ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਦੇ 583 ਥਾਵਾਂ ‘ਤੇ ਛਾਪੇ, 353 ਸ਼ੱਕੀ ਕਾਬੂ
ਚੰਡੀਗੜ੍ਹ, 25 ਜੁਲਾਈ 2026: ਪੰਜਾਬ ਨੂੰ ਗੈਂਗਸਟਰ ਅਤੇ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਲਗਾਤਾਰ ਸਖ਼ਤੀ ਨਾਲ ਜਾਰੀ ਹੈ। ਇਸ ਮੁਹਿੰਮ ਦੇ 186ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਵੱਡਾ ਆਪ੍ਰੇਸ਼ਨ ਚਲਾਉਂਦਿਆਂ 583 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ 353 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਦਕਿ ਤਿੰਨ ਹਥਿਆਰ ਵੀ ਬਰਾਮਦ ਕੀਤੇ ਗਏ।
ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ 20 ਜਨਵਰੀ 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਕੀਤੀ ਗਈ ਸੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਵਿੱਚ ਸਰਗਰਮ ਗੈਂਗਸਟਰ ਨੈੱਟਵਰਕ ਨੂੰ ਤੋੜਨਾ, ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਨਾ ਅਤੇ ਅਪਰਾਧਿਕ ਗਤੀਵਿਧੀਆਂ 'ਤੇ ਪੂਰੀ ਤਰ੍ਹਾਂ ਨਕੇਲ ਕੱਸਣਾ ਹੈ।
ਇਸ ਆਪ੍ਰੇਸ਼ਨ ਨੂੰ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੇ ਤਾਲਮੇਲ ਨਾਲ ...








