ਫ਼ਾਜ਼ਿਲਕਾ ‘ਚ ਵਿਕਾਸ ਦੀ ਗੂੰਜ : CM ਭਗਵੰਤ ਮਾਨ ਨੇ ਕਰੋੜਾਂ ਦੇ ਪ੍ਰੋਜੈਕਟ ਕੀਤੇ ਲੋਕ ਅਰਪਣ, ਸੜਕਾਂ ਤੇ ਪੁਲਾਂ ਦਾ ਬਦਲੇਗਾ ਮੁਹਾਂਦਰਾ
ਫਾਜ਼ਿਲਕਾ / ਚੰਡੀਗੜ੍ਹ, 2 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਵਿੱਚ ਕਈ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਦੇ ਹੋਏ ਨਵੇਂ ਪ੍ਰੋਜੈਕਟਾਂ ਦੀ ਨੀਂਹ ਵੀ ਰੱਖੀ। ਵੀਰਵਾਰ ਨੂੰ ਉਨ੍ਹਾਂ ਵੱਲੋਂ ਸੜਕਾਂ, ਸਿੱਖਿਆ, ਬਿਜਲੀ ਅਤੇ ਹੋਰ ਅਹਿਮ ਖੇਤਰਾਂ ਨਾਲ ਜੁੜੀਆਂ ਯੋਜਨਾਵਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਨ੍ਹਾਂ ਪਹਿਲਕਦਮੀਆਂ ਰਾਹੀਂ ਇਲਾਕੇ ਦੇ ਸਮੂਹਿਕ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।
ਪੰਜਾਬ ਮੰਡੀ ਬੋਰਡ ਦੇ ਤਹਿਤ ਲਿੰਕ ਸੜਕਾਂ, ਪੁਲਾਂ ਅਤੇ ਮੰਡੀਆਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਫਾਜ਼ਿਲਕਾ ਹਲਕੇ ਵਿੱਚ 59 ਨਵੇਂ ਪੁਲ ਅਤੇ ਲਿੰਕ ਸੜਕਾਂ ਬਣਾਈਆਂ ਜਾਣਗੀਆਂ, ਜਿਨ੍ਹਾਂ ‘ਤੇ 34.61 ਕਰੋੜ ਰੁਪਏ ਖਰਚ ਹੋਣਗੇ।
ਇਸ ਤੋਂ ਇਲਾਵਾ 34 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਲਈ 22.43 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਸ ਨਾਲ ਆਵਾਜਾਈ ਨੂੰ ਹੋਰ ਆਸਾਨ ਅਤੇ ਸੁਰੱਖਿਅਤ ਬਣਾਇਆ ਜਾਵੇਗਾ। ਪਹਿਲਾਂ ਤੋਂ ਬਣੀਆਂ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਲਈ ਵੀ ਵੱਡੀ ਰਕਮ ਜਾਰੀ ਕੀਤੀ ਗਈ ਹ...









