Thursday, July 30Punjabi People

Home

ਸੜਕਾਂ ਦੀ ਸੁਰੱਖਿਆ ਨਾਲ ਨਾਲ ਨਾਗਰਿਕਾਂ ਵਿੱਚ ਟਰੈਫਿਕ ਜਾਗਰੂਕਤਾ ਲਾਜ਼ਮੀ: ਹਰਭਜਨ ਸਿੰਘ ਈ.ਟੀ.ਓ.

ਸੜਕਾਂ ਦੀ ਸੁਰੱਖਿਆ ਨਾਲ ਨਾਲ ਨਾਗਰਿਕਾਂ ਵਿੱਚ ਟਰੈਫਿਕ ਜਾਗਰੂਕਤਾ ਲਾਜ਼ਮੀ: ਹਰਭਜਨ ਸਿੰਘ ਈ.ਟੀ.ਓ.

Breaking News
ਚੰਡੀਗੜ੍ਹ, 3 ਫਰਵਰੀ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਸਿਰਫ਼ ਬਿਹਤਰ ਅਤੇ ਸੁਰੱਖਿਅਤ ਸੜਕਾਂ ਬਣਾਉਣਾ ਹੀ ਕਾਫ਼ੀ ਨਹੀਂ, ਸਗੋਂ ਆਮ ਲੋਕਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਵੀ ਬਰਾਬਰ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਹਿੱਸੇਦਾਰਾਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ ਹੈ। ਇਹ ਵਿਚਾਰ ਉਨ੍ਹਾਂ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਵਿੱਚ ਰਾਜਮਾਰਗ ਅਤੇ ਸੜਕੀ ਆਵਾਜਾਈ ਮੰਤਰਾਲਾ (ਭਾਰਤ ਸਰਕਾਰ), ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਅਤੇ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵੱਲੋਂ ਸਾਂਝੇ ਤੌਰ ‘ਤੇ ਆਯੋਜਿਤ ਕੀਤੀ ਗਈ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਪ੍ਰਗਟ ਕੀਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਬਿਹਤਰ ਸੜਕੀ ਨੈੱਟਵਰਕ ਉਪਲਬਧ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਨਾਲ ਯਾਤਰਾ ਦਾ ਸਮਾਂ ਕਾਫ਼ੀ ਘੱਟ ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਨਾਇਬ ਤਹਿਸੀਲਦਾਰ ਬਣੇ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਨਾਇਬ ਤਹਿਸੀਲਦਾਰ ਬਣੇ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ

Breaking News
ਚੰਡੀਗੜ੍ਹ, 3 ਫਰਵਰੀ 2026: :ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸਰਕਾਰੀ ਤੌਰ ‘ਤੇ ਤਰੱਕੀ ਪੱਤਰ ਸੌਂਪੇ। ਇਹ ਪਦਉੱਨਤੀਆਂ ਨਿਰਧਾਰਤ ਸੇਵਾ ਨਿਯਮਾਂ ਦੇ ਅਧੀਨ ਅਤੇ ਸਾਰੀਆਂ ਲੋੜੀਂਦੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਕੀਤੀਆਂ ਗਈਆਂ ਹਨ। ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੇ ਸੇਵਾ ਹਿੱਤਾਂ ਦੀ ਪੂਰੀ ਰਾਖੀ ਕਰਨ ਅਤੇ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਇਹ ਤਰੱਕੀਆਂ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਨਵੇਂ ਪਦ ...
ਅਫਗਾਨਿਸਤਾਨ ਵਿੱਚ ਔਰਤਾਂ ਸੰਬੰਧੀ ਤਾਲਿਬਾਨ ਦਾ ਨਵਾਂ ਹੁਕਮ, ਗਰਭ ਨਿਰੋਧਕ ਦਵਾਈਆਂ ‘ਤੇ ਪੂਰੀ ਪਾਬੰਦੀ

ਅਫਗਾਨਿਸਤਾਨ ਵਿੱਚ ਔਰਤਾਂ ਸੰਬੰਧੀ ਤਾਲਿਬਾਨ ਦਾ ਨਵਾਂ ਹੁਕਮ, ਗਰਭ ਨਿਰੋਧਕ ਦਵਾਈਆਂ ‘ਤੇ ਪੂਰੀ ਪਾਬੰਦੀ

