Wednesday, June 10Punjabi People

Home

ਅੰਮ੍ਰਿਤਸਰ ਵਿੱਚੋਂ 40 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਮਾਡਿਊਲ ਦੇ ਚਾਰ ਸੰਚਾਲਕ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚੋਂ 40 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਮਾਡਿਊਲ ਦੇ ਚਾਰ ਸੰਚਾਲਕ ਗ੍ਰਿਫ਼ਤਾਰ

Breaking News
ਅੰਮ੍ਰਿਤਸਰ 15 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਧੀਨ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵੱਡੀ ਕਾਰਵਾਈ ਕਰਦਿਆਂ ਨਾਰਕੋਟਿਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਚਾਰ ਮੁੱਖ ਸੰਚਾਲਕਾਂ ਨੂੰ 40 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਬਾਰੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਰਿੰਦਰ ਸਿੰਘ ਉਰਫ਼ ਨੰਨੀ, ਸੂਰਜ, ਜੈਕਬ ਮਸੀਹ ਅਤੇ ਅਜੇ ਕੁਮਾਰ ਉਰਫ਼ ਰਵੀ ਵਜੋਂ ਹੋਈ ਹੈ, ਜੋ ਸਾਰੇ ਮੋਗਾ ਦੇ ਕੋਟ ਈਸੇ ਖਾਂ ਇਲਾਕੇ ਦੇ ਰਹਿਣ ਵਾਲੇ ਹਨ। ਪੁਲਿਸ ਨੇ ਹੈਰੋਇਨ ਦੇ ਨਾਲ ਨਾਲ ਨਸ਼ੇ ਦੀ ਖੇਪ ਦੀ ਆਵਾਜਾਈ ਲਈ ਵਰਤੀਆਂ ਜਾ ਰਹੀਆਂ ਦੋ ਕਾਰਾਂ—ਟੋਇਟਾ ਕੋਰੋਲਾ ਐਲਟਿਸ (ਰਜਿਸਟ੍ਰੇਸ਼ਨ ਨੰਬਰ ਪੀਬੀ-03 ਏਕੇ-1810) ਅਤੇ ਬੀਐਮਡਬਲਯੂ (ਰਜਿਸਟ੍ਰੇਸ਼ਨ ਨੰਬਰ ਯੂਪੀ-14 ਸੀਜੇ-4646) ਨੂੰ ਵੀ ਕਬਜ਼ੇ ਵਿੱਚ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਸਾ...
ਸਾਬਕਾ ਸੀਨੀਅਰ ਕਾਂਗਰਸੀ ਮੰਤਰੀ ਦੇ ਘਰ ਈਡੀ ਦੀ ਛਾਪੇਮਾਰੀ, ਸੀਆਰਪੀਐਫ ਜਵਾਨਾਂ ਅਤੇ ਪੁੱਤਰ ਦਰਮਿਆਨ ਧੱਕਾ-ਮੁੱਕੀ

ਸਾਬਕਾ ਸੀਨੀਅਰ ਕਾਂਗਰਸੀ ਮੰਤਰੀ ਦੇ ਘਰ ਈਡੀ ਦੀ ਛਾਪੇਮਾਰੀ, ਸੀਆਰਪੀਐਫ ਜਵਾਨਾਂ ਅਤੇ ਪੁੱਤਰ ਦਰਮਿਆਨ ਧੱਕਾ-ਮੁੱਕੀ

