Wednesday, July 29Punjabi People

Home

‘ਯੁੱਧ ਨਸ਼ਿਆਂ ਵਿਰੁੱਧ’ ਦੇ 500 ਦਿਨ ਪੂਰੇ: 68,850 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ, 319 ਕਰੋੜ ਰੁਪਏ ਦੀ ਸੰਪਤੀ ਜ਼ਬਤ

‘ਯੁੱਧ ਨਸ਼ਿਆਂ ਵਿਰੁੱਧ’ ਦੇ 500 ਦਿਨ ਪੂਰੇ: 68,850 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ, 319 ਕਰੋੜ ਰੁਪਏ ਦੀ ਸੰਪਤੀ ਜ਼ਬਤ

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਆਪਣੇ ਪਹਿਲੇ 500 ਦਿਨ ਪੂਰੇ ਕਰ ਲਏ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਇਤਿਹਾਸਕ ਪੱਧਰ 'ਤੇ ਕਾਰਵਾਈ ਕਰਦਿਆਂ 68,850 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ, 52,432 ਐਫਆਈਆਰ ਦਰਜ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਤੋਂ ਬਣਾਈ ਗਈ 319 ਕਰੋੜ ਰੁਪਏ ਮੁੱਲ ਦੀ ਸੰਪਤੀ ਕੁਰਕ ਜਾਂ ਜ਼ਬਤ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ 1 ਮਾਰਚ 2025 ਨੂੰ ਸ਼ੁਰੂ ਕੀਤੀ ਗਈ ਇਹ ਮੁਹਿੰਮ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਇਸ ਦਾ ਮਕਸਦ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨਾ, ਡਰੱਗ ਨੈੱਟਵਰਕ ਨੂੰ ਤੋੜਨਾ ਅਤੇ ਸਮਾਜ ਨੂੰ ਇਸ ਲੜਾਈ ਵਿੱਚ ਭਾਗੀਦਾਰ ਬਣਾਉਣਾ ਵੀ ਹੈ। ਤਿੰਨ-ਪੱਖੀ ਰਣਨੀਤੀ ਨਾਲ ਮਿਲੀ ਵੱਡੀ ਸਫ਼ਲਤਾ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਇਸ ਮੁਹਿੰਮ ਦੌਰਾਨ ਸਖ਼ਤ ਕਾਨੂੰਨੀ ਕਾਰਵਾਈ, ਖ਼ੁਫ਼ੀਆ ਜਾਣਕਾਰੀ ਆਧਾਰਿ...
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 135 ਨੌਜਵਾਨਾਂ ਨੇ ਕਰਵਾਇਆ ਕੈਸ਼ਲੈੱਸ ਦਿਲ ਦਾ ਇਲਾਜ, 2.71 ਕਰੋੜ ਰੁਪਏ ਦਾ ਮਿਲਿਆ ਲਾਭ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 135 ਨੌਜਵਾਨਾਂ ਨੇ ਕਰਵਾਇਆ ਕੈਸ਼ਲੈੱਸ ਦਿਲ ਦਾ ਇਲਾਜ, 2.71 ਕਰੋੜ ਰੁਪਏ ਦਾ ਮਿਲਿਆ ਲਾਭ

Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਿਲ ਦੀਆਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਯੋਜਨਾ ਤਹਿਤ ਹੁਣ ਤੱਕ 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਕੈਸ਼ਲੈੱਸ ਦਿਲ ਸਬੰਧੀ ਇਲਾਜ ਦਾ ਲਾਭ ਮਿਲ ਚੁੱਕਾ ਹੈ। ਇਸ ਦੌਰਾਨ ਸਾਹਮਣੇ ਆਏ ਅੰਕੜਿਆਂ ਨੇ ਇੱਕ ਹੋਰ ਚਿੰਤਾਜਨਕ ਤੱਥ ਵੀ ਉਜਾਗਰ ਕੀਤਾ ਹੈ ਕਿ 17 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨ ਬਾਲਗਾਂ ਨੇ ਦਿਲ ਦੇ ਕੈਸ਼ਲੈੱਸ ਇਲਾਜ ਦਾ ਸਭ ਤੋਂ ਵੱਧ ਲਾਭ ਲਿਆ, ਜੋ ਨੌਜਵਾਨਾਂ ਵਿੱਚ ਵਧ ਰਹੀਆਂ ਦਿਲ ਦੀਆਂ ਬਿਮਾਰੀਆਂ ਵੱਲ ਇਸ਼ਾਰਾ ਕਰਦਾ ਹੈ। ਛਾਤੀ ਦੇ ਦਰਦ ਨੂੰ ਨਜ਼ਰਅੰਦਾਜ਼ ਕਰਨਾ ਪੈ ਸਕਦਾ ਹੈ ਮਹਿੰਗਾ ਫਾਜ਼ਿਲਕਾ ਦੇ 58 ਸਾਲਾ ਮਨਜੀਤ ਸਿੰਘ ਦੀ ਕਹਾਣੀ ਇਸ ਗੱਲ ਦੀ ਮਿਸਾਲ ਹੈ ਕਿ ਦਿਲ ਦੀ ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਨੂੰ ਅਣਡਿੱਠਾ ਕਰਨਾ ਕਿੰਨਾ ਖਤਰਨਾਕ ਹੋ ਸਕਦਾ ਹੈ। ਕਈ ਹਫ਼ਤਿਆਂ ਤੱਕ ਉਨ੍ਹਾਂ ਨੇ ਛਾਤੀ ਵਿੱਚ ਦਰਦ ਅਤੇ ਤੁਰਨ ਦੌਰਾਨ ਹੋਣ ਵਾਲੀ ਬੇਚੈਨੀ ਨੂੰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕੀਤਾ। ਜਦੋਂ ਤਕਲੀਫ਼ ਵਧੀ ਤਾਂ ਜਾਂਚ ਦੌਰਾਨ ਪਤਾ ਲੱਗਾ ਕਿ ਦ...
ਖੇਤੀਬਾੜੀ ਮੰਤਰੀ ਖੁੱਡੀਆਂ ਨੇ ਡੀਐਸਆਰ ਅਧੀਨ ਰਕਬੇ ਦੀ ਤੁਰੰਤ ਤਸਦੀਕ ਦੇ ਦਿੱਤੇ ਹੁਕਮ

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਡੀਐਸਆਰ ਅਧੀਨ ਰਕਬੇ ਦੀ ਤੁਰੰਤ ਤਸਦੀਕ ਦੇ ਦਿੱਤੇ ਹੁਕਮ

Breaking News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਵਿੱਚ ਭੂਮੀਗਤ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਅਤੇ ਖੇਤੀ ਨੂੰ ਵਧੇਰੇ ਟਿਕਾਊ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਇਸ ਸਾਲ ਵੱਡੀ ਸਫ਼ਲਤਾ ਮਿਲੀ ਹੈ। ਸੂਬੇ ਵਿੱਚ ਸਾਉਣੀ ਸੀਜ਼ਨ 2026 ਦੌਰਾਨ 4 ਲੱਖ ਏਕੜ ਤੋਂ ਵੱਧ ਰਕਬੇ 'ਤੇ ਝੋਨੇ ਦੀ ਸਿੱਧੀ ਬਿਜਾਈ (Direct Seeding of Rice-DSR) ਕੀਤੀ ਗਈ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ 36 ਫੀਸਦੀ ਵੱਧ ਹੈ। ਇਸ ਪ੍ਰਾਪਤੀ ਨੂੰ ਕਿਸਾਨਾਂ ਵੱਲੋਂ ਪਾਣੀ ਬਚਾਉਣ ਵਾਲੀਆਂ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ 31,478 ਰਜਿਸਟਰਡ ਕਿਸਾਨਾਂ ਨੇ 4,00,433.26 ਏਕੜ ਰਕਬੇ ਵਿੱਚ ਡੀਐਸਆਰ ਤਕਨੀਕ ਨਾਲ ਝੋਨੇ ਦੀ ਬਿਜਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ 2025 ਵਿੱਚ ਇਹ ਰਕਬਾ ਕਰੀਬ 2.94 ਲੱਖ ਏਕੜ ਸੀ, ਜਦਕਿ ਇਸ ਸਾਲ ਇਸ ਵਿੱਚ 36 ਫੀਸਦੀ ਦਾ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਕਿਸਾਨਾਂ ਨੂੰ ਮਿਲੇਗਾ 61 ਕਰੋੜ ਰੁਪਏ ਦਾ ਪ੍ਰ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET-UG 2026 ਵਿੱਚ ਮਾਰੀ ਬਾਜ਼ੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET-UG 2026 ਵਿੱਚ ਮਾਰੀ ਬਾਜ਼ੀ: ਹਰਜੋਤ ਸਿੰਘ ਬੈਂਸ