Global News
ਨਵੀਂ ਦਿੱਲੀ, 3 ਫਰਬਰੀ 2026: ਤਾਲਿਬਾਨ ਵੱਲੋਂ ਅਫਗਾਨਿਸਤਾਨ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਔਰਤਾਂ ਦੀ ਜ਼ਿੰਦਗੀ ਨਾਲ ਜੁੜੀਆਂ ਕਈ ਗਤੀਵਿਧੀਆਂ ‘ਤੇ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਹੁਣ ਇਸ ਲੜੀ ਵਿੱਚ ਗਰਭ ਨਿਰੋਧਕ ਗੋਲੀਆਂ ਵੀ ਸ਼ਾਮਲ ਹੋ ਗਈਆਂ ਹਨ। ਤਾਲਿਬਾਨ ਨੇ ਜਨਮ ਨਿਯੰਤਰਣ ਲਈ ਵਰਤੀ ਜਾਣ ਵਾਲੀਆਂ ਗੋਲੀਆਂ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਤਾਲਿਬਾਨ ਸਰਕਾਰ ਨੇ ਗਰਭ ਨਿਰੋਧਕ ਸਾਧਨ ਵੇਚਣ ਵਾਲੇ ਸਾਰੇ ਕਲੀਨਿਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸਦੇ ਨਾਲ ਹੀ ਡਾਕਟਰਾਂ ਨੂੰ ਗਰਭ ਨਿਰੋਧਕ ਲਿਖਣ ਜਾਂ ਗਰਭਪਾਤ ਕਰਨ ਤੋਂ ਸਖ਼ਤੀ ਨਾਲ ਮਨਾਂ ਕੀਤਾ ਗਿਆ ਹੈ ਅਤੇ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ। ਔਰਤਾਂ ‘ਤੇ ਤਾਲਿਬਾਨੀ ਫ਼ੈਸਲਿਆਂ ਦਾ ਅਸਰਤਾਲਿਬਾਨ ਦੇ ਸ਼ਾਸਨ ਹੇਠ ਅਫਗਾਨਿਸਤਾਨ ਵਿੱਚ ਔਰਤਾਂ ਲਈ ਗਰਭ ਨਿਰੋਧਕ ਸਾਧਨਾਂ ਤੱਕ ਪਹੁੰਚ ਲਗਭਗ ਅਸੰਭਵ ਹੋ ਚੁੱਕੀ ਹੈ। ਦੇਸ਼ ਭਰ ਵਿੱਚ ਜਨਮ ਨਿਯੰਤਰਣ ਗੋਲੀਆਂ ਉਪਲਬਧ ਨਹੀਂ ਹਨ ਅਤੇ ਡਾਕਟਰ ਵੀ ਇਨ੍ਹਾਂ ਪਾਬੰਦੀਆਂ ਦੇ ਚਲਦੇ ਇਲਾਜ ਕਰਨ ਤੋਂ ਅਸਹਾਇ ਮਹਿਸੂਸ ਕਰ ਰਹੇ ਹਨ। ਇਸਦਾ ਨਤੀਜਾ ਇ...
ਸੋਨੇ ਦੀਆਂ ਕੀਮਤਾਂ ਵਿੱਚ ਉਤਾਰ-ਚੜ੍ਹਾਅ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਅਹਿਮ ਬਿਆਨ

ਸੋਨੇ ਦੀਆਂ ਕੀਮਤਾਂ ਵਿੱਚ ਉਤਾਰ-ਚੜ੍ਹਾਅ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਅਹਿਮ ਬਿਆਨ

