Wednesday, July 29Punjabi People

Home

ਸੁਨਾਮ ਦੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਨੂੰ ਨੌਕਰੀ, 618 ਹੋਰ ਸ਼ਾਰਟਲਿਸਟ: ਅਮਨ ਅਰੋੜਾ

ਸੁਨਾਮ ਦੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਨੂੰ ਨੌਕਰੀ, 618 ਹੋਰ ਸ਼ਾਰਟਲਿਸਟ: ਅਮਨ ਅਰੋੜਾ

Breaking News
ਚੰਡੀਗੜ੍ਹ/ਸੁਨਾਮ, 20 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਸੁਨਾਮ ਵਿਖੇ ਇੱਕ ਵਿਸ਼ਾਲ ‘ਮੈਗਾ ਰੋਜ਼ਗਾਰ ਮੇਲਾ’ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਅਜਿਹਾ ਮਾਹੌਲ ਤਿਆਰ ਕਰ ਰਹੀ ਹੈ, ਜਿੱਥੇ ਸਰਕਾਰੀ ਅਤੇ ਨਿੱਜੀ—ਦੋਵੇਂ ਖੇਤਰਾਂ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੁੱਲ੍ਹਣ। ਇਹ ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਲੱਸਟਰ ਦਾ ਪਹਿਲਾ ਮੈਗਾ ਰੋਜ਼ਗਾਰ ਮੇਲਾ ਸੀ, ਜਿਸ ਦਾ ਸਾਂਝਾ ਆਯੋਜਨ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਉਦਯੋਗ ਤੇ ਵਣਜ ਵਿਭਾਗ ਵੱਲੋਂ ਕੀਤਾ ਗਿਆ। ਮੇਲੇ ਵਿੱਚ 18 ਤੋਂ 50 ਸਾਲ ਦੀ ਉਮਰ ਦੇ ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ, ਹੁਨਰ ਅਤੇ ਤਜਰਬੇ ਦੇ ਆਧਾਰ ‘ਤੇ 12,000 ਰੁਪਏ ਤੋਂ 42,000 ਰੁਪਏ ਪ੍ਰਤੀ ਮਹੀਨਾ ਤੱਕ ਦੀਆਂ ਨੌਕਰੀਆਂ ਦੀ ਪੇਸ਼ਕਸ਼ ਕੀ...
ਹਰਿਆਣਾ ਸਰਕਾਰ ਦਾ ਸਿਹਤ ਖੇਤਰ ਵਿੱਚ ਵੱਡਾ ਫ਼ੈਸਲਾ, ਨੂਹ ਦੇ 3 ਸਬ-ਸੈਂਟਰ PHC ਵਿੱਚ ਅਪਗ੍ਰੇਡ: ਆਰਤੀ ਸਿੰਘ ਰਾਓ

ਹਰਿਆਣਾ ਸਰਕਾਰ ਦਾ ਸਿਹਤ ਖੇਤਰ ਵਿੱਚ ਵੱਡਾ ਫ਼ੈਸਲਾ, ਨੂਹ ਦੇ 3 ਸਬ-ਸੈਂਟਰ PHC ਵਿੱਚ ਅਪਗ੍ਰੇਡ: ਆਰਤੀ ਸਿੰਘ ਰਾਓ

