ਸ੍ਰੀ ਰਾਮ ਮੰਦਰ ਚੰਦਾ ਘੁਟਾਲੇ ਦੇ ਕਥਿਤ ਆਗੂ ਪੰਜਾਬ ਆ ਕੇ ਇਮਾਨਦਾਰੀ ਦਾ ਪਾਠ ਪੜ੍ਹਾ ਰਹੇ ਹਨ: ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 17 ਜੁਲਾਈ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਦੇ ਜਵਾਬ ਦੇਣ ਦੀ ਬਜਾਏ ਪ੍ਰਧਾਨ ਮੰਤਰੀ ਨੇ ਸਿਰਫ਼ ਸਿਆਸੀ ਭਾਸ਼ਣ ਦਿੱਤੇ ਅਤੇ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਇਆ।
ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ‘ਤੇ ਇੱਕ ਪੋਸਟ ਕਰਦਿਆਂ ਦਾਅਵਾ ਕੀਤਾ ਕਿ "ਸ੍ਰੀ ਰਾਮ ਮੰਦਰ ਲਈ ਇਕੱਠੇ ਕੀਤੇ ਗਏ ਚੰਦੇ ਦੀ ਕਥਿਤ ਚੋਰੀ ਵਿੱਚ ਸ਼ਾਮਲ ਲੋਕਾਂ ਦਾ ਸਭ ਤੋਂ ਵੱਡਾ ਆਗੂ ਅੱਜ ਪੰਜਾਬ ਵਿੱਚ ਇਮਾਨਦਾਰੀ ਦੇ ਭਾਸ਼ਣ ਦੇਣ ਆਇਆ ਸੀ।"
‘ਆਪ’ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਪੰਜਾਬ ਦੇ ਲੋਕਾਂ ਨਾਲ ਇਮਾਨਦਾਰੀ ਦੀ ਗੱਲ ਕਰਦੇ ਹਨ ਤਾਂ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਸ੍ਰੀ ਰਾਮ ਮੰਦਰ ਚੰਦੇ ਨਾਲ ਜੁੜੇ ਕਥਿਤ ਵਿਵਾਦ, ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਨਸ਼ਿਆਂ ਦੀਆਂ ਬਰਾਮਦਗੀਆਂ ਅਤੇ ਕੇਂਦਰ ਸਰਕਾਰ ਵੱਲ ਪੰਜਾਬ ਦੇ ਲਗਭਗ 50,000 ਕਰੋੜ ਰੁਪਏ ਦੇ ਬਕਾਏ ਸ...









