ਅਕਾਲੀ ਤੇ ਕਾਂਗਰਸ ਸਰਕਾਰਾਂ ਨੇ ਬੱਚਿਆਂ ਦੀ ਸਿੱਖਿਆ ਨੂੰ ਨਜ਼ਰਅੰਦਾਜ਼ ਕੀਤਾ, ਜਦਕਿ ‘ਆਪ’ ਸਰਕਾਰ ਸਿੱਖਿਆ ਰਾਹੀਂ ਤਰੱਕੀ ਦੀ ਰਾਹ ਖੋਲ੍ਹ ਰਹੀ ਹੈ: ਭਗਵੰਤ ਮਾਨ
ਮਾਨਸਾ, 24 ਫ਼ਰਵਰੀ 2026: ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੀਆਂ ਪਿਛਲੀਆਂ ਹਕੂਮਤਾਂ ਨੇ ਸਾਲਾਂ ਤੱਕ ਪੰਜਾਬ ਦੇ ਬੱਚਿਆਂ ਦੀ ਸਿੱਖਿਆ ਨੂੰ ਨਜ਼ਰਅੰਦਾਜ਼ ਕੀਤਾ ਅਤੇ ਆਪਣੇ ਪਰਿਵਾਰਕ ਹਿੱਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਪਾਰਟੀਆਂ ਸਿਰਫ਼ ਆਪਣੇ ਪੁੱਤਰ-ਧੀਆਂ ਅਤੇ ਕਰੀਬੀਆਂ ਦੀ ਭਲਾਈ ਤੱਕ ਹੀ ਸੀਮਿਤ ਰਹੀਆਂ।
ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਣ ਸਮੇਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦਲਬਦਲ ਕਰਕੇ ਆਏ ਨੇਤਾਵਾਂ ਦੇ ਆਸਰੇ ਪੰਜਾਬ ਵਿੱਚ ਕਾਮਯਾਬੀ ਦੇ ਸੁਪਨੇ ਦੇਖ ਰਹੀ ਹੈ, ਪਰ ਸੂਬੇ ਦੇ ਲੋਕ ਇਸ ਤਰ੍ਹਾਂ ਦੀ ਸਿਆਸਤ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਰਾਜ ਦੇ ਖ਼ਜ਼ਾਨੇ ਦੀ ਹਰ ਪੈਸੇ ਦੀ ਵਰਤੋਂ ਪਾਰਦਰਸ਼ੀ ਅਤੇ ਇਮਾਨਦਾਰੀ ਨਾਲ ਲੋਕ-ਹਿੱਤ ਲਈ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਵੀਂ ਸੋਚ ਅਤੇ ਨਵਾਂ ਪ੍ਰਬੰਧ ਪੰਜਾਬ ਨੂੰ ਵਿਕਾਸ ਦੀ ਪਟੜੀ ‘ਤੇ ਲੈ ਕੇ ਜਾ ਰਹੇ ਹਨ, ਜਦਕਿ ਅਕਾਲੀ, ਕਾਂਗਰਸ ਅਤੇ ਭਾਜਪਾ ਦੀਆਂ ਨੀਤੀਆਂ ਹੁਣ ਪੁਰਾਣੀਆਂ ਹੋ ਚੁੱਕੀਆਂ ਹਨ।
ਮੁ...