Haryana news
ਚੰਡੀਗੜ੍ਹ/ਨੂਹ, 20 ਜੁਲਾਈ 2026: ਹਰਿਆਣਾ ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਨੂਹ ਜ਼ਿਲ੍ਹੇ ਦੇ ਤਿੰਨ ਸਿਹਤ ਉਪ-ਕੇਂਦਰਾਂ ਨੂੰ ਪ੍ਰਾਇਮਰੀ ਸਿਹਤ ਕੇਂਦਰਾਂ (ਪੀਐਚਸੀ) ਵਿੱਚ ਅਪਗ੍ਰੇਡ ਕਰਨ ਲਈ ਪ੍ਰਸ਼ਾਸਕੀ ਮਨਜ਼ੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਬਜਟ 2026-27 ਦੌਰਾਨ ਕੀਤੇ ਗਏ ਐਲਾਨ ਨੂੰ ਅਮਲੀ ਰੂਪ ਦੇਣ ਲਈ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਸੂਬਾ ਸਰਕਾਰ ਹਰ ਨਾਗਰਿਕ ਨੂੰ ਗੁਣਵੱਤਾ ਭਰੀ, ਸਸਤੀ ਅਤੇ ਆਸਾਨੀ ਨਾਲ ਉਪਲਬਧ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਿਹਤ ਸਹੂਲਤਾਂ ਨੂੰ ਸਿਰਫ਼ ਸ਼ਹਿਰਾਂ ਤੱਕ ਸੀਮਤ ਨਾ ਰੱਖ ਕੇ ਪਿੰਡਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਹਰ ਵਿਅਕਤੀ ਨੂੰ ਆਪਣੇ ਘਰ ਦੇ ਨੇੜੇ ਹੀ ਬਿਹਤਰ ਇਲਾਜ ਮਿਲ ਸਕੇ। ਸਿਹਤ ਮੰਤਰੀ ਨੇ ਦੱਸਿਆ ਕਿ ਲੁਹਿੰਗਾ ਕਲਾਂ, ਚੰਦੇਨੀ ਅਤੇ ਸ਼ਾਹ ਚੋਖਾ ਦੇ ਸਿਹਤ ਉਪ-ਕੇਂਦਰਾਂ ਨ...
‘ਗੈਂਗਸਟਰਾਂ ‘ਤੇ ਵਾਰ’ ਦੇ 6 ਮਹੀਨੇ ਪੂਰੇ: 50,930 ਗ੍ਰਿਫ਼ਤਾਰ, 96 ਹਜ਼ਾਰ ਤੋਂ ਵੱਧ ਛਾਪੇਮਾਰੀਆਂ

‘ਗੈਂਗਸਟਰਾਂ ‘ਤੇ ਵਾਰ’ ਦੇ 6 ਮਹੀਨੇ ਪੂਰੇ: 50,930 ਗ੍ਰਿਫ਼ਤਾਰ, 96 ਹਜ਼ਾਰ ਤੋਂ ਵੱਧ ਛਾਪੇਮਾਰੀਆਂ

Breaking News, Punjab News
ਚੰਡੀਗੜ੍ਹ, 20 ਜੁਲਾਈ 2026: ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਗੈਂਗਸਟਰ ਮੁਕਤ ਬਣਾਉਣ ਲਈ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਨੇ ਛੇ ਮਹੀਨੇ ਪੂਰੇ ਕਰ ਲਏ ਹਨ। ਇਸ ਦੌਰਾਨ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ 96,964 ਛਾਪੇਮਾਰੀਆਂ ਕੀਤੀਆਂ ਅਤੇ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਹੋਰ ਅਪਰਾਧਿਕ ਤੱਤਾਂ ਸਮੇਤ ਕੁੱਲ 50,930 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਦੱਸਿਆ ਕਿ ਮੁਹਿੰਮ ਨੂੰ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਗਾਤਾਰ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਉਦੇਸ਼ ਗੈਂਗਸਟਰਾਂ, ਸੰਗਠਿਤ ਅਪਰਾਧ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਅਪਰਾਧੀਆਂ ਦੇ ਕਬਜ਼ੇ ਵਿੱਚੋਂ 913 ਗੈਰ-ਕਾਨੂੰਨੀ ਹਥਿਆਰ, 2,475 ਜ਼ਿੰਦਾ ਕਾਰਤੂਸ, 293 ਮੈਗਜ਼ੀਨ, 229 ਤੇਜ਼ਧਾਰ ਹਥਿਆਰ ਅਤੇ 15 ਹੱਥਗੋਲੇ ਬਰਾਮਦ ਕੀਤ...
ਮਾਨ ਸਰਕਾਰ ਦਾ ਵੱਡਾ ਫ਼ੈਸਲਾ: ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਹੋਵੇਗੀ ਹੋਰ ਸਰਲ ਤੇ ਲੋਕ-ਪੱਖੀ

