ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ, 10 ਅਗਸਤ ਤੱਕ ਚੱਲੇਗਾ
ਚੰਡੀਗੜ੍ਹ, 21 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਈ ਲੋਕ-ਹਿਤੈਸ਼ੀ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ 10 ਅਗਸਤ 2026 ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦੌਰਾਨ ਸਰਕਾਰ ਵੱਲੋਂ ਲੋਕ ਭਲਾਈ ਅਤੇ ਪ੍ਰਸ਼ਾਸਨਿਕ ਸੁਧਾਰਾਂ ਨਾਲ ਸਬੰਧਤ ਕਈ ਮਹੱਤਵਪੂਰਨ ਆਰਡੀਨੈਂਸ ਅਤੇ ਬਿੱਲ ਸਦਨ ਵਿੱਚ ਪੇਸ਼ ਕੀਤੇ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਵਿਧਾਨ ਸਭਾ ਦੇ ਕੰਮਕਾਜ ਨੂੰ ਦੇਖਦਿਆਂ ਲੋੜ ਪਈ ਤਾਂ ਸੈਸ਼ਨ ਦੀ ਮਿਆਦ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ।
ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਲੋੜਵੰਦ ਪਰਿਵਾਰ ਤੱਕ ਖੁਰਾਕ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸੇ ਦਿਸ਼ਾ ਵਿੱਚ ਇੱਕ ਵੱਡਾ ਫ਼ੈਸਲਾ ਲੈਂਦਿਆਂ ਸਰਕਾਰ ਨੇ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਜਿਹੜੇ ਪਰਿਵਾਰ ਅਜੇ ਤੱਕ ਰਾਸ਼ਨ ਕਾਰਡ ਦੀ ਸਹੂਲਤ ਤੋਂ ਵਾਂਝੇ ਹਨ ਜਾਂ ਆਪਣੇ ਪਰਿਵਾਰ ਦੇ ਨਵੇਂ ਮੈਂਬਰਾਂ ਦੇ ਨਾਮ ਸ਼ਾਮਲ ਕਰਵਾ...









