ਜਨਗਣਨਾ 2027: ਪੰਜਾਬ ਵਿੱਚ ਪਹਿਲਾ ਪੜਾਅ 15 ਮਈ ਤੋਂ, ਜਦਕਿ ਸਵੈ-ਗਣਨਾ 30 ਅਪ੍ਰੈਲ ਤੋਂ ਸ਼ੁਰੂ
ਚੰਡੀਗੜ੍ਹ, 27 ਫਰਵਰੀ 2026: ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ ਘਰਾਂ ਦੇ ਸੂਚੀਕਰਨ ਸੰਬੰਧੀ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਲਈ ਅੱਜ ਹੋਟਲ ਮਾਊਂਟ ਵਿਊ, ਚੰਡੀਗੜ੍ਹ ਵਿਖੇ ਇਕ ਦਿਨੀ ਰਾਜ ਪੱਧਰੀ ਕਾਨਫਰੰਸ ਆਯੋਜਿਤ ਕੀਤੀ ਗਈ।
ਇਹ ਬੈਠਕ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਅਤੇ ਡਾਇਰੈਕਟੋਰੇਟ ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਕਰਵਾਈ ਗਈ। ਕਾਨਫਰੰਸ ਦਾ ਮੁੱਖ ਉਦੇਸ਼ 15 ਮਈ 2026 ਤੋਂ 13 ਜੂਨ 2026 ਤੱਕ ਹੋਣ ਵਾਲੇ ਜਨਗਣਨਾ 2027 ਦੇ ਪਹਿਲੇ ਪੜਾਅ—ਘਰਾਂ ਦੇ ਸੂਚੀਕਰਨ ਅਤੇ ਮਕਾਨ ਜਨਗਣਨਾ—ਬਾਰੇ ਜ਼ਿਲ੍ਹਾ ਅਤੇ ਸ਼ਹਿਰੀ ਪ੍ਰਸ਼ਾਸਕੀ ਮੁਖੀਆਂ ਨੂੰ ਵਿਸਥਾਰ ਨਾਲ ਜਾਣੂ ਕਰਵਾਉਣਾ ਸੀ। ਇਸ ਤੋਂ ਇਲਾਵਾ, 30 ਅਪ੍ਰੈਲ 2026 ਤੋਂ 14 ਮਈ 2026 ਤੱਕ ਜਨਤਾ ਲਈ ਸਵੈ-ਗਣਨਾ ਦਾ ਵਿਕਲਪ ਵੀ ਉਪਲਬਧ ਰਹੇਗਾ। ਜਨਗਣਨਾ 2027 ਦਾ ਦੂਜਾ ਪੜਾਅ ਫਰਵਰੀ 2027 ਵਿੱਚ ਸ਼ੁਰੂ ਕੀਤਾ ਜਾਵੇਗਾ।
ਆਪਣੇ ਉਦਘਾਟਨੀ ਭਾਸ਼ਣ ਦੌਰਾਨ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਜਨਗਣਨਾ ਦੇ ਰਾਸ਼ਟਰੀ ਮਹੱਤਵ ਉੱਤੇ ਜ਼ੋਰ ਦਿੰਦਿ...