ਮਾਨ ਸਰਕਾਰ ਦਾ ਵੱਡਾ ਫ਼ੈਸਲਾ: ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਹੋਵੇਗੀ ਹੋਰ ਸਰਲ ਤੇ ਲੋਕ-ਪੱਖੀ

Breaking News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਜ਼ਮੀਨ ਅਤੇ ਜਾਇਦਾਦ ਦੀ ਖ਼ਰੀਦ-ਵੇਚ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਆਉਣ ਵਾਲੀਆਂ ਭਾਸ਼ਾਈ ਮੁਸ਼ਕਲਾਂ ਤੋਂ ਰਾਹਤ ਦੇਣ ਲਈ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਾਲ ਵਿਭਾਗ ਵਿੱਚ ਸਾਲਾਂ ਤੋਂ ਵਰਤੇ ਜਾ ਰਹੇ 35 ਔਖੇ ਅਤੇ ਕਾਨੂੰਨੀ ਸ਼ਬਦਾਂ ਦੀ ਥਾਂ ਆਮ ਲੋਕਾਂ ਨੂੰ ਆਸਾਨੀ ਨਾਲ ਸਮਝ ਆਉਣ ਵਾਲੇ ਸਰਲ ਪੰਜਾਬੀ ਸ਼ਬਦ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਦਾ ਮਕਸਦ ਲੋਕ-ਕੇਂਦਰਿਤ, ਪਾਰਦਰਸ਼ੀ ਅਤੇ ਸੌਖੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ਾਂ ਵਿੱਚ ਵਰਤੀ ਜਾਂਦੀ ਪੇਚੀਦਾ ਅਤੇ ਰਵਾਇਤੀ ਭਾਸ਼ਾ ਕਾਰਨ ਆਮ ਨਾਗਰਿਕਾਂ ਨੂੰ ਦਸਤਾਵੇਜ਼ ਸਮਝਣ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਸਰਕਾਰ ਨੇ ਇਸ ਸਮੱਸਿਆ ਦਾ ਸਥਾਈ ਹੱਲ ਕੱਢਦਿਆਂ ਦਸਤਾਵੇਜ਼ਾਂ ਦ...
ਐਸ.ਆਈ.ਆਰ.-2026: ਬਲਾਚੌਰ ਨੇ ਘਰ-ਘਰ ਗਣਨਾ ਪੜਾਅ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕੀਤੀ ਮੁਕੰਮਲ, ਸੀ.ਈ.ਓ.

ਐਸ.ਆਈ.ਆਰ.-2026: ਬਲਾਚੌਰ ਨੇ ਘਰ-ਘਰ ਗਣਨਾ ਪੜਾਅ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕੀਤੀ ਮੁਕੰਮਲ, ਸੀ.ਈ.ਓ.

