5 ਹਜ਼ਾਰ ਰੁਪਏ ਦੀ ਰਿਸ਼ਵਤ ਦੇ ਮਾਮਲੇ ‘ਚ ਸੀਨੀਅਰ ਸਹਾਇਕ ਵਿਜੀਲੈਂਸ ਦੇ ਅੜਿੱਕੇ
ਚੰਡੀਗੜ੍ਹ, 22 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਬਕਾਰੀ ਵਿਭਾਗ ਵਿੱਚ ਤਾਇਨਾਤ ਇੱਕ ਮੁਲਾਜ਼ਮ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਵਿਜੀਲੈਂਸ ਦੀ ਟੀਮ ਨੇ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਕਾਬੂ ਕਰਕੇ ਉਸ ਕੋਲੋਂ ਰਿਸ਼ਵਤ ਦੀ ਪੂਰੀ ਰਕਮ ਵੀ ਬਰਾਮਦ ਕਰ ਲਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਜ਼ਿਲ੍ਹਾ ਜਲੰਧਰ ਦੇ ਤਹਿਸੀਲ ਫਿਲੌਰ ਅਧੀਨ ਪੈਂਦੇ ਪਿੰਡ ਨਾਗਰਾ ਦੇ ਇੱਕ ਰੈਸਟੋਰੈਂਟ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਆਪਣੇ ਰੈਸਟੋਰੈਂਟ ਲਈ L-5B (ਡਰਾਫਟ ਬੀਅਰ ਅਤੇ ਵਾਈਨ ਰਿਟੇਲਰ) ਲਾਇਸੈਂਸ ਪ੍ਰਾਪਤ ਕਰਨ ਵਾਸਤੇ ਆਨਲਾਈਨ ਅਰਜ਼ੀ ਦਿੱਤੀ ਹੋਈ ਸੀ।
ਬੁਲਾਰੇ ਨੇ ਦੱਸਿਆ ਕਿ ਅਰਜ਼ੀ ਦੀ ਜਾਂਚ ਉਪਰੰਤ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ (ਆਬਕਾਰੀ), ਜਲੰਧਰ ...









