ਨਕੋਦਰ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਬਾਪੂ ਲਾਲ ਬਾਦਸ਼ਾਹ ਜੀ ਦੀਆਂ ਸਿੱਖਿਆਵਾਂ ਨੂੰ ਦੱਸਿਆ ਸਮਾਜ ਲਈ ਪ੍ਰੇਰਣਾ
ਚੰਡੀਗੜ੍ਹ/ਨਕੋਦਰ, 20 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦਾ ਜੀਵਨ ਪਿਆਰ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਸਦਭਾਵਨਾ ਦਾ ਜੀਵੰਤ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਬਾਪੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਇੱਕਜੁੱਟ ਕਰਨ ਅਤੇ ਆਪਸੀ ਵਿਤਕਰਿਆਂ ਨੂੰ ਖਤਮ ਕਰਨ ਲਈ ਰਾਹ ਦਿਖਾਉਂਦੀਆਂ ਹਨ।
ਮੁੱਖ ਮੰਤਰੀ ਸੋਮਵਾਰ ਨੂੰ ਜਲੰਧਰ ਦੇ ਨਕੋਦਰ ਸਥਿਤ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਆਯੋਜਿਤ 43ਵੇਂ ਸਾਲਾਨਾ ਤਿੰਨ ਰੋਜ਼ਾ ਮੇਲੇ ਦੇ ਸਮਾਪਤੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ। ਇਸ ਮੌਕੇ ਪ੍ਰਸਿੱਧ ਸੂਫ਼ੀ ਗਾਇਕ ਅਤੇ ਸੰਸਦ ਮੈਂਬਰ ਹੰਸ ਰਾਜ ਹੰਸ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਪਵਿੱਤਰ ਧਰਤੀ ‘ਤੇ ਆਉਣਾ ਮੇਰੇ ਲਈ ਸਨਮਾਨ ਦੀ ਗੱਲ: ਸੈਣੀ
ਸਮਾਗਮ ਨੂੰ ਸੰਬੋਧਨ ਕਰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਨਾਲ ਜੁੜੀ ਇਸ ਪਵਿੱਤਰ ਧਰਤੀ ‘ਤੇ ਆਉਣਾ ਉਨ੍ਹਾਂ ਲਈ ਬਹੁਤ ਵੱਡਾ ਮਾਣ ਅਤੇ ਸੌਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਦਰਬਾਰ ਵਿੱਚ ਮੱਥਾ ਟੇਕਣ ਅਤੇ ਸ਼ਰਧਾ ਭੇਟ ਕਰ...