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਮੁਹਿੰਮ ਤਹਿਤ ਵੋਟਰ ਸੂਚੀਆਂ ਨੂੰ ਹੋਰ ਸਹੀ ਅਤੇ ਪਾਰਦਰਸ਼ੀ ਬਣਾਉਣ ਲਈ ਜਾਰੀ ਪ੍ਰਕਿਰਿਆ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਚੌਰ ਵਿਧਾਨ ਸਭਾ ਹਲਕੇ ਨੇ ਵੱਡੀ ਉਪਲਬਧੀ ਹਾਸਲ ਕੀਤੀ ਹੈ। ਹਲਕੇ ਨੇ ਘਰ-ਘਰ ਗਣਨਾ ਪੜਾਅ ਤਹਿਤ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਪੂਰੀ ਕਰਕੇ ਸੂਬੇ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਇਸ ਸ਼ਾਨਦਾਰ ਪ੍ਰਾਪਤੀ 'ਤੇ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹੇ ਦੇ ਸਮੂਹ ਚੋਣ ਅਮਲੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਟੀਮ ਵਰਕ ਦੀ ਭਰਪੂਰ ਸ਼ਲਾਘਾ ਕੀਤੀ। ਸ੍ਰੀਮਤੀ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਧਿਕਾਰੀ, ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ.), ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ.) ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਵੱਲੋਂ ਮਿਸ਼ਨ-ਮੋਡ ਵਿੱਚ ਕੀਤੇ ਗਏ ਸੁਚੱਜੇ ਅਤੇ ਸਮੇਂਬੱਧ ਯਤਨਾਂ ਸਦਕਾ ਇਹ ਉਪਲਬਧੀ ਸੰਭ...
ਜਲੰਧਰ ਵਿੱਚ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਇਜ਼ਾ

ਜਲੰਧਰ ਵਿੱਚ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਇਜ਼ਾ

Breaking News
ਜਲੰਧਰ, 19 ਜੁਲਾਈ 2026: ਪੰਜਾਬ ਵਿੱਚ ਖੇਡਾਂ ਨੂੰ ਨਵੀਂ ਉਚਾਈਆਂ ਤੱਕ ਲਿਜਾਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਦਾ ਦੌਰਾ ਕਰਕੇ ਇਸ ਸਾਲ ਦਸੰਬਰ ਵਿੱਚ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਟੇਡੀਅਮ ਵਿੱਚ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰੀਬ 44 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਮੁੜ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਹੋਣ ਜਾ ਰਹੀ ਹੈ, ਜੋ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅੰਡਰ-13 ਵਰਗ ਦੀ ਇਹ ਰਾਸ਼ਟਰੀ ਚੈਂਪੀਅਨਸ਼ਿਪ ਨਾ ਸਿਰਫ਼ ਸੂਬੇ ਵਿੱਚ ਬੈਡਮਿੰਟਨ ਨੂੰ ਨਵਾਂ ਹੁਲਾਰਾ ਦੇਵੇਗੀ, ਸਗੋਂ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਵ...
ਪੰਜਾਬ ‘ਚ ਅਗਲੇ ਪੰਜ ਦਿਨ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

ਪੰਜਾਬ ‘ਚ ਅਗਲੇ ਪੰਜ ਦਿਨ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਤੋਂ ਅਗਲੇ ਪੰਜ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 20 ਤੋਂ 22 ਜੁਲਾਈ ਦਰਮਿਆਨ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਤੇਜ਼ ਬਾਰਿਸ਼, ਗਰਜ-ਚਮਕ ਅਤੇ ਕੁਝ ਥਾਵਾਂ 'ਤੇ ਜਲਭਰਾਅ ਦੀ ਸਥਿਤੀ ਬਣ ਸਕਦੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜ ਤੋਂ ਬਿਨਾਂ ਦਰਿਆਵਾਂ ਅਤੇ ਨੀਵੇਂ ਇਲਾਕਿਆਂ ਵੱਲ ਨਾ ਜਾਣ ਦੀ ਅਪੀਲ ਕੀਤੀ ਹੈ। ਸਭ ਤੋਂ ਵੱਧ ਅਸਰ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਦੇਖਿਆ ਜਾ ਰਿਹਾ ਹੈ, ਜਿੱਥੇ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀ ਚੱਕੀ ਨਦੀ ਲਗਾਤਾਰ ਉਫਾਨ 'ਤੇ ਵਹਿ ਰਹੀ ਹੈ। ਸ਼ਨੀਵਾਰ ਸਵੇਰੇ ਨਦੀ ਦਾ ਪਾਣੀ ਲਗਭਗ 9 ਮੀਟਰ ਦੇ ਪੱਧਰ ਤੱਕ ਪਹੁੰਚ ਗਿਆ, ਜਿਸ ਕਾਰਨ ਦਿੱਲੀ–ਕਟੜਾ ਰੇਲਵੇ ਲਾਈਨ 'ਤੇ ਬਣੇ ਮਹੱਤਵਪੂਰਨ ਪੁਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪ੍ਰਸ਼ਾਸਨ ਵੱਲੋਂ ਹਾਲਾਤ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਦੌਰਾਨ ਐ...
ਨੌਜਵਾਨ ਨਸ਼ਿਆਂ ਨਹੀਂ, ਸਿੱਖਿਆ ਅਤੇ ਖੇਡਾਂ ਨਾਲ ਜੁੜਣ ਤਾਂ ਹੀ ਭਾਰਤ ਬਣੇਗਾ ਵਿਕਸਤ: ਮੁੱਖ ਮੰਤਰੀ ਸੈਣੀ

