ਫਰੀਦਕੋਟ ਵਿੱਚ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਟਲ ਸਮੇਤ 6 ਵਿਅਕਤੀਆਂ ਨੂੰ ਗ੍ਰਿਫ਼ਤਾਰ, ਜਿਨ੍ਹਾਂ ਵਿੱਚ ਇੱਕ ਫੌਜ ਦਾ ਜਵਾਨ ਅਤੇ ਇੱਕ ਬਰਖਾਸਤ ਪੁਲਿਸ ਅਧਿਕਾਰੀ ਵੀ ਸ਼ਾਮਲ
ਚੰਡੀਗੜ੍ਹ/ਫਰੀਦਕੋਟ, 22 ਫਰਬਰੀ 2026: ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪਾਕਿਸਤਾਨ-ਸਮਰਥਿਤ ਇਕ ਅੰਤਰਰਾਸ਼ਟਰੀ ਡਰੱਗ ਕਾਰਟੈਲ ਦਾ ਭੰਡਾਫੋੜ ਕੀਤਾ ਹੈ। ਇਸ ਕਾਰਵਾਈ ਦੌਰਾਨ ਇੱਕ ਸੇਵਾ ਨਿਭਾ ਰਹੇ ਫੌਜੀ ਜਵਾਨ ਅਤੇ ਬਰਖਾਸਤ ਪੁਲਿਸ ਕਰਮਚਾਰੀ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 4.8 ਕਿਲੋਗ੍ਰਾਮ ਹੈਰੋਇਨ, ਇੱਕ .30 ਬੋਰ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ Gaurav Yadav ਨੇ ਐਤਵਾਰ ਨੂੰ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਰਨੈਲ ਸਿੰਘ ਉਰਫ਼ ਗੋਲਡੀ ਵਾਸੀ ਲੁਧਿਆਣਾ (ਮੌਜੂਦਾ ਫੌਜੀ ਜਵਾਨ), ਅਮਰਦੀਪ ਸਿੰਘ ਉਰਫ਼ ਬਾਕਸਰ (ਬਰਖਾਸਤ ਪੀਏਪੀ ਕਰਮਚਾਰੀ), ਡਿੰਪਲ ਰਾਣੀ ਵਾਸੀ ਫਿਰੋਜ਼ਪੁਰ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ਼ ਸੱਬਾ ਅਤੇ ਅੰਮ੍ਰਿਤਪ...









