ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ, ਕਾਰਗੁਜ਼ਾਰੀ ਅਤੇ ਬਿਨਾ ਰੁਕਾਵਟ ਸੇਵਾਵਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ ਦਾ ਵਿਆਪਕ ਉਪਯੋਗ ਕਰ ਰਹੀ ਹੈ: ਅਮਨ ਅਰੋੜਾ
ਚੰਡੀਗੜ੍ਹ, 1 ਮਾਰਚ 2026: ਨਾਗਰਿਕ-ਕੇਂਦ੍ਰਿਤ ਸੁਧਾਰਾਂ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕਾਰਗੁਜ਼ਾਰੀ ਅਤੇ ਜਨਤਕ ਸੇਵਾਵਾਂ ਦੀ ਬਿਨਾ ਰੁਕਾਵਟ ਡਿਲੀਵਰੀ ਲਈ ਤਕਨਾਲੋਜੀ ਦੇ ਪ੍ਰਭਾਵਸ਼ਾਲੀ ਇਸਤੇਮਾਲ ਵਿੱਚ ਅਗਵਾਈ ਕਰਨ ਕਰਕੇ ਟੈਕਨਾਲੋਜੀ ਸਭਾ 2026 ਦੌਰਾਨ ਪ੍ਰਤਿਸ਼ਠਿਤ “ਡਿਜੀਟਲ ਐਕਸੀਲੈਂਸ” ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੂਬਾ ਸਰਕਾਰ ਦੀ ਓਰੋਂ ਇਹ ਸਨਮਾਨ ਹੈਦਰਾਬਾਦ ਵਿੱਚ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਆਯੋਜਿਤ ਟੈਕਨਾਲੋਜੀ ਸਭਾ 2026 ਦੌਰਾਨ ਪ੍ਰਾਪਤ ਕੀਤਾ। ਇਸ ਸਮਾਗਮ ਵਿੱਚ ਦੇਸ਼ ਭਰ ਦੇ ਪ੍ਰਮੁੱਖ ਤਕਨਾਲੋਜੀ ਵਿਸ਼ੇਸ਼ਗਿਆਨ ਅਤੇ ਨੀਤੀ ਨਿਰਧਾਰਕਾਂ ਨੇ ਭਾਗ ਲਿਆ।
ਇਹ ਪੁਰਸਕਾਰ ਸੂਬੇ ਦੇ ਨਾਗਰਿਕਾਂ ਅਤੇ ਵਿਭਾਗੀ ਟੀਮ ਨੂੰ ਸਮਰਪਿਤ ਕਰਦਿਆਂ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਨਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਕ ਪਾਰਦਰਸ਼ੀ, ਕਾਗਜ਼-ਰਹਿਤ ਅਤੇ ਜਵਾਬਦੇਹ ਪ੍ਰਸ਼ਾਸਨਿਕ...