National News
Haryana 15 ਜਨਵਰੀ 2026: ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਰਿਆਣਾ ਦੇ ਫਰੀਦਾਬਾਦ ਵਿੱਚ ਕਾਂਗਰਸ ਸਰਕਾਰ ਦੌਰਾਨ ਦੋ ਵਾਰ ਕੈਬਨਿਟ ਮੰਤਰੀ ਰਹੇ ਚੌਧਰੀ ਮਹਿੰਦਰ ਪ੍ਰਤਾਪ ਸਿੰਘ ਦੇ ਘਰ ਛਾਪੇਮਾਰੀ ਕੀਤੀ। ਈਡੀ ਦੀ ਟੀਮ ਸਵੇਰੇ ਕਰੀਬ 6 ਵਜੇ ਸੈਨਿਕ ਕਲੋਨੀ ਪਹੁੰਚੀ। ਚਾਰ ਗੱਡੀਆਂ ਵਿੱਚ ਆਈ ਇਸ ਟੀਮ ਵਿੱਚ ਸੀਆਰਪੀਐਫ ਦੇ ਜਵਾਨਾਂ ਸਮੇਤ ਕੁੱਲ 17 ਮੈਂਬਰ ਸ਼ਾਮਲ ਸਨ। ਇਸ ਦੌਰਾਨ ਜਦੋਂ ਚੌਧਰੀ ਮਹਿੰਦਰ ਪ੍ਰਤਾਪ ਸਿੰਘ ਦੇ ਪੁੱਤਰ ਵਿਵੇਕ ਪ੍ਰਤਾਪ ਗੇਟ ਤੋਂ ਬਾਹਰ ਆਏ ਤਾਂ ਸੀਆਰਪੀਐਫ ਦੀ ਟੀਮ ਨੇ ਉਨ੍ਹਾਂ ਨੂੰ ਮੀਡੀਆ ਨਾਲ ਗੱਲ ਕਰਨ ਤੋਂ ਰੋਕਿਆ ਅਤੇ ਹੱਥੋਪਾਈ ਵੀ ਹੋਈ। ਬਾਅਦ ਵਿੱਚ ਵਿਵੇਕ ਪ੍ਰਤਾਪ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਾਅਵਾ ਕੀਤਾ ਕਿ ਇਹ ਈਡੀ ਦੀ ਕਾਰਵਾਈ ਰਾਜਨੀਤਿਕ ਪ੍ਰੇਰਣਾ ਨਾਲ ਕੀਤੀ ਗਈ ਹੈ।...
ਲੋਕਾਂ ਲਈ ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਵੱਲੋਂ ਸਟੈਂਪ ਡਿਊਟੀ 8% ਤੋਂ ਘਟਾ ਕੇ ਕੀਤੀ 1%

ਲੋਕਾਂ ਲਈ ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਵੱਲੋਂ ਸਟੈਂਪ ਡਿਊਟੀ 8% ਤੋਂ ਘਟਾ ਕੇ ਕੀਤੀ 1%

Breaking News
ਮੋਹਾਲੀ 15 ਜਨਵਰੀ 2026: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੋਹਾਲੀ ਦੀਆਂ 24 ਤੋਂ ਵੱਧ ਕੋ-ਆਪਰੇਟਿਵ ਸੁਸਾਇਟੀਆਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਨੇ ਸਟੈਂਪ ਡਿਊਟੀ ਨੂੰ 8 ਫੀਸਦੀ ਤੋਂ ਘਟਾ ਕੇ 1 ਫੀਸਦੀ ਕਰ ਦਿੱਤਾ ਹੈ। ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਲੋਕਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਮੋਹਾਲੀ ਦੀਆਂ ਕੋ-ਆਪਰੇਟਿਵ ਸੁਸਾਇਟੀਆਂ ਵਿੱਚ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਕਾਫੀ ਜ਼ਿਆਦਾ ਹੈ। ਇਸ ਮਸਲੇ ਨੂੰ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ, ਜਿਸ ’ਤੇ ਸਹਿਮਤੀ ਬਣਨ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ 31 ਜਨਵਰੀ ਤੱਕ ਸਿਰਫ 1 ਫੀਸਦੀ ਸਟੈਂਪ ਡਿਊਟੀ ਦੇ ਕੇ ਰਜਿਸਟ੍ਰੇਸ਼ਨ ਕਰਵਾਉਣ ਦਾ ਮੌਕਾ ਮਿਲੇਗਾ, ਜਦਕਿ ਫਰਵਰੀ ਮਹੀਨੇ ਤੋਂ ਇਹ ਦਰ 2 ਫੀਸਦੀ ਹੋ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਲਦੀ ਤੋਂ ਜਲਦੀ ਆਪਣੀ ਰਜਿਸਟ੍ਰੇਸ਼ਨ ਕਰਵਾ ਲੈਣ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮੋਹਾਲੀ ਵਿੱਚ ਤੇ...
ਤੇਹਿੰਗ ਪਿੰਡ ਦਾ ਛਿੰਝ ਮੇਲਾ ਅਮਿੱਟ ਯਾਦਾਂ ਨਾਲ ਹੋਇਆ ਸੰਪੰਨ…

