‘ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਵੱਲੋਂ 767 ਥਾਵਾਂ ’ਤੇ ਛਾਪੇਮਾਰੀ, 4 ਹਥਿਆਰਾਂ ਸਮੇਤ 148 ਵਿਅਕਤੀ ਕਾਬੂ
ਚੰਡੀਗੜ੍ਹ, 1 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪਸ਼ਟ ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 13ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕੀਤੀ। ਇਸ ਦੌਰਾਨ ਗੈਂਗਸਟਰਾਂ ਨਾਲ ਜੁੜੇ ਸਾਥੀਆਂ ਦੇ ਪਹਿਲਾਂ ਤੋਂ ਪਛਾਣੇ ਅਤੇ ਮੈਪ ਕੀਤੇ ਗਏ 767 ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ ਗਈ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰਨ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਕਾਰਵਾਈਆਂ ਅੰਜਾਮ ਦਿੱਤੀਆਂ ਜਾ ਰਹੀਆਂ ਹਨ।
ਮੁਹਿੰਮ ਦੇ 13ਵੇਂ ਦਿਨ ਦੌਰਾਨ ਪੁਲਿਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਗੈਰਕਾਨੂੰਨੀ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕ...




