ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤੀ ਦੇਣ ਨਾਲ ਨਾਲ ਜੇਲ੍ਹਾਂ ਵਿੱਚ ਵੀ ਵੱਡੇ ਸੁਧਾਰ ਲਿਆਵੇਗਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਆਵਾਜਾਈ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਬਜਟ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਜੇਲ੍ਹ ਪ੍ਰਬੰਧ ਵਿੱਚ ਵੀ ਅਹਿਮ ਸੁਧਾਰ ਲਿਆਵੇਗਾ।
ਅੱਜ ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਹ ਬਜਟ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਦੇ ਨਾਲ ਆਵਾਜਾਈ ਅਤੇ ਜੇਲ੍ਹ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸੁਧਾਰਕ ਮੁਹਿੰਮਾਂ ਨੂੰ ਵੀ ਵੱਡਾ ਸਹਿਯੋਗ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਪਾਰਦਰਸ਼ਤਾ, ਕੁਸ਼ਲ ਪ੍ਰਬੰਧਨ ਅਤੇ ਲੋਕ-ਭਲਾਈ ਨੂੰ ਤਰਜੀਹ ਦਿੰਦੀ ਆ ਰਹੀ ਹੈ ਅਤੇ ਬਜਟ ਵਿੱਚ ਕੀਤੇ ਪ੍ਰਬੰਧ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨਗੇ।
ਆਵਾਜਾਈ ਵਿਭਾਗ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਸ. ਭੁੱਲਰ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਜਨਤਕ ਆਵਾਜਾਈ ਪ੍ਰਣਾਲੀ ਨੂੰ ਆਧੁਨਿਕ ਬਣ...









