ਨਾਇਬ ਸਿੰਘ ਸੈਣੀ ਨੇ ਦਿਵਿਆ ਗੁਰੂ ਆਸ਼ੂਤੋਸ਼ ਮਹਾਰਾਜ ਨੂੰ ਭੇਟ ਕੀਤੀ ਸ਼ਰਧਾਂਜਲੀ
ਚੰਡੀਗੜ੍ਹ/ਨੂਰਮਹਿਲ, 21 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਜਲੰਧਰ ਜ਼ਿਲ੍ਹੇ ਦੇ ਨੂਰਮਹਿਲ ਵਿਖੇ ਸਥਿਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸੰਸਥਾ ਦੇ ਸੰਸਥਾਪਕ ਅਤੇ ਆਧਿਆਤਮਿਕ ਗੁਰੂ ਦਿਵਿਆ ਗੁਰੂ ਆਸ਼ੂਤੋਸ਼ ਮਹਾਰਾਜ ਜੀ ਨੂੰ ਸ਼ਰਧਾ ਸਹਿਤ ਪੁਸ਼ਪ ਅਰਪਿਤ ਕਰਦੇ ਹੋਏ ਆਪਣੀ ਸ਼ਰਧਾਂਜਲੀ ਭੇਟ ਕੀਤੀ।
ਸੰਸਥਾਨ ਵਿੱਚ ਆਯੋਜਿਤ ਇੱਕ ਅਧਿਆਤਮਿਕ ਸਮਾਗਮ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਨੇ ਦੇਸ਼, ਹਰਿਆਣਾ ਅਤੇ ਪੰਜਾਬ ਸਮੇਤ ਸਮੂਹ ਦੇਸ਼ਵਾਸੀਆਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸੰਤ-ਮਹਾਂਪੁਰਖਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸੱਚਾਈ, ਸੇਵਾ, ਕਰੁਣਾ, ਅਧਿਆਤਮਿਕਤਾ ਅਤੇ ਮਨੁੱਖਤਾ ਦੇ ਰਾਹ 'ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਾਨ ਸੰਤਾਂ ਦੇ ਵਿਚਾਰ ਸਮਾਜ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਪਸੀ ਭਾਈਚਾਰੇ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਵੀ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿ...









