ਬੱਚਿਆਂ ਦੇ ਪੁਨਰਵਾਸ ਅਤੇ ਉਨ੍ਹਾਂ ਨੂੰ ਪਰਿਵਾਰ ਨਾਲ ਦੁਬਾਰਾ ਜੋੜਨ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ: ਡਾ. ਬਲਜੀਤ ਕੌਰ
ਚੰਡੀਗੜ੍ਹ, 10 ਅਪ੍ਰੈਲ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖੀ ਅਤੇ ਬਾਲ-ਮਿੱਤਰ ਪਹਿਲ ਕੀਤੀ ਹੈ। ਬੱਚਿਆਂ ਲਈ ਸੰਚਾਰ ਨੂੰ ਆਸਾਨ ਬਣਾਉਣ ਅਤੇ ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨ ਦੇ ਮਕਸਦ ਨਾਲ 42 ਸਪੈਸ਼ਲ ਐਜੁਕੇਟਰ, 1 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕਾਂ ਨੂੰ ਪੈਨਲ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਮੁਸ਼ਕਲਾਂ ਪ੍ਰਗਟ ਕਰਨ ਵਿੱਚ ਦਿੱਕਤ ਆਉਂਦੀ ਹੈ, ਜਿਸ ਨਾਲ ਉਨ੍ਹਾਂ ਦੀ ਦੇਖਭਾਲ ਅਤੇ ਪੁਨਰਵਾਸ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਵੈਲਫੇਅਰ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਸੁਗਮ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।
ਡਾ. ਬਲਜੀਤ ਕੌਰ ਨੇ ਹੋਰ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ ਬੱ...