ਤੇਹਿੰਗ ਪਿੰਡ ਦਾ ਛਿੰਝ ਮੇਲਾ ਅਮਿੱਟ ਯਾਦਾਂ ਨਾਲ ਹੋਇਆ ਸੰਪੰਨ…

Sports
ਤੇਹਿੰਗ 14 ਜਨਵਰੀ 2026: ਨਜ਼ਦੀਕੀ ਪਿੰਡ ਤੇਹਿੰਗ ਵਿੱਚ ਸਾਲਾਨਾ ਛਿੰਝ ਮੇਲਾ ਗ੍ਰਾਮ ਪੰਚਾਇਤ, ਦਸ਼ਮੇਸ਼ ਸਪੋਰਟਸ ਕਲੱਬ ਤੇਹਿੰਗ ਅਤੇ ਸਮੂਹ ਨਗਰ ਨਿਵਾਸੀਆਂ ਅਤੇ ਐੱਨਆਰਆਈਜ਼ ਦੇ ਸਹਿਯੋਗ ਨਾਲ ਮਨਾਇਆ ਗਿਆ। ਮੇਲੇ ਦੀ ਸ਼ੁਰੂਆਤ ਸਵੇਰੇ 10 ਵਜੇ ਲੜਕਿਆਂ ਦੇ 35, 65 ਅਤੇ 75 ਕਿਲੋ ਭਾਰ ਵਰਗ ਦੇ ਸ਼ੋਅ ਮੈਚ ਨਾਲ ਕੀਤੀ ਗਈ। ਪਟਕੇ ਦੀ ਪਹਿਲੀ ਕੁਸ਼ਤੀ ਧੁਲੇਤਾ ਅਖਾੜਾ ਅਤੇ ਸਾਨਵੀਰ ਕੁਹਾਲੀ ਅਖਾੜਾ ਕੁਹਾਲੀ ਦਰਮਿਆਨ ਹੋਈ, ਜਿਸ ‘ਚ ਧੁਲੇਤਾ ਅਖਾੜਾ ਨੇ ਜਿੱਤ ਹਾਸਲ ਕਰਕੇ 1 ਲੱਖ 10 ਹਜ਼ਾਰ ਰੁਪਏ ਦਾ ਇਨਾਮ ਪ੍ਰਾਪਤ ਕੀਤਾ। ਦੂਜੀ ਕੁਸ਼ਤੀ ਗਾਮਾ ਧੁਲੇਤਾ ਅਤੇ ਛੋਟਾ ਜੱਸਾ ਅਖਾੜਾ ਬਾਹੜੇਵਾਲ ਦਰਮਿਆਨ ਹੋਈ, ਜਿਸਦਾ ਇਨਾਮ 35,000 ਰੁਪਏ ਰੱਖਿਆ ਗਿਆ। ਤੀਜੀ ਕੁਸ਼ਤੀ ਵਿੱਚ ਲੱਕੀ ਗਰਚਾ ਅਤੇ ਲਖਵਿੰਦਰ ਮੌਲੀ ਨੇ ਹਿੱਸਾ ਲਿਆ, ਜਿੱਥੇ 11,000 ਰੁਪਏ ਦਾ ਇਨਾਮ ਦਿੱਤਾ ਗਿਆ। ਮੇਲੇ ਦੌਰਾਨ ਬਲਜਿੰਦਰ ਘੁੰਮਣ ਨੇ ਕੁਮੈਟਰ ਦੀ ਭੂਮਿਕਾ ਬਾਖੂਬੀ ਨਿਭਾਈ। ਸਰਪੰਚ ਨਿਰਮਲ ਸਿੰਘ ਜੱਜ ਅਤੇ ਪ੍ਰਬੰਧਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਇਸ ਤਰ੍ਹਾਂ ਦੇ ਖੇਡ ਮੇਲੇ ਅਤੇ ਛਿੰਝ ਮੇਲੇ ਕਰਵਾ...
‘ਯੁੱਧ ਨਸ਼ਿਆਂ ਵਿਰੁੱਧ’: 319ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 5.4 ਕਿਲੋ ਹੈਰੋਇਨ ਸਮੇਤ 98 ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 319ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 5.4 ਕਿਲੋ ਹੈਰੋਇਨ ਸਮੇਤ 98 ਤਸਕਰ ਕਾਬੂ