Business, National News
ਨਵੀਂ ਦਿੱਲੀ, 3 ਫਰਬਰੀ 2026: ਸਿਰਫ਼ ਦੇਸ਼ ਦੇ ਅੰਦਰ ਹੀ ਨਹੀਂ, ਸਗੋਂ ਵਿਸ਼ਵ ਪੱਧਰ ‘ਤੇ ਵੀ ਸੋਨੇ ਦੀਆਂ ਕੀਮਤਾਂ ਵਿੱਚ ਬੇਮਿਸਾਲ ਉਛਾਲ ਵੇਖਣ ਨੂੰ ਮਿਲ ਰਿਹਾ ਹੈ। ਕੀਮਤਾਂ ਇੰਨੀ ਤੇਜ਼ੀ ਨਾਲ ਵਧੀਆਂ ਹਨ ਕਿ ਇਸਦੀ ਕਲਪਨਾ ਕਰਨਾ ਵੀ ਮੁਸ਼ਕਲ ਸੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਹਾਲ ਹੀ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਆ ਰਹੇ ਇਸ ਉਤਾਰ-ਚੜ੍ਹਾਅ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਵਿਸ਼ਵ ਬਾਜ਼ਾਰਾਂ ਵਿੱਚ ਮੌਜੂਦਾ ਅਨਿਸ਼ਚਿਤ ਹਾਲਾਤਾਂ ਕਾਰਨ ਸੋਨੇ ਦੀਆਂ ਕੀਮਤਾਂ ਪ੍ਰਭਾਵਿਤ ਹੋ ਰਹੀਆਂ ਹਨ। ਸੋਮਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਵਸਤੂ ਬਾਜ਼ਾਰਾਂ ਵਿੱਚ ਨਿਵੇਸ਼ਕਾਂ ਵਿਚ ਅਸਥਿਰਤਾ ਨੂੰ ਲੈ ਕੇ ਚਿੰਤਾ ਵਧੀ ਹੋਈ ਹੈ। ਦੁਨੀਆ ਭਰ ਵਿੱਚ ਅਣਭਰੋਸੇਮੰਦ ਹਾਲਾਤਾਂ ਕਰਕੇ ਨਿਵੇਸ਼ਕ ਕਿਸੇ ਇੱਕ ਮੁਦਰਾ ‘ਤੇ ਪੂਰਾ ਵਿਸ਼ਵਾਸ ਨਹੀਂ ਕਰ ਪਾ ਰਹੇ, ਇਸ ਲਈ ਉਹ ਸੋਨੇ ਵੱਲ ਰੁਝਾਨ ਕਰ ਰਹੇ ਹਨ, ਜਿਸਨੂੰ ਸੁਰੱਖਿਅਤ ਨਿਵੇਸ਼ ਮੰਨਿਆ ਜਾਂਦਾ ਹੈ। ਇਸੇ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਉਤਾਰ-ਚੜ੍ਹਾਅ ਆਉਣਾ ਕੁਦਰਤੀ ਹੈ। ਮਲਟੀ ਕਮੋਡਿਟੀ ਐਕ...
ਜੇਲ੍ਹ ਤੋਂ ਬਾਹਰ ਆਏ ਬਿਕਰਮ ਮਜੀਠੀਆ

