ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੜਕੀਆਂ ਨੂੰ ਸਮਾਜਿਕ-ਆਰਥਿਕ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ
ਚੰਡੀਗੜ੍ਹ /ਲੁਧਿਆਣਾ, 7 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੜਕੀਆਂ ਨੂੰ ਪੰਜਾਬ ਦੇ ਚਮਕਦੇ ਭਵਿੱਖ ਦੀ ਨਿਰਮਾਣ ਪ੍ਰਕਿਰਿਆ ਵਿੱਚ ਬਰਾਬਰ ਦੀ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਅਰਥਵਿਵਸਥਾ ਅਤੇ ਰਾਜਨੀਤੀ ਵਿੱਚ ਔਰਤਾਂ ਦੀ ਭਾਗੀਦਾਰੀ ਤੋਂ ਬਿਨਾਂ ਸੂਬਾ ਦੇਸ਼ ਦਾ ਅਗੇਤਰੀ ਸੂਬਾ ਨਹੀਂ ਬਣ ਸਕਦਾ।
ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉਹਨਾਂ ਰੁਕਾਵਟਾਂ ਨੂੰ ਦੂਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ ਜੋ ਔਰਤਾਂ ਨੂੰ ਮਹੱਤਵਪੂਰਨ ਖੇਤਰਾਂ ਵਿੱਚ ਅੱਗੇ ਵਧਣ ਤੋਂ ਰੋਕਦੀਆਂ ਸਨ। ਉਨ੍ਹਾਂ ਦੱਸਿਆ ਕਿ ਸਰਕਾਰੀ ਨੌਕਰੀਆਂ ਵਿੱਚ ਪੂਰੀ ਤਰ੍ਹਾਂ ਮੈਰਿਟ ਤੇ ਯੋਗਤਾ ਦੇ ਆਧਾਰ ‘ਤੇ ਭਰਤੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਦਿੱਤੀਆਂ 63,000 ਤੋਂ ਵੱਧ ਨੌਕਰੀਆਂ ਵਿੱਚੋਂ ਵੱਡੀ ਗਿਣਤੀ ਕੁੜੀਆਂ ਨੂੰ ਮਿਲੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗੈਰ-ਜ਼ਰੂਰੀ ਸ਼ਰਤਾਂ ਹਟਾਉਣ ਨਾਲ ਹੁਣ ਔਰਤਾਂ ਲਈ ਅੱਗ ਬੁਝਾਊ ਸੇਵਾਵਾਂ ਵਿੱਚ ਭਰਤੀ ਦਾ ਰ...