ਨੌਜਵਾਨ ਨਸ਼ਿਆਂ ਨਹੀਂ, ਸਿੱਖਿਆ ਅਤੇ ਖੇਡਾਂ ਨਾਲ ਜੁੜਣ ਤਾਂ ਹੀ ਭਾਰਤ ਬਣੇਗਾ ਵਿਕਸਤ: ਮੁੱਖ ਮੰਤਰੀ ਸੈਣੀ

Haryana news
ਚੰਡੀਗੜ੍ਹ, 19 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਸ਼ਿਆਂ ਖ਼ਿਲਾਫ਼ ਵਿਆਪਕ ਸਮਾਜਿਕ ਮੁਹਿੰਮ ਚਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੁਲਿਸ ਜਾਂ ਕਾਨੂੰਨ-ਵਿਵਸਥਾ ਦਾ ਮਾਮਲਾ ਨਹੀਂ, ਸਗੋਂ ਸਮਾਜ, ਪਰਿਵਾਰ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਬਚਾਉਣ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਕਈ ਪਰਿਵਾਰਾਂ ਨੂੰ ਤਬਾਹ ਕਰ ਰਹੀ ਹੈ ਅਤੇ ਨੌਜਵਾਨਾਂ ਦੇ ਸੁਪਨਿਆਂ ਨੂੰ ਕੁਚਲ ਰਹੀ ਹੈ। ਇਸ ਲਈ ਇਸ ਲੜਾਈ ਨੂੰ ਲੋਕਾਂ ਦੀ ਭਾਗੀਦਾਰੀ ਨਾਲ ਇੱਕ ਜਨ-ਅੰਦੋਲਨ ਬਣਾਉਣ ਦੀ ਲੋੜ ਹੈ। ਮੁੱਖ ਮੰਤਰੀ ਕਰਨਾਲ ਦੇ ਮਧੂਬਨ ਸਥਿਤ ਹਰਿਆਣਾ ਪੁਲਿਸ ਅਕੈਡਮੀ ਵਿੱਚ ਆਯੋਜਿਤ “ਇੱਕ ਪੁਲਿਸ, ਇੱਕ ਸੰਕਲਪ – ਨਸ਼ਾ ਮੁਕਤ ਹਰਿਆਣਾ” ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਸੰਵਾਦ ਪ੍ਰੋਗਰਾਮ ਵਿੱਚ ਸੂਬੇ ਦੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ (SHOs) ਨੇ ਭਾਗ ਲਿਆ। ਪ੍ਰੋਗਰਾਮ ਦਾ ਉਦੇਸ਼ ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ, ਪ੍ਰਸ਼ਾਸਨ ਅਤੇ ਸਮਾਜ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਅਤੇ ਪ੍ਰਭਾਵਸ਼ਾਲੀ ਰਣਨੀਤੀ ਤਿਆਰ ਕਰਨਾ ਸੀ। ...
ਪੰਜਾਬ ਵਿੱਚ ਪੇਂਡੂ ਰੁਜ਼ਗਾਰ ਗਰੰਟੀ ਨੂੰ ਮਜ਼ਬੂਤੀ, ‘ਵੀਬੀ ਜੀ ਰਾਮ ਜੀ’ ਸਕੀਮ ਲਾਗੂ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਪੇਂਡੂ ਰੁਜ਼ਗਾਰ ਗਰੰਟੀ ਨੂੰ ਮਜ਼ਬੂਤੀ, ‘ਵੀਬੀ ਜੀ ਰਾਮ ਜੀ’ ਸਕੀਮ ਲਾਗੂ: ਤਰੁਨਪ੍ਰੀਤ ਸਿੰਘ ਸੌਂਦ

