ਮਾਣਹਾਨੀ ਮਾਮਲੇ ਵਿੱਚ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਝਟਕਾ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਪਟੀਸ਼ਨ ਮਨਜ਼ੂਰ ਕਰਦੇ ਹੋਏ ਅਦਾਲਤ ਨੇ ਕ੍ਰਾਸ-ਇਗਜ਼ਾਮੀਨੇਸ਼ਨ ਦੀ ਇਜਾਜ਼ਤ ਦਿੱਤੀ
ਚੰਡੀਗੜ੍ਹ, 27 ਮਾਰਚ 2026: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਖ਼ਿਲਾਫ ਦਰਜ ਮਾਣਹਾਨੀ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੰਜੇ ਸਿੰਘ ਵੱਲੋਂ ਦਾਇਰ ਕੀਤੀ ਪਟੀਸ਼ਨ ਨੂੰ ਮਨਜ਼ੂਰ ਕਰਦਿਆਂ ਮਜੀਠੀਆ ਦੀ ਕ੍ਰਾਸ-ਇਗਜ਼ਾਮੀਨੇਸ਼ਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਮੁੜ ਲੁਧਿਆਣਾ ਅਦਾਲਤ ਵਿੱਚ ਹੋਵੇਗੀ।
ਪਹਿਲਾਂ ਲੁਧਿਆਣਾ ਅਦਾਲਤ ਨੇ ਮਜੀਠੀਆ ਦੇ ਟ੍ਰਾਇਲ ਨੂੰ ਖਾਰਜ ਕਰ ਦਿੱਤਾ ਸੀ, ਜਿਸ ਦੇ ਖ਼ਿਲਾਫ 2021 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸਰਕਾਰੀ ਵਕੀਲ ਫੈਰੀ ਸੋਫਤ ਮੁਤਾਬਕ, ਮਜੀਠੀਆ ਨੇ 2016 ਵਿੱਚ ਸੰਜੇ ਸਿੰਘ ਖ਼ਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ, ਪਰ ਅਦਾਲਤ ਨੇ ਕ੍ਰਾਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸੰਜੇ ਸਿੰਘ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਹੁਣ ਹਾਈ ਕੋਰਟ ਦੇ ਫੈਸਲੇ ਨਾਲ ਸੰਜੇ ਸਿੰਘ ਨੂੰ ਮਜੀਠੀਆ ਦੀ ਕ੍ਰਾਸ-ਇਗਜ਼ਾਮੀਨੇਸ਼ਨ ਕਰਨ ਦਾ ਮੌਕਾ ਮੁੜ ਮਿਲ ਗਿਆ ਹੈ। ਦੂਜੇ ਪਾਸੇ, ਮਜੀਠੀਆ ਵੱਲੋਂ ਤਿੰਨ ਹੋਰ ਗਵਾਹ ਸ਼ਾਮਲ ਕਰਨ ਲਈ ਦ...