Breaking News
ਚੰਡੀਗੜ੍ਹ 14 ਜਨਵਰੀ 2026: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 319ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ 333 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਸੂਬੇ ਭਰ ਵਿੱਚ 74 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਮੁਹਿੰਮ ਦੇ 319 ਦਿਨਾਂ ਵਿੱਚ ਕੁੱਲ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀ ਸੰਖਿਆ 44,481 ਹੋ ਗਈ ਹੈ। ਇਹ ਛਾਪਿਆਂ ਦੌਰਾਨ ਗ੍ਰਿਫ਼ਤਾਰ ਤਸਕਰਾਂ ਦੇ ਕਬਜ਼ੇ ਤੋਂ 5.4 ਕਿਲੋ ਹੈਰੋਇਨ, 510 ਗ੍ਰਾਮ ਅਫੀਮ, 110 ਕਿਲੋ ਭੁੱਕੀ, 724 ਨਸ਼ੀਲੇ ਗੋਲੀਆਂ/ਕੈਪਸੂਲ ਅਤੇ 4,580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹੁਕਮ ਦਿੱਤਾ ਹੈ ਕਿ ਸੂਬਾ ਨਸ਼ਾ ਮੁਕਤ ਬਣੇ। ਇਸ ਮੁਹਿੰਮ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰਾਂ ਵਾਲੀ ਕੈਬਨਿਟ ਸਬ-ਕਮੇਟੀ ਵੀ ਬਣਾਈ ਗਈ ਹੈ।ਆਪ੍ਰੇਸ਼ਨ ਦੌਰਾਨ 72 ਗਜ਼ਟ...
16 ਜਨਵਰੀ ਨੂੰ ਮੋਹਾਲੀ ਤੋਂ ਪੰਜਾਬ ਸਰਕਾਰ ‘ਸਾਡੇ ਬਜ਼ੁਰਗ, ਸਾਡਾ ਮਾਣ’ ਸੂਬਾ ਪੱਧਰੀ ਮੁਹਿੰਮ ਦਾ ਆਗਾਜ਼ ਕਰੇਗੀ: ਡਾ. ਬਲਜੀਤ ਕੌਰ

