‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 182ਵਾਂ ਦਿਨ: 646 ਥਾਈਂ ਰੇਡ, 326 ਸ਼ੱਕੀ ਪੁਲਿਸ ਦੇ ਹੱਥੇ ਚੜ੍ਹੇ
ਚੰਡੀਗੜ੍ਹ, 22 ਜੁਲਾਈ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 182ਵੇਂ ਦਿਨ ਵੀ ਸੂਬਾ ਪੱਧਰ ‘ਤੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ। ਇਸ ਦੌਰਾਨ ਪੁਲਿਸ ਨੇ ਗੈਂਗਸਟਰਾਂ ਦੇ ਸਾਥੀਆਂ ਅਤੇ ਸ਼ੱਕੀ ਅਪਰਾਧੀਆਂ ਦੇ 646 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਕੇ 326 ਵਿਅਕਤੀਆਂ ਨੂੰ ਕਾਬੂ ਕੀਤਾ।
ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰੋਜ਼ਾਨਾ ਅਧਾਰ ‘ਤੇ ਗੈਂਗਸਟਰ ਨੈੱਟਵਰਕ ਨੂੰ ਤੋੜਨ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣ ਲਈ ਸਾਂਝੀਆਂ ਕਾਰਵਾਈਆਂ ਕਰ ਰਹੀਆਂ ਹਨ।
ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਸ ਦਿਨ ਦੀ ਕਾਰਵਾਈ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 51,256 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ...