ਜੇਲ੍ਹ ਤੋਂ ਬਾਹਰ ਆਏ ਬਿਕਰਮ ਮਜੀਠੀਆ

Breaking News
ਨਾਭਾ, 3 ਫਰਬਰੀ 2026: ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਆਖ਼ਰਕਾਰ ਨਾਭਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਸੁਪਰੀਮ ਕੋਰਟ ਵੱਲੋਂ ਆਮਦਨ ਤੋਂ ਵੱਧ ਜਾਇਦਾਦ (DA) ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਹੋਈ, ਜਿਸ ਨਾਲ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਗਰਮੀ ਆ ਗਈ ਹੈ। ਜੇਲ੍ਹ ਤੋਂ ਬਾਹਰ ਆਉਂਦੇ ਸਮੇਂ ਮਜੀਠੀਆ ਦੇ ਦ੍ਰਿਸ਼ ਨਾ ਸਿਰਫ਼ ਸਿਆਸੀ ਹਲਕਿਆਂ ਵਿੱਚ, ਸਗੋਂ ਸੋਸ਼ਲ ਮੀਡੀਆ ‘ਤੇ ਵੀ ਖ਼ਾਸ ਚਰਚਾ ਦਾ ਕੇਂਦਰ ਬਣੇ ਹੋਏ ਹਨ। ਗੌਰਤਲਬ ਹੈ ਕਿ ਮਜੀਠੀਆ 2025 ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ 25 ਜੂਨ 2025 ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਇਹ ਮਾਮਲਾ ਲਗਾਤਾਰ ਕਾਨੂੰਨੀ ਲੜਾਈ ਅਤੇ ਸਿਆਸੀ ਬਹਿਸ ਦਾ ਕੇਂਦਰ ਬਣਿਆ ਰਿਹਾ। ਵਿਜੀਲੈਂਸ ਵੱਲੋਂ ਮਜੀਠੀਆ ਖ਼ਿਲਾਫ਼ ਕਰੀਬ 40 ਹਜ਼ਾਰ ਪੰਨਿਆਂ ਦੀ ਵਿਸਤ੍ਰਿਤ ਚਾਰਜਸ਼ੀਟ ਅਦਾਲਤ ਵਿੱਚ ਦਾਖਲ ਕੀਤੀ ਗਈ ਸੀ, ਜਿਸਨੂੰ ਮਾਮਲੇ ਦੀ ਗੰਭੀਰਤਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ। ਦਸੰਬਰ 2025 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱ...
ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਪੰਜਾਬ ਨੇ ਸਦਾ ਅਗਵਾਈ ਕਰਦਿਆਂ ਕੁਰਬਾਨੀਆਂ ਦਿੱਤੀਆਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਪੰਜਾਬ ਨੇ ਸਦਾ ਅਗਵਾਈ ਕਰਦਿਆਂ ਕੁਰਬਾਨੀਆਂ ਦਿੱਤੀਆਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 2 ਫਰਵਰੀ 2026: ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਵਿੱਚ ਯੋਗਦਾਨ, ਬਹਾਦਰੀ, ਭਾਈਚਾਰਕ ਸਾਂਝ, ਸ਼ਾਨਦਾਰ ਵਿਰਾਸਤ ਅਤੇ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਉਲੇਖ ਕੀਤਾ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਭਾਰਤੀ ਫੌਜਾਂ ਨੂੰ ਸ਼ਾਨਦਾਰ ਜਵਾਨ ਅਤੇ ਬਹਾਦਰ ਅਧਿਕਾਰੀ ਦਿੱਤੇ ਹਨ, ਜਿਨ੍ਹਾਂ ਨੇ ਹਰ ਵੇਲੇ ਦੇਸ਼ ਲਈ ਆਪਣੀ ਜਾਨਾਂ ਦੀ ਕੁਰਬਾਨੀ ਦਿੱਤੀ ਹੈ। ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਡਿਫੈਂਸ ਕਾਲਜ ਵੱਲੋਂ 2 ਤੋਂ 6 ਫਰਵਰੀ ਤੱਕ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।” ਉਨ੍ਹਾਂ ਨੇ ਵਫ਼ਦ ਦੇ ਸਵਾਗਤ ਦੌਰਾਨ ਕਿਹਾ, “ਇਹ ਸਮਾਜਿਕ ਅਤੇ ਰਾਜਨੀਤਿਕ ਅਧਿਐਨ ਦੌਰਾ ਪੰਜਾਬ ਦੇ ਸਮਾਜਿਕ, ਆਰਥਿਕ, ਰਾਜਨੀਤਿਕ ਅਤੇ ਸੱਭਿਆਚਾਰਕ ਪੱਖਾਂ ਨੂੰ ਸਮਝਣ ਲਈ ਇੱਕ ਅਦਭੁਤ ਮੌਕਾ ਹੈ। ਸੂਬਾ ਸਰਕਾਰ ਵਫ਼ਦ ਦੀ ਮੇਜ਼ਬਾਨੀ ਕਰਕੇ ਮਾਣ ਮਹਿਸੂਸ ਕਰ ਰਹੀ ਹੈ।” ਮੁੱਖ ਮੰਤਰੀ ਨੇ ਵਫ਼ਦ ਨੂੰ ਪੰਜਾਬ ਦੀ ਧਰਤੀ ਬਾਰੇ ਜਾ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਯੂਨੀਅਨਾਂ ਨਾਲ ਗੱਲਬਾਤ, ਜਾਇਜ਼ ਮੰਗਾਂ ਦੇ ਹੱਲ ਲਈ ਸਕਾਰਾਤਮਕ ਭਰੋਸਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਯੂਨੀਅਨਾਂ ਨਾਲ ਗੱਲਬਾਤ, ਜਾਇਜ਼ ਮੰਗਾਂ ਦੇ ਹੱਲ ਲਈ ਸਕਾਰਾਤਮਕ ਭਰੋਸਾ