16 ਜਨਵਰੀ ਨੂੰ ਮੋਹਾਲੀ ਤੋਂ ਪੰਜਾਬ ਸਰਕਾਰ ‘ਸਾਡੇ ਬਜ਼ੁਰਗ, ਸਾਡਾ ਮਾਣ’ ਸੂਬਾ ਪੱਧਰੀ ਮੁਹਿੰਮ ਦਾ ਆਗਾਜ਼ ਕਰੇਗੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ 14 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 16 ਜਨਵਰੀ 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਨਾਮਕ ਰਾਜ ਪੱਧਰੀ ਮੁਹਿੰਮ ਦੀ ਸਰਕਾਰੀ ਸ਼ੁਰੂਆਤ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਮਕਸਦ ਬਿਰਧ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਯਕੀਨੀ ਬਣਾਉਣਾ ਹੈ। ਪੰਜਾਬ ਸਰਕਾਰ ਨੇ ਜਨਤਕ ਹਿੱਤ ਵਿੱਚ ਅਗਾਊਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਰਾਹੀਂ ਸੂਬੇ ਭਰ ਦੇ ਵੱਧ ਤੋਂ ਵੱਧ ਬਜ਼ੁਰਗ ਨਾਗਰਿਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।ਮੁਹਿੰਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ‘ਸਾਡੇ ਬਜ਼ੁਰਗ, ਸਾਡਾ ਮਾਣ’ ਦਾ ਮੁੱਖ ਉਦੇਸ਼ ਸੀਨੀਅਰ ਨਾਗਰਿਕਾਂ ਨੂੰ ਜ਼ਰੂਰੀ ਸਿਹਤ ਸੇਵਾਵਾਂ, ਕਾਨੂੰਨੀ ਜਾਗਰੂਕਤਾ ਅਤੇ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਨਾ ਹੈ, ਤਾਂ ਜੋ ਉਹ ਸੁਰੱਖਿਅਤ ਅਤੇ ਇਜ਼ਤਦਾਰ ਜੀਵਨ ਜੀ ਸਕਣ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਵਿੱਤੀ ਸਾਲ 2025-26 ਲਈ ਤਿਆਰ...
328 ਪਾਵਨ ਸਰੂਪਾਂ ਨੂੰ ਲੈ ਕੇ  CM ਦਾ ਵੱਡਾ ਖੁਲਾਸਾ

328 ਪਾਵਨ ਸਰੂਪਾਂ ਨੂੰ ਲੈ ਕੇ CM ਦਾ ਵੱਡਾ ਖੁਲਾਸਾ

Breaking News
ਚੰਡੀਗੜ੍ਹ 14 ਜਨਵਰੀ 2026: 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਹਿਮ ਬਿਆਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਨਵਾਂ ਸ਼ਹਿਰ ਜ਼ਿਲ੍ਹੇ ਦੇ ਬੰਗਾ ਖੇਤਰ ਤੋਂ ਜਾਂਚ ਦੌਰਾਨ 169 ਪਾਵਨ ਸਰੂਪ ਬਰਾਮਦ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਕੀ 139 ਪਾਵਨ ਸਰੂਪਾਂ ਬਾਰੇ ਕਿਸੇ ਤਰ੍ਹਾਂ ਦਾ ਕੋਈ ਅਧਿਕਾਰਕ ਰਿਕਾਰਡ ਉਪਲਬਧ ਨਹੀਂ ਹੈ ਅਤੇ ਇਹ ਅਣਅਧਿਕਾਰਤ ਮੰਨੇ ਜਾ ਰਹੇ ਹਨ। ਉਨ੍ਹਾਂ ਅਨੁਸਾਰ, ਕੁੱਲ 328 ਪਾਵਨ ਸਰੂਪਾਂ ਵਿੱਚੋਂ ਕੇਵਲ 30 ਦੇ ਹੀ ਪੂਰੇ ਅਤੇ ਢੰਗ ਨਾਲ ਰਿਕਾਰਡ ਮਿਲੇ ਹਨ। CM ਮਾਨ ਨੇ ਇਹ ਵੀ ਸਪਸ਼ਟ ਕੀਤਾ ਕਿ ਪਾਵਨ ਸਰੂਪਾਂ ਦੀ ਛਪਾਈ ਦੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਲਾਪਰਵਾਹੀ ਜਾਂ ਦੋਸ਼ ਸਾਹਮਣੇ ਆਉਣਗੇ, ਉੱਥੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।...
ਪੰਜਾਬ ਵਿਚ ਮੀਂਹ ਦਾ ਅਲਰਟ ਜਾਰੀ, 18 ਜਨਵਰੀ ਤੋਂ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿਚ ਮੀਂਹ ਦਾ ਅਲਰਟ ਜਾਰੀ, 18 ਜਨਵਰੀ ਤੋਂ ਮੀਂਹ ਪੈਣ ਦੀ ਸੰਭਾਵਨਾ

