਂ ਦੀ ਨਿਗਰਾਨੀ ਹੋਰ ਸਟੀਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾਵੇਗੀ। ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਸੋਮਵਾਰ ਨੂੰ ਹਰਿਆਣਾ (ਦ੍ਰਿਸ਼ਯ) ਡਰੋਨ ਇਮੇਜਿੰਗ ਐਂਡ ਇਨਫਰਮੇਸ਼ਨ ਸਰਵਿਸਿਜ਼ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਵੱਖ-ਵੱਖ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਵਿੱਚ ਪੂਰੇ ਕਰਨ ਅਤੇ ਡਰੋਨ ਆਧਾਰਿਤ ਨਿਗਰਾਨੀ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ ਦਿੱਤੇ। AI ਰਾਹੀਂ ਹੋਵੇਗੀ ਗੈਰ-ਕਾਨੂੰਨੀ ਨਿਰਮਾਣ ਅਤੇ ਕਬ...
13 ਏਕੜ ਵਿੱਚ ਬਣੇਗਾ IDTR, ਹਰ ਸਾਲ ਹਜ਼ਾਰਾਂ ਪ੍ਰਸ਼ਿਕਸ਼ਿਤ ਡਰਾਈਵਰ ਹੋਣਗੇ ਤਿਆਰ: ਅਨਿਲ ਵਿਜ

13 ਏਕੜ ਵਿੱਚ ਬਣੇਗਾ IDTR, ਹਰ ਸਾਲ ਹਜ਼ਾਰਾਂ ਪ੍ਰਸ਼ਿਕਸ਼ਿਤ ਡਰਾਈਵਰ ਹੋਣਗੇ ਤਿਆਰ: ਅਨਿਲ ਵਿਜ

Haryana news
ਚੰਡੀਗੜ੍ਹ, 4 ਅਗਸਤ 2026: ਹਰਿਆਣਾ ਸਰਕਾਰ ਨੇ ਸੜਕ ਸੁਰੱਖਿਆ ਨੂੰ ਮਜ਼ਬੂਤ ਬਣਾਉਣ, ਹੁਨਰਮੰਦ ਡਰਾਈਵਰ ਤਿਆਰ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਸੂਬੇ ਦੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਐਲਾਨ ਕੀਤਾ ਕਿ ਅੰਬਾਲਾ ਜ਼ਿਲ੍ਹੇ ਦੇ ਸ਼ਾਹਪੁਰ ਪਿੰਡ ਵਿੱਚ ਇੰਸਟੀਚਿਊਟ ਆਫ਼ ਡਰਾਈਵਿੰਗ ਟ੍ਰੇਨਿੰਗ ਐਂਡ ਰਿਸਰਚ (IDTR) ਸਥਾਪਿਤ ਕੀਤਾ ਜਾਵੇਗਾ। ਇਸ ਪ੍ਰਾਜੈਕਟ ਲਈ ਟਰਾਂਸਪੋਰਟ ਵਿਭਾਗ ਅਤੇ ਮੈਸਰਜ਼ ਅਸ਼ੋਕ ਲੇਲੈਂਡ ਲਿਮਿਟੇਡ ਦਰਮਿਆਨ ਸਮਝੌਤਾ (MoU) ਸਾਈਨ ਕੀਤਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਸੰਸਥਾ ਡਰਾਈਵਿੰਗ ਸਿਖਲਾਈ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਸਾਰ ਨਵੀਂ ਦਿਸ਼ਾ ਦੇਵੇਗੀ। 13 ਏਕੜ ਵਿੱਚ ਤਿਆਰ ਹੋਵੇਗਾ ਅਤਿ-ਆਧੁਨਿਕ ਕੈਂਪਸ ਅਨਿਲ ਵਿਜ ਨੇ ਦੱਸਿਆ ਕਿ IDTR ਲਗਭਗ 13 ਏਕੜ ਜ਼ਮੀਨ 'ਤੇ ਵਿਕਸਤ ਕੀਤਾ ਜਾਵੇਗਾ। ਇਸ ਨੂੰ ਹਰਿਆਣਾ ਸਰਕਾਰ ਅਤੇ ਵਾਹਨ ਨਿਰਮਾਤਾ ਕੰਪਨੀ ਅਸ਼ੋਕ ਲੇਲੈਂਡ ਦੇ ਸਾਂਝੇ ਸਹਿਯੋਗ ਨਾਲ ਤਿਆਰ ਕੀਤਾ ਜਾਵੇਗਾ। ਸੰਸਥਾ ਵਿੱਚ ਹੈਵੀ ਮੋਟਰ ਵ੍ਹੀਕਲ (HMV) ਅਤੇ ਲਾਈਟ ਮੋਟਰ ਵ੍ਹੀਕਲ (LMV) ਚਾ...
CM ਮਾਨ ਦਾ ਸਵਾਲ: ਕਿਹੜੀ ਮਜਬੂਰੀ ਪ੍ਰਧਾਨ ਮੰਤਰੀ ਮੋਦੀ ਨੂੰ ਟਰੰਪ ਅੱਗੇ ਝੁਕਣ ਲਈ ਮਜਬੂਰ ਕਰ ਰਹੀ ਹੈ?