Breaking News, Punjab News
ਚੰਡੀਗੜ੍ਹ, 19 ਜੁਲਾਈ 2026: ਪੰਜਾਬ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਨੇ ਇੱਕ ਹੋਰ ਇਤਿਹਾਸਕ ਉਪਲਬਧੀ ਆਪਣੇ ਨਾਮ ਕੀਤੀ ਹੈ। ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਰਾਸ਼ਟਰੀ ਯੋਗਤਾ-ਕਮ-ਦਾਖਲਾ ਪ੍ਰੀਖਿਆ (NEET-UG) 2026 ਸਫ਼ਲਤਾਪੂਰਵਕ ਪਾਸ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਗੁਣਵੱਤਾ ਵਾਲੀ ਸਰਕਾਰੀ ਸਿੱਖਿਆ ਅਤੇ ਸਖ਼ਤ ਮਿਹਨਤ ਕਿਸੇ ਵੀ ਮੰਜ਼ਿਲ ਨੂੰ ਹਾਸਲ ਕਰ ਸਕਦੀ ਹੈ। ਇਹ ਨਤੀਜੇ ਉਸ ਸਮੇਂ ਸਾਹਮਣੇ ਆਏ ਹਨ ਜਦੋਂ ਪੇਪਰ ਲੀਕ ਦੀ ਘਟਨਾ ਕਾਰਨ ਅਸਲ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਮੁੜ ਪ੍ਰੀਖਿਆ ਕਰਵਾਈ ਗਈ ਸੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਪੰਜਾਬ ਵਿੱਚ ਚੱਲ ਰਹੀ "ਸਿੱਖਿਆ ਕ੍ਰਾਂਤੀ" ਦੀ ਸਫ਼ਲਤਾ ਦਾ ਜੀਵੰਤ ਸਬੂਤ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਦਿਖਾ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਮਿਆਰੀ ਸਿੱਖਿਆ, ਉਚਿਤ ਮਾਰਗਦਰਸ਼ਨ ਅਤੇ ਬਿਹਤਰ ਮੌਕੇ ਮਿਲਣ ਤਾਂ ਉਹ ਦੇਸ਼ ਦੇ ਕਿਸੇ ਵੀ ਵਿਦਿਆਰਥੀ ਨਾਲ ਮੁਕਾਬਲਾ ਕਰਨ ਦੇ ਸਮਰੱਥ...
2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੀ ਰੈਗੂਲਰਾਈਜ਼ੇਸ਼ਨ ਲਈ ਮਾਨ ਸਰਕਾਰ ਦਾ ਵੱਡਾ ਕਦਮ, ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ

2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੀ ਰੈਗੂਲਰਾਈਜ਼ੇਸ਼ਨ ਲਈ ਮਾਨ ਸਰਕਾਰ ਦਾ ਵੱਡਾ ਕਦਮ, ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ

Breaking News
ਚੰਡੀਗੜ੍ਹ, 18 ਜੁਲਾਈ 2026: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਅਧੀਨ ਕਰੀਬ ਦੋ ਦਹਾਕਿਆਂ ਤੋਂ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਦੇ ਭਵਿੱਖ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਵਿਸਥਾਰਪੂਰਵਕ ਪੱਤਰ ਲਿਖਿਆ ਹੈ। ਉਨ੍ਹਾਂ ਨਵੀਂ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਤਹਿਤ ਮਨਰੇਗਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਦੇਸ਼-ਪੱਧਰੀ ਨੌਕਰੀ ਸੁਰੱਖਿਆ ਨੀਤੀ ਬਣਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਕੀਤਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਕੀਤਾ ਸਨਮਾਨ

Punjab News
ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 18 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮਾਜਿਕ ਅਤੇ ਭਲਾਈ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸ਼ਿਵਾਲਿਕ ਪੈਲੇਸ ਵਿਖੇ ਇੱਕ ਭਰਵਾਂ ਅਤੇ ਸ਼ਾਨਦਾਰ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਨਵੇਂ ਚੇਅਰਪਰਸਨਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਲੋਕ ਸੇਵਾ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਆਪਣੇ ਸੰਬੋਧਨ ਦੌਰਾਨ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ ਪ੍ਰਸ਼ਾਸਨ, ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਦੇ ਸੰਕਲਪ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਲਾਈ ਬੋਰਡਾਂ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ ਦਾ ਮਕਸਦ ਸਮਾਜ ਦੇ ਹਰ ਵਰਗ ਤੱਕ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹ...
“ਚੰਡੀਗੜ੍ਹ ਮੇਰੀ ਕਰਮ ਭੂਮੀ, ਮੇਰੇ ਸੰਘਰਸ਼ ਦੀ ਗਵਾਹ ਇਹ ਧਰਤੀ” — ਚੀਫ਼ ਜਸਟਿਸ ਸੂਰਿਆ ਕਾਂਤ