Breaking News
ਚੰਡੀਗੜ੍ਹ 14 ਜਨਵਰੀ 2026: ਪੰਜਾਬ ਅਤੇ ਹਰਿਆਣਾ ਸਮੇਤ ਉੱਤਰ ਭਾਰਤ ਦੇ ਵੱਡੇ ਹਿੱਸੇ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਸਵੇਰ ਦੇ ਸਮੇਂ ਸੜਕਾਂ ‘ਤੇ ਧੁੰਦ ਇੰਨੀ ਵੱਧ ਗਈ ਕਿ ਦੂਰ ਤੱਕ ਦੇਖਣ ਦੀ ਸਮਰੱਥਾ ਨਗਣ ਰਹੀ, ਜਿਸ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।ਪਹਾੜੀ ਇਲਾਕਿਆਂ ਵੱਲੋਂ ਆ ਰਹੀਆਂ ਬਰਫੀਲੀਆਂ ਹਵਾਵਾਂ ਅਤੇ ਘਣੀ ਧੁੰਦ ਦੇ ਚਲਦੇ ਮੰਗਲਵਾਰ ਨੂੰ ਪੰਜਾਬ ਦੇ ਐਸਬੀਐਸ ਨਗਰ ਵਿੱਚ ਤਾਪਮਾਨ 0 ਡਿਗਰੀ ਸੈਲਸੀਅਸ ਤੱਕ ਲੁੜਕ ਗਿਆ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 6.3 ਡਿਗਰੀ ਘੱਟ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.5 ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ 18 ਜਨਵਰੀ ਤੋਂ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਸੀਤ ਲਹਿਰ ਹੋਰ ਤੇਜ਼ ਹੋ ਸਕਦੀ ਹੈ ਅਤੇ ਤਾਪਮਾਨ ਵਿੱਚ ਹੋਰ ਕਮੀ ਆਉਣ ਦੇ ਆਸਾਰ ਹਨ। ਮੌਸਮ ਵਿਭਾਗ ਵੱਲੋਂ ਅਗਲੇ ਛੇ ਦਿਨਾਂ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਦੇ ...
ਵਿਰਾਟ ਕੋਹਲੀ ਫਿਰ ਬਣੇ ICC ODI ਰੈਂਕਿੰਗ ‘ਚ ਨੰਬਰ ਇੱਕ ਬੱਲੇਬਾਜ਼

