ਬਜ਼ੁਰਗਾਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਲਈ ਮਾਨ ਸਰਕਾਰ ਵਚਨਬੱਧ, ਮਾਨਸਾ ਵਿੱਚ ਬਜ਼ੁਰਗ ਮਹਿਲਾ ਨੂੰ ਦਿਵਾਇਆ ਇਨਸਾਫ਼
ਚੰਡੀਗੜ੍ਹ, 10 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ, ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ, ਅਣਗਹਿਲੀ ਜਾਂ ਸ਼ੋਸ਼ਣ ਪ੍ਰਤੀ ਜ਼ੀਰੋ ਟੌਲਰੈਂਸ ਨੀਤੀ ਅਪਣਾਈ ਗਈ ਹੈ, ਜਿਸ ਤਹਿਤ ਹਰ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਨੀਤੀ ਤਹਿਤ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਮਾਨਸਾ ਜ਼ਿਲ੍ਹੇ ਵਿੱਚ ਇੱਕ ਬਜ਼ੁਰਗ ਮਹਿਲਾ ਨਾਲ ਹੋਏ ਦੁਰਵਿਵਹਾਰ ਦੇ ਮਾਮਲੇ ਵਿੱਚ ਤੁਰੰਤ ਦਖ਼ਲਅੰਦਾਜ਼ੀ ਕਰਦਿਆਂ ਨਾ ਸਿਰਫ਼ ਜਾਂਚ ਕਰਵਾਈ, ਸਗੋਂ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਵੀ ਯਕੀਨੀ ਬਣਾਇਆ। ਵਿਭਾਗ ਦੀ ਇਸ ਤੁਰੰਤ ਕਾਰਵਾਈ ਨਾਲ ਪੀੜਤ ਮਹਿਲਾ ਨੂੰ ਇਨਸਾਫ਼ ਮਿਲਿਆ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਸੰਭਵ ਹੋ ਸਕੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗ ਮਹਿਲਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਪ...