CM ਮਾਨ ਦਾ ਸਵਾਲ: ਕਿਹੜੀ ਮਜਬੂਰੀ ਪ੍ਰਧਾਨ ਮੰਤਰੀ ਮੋਦੀ ਨੂੰ ਟਰੰਪ ਅੱਗੇ ਝੁਕਣ ਲਈ ਮਜਬੂਰ ਕਰ ਰਹੀ ਹੈ?

Breaking News, CHANDIGARH NEWS, Punjab News
ਚੰਡੀਗੜ੍ਹ, 4 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ਵਿੱਚ E-20 (20 ਫੀਸਦੀ ਈਥਾਨੌਲ-ਮਿਸ਼ਰਿਤ) ਪੈਟਰੋਲ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਕੇਂਦਰ ਸਰਕਾਰ ਦੀ ਨੀਤੀ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ E-20 ਨੂੰ ਬਿਨਾਂ ਵਿਆਪਕ ਵਿਗਿਆਨਕ ਅਧਿਐਨ, ਜਨਤਕ ਸਲਾਹ-ਮਸ਼ਵਰੇ ਅਤੇ ਉਪਭੋਗਤਾਵਾਂ ਦੀ ਸਹਿਮਤੀ ਤੋਂ ਲਾਗੂ ਕੀਤਾ ਗਿਆ ਹੈ, ਜਿਸ ਕਾਰਨ ਲੱਖਾਂ ਵਾਹਨ ਮਾਲਕਾਂ 'ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੁਦ ਸੰਸਦ ਵਿੱਚ ਮੰਨਿਆ ਹੈ ਕਿ E-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਪ੍ਰਭਾਵਿਤ ਹੁੰਦੀ ਹੈ। ਇਸ ਦੇ ਬਾਵਜੂਦ ਇਸ ਨੂੰ ਲਾਗੂ ਕਰਨਾ ਉਪਭੋਗਤਾਵਾਂ ਦੇ ਹਿੱਤਾਂ ਦੇ ਉਲਟ ਹੈ। ਪੰਜਾਬ ਵਿਧਾਨ ਸਭਾ ਨੇ ਪਾਸ ਕੀਤਾ ਮਤਾ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ਇਸ ਮੁੱਦੇ 'ਤੇ ਇੱਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੇ ਸਾਰੇ ਪੈਟਰੋਲ ਪੰਪਾਂ 'ਤੇ ਸ਼ੁੱਧ ਪੈਟਰੋਲ ਅਤੇ E-20 ਦੋਵੇਂ ਵਿਕਲਪ ਉਪਲਬਧ ਕਰਵਾਏ ਜਾਣ, ਤਾਂ ਜੋ ਖਪਤਕਾਰ ਆਪਣੀ ਲੋੜ ਅ...
ਮਾਵਾਂ-ਧੀਆਂ ਸਤਿਕਾਰ ਯੋਜਨਾ: ₹1,000 ਤੋਂ ₹4,500 ਨਹੀਂ ਮਿਲੇ? ਜਾਣੋ ਕੀ ਕਰਨਾ ਹੈ

