40 ਸਾਲਾਂ ਬਾਅਦ ਪੰਜਾਬ ਨੂੰ ਅੰਡਰ-13 ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਮਾਣ ਪ੍ਰਾਪਤ ਹੋਇਆ: ਭਗਵੰਤ ਸਿੰਘ ਮਾਨ
ਚੰਡੀਗੜ੍ਹ, 24 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਖੇਡ ਵਿਭਾਗ ਦਾ ਰਿਪੋਰਟ ਕਾਰਡ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ‘ਆਪ’ ਸਰਕਾਰ ਵੱਲੋਂ ਖੇਡ ਖੇਤਰ ਵਿੱਚ ਲਿਆਂਦੇ ਬਦਲਾਵਾਂ ਅਤੇ ਖੇਡ ਕ੍ਰਾਂਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਸਿੰਚਾਈ, ਸਿਹਤ ਅਤੇ ਅਮਨ-ਕਾਨੂੰਨ ਨਾਲ ਸੰਬੰਧਤ ਰਿਪੋਰਟ ਕਾਰਡ ਪੇਸ਼ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਖੇਡਾਂ ਵਿੱਚ ਹੋ ਰਹੇ ਸੁਧਾਰਾਂ ਅਤੇ ਆਉਣ ਵਾਲੀਆਂ ਯੋਜਨਾਵਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਖੇਡ ਬਜਟ ਨੂੰ 350 ਕਰੋੜ ਤੋਂ ਵਧਾ ਕੇ 1791 ਕਰੋੜ ਰੁਪਏ ਕੀਤਾ ਗਿਆ ਹੈ, ਕੋਚਾਂ ਦੀ ਗਿਣਤੀ 500 ਤੋਂ ਵਧਾ ਕੇ 2458 ਕੀਤੀ ਗਈ ਹੈ ਅਤੇ ਓਲੰਪਿਕ ਅਤੇ ਏਸ਼ੀਆਈ ਖੇਡਾਂ ਲਈ ਖਿਡਾਰੀਆਂ ਨੂੰ ਵਿੱਤੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ 3100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, 3000 ਜਿਮ ਬਣਾਏ ਜਾ ਰਹੇ ਹਨ ਅਤੇ 17000 ਖੇਡ ਕਿੱਟਾਂ ਵੰਡੀਆਂ ਗਈਆਂ ਹਨ। “ਖੇਡਾਂ ਵਤਨ ਪੰਜਾਬ ਦੀਆਂ” ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਗਿਣਤੀ 1.5...