“ਚੰਡੀਗੜ੍ਹ ਮੇਰੀ ਕਰਮ ਭੂਮੀ, ਮੇਰੇ ਸੰਘਰਸ਼ ਦੀ ਗਵਾਹ ਇਹ ਧਰਤੀ” — ਚੀਫ਼ ਜਸਟਿਸ ਸੂਰਿਆ ਕਾਂਤ

CHANDIGARH NEWS
ਚੰਡੀਗੜ੍ਹ, 18 ਜੁਲਾਈ 2026: ਭਾਰਤ ਦੇ ਚੀਫ਼ ਜਸਟਿਸ (CJI) ਜਸਟਿਸ ਸੂਰਿਆ ਕਾਂਤ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਦੌਰੇ ਦੌਰਾਨ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਕਰੀਬ 40 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਬਹੁ-ਪੱਧਰੀ (ਮਲਟੀ-ਲੈਵਲ) ਪਾਰਕਿੰਗ ਦਾ ਉਦਘਾਟਨ ਕੀਤਾ। ਇਸ ਮਹੱਤਵਪੂਰਨ ਪ੍ਰੋਜੈਕਟ ਨਾਲ ਵਕੀਲਾਂ, ਮੁਕੱਦਮੇਬਾਜ਼ਾਂ, ਅਦਾਲਤੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਲੰਬੇ ਸਮੇਂ ਤੋਂ ਦਰਪੇਸ਼ ਪਾਰਕਿੰਗ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਚੀਫ਼ ਜਸਟਿਸ ਸੂਰਿਆ ਕਾਂਤ ਭਾਵੁਕ ਵੀ ਨਜ਼ਰ ਆਏ। ਉਨ੍ਹਾਂ ਕਿਹਾ ਕਿ "ਹਿਸਾਰ ਮੇਰਾ ਜਨਮ ਸਥਾਨ ਹੋ ਸਕਦਾ ਹੈ, ਪਰ ਚੰਡੀਗੜ੍ਹ ਮੇਰਾ ਕਰਮ ਸਥਾਨ ਹੈ। ਮੇਰੇ ਜੀਵਨ ਦਾ ਸੰਘਰਸ਼, ਮੇਰੀ ਪੇਸ਼ੇਵਰ ਯਾਤਰਾ ਅਤੇ ਮੇਰੀਆਂ ਯਾਦਾਂ ਇਸ ਸ਼ਹਿਰ ਨਾਲ ਡੂੰਘੇ ਤੌਰ 'ਤੇ ਜੁੜੀਆਂ ਹੋਈਆਂ ਹਨ। ਅੱਜ ਮੈਂ ਜਿਸ ਮੁਕਾਮ 'ਤੇ ਹਾਂ, ਉਸ ਵਿੱਚ ਚੰਡੀਗੜ੍ਹ ਦੇ ਵਕੀਲ ਭਾਈਚਾਰੇ, ਸਾਥੀਆਂ ਅਤੇ ਮਾਰਗਦਰਸ਼ਕਾਂ ਦਾ ਅਹਿਮ ਯੋਗਦਾਨ ਹੈ।" ਨਿਆਂਇਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਉ...
‘ਕੀ ਇਸੇ ਦਿਨ ਲਈ ਦੇਸ਼ ਨੇ ਆਜ਼ਾਦੀ ਹਾਸਲ ਕੀਤੀ ਸੀ?’— ਕੇਜਰੀਵਾਲ ਨੇ ਸਰਕਾਰ ‘ਤੇ ਸਾਧਿਆ ਤਿੱਖਾ ਨਿਸ਼ਾਨਾ

‘ਕੀ ਇਸੇ ਦਿਨ ਲਈ ਦੇਸ਼ ਨੇ ਆਜ਼ਾਦੀ ਹਾਸਲ ਕੀਤੀ ਸੀ?’— ਕੇਜਰੀਵਾਲ ਨੇ ਸਰਕਾਰ ‘ਤੇ ਸਾਧਿਆ ਤਿੱਖਾ ਨਿਸ਼ਾਨਾ