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਲਾਗੂ ਕੀਤੀ ਗਈ ਨਵੀਂ ‘ਵੀਬੀਜੀ ਰਾਮ ਜੀ’ (ਵਿਕਸਿਤ ਭਾਰਤ ਗਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ) ਯੋਜਨਾ ਵਿੱਚ ਸੁਚਾਰੂ ਤਬਦੀਲੀ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਸਰਕਾਰ ਦਾ ਉਦੇਸ਼ ਇਹ ਹੈ ਕਿ ਪੇਂਡੂ ਕਾਮਿਆਂ ਨੂੰ ਰੁਜ਼ਗਾਰ ਦੇ ਮੌਕਿਆਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਸੂਬੇ ਭਰ ਵਿੱਚ ਵਿਕਾਸ ਕਾਰਜ ਪਹਿਲਾਂ ਵਾਂਗ ਨਿਰਵਿਘਨ ਜਾਰੀ ਰਹਿਣ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮਨਰੇਗਾ 30 ਜੂਨ 2026 ਤੱਕ ਲਾਗੂ ਰਹੀ, ਜਦਕਿ 1 ਜੁਲਾਈ 2026 ਤੋਂ ‘ਵੀਬੀਜੀ ਰਾਮ ਜੀ’ ਯੋਜਨਾ ਅਮਲ ਵਿੱਚ ਆ ਗਈ ਹੈ। ਇਸ ਤਬਦੀਲੀ ਦੌਰਾਨ ਸਰਕਾਰ ਨੇ ਪਹਿਲਾਂ ਹੀ ਲੋੜੀਂਦੇ ਪ੍ਰਸ਼ਾਸਕੀ, ਤਕਨੀਕੀ ਅਤੇ ਵਿੱਤੀ ਪ੍ਰਬੰਧ ਕਰ ਦਿੱਤੇ ਹਨ, ਤਾਂ ਜੋ ਕਿਸੇ ਵੀ ਪੱਧਰ 'ਤੇ ਕੰਮ ਪ੍ਰਭਾਵਿਤ ਨਾ ਹੋਵੇ। ਰੁਜ਼ਗਾਰ ਦੀ ਕਾਨੂੰਨੀ ਗਾਰੰਟੀ ਜਾਰੀ ਰਹੇਗੀ ਮੰਤਰੀ ਨੇ ਦੱਸਿਆ ਕਿ ਮਨਰੇਗਾ ਅਧੀਨ ਮਜ਼ਦੂਰੀ ਅਤੇ ਤਨਖ...
ਹਰਿਆਣਾ ਵਿੱਚ ਈਵੀ ਚਾਰਜਿੰਗ ਨੈੱਟਵਰਕ ਦਾ ਤੇਜ਼ੀ ਨਾਲ ਵਿਸਥਾਰ, ਡਿਸਕਾਮ ਕੰਪਨੀਆਂ ਨੇ ਹਾਸਲ ਕੀਤੀ ਵੱਡੀ ਕਾਮਯਾਬੀ: ਵਿਕਰਮ ਸਿੰਘ