Breaking News
ਚੰਡੀਗੜ੍ਹ, 2 ਫ਼ਰਵਰੀ 2026: ਪੰਜਾਬ ਦੇ ਮਾਲ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਨਾਲ ਲਗਾਤਾਰ ਮੀਟਿੰਗਾਂ ਦੀ ਲੜੀ ਚਲਾਈ ਗਈ। ਇਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਭਰੋਸਾ ਦਿੱਤਾ ਕਿ ਹਰੇਕ ਜਾਇਜ਼ ਮੰਗ ਨੂੰ ਤਰਜੀਹੀ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਪੰਜਾਬ ਭਵਨ ਵਿਖੇ ਹੋਈਆਂ ਵੱਖ-ਵੱਖ ਮੀਟਿੰਗਾਂ ਦੌਰਾਨ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਭਾਗ ਲਿਆ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਲੋਕ-ਹਿਤ ਅਤੇ ਮੁਲਾਜ਼ਮ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਰੇਕ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੰਵੇਦਨਸ਼ੀਲ ਅਤੇ ਸਰਗਰਮ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਵ...
ਧਰਤੀ ਦੇ ਤੇਜ਼ ਕੰਬਣ ਨਾਲ ਹਾਹਾਕਾਰ, ਭੂਚਾਲ ਦੇ ਝਟਕਿਆਂ ਨੇ ਫੈਲਾਇਆ ਖੌਫ਼

ਧਰਤੀ ਦੇ ਤੇਜ਼ ਕੰਬਣ ਨਾਲ ਹਾਹਾਕਾਰ, ਭੂਚਾਲ ਦੇ ਝਟਕਿਆਂ ਨੇ ਫੈਲਾਇਆ ਖੌਫ਼

National News, Uncategorized
ਜੰਮੂ-ਕਸ਼ਮੀਰ, 2 ਫਰਵਰੀ 2026: 2 ਫਰਵਰੀ ਦੀ ਸਵੇਰ ਜੰਮੂ-ਕਸ਼ਮੀਰ ਦੇ ਵਾਸੀਆਂ ਲਈ ਡਰਾਉਣੀ ਸਾਬਤ ਹੋਈ। ਜਦੋਂ ਲੋਕ ਕੜਾਕੇ ਦੀ ਠੰਢ ਵਿੱਚ ਕੰਬਲਾਂ ਹੇਠ ਸੁੱਤੇ ਹੋਏ ਸਨ, ਅਚਾਨਕ ਧਰਤੀ ਹਿੱਲਣ ਲੱਗੀ। ਸ਼ੁਰੂ ਵਿੱਚ ਕਈ ਲੋਕ ਝਟਕਿਆਂ ਨੂੰ ਸਮਝ ਨਾ ਸਕੇ, ਪਰ ਜਿਵੇਂ ਹੀ ਭੂਚਾਲ ਦਾ ਅਹਿਸਾਸ ਹੋਇਆ, ਘਬਰਾਹਟ ਦਾ ਮਾਹੌਲ ਬਣ ਗਿਆ। ਲੋਕ ਜ਼ੀਰੋ ਤੋਂ ਹੇਠਾਂ ਤਾਪਮਾਨ ਵਿੱਚ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 4.6 ਦਰਜ ਕੀਤੀ ਗਈ। ਮਾਹਰਾਂ ਮੁਤਾਬਕ 4 ਜਾਂ ਇਸ ਤੋਂ ਵੱਧ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਸਪੱਸ਼ਟ ਤੌਰ ‘ਤੇ ਮਹਿਸੂਸ ਹੁੰਦੇ ਹਨ। ਭੂਚਾਲ ਦਾ ਕੇਂਦਰ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੀ, ਜਿਸ ਕਾਰਨ ਪੂਰੀ ਘਾਟੀ ਵਿੱਚ ਝਟਕੇ ਤੀਖੇ ਤੌਰ ‘ਤੇ ਮਹਿਸੂਸ ਕੀਤੇ ਗਏ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।...
ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਜਲਦ ਜੇਲ੍ਹ ਤੋਂ ਬਾਹਰ ਆਉਣਗੇ