Breaking News, National News
ਨਵੀਂ ਦਿੱਲੀ, 18 ਜੁਲਾਈ 2026: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਕਿ ਕੀ ਆਜ਼ਾਦੀ ਦੀ ਲੜਾਈ ਇਸ ਲਈ ਲੜੀ ਗਈ ਸੀ ਕਿ ਇੱਕ ਦਿਨ ਆਪਣੀ ਹੀ ਸਰਕਾਰ ਆਪਣੇ ਨਾਗਰਿਕਾਂ ਨਾਲ ਬਦਸਲੂਕੀ ਅਤੇ ਅਨਿਆਂਪੂਰਨ ਵਿਵਹਾਰ ਕਰੇ। ਕੇਜਰੀਵਾਲ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲੱਖਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਆਜ਼ਾਦੀ ਸੈਨਾਨੀਆਂ ਦੇ ਸੰਘਰਸ਼ ਦਾ ਨਤੀਜਾ ਹੈ। ਆਜ਼ਾਦ ਦੇਸ਼ ਵਿੱਚ ਹਰ ਨਾਗਰਿਕ ਨੂੰ ਸਨਮਾਨ, ਇਨਸਾਫ਼ ਅਤੇ ਸੰਵਿਧਾਨਕ ਅਧਿਕਾਰ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨਾਲ ਬੇਇਨਸਾਫ਼ੀ, ਦਬਾਅ ਜਾਂ ਬਦਸਲੂਕੀ ਹੁੰਦੀ ਹੈ ਤਾਂ ਇਹ ਲੋਕਤੰਤਰ ਦੀ ਬੁਨਿਆਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਜ਼ਿੰਮੇਵਾਰੀ ਲੋਕਾਂ ਦੀ ਸੇਵਾ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹੁੰਦੀ ਹੈ, ਨਾ ਕਿ ਲੋਕਾਂ ਨੂੰ ਡਰ ਜਾਂ ਦਬਾਅ ਦੇ ਮਾਹੌਲ ਵਿੱਚ ਰੱਖਣਾ। ਕੇਜਰੀਵਾਲ ਨੇ ਦੇਸ਼ਵਾਸੀਆਂ ...
ਡੀਈਓ, ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਬੀਐਲਓਜ਼ ਦੀ ਮਿਹਨਤ ਨਾਲ ਮਿਲੀ ਵੱਡੀ ਕਾਮਯਾਬੀ: ਸੀਈਓ ਅਨਿੰਦਿਤਾ ਮਿਤਰਾ

ਡੀਈਓ, ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਬੀਐਲਓਜ਼ ਦੀ ਮਿਹਨਤ ਨਾਲ ਮਿਲੀ ਵੱਡੀ ਕਾਮਯਾਬੀ: ਸੀਈਓ ਅਨਿੰਦਿਤਾ ਮਿਤਰਾ

Breaking News, Punjab News
ਚੰਡੀਗੜ੍ਹ, 18 ਜੁਲਾਈ 2026: ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀਈਓ) ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)-2026 ਤਹਿਤ ਚੋਣ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਦੀ 100 ਫੀਸਦੀ ਡਿਜੀਟਾਈਜ਼ੇਸ਼ਨ ਸਫਲਤਾਪੂਰਵਕ ਮੁਕੰਮਲ ਹੋਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਇਸ ਨੂੰ ਪੰਜਾਬ ਦੀ ਚੋਣ ਪ੍ਰਣਾਲੀ ਦੇ ਡਿਜੀਟਲ ਬਦਲਾਅ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ, ਕੁਸ਼ਲਤਾ, ਤੇਜ਼ੀ ਅਤੇ ਆਧੁਨਿਕ ਤਕਨਾਲੋਜੀ ਦੇ ਪ੍ਰਭਾਵਸ਼ਾਲੀ ਇਸਤੇਮਾਲ ਨੂੰ ਦਰਸਾਉਂਦੀ ਹੈ। ਇਸ ਨਾਲ ਨਾ ਸਿਰਫ਼ ਚੋਣ ਪ੍ਰਬੰਧਨ ਹੋਰ ਮਜ਼ਬੂਤ ਹੋਵੇਗਾ, ਸਗੋਂ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਭਰੋਸੇਯੋਗਤਾ ਵੀ ਹੋਰ ਵਧੇਗੀ। ਡੀਈਓ, ਈਆਰਓ ਅਤੇ ਬੀਐਲਓਜ਼ ਦੀ ਟੀਮ ਵਰਕ ਨੂੰ ਦਿੱਤਾ ਸਫਲਤਾ ਦਾ ਸਿਹਰਾ ਸੀਈਓ ਅਨਿੰਦਿਤਾ ਮਿਤਰਾ ਨੇ ਇਸ ਕਾਮਯਾਬੀ ਦਾ ਸਿਹਰਾ ਜ਼ਿਲ੍ਹਾ ਚੋਣ ਅਧਿਕਾਰੀਆਂ (DEOs), ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (EROs) ਅਤੇ ਬੂਥ ਲੈਵਲ ਅਫ਼ਸਰਾਂ (BLOs) ਨੂੰ ਦਿੰਦਿਆਂ ਕਿਹਾ ਕਿ ਉਨ੍...
‘ਨਸ਼ਾ ਮੁਕਤ ਹਰਿਆਣਾ’ ਮੁਹਿੰਮ ਤਹਿਤ ਹਰ ਪੱਧਰ ‘ਤੇ ਬਣਨਗੀਆਂ ਨਸ਼ਾ ਛੁਡਾਊ ਟਾਸਕ ਫੋਰਸਾਂ: ਸੀਐਮ ਨਾਇਬ ਸੈਣੀ