ਵਿਰਾਟ ਕੋਹਲੀ ਫਿਰ ਬਣੇ ICC ODI ਰੈਂਕਿੰਗ ‘ਚ ਨੰਬਰ ਇੱਕ ਬੱਲੇਬਾਜ਼

Breaking News, National News, Sports
ਨਵੀਂ ਦਿੱਲੀ 14 ਜਨਵਰੀ 2026: ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਨੇ ਵਨਡੇ ਕ੍ਰਿਕਟ ਵਿੱਚ ਇਕ ਵਾਰ ਫਿਰ ਨੰਬਰ ਇੱਕ ਬੱਲੇਬਾਜ਼ ਦਾ ਦਰਜਾ ਹਾਸਲ ਕਰ ਲਿਆ ਹੈ। ਤਾਜ਼ਾ ਆਈਸੀਸੀ ਰੈਂਕਿੰਗ ਅਨੁਸਾਰ ਕੋਹਲੀ ਨੇ ਰੋਹਿਤ ਸ਼ਰਮਾ ਨੂੰ ਪਿੱਛੇ ਛੱਡਦਿਆਂ ਸਿਖਰਲਾ ਸਥਾਨ ਆਪਣੇ ਨਾਮ ਕੀਤਾ ਹੈ। ਨਿਊਜ਼ੀਲੈਂਡ ਦੇ ਡੈਰਿਲ ਮਿਸ਼ੇਲ ਦੂਜੇ ਨੰਬਰ ‘ਤੇ ਹਨ, ਜਦਕਿ ਰੋਹਿਤ ਸ਼ਰਮਾ ਤੀਜੇ ਸਥਾਨ ‘ਤੇ ਖਿਸਕ ਗਏ ਹਨ। ਕੋਹਲੀ ਅਤੇ ਮਿਸ਼ੇਲ ਦੇ ਅੰਕਾਂ ਵਿੱਚ ਸਿਰਫ ਇੱਕ ਅੰਕ ਦਾ ਅੰਤਰ ਹੈ—ਕੋਹਲੀ ਦੇ 785 ਅਤੇ ਮਿਸ਼ੇਲ ਦੇ 784 ਅੰਕ ਹਨ।53 ਮਹੀਨਿਆਂ ਬਾਅਦ ਕੋਹਲੀ ਨੇ ਵਨਡੇ ਰੈਂਕਿੰਗ ਵਿੱਚ ਨੰਬਰ ਇੱਕ ਸਥਾਨ ‘ਤੇ ਵਾਪਸੀ ਕੀਤੀ ਹੈ। ਉਹ ਜੁਲਾਈ 2021 ਤੋਂ ਬਾਅਦ ਪਹਿਲੀ ਵਾਰ ਸਿਖਰ ‘ਤੇ ਪਹੁੰਚੇ ਹਨ। ਹਾਲੀਆ ਸਮੇਂ ਵਿੱਚ ਕੋਹਲੀ ਦੀ ਸ਼ਾਨਦਾਰ ਫਾਰਮ ਨੇ ਇਸ ਉਪਲਬਧੀ ਵਿੱਚ ਅਹੰਕਾਰਪੂਰਕ ਭੂਮਿਕਾ ਨਿਭਾਈ ਹੈ। ਵਿਰਾਟ ਕੋਹਲੀ ਦੀ ਵਨਡੇ ਕ੍ਰਿਕਟ ਵਿੱਚ ਮਹਾਨ ਯਾਤਰਾ ਅਕਤੂਬਰ 2013 ਤੋਂ ਸ਼ੁਰੂ ਹੋਈ, ਜਦੋਂ ਉਹ ਪਹਿਲੀ ਵਾਰ ਆਈਸੀਸੀ ਰੈਂਕਿੰਗ ਵਿੱਚ ਨੰਬਰ ਇੱਕ ਸਥਾਨ ‘ਤੇ ਪਹੁੰਚੇ। ਮੌਜੂਦਾ ਰੈਂਕਿੰਗ ਸਮੇਤ, ਕੋਹ...
ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮਾਘੀ ਮੇਲੇ ਦੀ ਛੁੱਟੀ ਦਾ ਐਲਾਨ

ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮਾਘੀ ਮੇਲੇ ਦੀ ਛੁੱਟੀ ਦਾ ਐਲਾਨ

Breaking News
ਸ਼੍ਰੀ ਮੁਕਤਸਰ ਸਾਹਿਬ 13 ਜਨਵਰੀ 2026: ਪੰਜਾਬ ਸਰਕਾਰ ਵਲੋਂ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਾਘੀ ਵਾਲੇ ਦਿਨ ਜ਼ਿਲ੍ਹੇ ਦੇ ਸਕੂਲਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਮਾਘੀ ਦਾ ਤਿਓਹਾਰ ਪੰਜਾਬ ਵਿੱਚ ਧਾਰਮਿਕ ਅਤੇ ਇਤਿਹਾਸਕ ਪੱਖ ਤੋਂ ਬਹੁਤ ਹੀ ਮਹੱਤਵਪੂਰਨ ਤਿਉਹਾਰ ਹੈ, ਜਿਸ ਨੂੰ ਲੈ ਕੇ ਮੁਕਤਸਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਨਾਲ ਨਤਮਸਤਕ ਹੁੰਦੀਆਂ ਹਨ। ਛੁੱਟੀ ਦੇ ਐਲਾਨ ਨਾਲ ਲੋਕਾਂ ਨੂੰ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਵਿੱਚ ਸਹੂਲਤ ਮਿਲੇਗੀ।...