ਮਾਵਾਂ-ਧੀਆਂ ਸਤਿਕਾਰ ਯੋਜਨਾ: ₹1,000 ਤੋਂ ₹4,500 ਨਹੀਂ ਮਿਲੇ? ਜਾਣੋ ਕੀ ਕਰਨਾ ਹੈ

Punjab News
ਚੰਡੀਗੜ੍ਹ, 4 ਅਗਸਤ 2026:  ਪੰਜਾਬ ਸਰਕਾਰ ਦੀ ਮਹੱਤਵਪੂਰਨ ਸਮਾਜਿਕ ਭਲਾਈ ਸਕੀਮ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਸੂਬੇ ਦੀਆਂ ਲੱਖਾਂ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਠਾਨਕੋਟ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਯੋਜਨਾ ਦੀ ਅਗਲੀ ਕਿਸ਼ਤ ਜਾਰੀ ਕਰਦਿਆਂ 35.5 ਲੱਖ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਰਾਸ਼ੀ ਟਰਾਂਸਫਰ ਕੀਤੀ। ਸਰਕਾਰ ਮੁਤਾਬਕ, ਇਸ ਕਿਸ਼ਤ ਤੋਂ ਬਾਅਦ ਯੋਜਨਾ ਦੇ ਕੁੱਲ ਲਾਭਪਾਤਰੀਆਂ ਦੀ ਗਿਣਤੀ 68.5 ਲੱਖ ਤੱਕ ਪਹੁੰਚ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਯੋਜਨਾ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣਾ ਅਤੇ ਉਨ੍ਹਾਂ ਨੂੰ ਹਰ ਮਹੀਨੇ ਸਿੱਧੀ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ। ਤਿੰਨ ਮਹੀਨਿਆਂ ਦੀ ਰਕਮ ਇਕੱਠੀ ਕੀਤੀ ਗਈ ਜਾਰੀ ਮੁੱਖ ਮੰਤਰੀ ਨੇ ਦੱਸਿਆ ਕਿ ਆਮ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਿਆਂ ਦੀਆਂ ਇਕੱਠੀਆਂ ਕਿਸ਼ਤਾਂ ਵਜੋਂ ₹3,000 ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਅਨੁਸੂਚਿਤ ਜਾਤੀ (ਐੱਸਸੀ) ਵਰਗ ਨਾਲ ਸਬੰਧਤ ਮਹਿਲਾਵਾਂ ਨੂੰ ₹4,500 ਦੀ ਸਹ...
E20 ਪੈਟਰੋਲ ਮਿਸ਼ਰਣ ‘ਤੇ ਕੇਂਦਰ ਸਰਕਾਰ ਨੂੰ ਅਮਨ ਅਰੋੜਾ ਦਾ ਘੇਰਾਓ, ਕਿਹਾ- ਵਿਗਿਆਨਕ ਆਧਾਰ ਬਿਨਾਂ ਨੀਤੀ ਥੋਪਣਾ ਠੀਕ ਨਹੀਂ

E20 ਪੈਟਰੋਲ ਮਿਸ਼ਰਣ ‘ਤੇ ਕੇਂਦਰ ਸਰਕਾਰ ਨੂੰ ਅਮਨ ਅਰੋੜਾ ਦਾ ਘੇਰਾਓ, ਕਿਹਾ- ਵਿਗਿਆਨਕ ਆਧਾਰ ਬਿਨਾਂ ਨੀਤੀ ਥੋਪਣਾ ਠੀਕ ਨਹੀਂ