‘ਨਸ਼ਾ ਮੁਕਤ ਹਰਿਆਣਾ’ ਮੁਹਿੰਮ ਤਹਿਤ ਹਰ ਪੱਧਰ ‘ਤੇ ਬਣਨਗੀਆਂ ਨਸ਼ਾ ਛੁਡਾਊ ਟਾਸਕ ਫੋਰਸਾਂ: ਸੀਐਮ ਨਾਇਬ ਸੈਣੀ

Haryana news
ਕਰਨਾਲ/ਚੰਡੀਗੜ੍ਹ, 18 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਜੰਗ ਕੇਵਲ ਪੁਲਿਸ ਜਾਂ ਕਾਨੂੰਨ-ਵਿਵਸਥਾ ਦਾ ਮਾਮਲਾ ਨਹੀਂ, ਸਗੋਂ ਸਮਾਜ, ਸੱਭਿਆਚਾਰ ਅਤੇ ਮਨੁੱਖਤਾ ਨੂੰ ਬਚਾਉਣ ਦੀ ਇੱਕ ਸਾਂਝੀ ਲੜਾਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਅਨੇਕਾਂ ਪਰਿਵਾਰਾਂ ਨੂੰ ਤਬਾਹ ਕੀਤਾ ਹੈ ਅਤੇ ਨੌਜਵਾਨਾਂ ਦੇ ਸੁਪਨਿਆਂ ਨੂੰ ਹਨੇਰੇ ਵਿੱਚ ਧੱਕ ਦਿੱਤਾ ਹੈ। ਇਸ ਲਈ ਹੁਣ ਸਮਾਂ ਆ ਗਿਆ ਹੈ ਕਿ ਇਸ ਮੁਹਿੰਮ ਨੂੰ ਜਨ ਭਾਗੀਦਾਰੀ ਨਾਲ ਇੱਕ ਵਿਆਪਕ ਜਨ ਅੰਦੋਲਨ ਦਾ ਰੂਪ ਦਿੱਤਾ ਜਾਵੇ। ਮੁੱਖ ਮੰਤਰੀ ਸ਼ਨੀਵਾਰ ਨੂੰ ਕਰਨਾਲ ਦੇ ਮਧੂਬਨ ਸਥਿਤ ਹਰਿਆਣਾ ਪੁਲਿਸ ਅਕੈਡਮੀ ਵਿੱਚ ਆਯੋਜਿਤ “ਇੱਕ ਪੁਲਿਸ, ਇੱਕ ਸੰਕਲਪ – ਨਸ਼ਾ ਮੁਕਤ ਹਰਿਆਣਾ” ਪ੍ਰੋਗਰਾਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਰਿਆਣਾ ਦੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ (SHOs) ਨਾਲ ਵਿਸ਼ੇਸ਼ ਸੰਵਾਦ ਵੀ ਕੀਤਾ ਗਿਆ, ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰਭਾਵਸ਼ਾਲੀ ਰਣਨੀਤੀ ਤਿਆਰ ਕਰਨਾ ਅਤੇ ਪੁਲਿਸ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨਾ ਸੀ। ਮੁੱਖ ਮੰਤਰੀ ਨੇ ਕਿਹਾ ਕ...