ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਨਵੀਂ ਮਿਸਾਲ ਕਾਇਮ ਕੀਤੀ; 16 ਮਾਰਚ 2022 ਤੋਂ ਲੈ ਕੇ ਹੁਣ ਤੱਕ ਹਰ ਰੋਜ਼ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ
ਚੰਡੀਗੜ੍ਹ 12 ਜਨਵਰੀ 2026: ਜਿੱਥੇ ਦੇਸ਼ ਦੇ ਕਈ ਸੂਬਿਆਂ ਵਿੱਚ ਸਰਕਾਰੀ ਨੌਕਰੀ ਨੌਜਵਾਨਾਂ ਲਈ ਸਿਰਫ਼ ਇੱਕ ਸੁਪਨਾ ਬਣ ਕੇ ਰਹਿ ਗਈ ਹੈ, ਉੱਥੇ ਪੰਜਾਬ ਇਸਦੇ ਬਿਲਕੁਲ ਉਲਟ ਤਸਵੀਰ ਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿੱਚ 1,746 ਨਵੇਂ ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ। ਇਹ ਕਦਮ ਐਲਾਨਾਂ ਦੀ ਨਹੀਂ, ਸਗੋਂ ਨਤੀਜਾ-ਕੇਂਦਰਿਤ ਸ਼ਾਸਨ ਦੀ ਸਪਸ਼ਟ ਮਿਸਾਲ ਹੈ।16 ਮਾਰਚ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਹਰ ਰੋਜ਼ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ। ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਸਰਕਾਰ ਨੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਵੱਡੀ ਪੱਧਰੀ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਦੀ ਤਾਕਤ ਵਧਾਉਂਦੀ ਹੈ, ਸਗੋਂ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਚੋਣ ਪ੍ਰਕਿਰਿਆ ਦਾ ਭਰੋਸਾ ਵੀ ਦਿਲਾਉਂਦੀ ਹੈ। ਨਵੀਂ ਭਰਤੀ ਹੋਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਵਾਦ ਦੇ ਖਿਲਾਫ਼ ਜੰਗ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਗ...