Breaking News, Punjab News
ਚੰਡੀਗੜ੍ਹ, 4 ਅਗਸਤ 2026: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪੈਟਰੋਲ ਵਿੱਚ 20 ਫੀਸਦੀ ਈਥਾਨੌਲ ਮਿਸ਼ਰਣ (E20) ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ 'ਤੇ ਤਿੱਖੇ ਸਵਾਲ ਉਠਾਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਇਸ ਮਹੱਤਵਪੂਰਨ ਨੀਤੀ ਨੂੰ ਬਿਨਾਂ ਵਿਆਪਕ ਸਲਾਹ-ਮਸ਼ਵਰੇ ਅਤੇ ਲੋਕਾਂ ਨੂੰ ਭਰੋਸੇ ਵਿੱਚ ਲਏ ਅੱਗੇ ਵਧਾਇਆ ਹੈ। ਪੰਜਾਬ ਵਿਧਾਨ ਸਭਾ ਵਿੱਚ E20 ਸਬੰਧੀ ਅਧਿਕਾਰਤ ਮਤੇ 'ਤੇ ਚਰਚਾ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜੇਕਰ ਇਸ ਨੀਤੀ ਕਾਰਨ ਲੱਖਾਂ ਵਾਹਨਾਂ ਦੇ ਇੰਜਣਾਂ ਨੂੰ ਨੁਕਸਾਨ ਪਹੁੰਚਦਾ ਹੈ, ਤਾਂ ਉਸ ਦੀ ਜ਼ਿੰਮੇਵਾਰੀ ਕੌਣ ਲਵੇਗਾ ਅਤੇ ਵਾਹਨ ਮਾਲਕਾਂ ਨੂੰ ਮੁਆਵਜ਼ਾ ਕਿਵੇਂ ਦਿੱਤਾ ਜਾਵੇਗਾ। ਨੋਟਬੰਦੀ ਨਾਲ ਕੀਤੀ ਤੁਲਨਾ ਅਮਨ ਅਰੋੜਾ ਨੇ E20 ਨੀਤੀ ਦੀ ਤੁਲਨਾ ਸਾਲ 2016 ਦੀ ਨੋਟਬੰਦੀ ਨਾਲ ਕਰਦਿਆਂ ਕਿਹਾ ਕਿ ਉਸ ਵੇਲੇ ਵੀ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਪੱਧਰ 'ਤੇ ਉਮੀਦਾਂ ਅਨੁਸਾਰ ਨਤੀਜੇ ਨਹੀਂ ਮਿ...
₹14,191 ਕਰੋੜ ਦੇ ਕਰਮਚਾਰੀ ਏਰੀਅਰ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਸਪੱਸ਼ਟੀਕਰਨ

₹14,191 ਕਰੋੜ ਦੇ ਕਰਮਚਾਰੀ ਏਰੀਅਰ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਸਪੱਸ਼ਟੀਕਰਨ

Breaking News, CHANDIGARH NEWS, Punjab News
ਚੰਡੀਗੜ੍ਹ, 4 ਅਗਸਤ 2026:  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਕਰਮਚਾਰੀਆਂ ਦੇ ₹14,191 ਕਰੋੜ ਦੇ ਬਕਾਇਆ ਏਰੀਅਰ ਦੇ ਮੁੱਦੇ 'ਤੇ ਸਰਕਾਰ ਦਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਇਹ ਦੇਣਦਾਰੀ ਮੌਜੂਦਾ ਸਰਕਾਰ ਦੇ ਕਾਰਜਕਾਲ ਦੀ ਨਹੀਂ, ਸਗੋਂ ਪਿਛਲੀਆਂ ਸਰਕਾਰਾਂ ਦੇ ਸਮੇਂ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਮਨਜ਼ੂਰੀ ਅਨੁਸਾਰ ਤਿਆਰ ਕੀਤੀ ਗਈ ਪੜਾਅਵਾਰ ਭੁਗਤਾਨ ਯੋਜਨਾ ਮੁਤਾਬਕ ਕਰਮਚਾਰੀਆਂ ਨੂੰ ਏਰੀਅਰ ਦੀ ਰਕਮ ਜਾਰੀ ਕਰ ਰਹੀ ਹੈ। ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਵਿੱਚ ਹੋਈ ਦੇਰੀ ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਤਨਖਾਹ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ ਅਤੇ ਇਸ ਦੀ ਰਿਪੋਰਟ ਸਾਲ 2016 ਵਿੱਚ ਸਰਕਾਰ ਨੂੰ ਸੌਂਪ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਰਿਪੋਰਟ ਉਸ ਵੇਲੇ ਦੀ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਤਿਆਰ ਹੋਈ ਸੀ, ਪਰ ਬਾਅਦ ਵਿੱਚ ਬਣੀ ਕਾਂਗਰਸ ਸਰਕਾਰ ਨੇ ਇਸ ਨੂੰ ਲਾਗੂ ਕਰਨ ਵਿੱਚ ਲਗਭਗ ਪੰਜ ਸਾਲ ਲਗਾ ਦਿੱਤੇ। ਚੀਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ, ਸਾਲ 2022 ਵਿੱਚ...