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਜਲਦ ਜੇਲ੍ਹ ਤੋਂ ਬਾਹਰ ਆਉਣਗੇ

Breaking News
ਚੰਡੀਗੜ੍ਹ, 2 ਫਰਵਰੀ 2026: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ, ਜਿਸ ਨਾਲ ਹੁਣ ਉਨ੍ਹਾਂ ਦੀ ਜੇਲ੍ਹ ਤੋਂ ਰਿਹਾਈ ਦਾ ਰਾਹ ਖੁੱਲ੍ਹ ਗਿਆ ਹੈ। ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਨੂੰ ਜ਼ਮਾਨਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲਗਭਗ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਵਿਜੀਲੈਂਸ ਨੇ ਉਨ੍ਹਾਂ ਨੂੰ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦਿਨ ਤੋਂ ਹੀ ਮਜੀਠੀਆ ਨਾਭਾ ਜੇਲ੍ਹ ਵਿੱਚ ਬੰਦ ਸਨ। ਇਸ ਤੋਂ ਪਹਿਲਾਂ ਦਸੰਬਰ 2025 ਵਿੱਚ ਹਾਈਕੋਰਟ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਸੀ। ਇਸ ਦਰਮਿਆਨ, ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਭਾ ਜੇਲ੍ਹ ਪਹੁੰਚ ਕੇ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਆਏ। ਦੋਨਾਂ ਦਰਮਿਆਨ ਲਗਭਗ ਅੱਧੇ ਘੰਟੇ ਤੱਕ ਮੁਲਾਕਾਤ ਹੋਈ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮਜੀਠੀਆ ਉੱਤੇ ਲੱਗੇ ਸਾਰੇ ਇਲਜ਼ਾਮ ਬ...
ਪੰਜਾਬ ਵਿੱਚ 2 ਦਿਨਾਂ ਲਈ ਅਲਰਟ! 15 ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ, ਮੌਸਮ ਵਿਭਾਗ ਵੱਲੋਂ 6 ਫਰਵਰੀ ਤੱਕ ਵੱਡੀ ਭਵਿੱਖਬਾਣੀ

ਪੰਜਾਬ ਵਿੱਚ 2 ਦਿਨਾਂ ਲਈ ਅਲਰਟ! 15 ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ, ਮੌਸਮ ਵਿਭਾਗ ਵੱਲੋਂ 6 ਫਰਵਰੀ ਤੱਕ ਵੱਡੀ ਭਵਿੱਖਬਾਣੀ

Breaking News
ਚੰਡੀਗੜ੍ਹ, 2 ਫਰਵਰੀ 2026 : ਪੰਜਾਬ ਵਿੱਚ ਇਕ ਵਾਰ ਫਿਰ ਮੌਸਮ ਦੇ ਮਿਜ਼ਾਜ ਵਿੱਚ ਤਬਦੀਲੀ ਦੇ ਆਸਾਰ ਬਣ ਰਹੇ ਹਨ। ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਲਈ ਵੱਡੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਵਿਭਾਗ ਨੇ ਅੱਜ ਤੋਂ ਲੈ ਕੇ 6 ਫਰਵਰੀ ਤੱਕ ਦੇ ਮੌਸਮੀ ਹਾਲਾਤਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਤਾਜ਼ਾ ਅਪਡੇਟ ਮੁਤਾਬਕ, ਪੰਜਾਬ ਵਿੱਚ ਦੋ ਦਿਨਾਂ ਲਈ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ 15 ਜ਼ਿਲ੍ਹਿਆਂ ਵਿੱਚ ਧੁੰਦ ਦੇ ਚਲਦੇ ‘ਯੈਲੋ ਅਲਰਟ’ ਲਗਾਇਆ ਗਿਆ ਹੈ। ਧੁੰਦ ਦੀ ਸਥਿਤੀ ਖ਼ਾਸ ਕਰਕੇ ਸਵੇਰੇ ਅਤੇ ਸ਼ਾਮ ਦੇ ਸਮੇਂ ਵੱਧ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੇ ਆਸਾਰ ਜਤਾਏ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਵੇਰ ਤੋਂ ਹੀ ਵਿਜ਼ੀਬਿਲਟੀ ਲਗਭਗ ਸ਼ੂਨ੍ਹ ਰਹੀ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਦਰਜੇ ਦੇ ਨੇ...