ਹਰਿਆਣਾ ਵਿੱਚ ਈਵੀ ਚਾਰਜਿੰਗ ਨੈੱਟਵਰਕ ਦਾ ਤੇਜ਼ੀ ਨਾਲ ਵਿਸਥਾਰ, ਡਿਸਕਾਮ ਕੰਪਨੀਆਂ ਨੇ ਹਾਸਲ ਕੀਤੀ ਵੱਡੀ ਕਾਮਯਾਬੀ: ਵਿਕਰਮ ਸਿੰਘ

Haryana news
ਚੰਡੀਗੜ੍ਹ, 19 ਜੁਲਾਈ 2026: ਹਰਿਆਣਾ ਵਿੱਚ ਇਲੈਕਟ੍ਰਿਕ ਵਾਹਨਾਂ (EV) ਨੂੰ ਉਤਸ਼ਾਹਿਤ ਕਰਨ ਅਤੇ ਸਾਫ਼-ਸੁਥਰੀ ਤੇ ਟਿਕਾਊ ਆਵਾਜਾਈ ਨੂੰ ਬੜ੍ਹਾਵਾ ਦੇਣ ਲਈ ਰਾਜ ਦੀਆਂ ਬਿਜਲੀ ਵੰਡ ਕੰਪਨੀਆਂ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ (UHBVN) ਅਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ (DHBVN) ਨੇ ਈਵੀ ਚਾਰਜਿੰਗ ਬੁਨਿਆਦੀ ਢਾਂਚੇ ਦੇ ਵਿਸਥਾਰ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਡਿਸਕਾਮ ਕੰਪਨੀਆਂ ਵੱਲੋਂ ਸੂਬੇ ਭਰ ਵਿੱਚ ਆਧੁਨਿਕ ਅਤੇ ਭਰੋਸੇਮੰਦ ਈਵੀ ਚਾਰਜਿੰਗ ਨੈੱਟਵਰਕ ਤੇਜ਼ੀ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਯੂਐਚਬੀਵੀਐਨ ਅਤੇ ਡੀਐਚਬੀਵੀਐਨ ਦੇ ਪ੍ਰਬੰਧ ਨਿਰਦੇਸ਼ਕ ਵਿਕਰਮ ਸਿੰਘ ਨੇ ਦੱਸਿਆ ਕਿ 30 ਜੂਨ 2026 ਤੱਕ ਹਰਿਆਣਾ ਵਿੱਚ 789 ਈਵੀ ਚਾਰਜਿੰਗ ਸਟੇਸ਼ਨ ਅਤੇ ਚਾਰਜਿੰਗ ਪੁਆਇੰਟ ਸਥਾਪਤ ਕੀਤੇ ਜਾ ਚੁੱਕੇ ਹਨ। ਇਹ ਗਿਣਤੀ ਸਾਲ 2026 ਲਈ ਨਿਰਧਾਰਤ 900 ਚਾਰਜਿੰਗ ਸਟੇਸ਼ਨਾਂ ਦੇ ਟੀਚੇ ਦਾ ਕਰੀਬ 88 ਫੀਸਦੀ ਹੈ, ਜੋ ਰਾਜ ਵਿੱਚ ਇਲੈਕਟ੍ਰਿਕ ਮੋਬਿਲਿਟੀ ਨੂੰ ਮਿਲ ਰਹੀ ਰਫ਼ਤਾਰ ਨੂੰ ਦਰਸਾਉਂਦੀ ਹੈ। ਹਰੀ ਊਰਜਾ ਅਤੇ ਈ-ਮੋਬਿਲਿਟੀ ਨੂੰ ਮਿਲੇਗਾ ਵੱਡਾ ਹੁਲਾਰਾ ਵਿਕਰਮ ਸਿੰਘ ਨੇ ਕਿਹਾ ਕਿ...